Close Menu
Rozana Desh PardeshRozana Desh Pardesh
    What's Hot

    ਪੀਐਮ ਮੋਦੀ ਨੇ ਇਰਾਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ਦੌਰਾਨ ਦੁਵੱਲੇ ਸਬੰਧਾਂ ਦੇ ਵੱਖ-ਵੱਖ ਪਹਿਲੂਆਂ ’ਤੇ ਚਰਚਾ ਕੀਤੀ

    August 31, 2026

    ‘ਵੱਡੇ ਭਰਾ’ ਦੀ ਭੂਮਿਕਾ ਨਿਭਾਉਂਦਿਆਂ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਨੂੰ ਲੱਗੀ ਮੋਹਰ

    August 31, 2026

    प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया

    August 30, 2026
    Facebook X (Twitter) Instagram YouTube
    Breaking News
    • ਪੀਐਮ ਮੋਦੀ ਨੇ ਇਰਾਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ਦੌਰਾਨ ਦੁਵੱਲੇ ਸਬੰਧਾਂ ਦੇ ਵੱਖ-ਵੱਖ ਪਹਿਲੂਆਂ ’ਤੇ ਚਰਚਾ ਕੀਤੀ
    • ‘ਵੱਡੇ ਭਰਾ’ ਦੀ ਭੂਮਿਕਾ ਨਿਭਾਉਂਦਿਆਂ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਨੂੰ ਲੱਗੀ ਮੋਹਰ
    • प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया
    • केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा
    • प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान
    • जनसांख्यिकीय लाभांश से उत्पादक लाभांश तक: रक्षा मंत्री श्री राजनाथ सिंह ने विकसित भारत के लिए रक्षा उद्योग से पीएम-एसईटीयू के साथ साझेदारी करने का आह्वान किया
    • केंद्रीय मंत्री श्री मनोहर लाल जी ने चंडीगढ़ में शहरी-स्वच्छ भारत मिशन के प्रगति की समीक्षा की; परियोजनाओं के त्वरित कार्यान्वयन और बेहतर स्वच्छता के निर्देश दिए
    • मुख्यमंत्री नायब सिंह सैनी की मौजूदगी में पंजाब के कई नेताओं ने ली भाजपा की सदस्यता
    Monday, August 31
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਸੀਐਮ ਮਾਨ
    Punjab

    14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਸੀਐਮ ਮਾਨ

    May 9, 20264 Mins Read
    Share Facebook Twitter Telegram Email WhatsApp

    ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵੱਡੇ ਸਿੰਚਾਈ, ਬਿਜਲੀ ਅਤੇ ਭਲਾਈ ਸੁਧਾਰਾਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਲ 2022 ਤੋਂ ਬਾਅਦ ਸੂਬੇ ਵਿੱਚ ਨਹਿਰੀ ਪਾਣੀ ਦੀ ਵਰਤੋਂ ‘ਚ ਤੇਜ਼ੀ ਨਾਲ ਹੋਏ ਵਾਧੇ ਬਾਰੇ ਗੱਲ ਕਰਦਿਆਂ ਕਿਹਾ ਕਿ ਪਹਿਲੀ ਵਾਰ ਦੂਰ-ਦੁਰਾਡੇ ਪਿੰਡਾਂ ਅਤੇ ਟੇਲ ‘ਤੇ ਵਸਦੀ ਆਬਾਦੀ ਨੂੰ ਦਹਾਕਿਆਂ ਵਿੱਚ ਪਹਿਲੀ ਵਾਰ ਸਿੰਚਾਈ ਸਹੂਲਤਾਂ ਮਿਲ ਰਹੀਆਂ ਹਨ। ਕਿਸਾਨਾਂ ਲਈ ਦਿਨ ਵੇਲੇ ਨਿਰਵਿਘਨ ਬਿਜਲੀ, ਘਰੇਲੂ ਖ਼ਪਤਕਾਰਾਂ ਲਈ ਮੁਫ਼ਤ ਬਿਜਲੀ, ਸਰਕਾਰੀ ਨੌਕਰੀਆਂ, ਸਿਹਤ ਸੰਭਾਲ ਅਤੇ ਭਲਾਈ ਸਕੀਮਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਕਰਦਾਤਾਵਾਂ ਦਾ ਪੈਸਾ ਹੁਣ ‘ਕਮਿਸ਼ਨ ਅਤੇ ਭ੍ਰਿਸ਼ਟਾਚਾਰ’ ਦੀ ਬਜਾਏ ਵਿਕਾਸ ਕੰਮਾਂ ’ਤੇ ਖਰਚਿਆਂ ਜਾ ਰਿਹਾ ਹੈ।
    ਾਨਸਾ ਅਤੇ ਸਰਦੂਲਗੜ੍ਹ ਵਿਖੇ ‘ਸ਼ੁਕਰਾਨਾ ਯਾਤਰਾ’ ਦੌਰਾਨ ਬੇਮਿਸਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ, ਪੰਜਾਬ ਦੀ ਭਾਈਚਾਰਕ ਸਾਂਝ ਨੂੰ ਬਣਾਈ ਰੱਖਣ ਅਤੇ ’ਬੇਅਦਬੀ’ ਘਟਨਾਵਾਂ ਵਿੱਚ ਸ਼ਾਮਲ ਲੋਕਾਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਉਣ ਲਈ ਪੂਰੀ ਇਮਾਨਦਾਰੀ, ਪਾਰਦਰਸ਼ਤਾ ਅਤੇ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦਹਾਕਿਆਂ ਤੋਂ, ਪੰਜਾਬ ਦੇ ਲੋਕਾਂ ਨੂੰ ਪਿਛਲੀਆਂ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਮਾਰ ਝੱਲਣੀ ਪਈ, ਪਰ ਹੁਣ ਸੂਬੇ ਵਿੱਚ ਜਵਾਬਦੇਹੀ, ਵਿਕਾਸ ਅਤੇ ਨਿਆਂ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੇ ਆਗੂਆਂ ਨੇ ’ਬੇਅਦਬੀ’ ਵਿਰੋਧੀ ਸਖ਼ਤ ਕਾਨੂੰਨ ਨੂੰ ਰੱਦ ਕਰਵਾਉਣ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ ਕਿਉਂਕਿ ਉਹ ਖੁਦ ਨੂੰ ਅਤੇ ਆਪਣੇ ਰਾਜਨੀਤਿਕ ਸਾਥੀਆਂ ਨੂੰ ਕਾਨੂੰਨ ਦੇ ਦਾਇਰੇ ਤੋਂ ਬਚਾਉਣਾ ਚਾਹੁੰਦੇ ਹਨ। ਇਸ ਕਾਨੂੰਨ ਨੂੰ ਮਿਲੇ ਕਾਨੂੰਨੀ ਸਮਰਥਨ ਨੂੰ ਉਜਾਗਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਇਤਿਹਾਸਕ ਕਾਨੂੰਨ ਨੂੰ ਪੰਜਾਬ ਵਿਧਾਨ ਸਭਾ, ਰਾਜਪਾਲ ਅਤੇ ਅਦਾਲਤ ਦੀ ਪ੍ਰਵਾਨਗੀ ਵੀ ਪ੍ਰਾਪਤ ਹੈ। ’ਬੇਅਦਬੀ’ ਦੇ ਮਾਮਲਿਆਂ ਵਿੱਚ ਕੋਈ ਵੀ ਦੋਸ਼ੀ ਹੁਣ ਮਾਨਸਿਕ ਬਿਮਾਰੀ ਜਾਂ ਗੋਲ-ਮੋਲ ਗੱਲਾਂ ਦੇ ਬਹਾਨੇ ਬਣਾ ਕੇ ਸਜ਼ਾ ਤੋਂ ਬਚ ਨਹੀਂ ਸਕੇਗਾ।
    ’ਬੇਅਦਬੀ’ ਘਟਨਾਵਾਂ ਨੂੰ ਇੱਕ ਵੱਡੀ ਸਾਜ਼ਿਸ਼ ਦੱਸਦਿਆਂ ਉਨ੍ਹਾਂ ਕਿਹਾ, ‘ਇਹ ਘਟਨਾਵਾਂ ਪੰਜਾਬ ਵਿੱਚ ਸ਼ਾਂਤੀ, ਭਾਈਚਾਰਾ ਸਾਂਝ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਇੱਕ ਡੂੰਘੀ ਸਾਜ਼ਿਸ਼ ਦਾ ਹਿੱਸਾ ਸਨ। ਇਹ ਇਤਿਹਾਸਕ ਕਾਨੂੰਨ ਇਸ ਸਬੰਧੀ ਵੱਡੇ ਰੋਕਥਾਮ ਕਾਰਕ ਵਜੋਂ ਕੰਮ ਕਰੇਗਾ ਅਤੇ ਇਹ ਯਕੀਨੀ ਬਣਾਏਗਾ ਕਿ ਭਵਿੱਖ ਵਿੱਚ ਕੋਈ ਵੀ ਅਜਿਹੇ ਅਪਰਾਧ ਕਰਨ ਦੀ ਹਿੰਮਤ ਨਾ ਕਰੇ।
    ਪਿਛਲੀਆਂ ਸਰਕਾਰਾਂ ’ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ, ‘ਇਕ ਤੋਂ ਬਾਅਦ ਇਕ ਕਾਂਗਰਸ ਅਤੇ ਅਕਾਲੀ ਸਰਕਾਰਾਂ ਜਾਣਬੁੱਝ ਕੇ ਅਜਿਹਾ ਕਾਨੂੰਨ ਬਣਾਉਣ ਵਿੱਚ ਅਸਫ਼ਲ ਰਹੀਆਂ ਕਿਉਂਕਿ ਉਹ ਕਦੇ ਨਹੀਂ ਚਾਹੁੰਦੀਆਂ ਸਨ ਕਿ ’ਬੇਅਦਬੀ ਦੀਆਂ ਘਟਨਾਵਾਂ ਦੇ ਅਸਲ ਦੋਸ਼ੀਆਂ ਨੂੰ ਸਜ਼ਾ ਮਿਲੇ। ਉਨ੍ਹਾਂ ਨੇ ਬਾਬਾ ਨਾਨਕ ਦੇ ਨਾਮ ’ਤੇ ਵੋਟਾਂ ਮੰਗੀਆਂ ਪਰ ਬਾਬਾ ਨਾਨਕ ਦੀ ’ਬਾਣੀ’ ਦਾ ਅਪਮਾਨ ਕੀਤਾ। ਜਿਨ੍ਹਾਂ ਨੇ ਅਕਾਲ ਤਖ਼ਤ ਸਾਹਿਬ ਅੱਗੇ ਜਨਤਕ ਤੌਰ ’ਤੇ ਆਪਣੀਆਂ ਗਲਤੀਆਂ ਮੰਨੀਆਂ, ਉਨ੍ਹਾਂ ਨੇ ਹੀ ਬਾਅਦ ਵਿੱਚ ਸਰੇਆਮ ਇਨ੍ਹਾਂ ਗਲਤੀਆਂ ਨੂੰ ਨਕਾਰ ਵੀ ਦਿੱਤਾ।’
    ਵਿਰੋਧੀ ਆਗੂਆਂ ’ਤੇ ਹੋਰ ਨਿਸ਼ਾਨਾ ਸਾਧਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, ‘ਜੋ ਸ੍ਰੀ ਤਖ਼ਤ ਸਾਹਿਬ ਅੱਗੇ ਝੂਠ ਬੋਲ ਸਕਦੇ ਹਨ, ਉਹ ਕਦੇ ਵੀ ਕਿਸੇ ਦੇ ਵਫ਼ਾਦਾਰ ਨਹੀਂ ਹੋ ਸਕਦੇ। ਕੁਝ ਸਿਆਸੀ ਤਾਕਤਾਂ ਇਸ ਕਾਨੂੰਨ ਦਾ ਵਿਰੋਧ ਸਿਰਫ਼ ਇਸ ਲਈ ਕਰ ਰਹੀਆਂ ਹਨ ਕਿਉਂਕਿ ਉਨ੍ਹਾਂ ਦੇ ਸਿਆਸੀ ਆਗੂਆਂ ਨੂੰ ਇਹ ਸਖ਼ਤ ਕਾਨੂੰਨ ਪਸੰਦ ਨਹੀਂ ਹੈ। ਇਹ ਬਹੁਤ ਮੰਦਭਾਗਾ ਹੈ ਕਿ ਕੁਝ ਆਗੂ ਸਿਰਫ਼ ਆਪਣੇ ਨਿੱਜੀ ਹਿੱਤਾਂ ਦੀ ਰਾਖੀ ਲਈ ਅਜਿਹੇ ਸੰਵੇਦਨਸ਼ੀਲ ਮੁੱਦੇ ’ਤੇ ਵੀ ਸਿਆਸਤ ਕਰ ਰਹੇ ਹਨ।’
    ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਐਲਾਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, ‘ਪੰਜਾਬ ਵਿੱਚ ਅਨੁਸੂਚਿਤ ਜਾਤੀ ਨਾਲ ਸਬੰਧਤ ਹਰ ਔਰਤ ਨੂੰ ਪ੍ਰਤੀ ਮਹੀਨਾ 1,500 ਰੁਪਏ ਅਤੇ ਬਾਕੀ ਵਰਗਾਂ ਦੀ ਹਰ ਔਰਤ ਨੂੰ ਪ੍ਰਤੀ ਮਹੀਨਾ 1,000 ਰੁਪਏ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੇ ਜਾਣਗੇ। ਇਸ ਯੋਜਨਾ ਤੋਂ ਸੂਬੇ ਦੀਆਂ ਲਗਭਗ 97 ਫ਼ੀਸਦ ਔਰਤਾਂ ਨੂੰ ਲਾਭ ਮਿਲੇਗਾ ਅਤੇ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਬਜਟ ਵਿੱਚ ਪਹਿਲਾਂ ਹੀ 9,300 ਕਰੋੜ ਰੁਪਏ ਰੱਖੇ ਗਏ ਹਨ।’
    ਸਿਹਤ ਸੰਭਾਲ ਖੇਤਰ ਵਿੱਚ ਕੀਤੇ ਸੁਧਾਰਾਂ ’ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ, ‘’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ, ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਇਸ ਯੋਜਨਾ ਤਹਿਤ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ ਅਤੇ 30 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਪਹਿਲਾਂ ਹੀ ਸਿਹਤ ਕਾਰਡ ਮਿਲ ਚੁੱਕੇ ਹਨ। ਇਸ ਯੋਜਨਾ ਤਹਿਤ ਲਗਭਗ 1.65 ਲੱਖ ਲੋਕ ਪਹਿਲਾਂ ਹੀ ਮੁਫ਼ਤ ਇਲਾਜ ਦਾ ਲਾਭ ਲੈ ਚੁੱਕੇ ਹਨ।’
    ‘ਸ਼ੁਕਰਾਨਾ ਯਾਤਰਾ’ ਨੂੰ ਮਿਲੇ ਭਰਵੇਂ ਹੁੰਗਾਰੇ ਬਾਰੇ ਗੱਲ ਕਰਦਿਆਂ ਉਨ੍ਹਾਂ ਅਖੀਰ ਵਿੱਚ ਕਿਹਾ, “ਲੋਕਾਂ ਵੱਲੋਂ ਮਿਲਿਆ ਭਰਵਾਂ ਹੁੰਗਾਰਾ ਭਾਵਨਾਤਮਕ ਅਤੇ ਇਤਿਹਾਸਕ ਰਿਹਾ ਹੈ। ਇਹ ਵਿਸ਼ਾਲ ਇਕੱਠ ਪੰਜਾਬ ਸਰਕਾਰ ਵੱਲੋਂ ‘ਬੇਅਦਬੀ’ ਵਿਰੋਧੀ ਕਾਨੂੰਨ ਲਾਗੂ ਕਰਨ ਅਤੇ ਪ੍ਰਦਾਨ ਕੀਤੇ ਜਾ ਰਹੇ ਪਾਰਦਰਸ਼ੀ ਪ੍ਰਸ਼ਾਸਨ ਪ੍ਰਤੀ ਲੋਕਾਂ ਦੀ ਖੁਸ਼ੀ ਅਤੇ ਸੰਤੁਸ਼ਟੀ ਨੂੰ ਦਰਸਾਉਂਦਾ ਹੈ।”

    Share. Facebook Twitter Pinterest Email WhatsApp

    Related Posts

    ਪੀਐਮ ਮੋਦੀ ਨੇ ਇਰਾਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ਦੌਰਾਨ ਦੁਵੱਲੇ ਸਬੰਧਾਂ ਦੇ ਵੱਖ-ਵੱਖ ਪਹਿਲੂਆਂ ’ਤੇ ਚਰਚਾ ਕੀਤੀ

    August 31, 2026

    ‘ਵੱਡੇ ਭਰਾ’ ਦੀ ਭੂਮਿਕਾ ਨਿਭਾਉਂਦਿਆਂ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਨੂੰ ਲੱਗੀ ਮੋਹਰ

    August 31, 2026

    , 30 ਅਗਸਤ (ਦੇਸ਼ ਪ੍ਰਦੇਸ਼ ਬਿਊਰੋ) :-ਸ੍ਰੀ ਮਾਛੀਵਾੜਾ ਸਾਹਿਬ ਪੁੱਜੇ ਪੰਜਾਬ ਕਾਂਗਰਸ ਪ੍ਰਧਾਨ ਜ਼ੇਕਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜ਼ੇਕਰ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਯੋਗ ਸਮਝਿਆ ਤਾਂ ਉਹ ਮੁੱਖਮੰਤਰੀ ਭਗਵੰਤ ਸਿੰਘ ਮਾਨ ਖਿਲਾਫ਼ ਚੋਣ ਲਰਨਗੇ!

    August 30, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    ਪੀਐਮ ਮੋਦੀ ਨੇ ਇਰਾਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ਦੌਰਾਨ ਦੁਵੱਲੇ ਸਬੰਧਾਂ ਦੇ ਵੱਖ-ਵੱਖ ਪਹਿਲੂਆਂ ’ਤੇ ਚਰਚਾ ਕੀਤੀ

    August 31, 2026

    ‘ਵੱਡੇ ਭਰਾ’ ਦੀ ਭੂਮਿਕਾ ਨਿਭਾਉਂਦਿਆਂ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਨੂੰ ਲੱਗੀ ਮੋਹਰ

    August 31, 2026

    प्रधानमंत्री ने शास्त्री स्मारक पर पुष्पांजलि अर्पित की और ताशकंद स्टेट यूनिवर्सिटी ऑफ ओरिएंटल स्टडीज का दौरा किया

    August 30, 2026

    केंद्रीय मंत्री ने प्रतिनिधिमंडल को आश्वासन दिया कि उनके द्वारा प्रस्तुत आवेदनों पर संबंधित विभागों से परामर्श करके विचार किया जाएगा

    August 30, 2026

    प्रधानमंत्री नरेन्द्र मोदी की उज्बेकिस्तान की राजकीय यात्रा के दौरान जारी संयुक्त बयान

    August 30, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    ਪੀਐਮ ਮੋਦੀ ਨੇ ਇਰਾਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ਦੌਰਾਨ ਦੁਵੱਲੇ ਸਬੰਧਾਂ ਦੇ ਵੱਖ-ਵੱਖ ਪਹਿਲੂਆਂ ’ਤੇ ਚਰਚਾ ਕੀਤੀ

    August 31, 2026

    ‘ਵੱਡੇ ਭਰਾ’ ਦੀ ਭੂਮਿਕਾ ਨਿਭਾਉਂਦਿਆਂ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਨੂੰ ਲੱਗੀ ਮੋਹਰ

    August 31, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.