ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਪੰਜਾਬ ਦੀ ਭਗਵੰਤ ਮਾਨ ਸਰਕਾਰ ਅਤੇ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਲਲਕਾਰਨ ਵਾਲੀਆਂ ਤਾਕਤਾਂ ’ਤੇ ਤਿੱਖੇ ਹਮਲੇ ਕੀਤੇ ਹਨ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਿੱਖ ਪੰਥ ਗੁਰੂ ਗ੍ਰੰਥ ਅਤੇ ਗੁਰੂ ਪੰਥ ਦੀ ਪ੍ਰਭੂਸੱਤਾ ਵਿੱਚ ਕਿਸੇ ਵੀ ਤਰ੍ਹਾਂ ਦੀ ਸਰਕਾਰੀ ਦਖਲਅੰਦਾਜ਼ੀ ਨੂੰ ਪ੍ਰਵਾਨ ਨਹੀਂ ਕਰੇਗਾ। ਜਥੇਦਾਰ ਗੜਗੱਜ ਨੇ ਕਿਹਾ ਕਿ ਤਖ਼ਤ ਸਾਹਿਬ ਦੀ ਮਰਿਆਦਾ ਸਰਵਉੱਚ ਹੈ। ਉਨ੍ਹਾਂ ਨੇ ਸਵਾਲ ਉਠਾਇਆ ਕਿ ਪਤਿਤ ਵਿਅਕਤੀਆਂ ਨੂੰ ਸਿਰੋਪਾਓ ਦੇਣਾ ਜਾਂ ਮਰਿਆਦਾ ਦੇ ਉਲਟ ਕਾਰਵਾਈਆਂ ਕਰਨਾ ਕਿਸੇ ਵੀ ਕੀਮਤ ’ਤੇ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ, “ਜੇਕਰ ਅਕਾਲ ਤਖ਼ਤ ਦੀ ਮਰਿਆਦਾ ਨੂੰ ਲਲਕਾਰਿਆ ਗਿਆ ਹੈ, ਤਾਂ ਉਸ ਦਾ ਬਕਾਇਦਾ ਹਿਸਾਬ-ਕਿਤਾਬ ਕੀਤਾ ਜਾਵੇਗਾ।” ਉਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨੂੰ ਲੈ ਕੇ ਹੋ ਰਹੀਆਂ ਕਾਰਵਾਈਆਂ ’ਤੇ ਵੀ ਸਵਾਲ ਚੁੱਕੇ ਅਤੇ ਇਸ ਨੂੰ ਸਿੱਖਾਂ ਨੂੰ ਸਿੱਖੀ ਨਾਲੋਂ ਤੋੜਨ ਦੀ ਇੱਕ ਡੂੰਘੀ ਸਾਜ਼ਿਸ਼ ਕਰਾਰ ਦਿੱਤਾ।
ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਜਥੇਦਾਰ ਨੇ ਕਿਹਾ ਕਿ ਕੱਲ੍ਹ ਜਦੋਂ ਅੰਮ੍ਰਿਤਪਾਲ ਸਿੰਘ ਦੀ ਮਾਂ ਮੁੱਖ ਮੰਤਰੀ ਨੂੰ ਮਿਲਣ ਗਈ, ਤਾਂ ਉਨ੍ਹਾਂ ਨਾਲ ਸਹੀ ਵਿਵਹਾਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ, “ਮਾਂ ਤਾਂ ਮਮਤਾ ਦੀ ਮੂਰਤ ਹੁੰਦੀ ਹੈ। ਮੁੱਖ ਮੰਤਰੀ ਨੂੰ ਮਾਂ ਦੇ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਸੀ ਕਿ ਪੰਜਾਬ ਦੇ ਪੁੱਤਾਂ ਨੂੰ ਇੰਨੀ ਦੂਰ (ਡਿਬਰੂਗੜ੍ਹ ਜੇਲ੍ਹ) ਕਿਉਂ ਭੇਜਿਆ ਗਿਆ ਹੈ? ਮਾਂ ਨੂੰ ਧੱਕੇ ਮਾਰ ਕੇ ਪਿੱਛੇ ਕਰਨਾ ਅਤਿ ਨਿੰਦਣਯੋਗ ਹੈ।”
ਸਰਕਾਰ ਵੱਲੋਂ ਮਰਿਆਦਾ ਵਿੱਚ ਸੋਧ ਕਰਨ ਜਾਂ ਨਵੇਂ ਕਾਨੂੰਨ ਬਣਾਉਣ ਦੀਆਂ ਕੋਸ਼ਿਸ਼ਾਂ ’ਤੇ ਜਥੇਦਾਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਇਸ ਵਿੱਚ ਸ਼ਾਮਲ ਨਾ ਕਰਨਾ ਗਲਤ ਹੈ। ਉਨ੍ਹਾਂ ਕਿਹਾ ਕਿ ਇਹ ਕਿਹੜੀ ਦੁਨੀਆਂ ਵਿੱਚ ਰਹਿ ਰਹੇ ਹਨ ਜਿਨ੍ਹਾਂ ਨੂੰ ਇਹ ਨਹੀਂ ਪਤਾ ਕਿ ਸ਼੍ਰੋਮਣੀ ਕਮੇਟੀ ਦਾ ਦਫ਼ਤਰ ਕਿੱਥੇ ਹੈ? ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦਾ ਰਿਕਾਰਡ ਵੈੱਬਸਾਈਟ ’ਤੇ ਅਪਲੋਡ ਕਰਨਾ ਸਤਿਕਾਰ ਦੇ ਵਿਰੁੱਧ ਹੈ ਅਤੇ ਅਕਾਲ ਤਖ਼ਤ ਸਾਹਿਬ ਨੇ ਇਸ ’ਤੇ ਰੋਕ ਲਗਾ ਦਿੱਤੀ ਹੈ।
ਜਥੇਦਾਰ ਗੜਗੱਜ ਨੇ ਸਿੱਖ ਸੰਗਤ ਅਤੇ ਵਕੀਲਾਂ ਨੂੰ ਅਪੀਲ ਕੀਤੀ ਕਿ ਉਹ ਇਸ ਐਕਟ ਨੂੰ ਧਿਆਨ ਨਾਲ ਪੜ੍ਹਨ ਅਤੇ ਸਮਝਣ ਕਿ ਕਿਵੇਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ 15 ਦਿਨਾਂ ਦਾ ਸਮਾਂ ਦਿੱਤਾ ਜਾਂਦਾ ਹੈ ਕਿ ਉਹ ਇਸ ਵਿੱਚ ਸੁਧਾਰ ਕਰੇ, ਨਹੀਂ ਤਾਂ ਪੰਥਕ ਇਕੱਠ ਕਰਕੇ ਅਗਲੀ ਰਣਨੀਤੀ ਉਲੀਕੀ ਜਾਵੇਗੀ। ਉਨ੍ਹਾਂ ਕਿਹਾ ਕਿ ਅਰਦਾਸ ਵਿੱਚ ਹਾਕਮਾਂ ਨੂੰ ਸੁਮੱਤ ਬਖਸ਼ਣ ਦੀ ਬੇਨਤੀ ਕੀਤੀ ਜਾਵੇ ਤਾਂ ਜੋ ਉਹ ਗੁਰੂ ਅਤੇ ਸਿੱਖ ਦੇ ਵਿਚਕਾਰ ਰੁਕਾਵਟ ਨਾ ਬਣਨ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


