ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨਾਲ ਸੰਬੰਧਿਤ ਮਾਮਲੇ ਦੀ ਅੱਜ ਅੰਮ੍ਰਿਤਸਰ ਸੈਸ਼ਨ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਦੀ ਪੱਖੋਂ ਉਨ੍ਹਾਂ ਦੇ ਵਕੀਲ ਰੀਤੂ ਰਾਜ ਸਿੰਘ ਸੰਧੂ ਅਦਾਲਤ ਵਿੱਚ ਪੇਸ਼ ਹੋਏ।
ਸੁਣਵਾਈ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਵਕੀਲ ਸੰਧੂ ਨੇ ਦੱਸਿਆ ਕਿ ਅੱਜ ਦੀ ਤਰੀਕ ਦੌਰਾਨ ਉਨ੍ਹਾਂ ਵੱਲੋਂ ਅਦਾਲਤ ਵਿੱਚ ਇੱਕ ਅਹਿਮ ਅਰਜ਼ੀ ਦਾਇਰ ਕੀਤੀ ਗਈ ਹੈ, ਜਿਸ ਵਿੱਚ ਭਾਈ ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਚਾਰਜਾਂ ਨੂੰ “ਬੇਬੁਨਿਆਦ”ਦੱਸਦਿਆਂ ਉਨ੍ਹਾਂ ਨੂੰ ਡਿਸਚਾਰਜ ਕਰਨ ਦੀ ਮੰਗ ਕੀਤੀ ਗਈ ਹੈ।
ਵਕੀਲ ਨੇ ਦੱਸਿਆ ਕਿ ਉਨ੍ਹਾਂ ਨੇ ਚਲਾਨ ਅਤੇ ਕੇਸ ਨਾਲ ਜੁੜੇ ਸਾਰੇ ਦਸਤਾਵੇਜ਼ਾਂ ਦਾ ਅਧਿਐਨ ਕਰਨ ਤੋਂ ਬਾਅਦ ਅਦਾਲਤ ਵਿੱਚ ਵਿਸਥਾਰ ਨਾਲ ਆਪਣੀ ਅਰਜ਼ੀ ਦਾਇਰ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਧਾਰਾਵਾਂ ਤਹਿਤ ਚਾਰਜ ਲਗਾਏ ਗਏ ਹਨ, ਉਹ ਤੱਥਾਂ ਅਤੇ ਸਬੂਤਾਂ ਦੇ ਆਧਾਰ ‘ਤੇ ਠੀਕ ਨਹੀਂ ਬਣਦੇ ਅਤੇ ਇਸ ਲਈ ਅਦਾਲਤ ਨੂੰ ਭਾਈ ਅੰਮ੍ਰਿਤਪਾਲ ਸਿੰਘ ਨੂੰ ਇਨ੍ਹਾਂ ਚਾਰਜਾਂ ਤੋਂ ਬਰੀ ਕਰਨਾ ਚਾਹੀਦਾ ਹੈ।
ਰੀਤੂ ਰਾਜ ਸਿੰਘ ਸੰਧੂ ਨੇ ਦੱਸਿਆ ਕਿ ਅਦਾਲਤ ਵੱਲੋਂ ਹੁਣ ਇਸ ਅਰਜ਼ੀ ‘ਤੇ ਸਟੇਟ ਨੂੰ ਜਵਾਬ ਦਾਇਰ ਕਰਨ ਲਈ ਸਮਾਂ ਦਿੱਤਾ ਗਿਆ ਹੈ। ਸਟੇਟ ਪੱਖ ਵੱਲੋਂ 11 ਮਈ ਨੂੰ ਆਪਣਾ ਰਿਪਲਾਈ ਫਾਈਲ ਕੀਤਾ ਜਾਵੇਗਾ, ਜਿਸ ਤੋਂ ਬਾਅਦ ਅਗਲੀ ਕਾਰਵਾਈ ਅਦਾਲਤ ਵੱਲੋਂ ਕੀਤੀ ਜਾਵੇਗੀ।
ਉਨ੍ਹਾਂ ਇਹ ਵੀ ਦੱਸਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਹਾਜ਼ਰੀ ਲਗਾਤਾਰ ਵੀਡੀਓ ਕਾਨਫਰੰਸਿੰਗ ਰਾਹੀਂ ਲਗਾਈ ਜਾ ਰਹੀ ਹੈ। ਵਕੀਲ ਮੁਤਾਬਕ ਉਹ ਇਸ ਸਮੇਂ ਵੀ ਉਸੇ ਸੈੱਲ ਵਿੱਚ ਹਨ, ਜਿੱਥੇ ਪਹਿਲਾਂ ਰੱਖੇ ਗਏ ਸਨ ਅਤੇ ਉਨ੍ਹਾਂ ਦੀ ਸਥਿਤੀ ਵਿੱਚ ਕੋਈ ਵੱਡਾ ਬਦਲਾਅ ਨਹੀਂ ਕੀਤਾ ਗਿਆ। ਵਕੀਲ ਨੇ ਕਿਹਾ ਕਿ ਅਦਾਲਤੀ ਕਾਰਵਾਈ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਦੀ ਹਾਜ਼ਰੀ ਹਰ ਤਰੀਕ ‘ਤੇ ਵੀਡੀਓ ਕਾਨਫਰੰਸਿੰਗ ਜ਼ਰੀਏ ਦਰਜ ਹੁੰਦੀ ਹੈ ਅਤੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਹੀ ਸਾਰੀ ਕਾਰਵਾਈ ਚੱਲ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਮੁਅੱਕਲ ਖ਼?ਲਾਫ਼ ਜਾਂਚ ਦੌਰਾਨ ਕੋਈ ਨਵੀਂ ਗੰਭੀਰ ਗੱਲ ਸਾਹਮਣੇ ਨਹੀਂ ਆਈ ਅਤੇ ਕਾਨੂੰਨੀ ਤੌਰ ‘ਤੇ ਉਹ ਆਪਣਾ ਪੱਖ ਮਜ਼ਬੂਤੀ ਨਾਲ ਅਦਾਲਤ ਅੱਗੇ ਰੱਖ ਰਹੇ ਹਨ।
Breaking News
- प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
- केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
- प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
- जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
- केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
- मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
- मुख्यमंत्री नायब सिंह सैनी ने पंचकूला में प्रधानमंत्री नरेंद्र मोदी के ‘मन की बात’ के 137वें संस्करण का देखा सीधा प्रसारण
- हर गर्भवती महिला की ‘समृद्धि’ पोर्टल के माध्यम से होगी डिजिटल निगरानी: नायब सिंह सैनी


