ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਕਿਸਾਨ ਕਾਂਗਰਸ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਦਲਵਿੰਦਰ ਸਿੰਘ ਧੰਜੂ ਨੇ ਭਾਜਪਾ ਅਤੇ ਆਮ ਆਦਮੀ ਪਾਰਟੀ ਉੱਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਵਿੱਚ ਮਾਹਿਰ ਹਨ। ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਲੋਕਤੰਤਰਕ ਸੰਸਥਾਵਾਂ ਨੂੰ ਆਪਣੇ ਰਾਜਨੀਤਿਕ ਫਾਇਦੇ ਲਈ ਵਰਤ ਰਹੀਆਂ ਹਨ, ਜੋ ਦੇਸ਼ ਅਤੇ ਸੂਬੇ ਦੇ ਲੋਕਤੰਤਰ ਲਈ ਬਹੁਤ ਹੀ ਚਿੰਤਾਜਨਕ ਗੱਲ ਹੈ। ਦਲਵਿੰਦਰ ਸਿੰਘ ਧੰਜੂ ਨੇ ਕਿਹਾ ਕਿ ਭਾਜਪਾ ਨੇ ਕੇਂਦਰ ਵਿੱਚ ਸੱਤਾ ਵਿੱਚ ਆਉਣ ਤੋਂ ਬਾਅਦ ਵੱਖ-ਵੱਖ ਜਾਂਚ ਏਜੰਸੀਆਂ ਨੂੰ ਵਿਰੋਧੀ ਧਿਰ ਦੇ ਆਗੂਆਂ ਖ਼?ਲਾਫ਼ ਵਰਤਣਾ ਆਪਣੀ ਨੀਤੀ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਆਗੂ ਭਾਜਪਾ ਦੀਆਂ ਨੀਤੀਆਂ ਦੇ ਵਿਰੋਧ ਵਿੱਚ ਆਵਾਜ਼ ਉਠਾਉਂਦੇ ਹਨ, ਉਨ੍ਹਾਂ ਨੂੰ ਜਾਂਚਾਂ ਅਤੇ ਛਾਪਿਆਂ ਰਾਹੀਂ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਇਸੇ ਰਾਹ ’ਤੇ ਚੱਲ ਰਹੀ ਹੈ। ’ਆਪ’ ਸਰਕਾਰ ਵਿਰੋਧੀ ਆਵਾਜ਼ਾਂ ਨੂੰ ਚੁੱਪ ਕਰਵਾਉਣ ਲਈ ਪ੍ਰਸ਼ਾਸਨਿਕ ਤੰਤਰ ਅਤੇ ਸਰਕਾਰੀ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ। ਇਹ ਰਵੱਈਆ ਦਰਸਾਉਂਦਾ ਹੈ ਕਿ ਦੋਵੇਂ ਪਾਰਟੀਆਂ ਲੋਕਤੰਤਰਕ ਮਰਿਆਦਾਵਾਂ ਦਾ ਸਤਿਕਾਰ ਕਰਨ ਦੀ ਬਜਾਏ ਸੱਤਾ ਦੇ ਨਸ਼ੇ ਵਿੱਚ ਚੂਰ ਹਨ। ਧੰਜੂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਤੰਤਰ, ਸੰਵਿਧਾਨ ਅਤੇ ਸੰਸਥਾਵਾਂ ਦੀ ਸੁਤੰਤਰਤਾ ਦੀ ਹਿਮਾਇਤੀ ਰਹੀ ਹੈ। ਕਾਂਗਰਸ ਨੇ ਹਮੇਸ਼ਾ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਹੈ ਅਤੇ ਅੱਗੇ ਵੀ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਦੇਸ਼ ਦੀ ਜਨਤਾ ਹੁਣ ਸਭ ਕੁਝ ਸਮਝ ਚੁੱਕੀ ਹੈ। ਲੋਕ ਉਹਨਾਂ ਪਾਰਟੀਆਂ ਨੂੰ ਮਾਫ਼ ਨਹੀਂ ਕਰਨਗੇ ਜੋ ਸਰਕਾਰੀ ਤੰਤਰ ਦਾ ਗਲਤ ਇਸਤੇਮਾਲ ਕਰਕੇ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਂਦੀਆਂ ਹਨ। ਆਉਣ ਵਾਲੇ ਸਮੇਂ ਵਿੱਚ ਲੋਕਤੰਤਰ ਅਤੇ ਸੱਚਾਈ ਦੀ ਜਿੱਤ ਹੋਵੇਗੀ ਅਤੇ ਜਨਤਾ ਆਪਣੇ ਵੋਟ ਦੀ ਤਾਕਤ ਨਾਲ ਅਜਿਹੀਆਂ ਤਾਕਤਾਂ ਨੂੰ ਕਰਾਰਾ ਜਵਾਬ ਦੇਵੇਗੀ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


