ਰਾਮਪੁਰਾ ਫੂਲ, 8 ਮਈ (ਕੁਲਜੀਤ ਸਿੰਘ ਢੀਂਗਰਾ/ਸੁਰੇਸ਼ ਗਰਗ)- ਅੱਜ ‘ਸ਼ੁਕਰਾਨਾ ਯਾਤਰਾ’ ਦੇ ਤੀਜੇ ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਪਵਿੱਤਰ ਧਰਤੀ ਉੱਪਰ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁੱਜੀ ਸੰਗਤ ਅਤੇ ਲੋਕਾਂ ਦੇ ਅਥਾਹ ਪਿਆਰ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਅੱਜ ਵੀ ਇਮਾਨਦਾਰ ਅਤੇ ਲੋਕਪੱਖੀ ਸਰਕਾਰ ਦੇ ਨਾਲ ਡੱਟ ਕੇ ਖੜ੍ਹੇ ਹਨ। ਇਸ ਮੌਕੇ ਮਾਰਕਫੈਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਗੁਰੂਆਂ ਅਤੇ ਸ਼ਹੀਦਾਂ ਦੀ ਇਸ ਧਰਤੀ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ ਭਾਈਚਾਰਕ ਸਾਂਝ, ਤਰੱਕੀ ਅਤੇ ਗੁਰੂ ਸਾਹਿਬ ਦੀ ਮਰਿਆਦਾ ਦੀ ਰਾਖੀ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਬਣਾਇਆ ਗਿਆ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ’ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨ ਵਾਲਾ ਇਤਿਹਾਸਕ ਕਦਮ ਹੈ। ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਲੁੱਟਣ ਅਤੇ ਲੋਕਾਂ ਨੂੰ ਵੰਡਣ ਦੀ ਰਾਜਨੀਤੀ ਕੀਤੀ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਰ ਵਰਗ ਦੀ ਭਲਾਈ ਅਤੇ ਸਰਬੱਤ ਦੇ ਭਲੇ ਦੀ ਸੋਚ ਨਾਲ ਕੰਮ ਕਰ ਰਹੀ ਹੈ। ਉੱਥੇ ਹੀ ਚੇਅਰਮੈਨ ਮਾਰਕਫੈੱਡ ਪੰਜਾਬ ਸਰਦਾਰ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ “ਮਾਨ ਸਰਕਾਰ” ਪੰਜਾਬ ਦੀ ਤਰੱਕੀ, ਨੌਜਵਾਨਾਂ ਦੇ ਭਵਿੱਖ, ਕਿਸਾਨਾਂ ਦੀ ਭਲਾਈ ਅਤੇ ਪੰਜਾਬ ਦੀ ਅਮਨ-ਸ਼ਾਂਤੀ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਲੋਕਾਂ ਦਾ ਮਿਲ ਰਿਹਾ ਪਿਆਰ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੇ ਲੋਕ ਬਦਲਾਅ ਦੀ ਇਸ ਰਾਜਨੀਤੀ ਨਾਲ ਮਜ਼ਬੂਤੀ ਨਾਲ ਜੁੜੇ ਹੋਏ ਹਨ।ਇਸ ਸਮੇਂ ਕੈਬਨਿਟ ਰੈਂਕ ਪ੍ਰੋਫੈਸਰ ਬਲਜਿੰਦਰ ਕੌਰ, ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ, ਚੇਅਰਮੈਨ ਵਣ ਰਾਜ ਵਿਕਾਸ ਕਾਰਪੋਰੇਸ਼ਨ ਪੰਜਾਬ ਰਾਕੇਸ਼ ਕੁਮਾਰ ਪੁਰੀ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਐਡਵੋਕੇਟ ਹਰਦੀਪ ਸਿੰਘ ਸਰ੍ਹਾਂ, ਮਹਿਲਾ ਵਿੰਗ ਜੋਨ ਇੰਚਾਰਜ ਜਸਵਿੰਦਰ ਕੌਰ ਚੌਧਰੀ, ਸੋਸ਼ਲ ਮੀਡੀਆ ਜੋਨ ਸੈਕਟਰੀ ਸੁਖਵਿੰਦਰ ਸਿੰਘ ਜਵੰਧਾ, ਜ਼ਿਲ੍ਹਾ ਸੈਕਟਰੀ ਬਲਵਿੰਦਰ ਸਿੰਘ ਬੱਲ੍ਹੋ, ਯੂਥ ਵਿੰਗ ਜਿਲ੍ਹਾ ਇੰਚਾਰਜ ਐਡਵੋਕੇਟ ਰਮਨਦੀਪ ਸਿੰਘ, ਕਿਸਾਨ ਵਿੰਗ ਜਿਲ੍ਹਾ ਇੰਚਾਰਜ ਅਮਨਦੀਪ ਸਿੰਘ ਮੌੜ, ਚੇਅਰਮੈਨ ਮਾਰਕੀਟ ਕਮੇਟੀ ਰਾਮਾਂ ਗੁਰਪ੍ਰੀਤ ਕੌਰ ਸਿੱਧੂ, ਚੇਅਰਮੈਨ ਮਾਰਕੀਟ ਕਮੇਟੀ ਤਲਵੰਡੀ ਸਾਬੋ ਟੇਕ ਸਿੰਘ ਬੰਗੀ ਆਦਿ ਹਾਜ਼ਰ ਸਨ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


