ਐਤਵਾਰ ਨੂੰ ਤਾਮਿਲਨਾਡੂ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਵਿਜੇ ਨੇ ਆਪਣੇ ਪਹਿਲੇ ਸਰਕਾਰੀ ਆਦੇਸ਼ ’ਤੇ ਦਸਤਖਤ ਕੀਤੇ। ਇਸ ਆਦੇਸ਼ ਵਿੱਚ 200 ਯੂਨਿਟ ਮੁਫ਼ਤ ਬਿਜਲੀ, ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਅਤੇ ਔਰਤਾਂ ਦੀ ਸੁਰੱਖਿਆ ਵਰਗੇ ਅਹਿਮ ਫੈਸਲੇ ਸ਼ਾਮਲ ਹਨ।
ਮੁੱਖ ਮੰਤਰੀ ਵਜੋਂ ਆਪਣੇ ਪਹਿਲੇ ਫੈਸਲੇ ਵਿੱਚ ਟੀਵੀਸੀ ਮੁਖੀ ਵਿਜੇ ਨੇ ਰਾਜ ਵਿੱਚ 200 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਨਸ਼ਿਆਂ ਦੇ ਵਧਦੇ ਖ਼ਤਰੇ ਨਾਲ ਨਜਿੱਠਣ ਲਈ ਇੱਕ ਵਿਸ਼ੇਸ਼ ਟਾਸਕ ਫੋਰਸ ਅਤੇ ਔਰਤਾਂ ਦੀ ਸੁਰੱਖਿਆ ਲਈ ਇੱਕ ਹੈਲਪਲਾਈਨ ਦੇ ਨਾਲ ਵਿਸ਼ੇਸ਼ ਫੋਰਸ ਦੇ ਗਠਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਮੁੱਖ ਧਿਆਨ ਸਿੱਖਿਆ, ਸਿਹਤ ਅਤੇ ਪਾਣੀ ਵਰਗੇ ਬੁਨਿਆਦੀ ਮੁੱਦਿਆਂ ’ਤੇ ਰਹੇਗਾ। ਵਿਜੇ ਨੇ ਜਨਤਾ ਨੂੰ ਭਰੋਸਾ ਦਿਵਾਇਆ ਕਿ ਕਿਸਾਨਾਂ ਅਤੇ ਮਛੇਰਿਆਂ ਦਾ ਪੂਰਾ ਖਿਆਲ ਰੱਖਿਆ ਜਾਵੇਗਾ।
ਵਿਜੇ ਨੇ ਪਿਛਲੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਡੀਐਮਕੇ ਸਰਕਾਰ ਨੇ ਰਾਜ ਦਾ ਖ਼ਜ਼ਾਨਾ ਖਾਲੀ ਕਰ ਦਿੱਤਾ ਹੈ ਅਤੇ ਉਨ੍ਹਾਂ ਨੇ 10 ਲੱਖ ਕਰੋੜ ਰੁਪਏ ਦੇ ਕਰਜ਼ੇ ਨਾਲ ਸੱਤਾ ਸੰਭਾਲੀ ਹੈ। ਉਨ੍ਹਾਂ ਵਾਅਦਾ ਕੀਤਾ ਕਿ ਉਹ ਜਨਤਾ ਦੇ ਪੈਸੇ ਦੀ ਲੁੱਟ ਨਹੀਂ ਹੋਣ ਦੇਣਗੇ। ਉਨ੍ਹਾਂ ਨੇ ਰਾਹੁਲ ਗਾਂਧੀ ਸਮੇਤ ਆਪਣੇ ਸਾਰੇ ਸਿਆਸੀ ਸਹਿਯੋਗੀਆਂ ਦਾ ਸਮਰਥਨ ਲਈ ਧੰਨਵਾਦ ਵੀ ਕੀਤਾ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


