ਰਾਕੇਸ਼ ਜਿੰਦਲ ਸ਼ੁਭਮ ਜਿੰਦਲ- ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਵੱਲੋਂ ਨਾਭਾ ਵਿਧਾਨ ਸਭਾ ਹਲਕੇ ਦੇ ਪਿੰਡ ਲੋਪੇ (ਨਾਭਾ) ਵਿੱਚ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਨੂੰ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਸੰਬੋਧਨ ਕੀਤਾ।
ਮੀਟਿੰਗ ਦੌਰਾਨ ਵੀ.ਬੀ.ਜੀ. ਰਾਮ ਜੀ (ਮਨਰੇਗਾ) ਨਾਲ ਸੰਬੰਧਿਤ ਕੰਮਾਂ ਵਿੱਚ ਆ ਰਹੀਆਂ ਮੁਸ਼ਕਲਾਂ, ਮਜ਼ਦੂਰ ਵਰਗ ਦੇ ਹੱਕਾਂ ਅਤੇ ਪਿੰਡਾਂ ਦੀਆਂ ਸ਼ਾਮਲਾਟ ਜ਼ਮੀਨਾਂ ਵਿੱਚ ਅਨੁਸੂਚਿਤ ਜਾਤੀਆਂ ਲਈ ਕਾਨੂੰਨੀ ਤੌਰ ‘ਤੇ ਨਿਰਧਾਰਤ ਇੱਕ-ਤਿਹਾਈ ਹਿੱਸੇਦਾਰੀ ਨੂੰ ਯਕੀਨੀ ਬਣਾਉਣ ਸਬੰਧੀ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਆਪਣੇ ਸੰਬੋਧਨ ਦੌਰਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਗਰੀਬਾਂ, ਮਜ਼ਦੂਰਾਂ ਅਤੇ ਪਿੱਛੜੇ ਵਰਗਾਂ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਰਹੀ ਹੈ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਉਨ੍ਹਾਂ ਦੇ ਸੰਵਿਧਾਨਕ ਅਤੇ ਕਾਨੂੰਨੀ ਹੱਕ ਦਿਵਾਉਣ ਲਈ ਸੰਘਰਸ਼ ਲਗਾਤਾਰ ਜਾਰੀ ਰਹੇਗਾ ਅਤੇ ਪਿੰਡਾਂ ਦੀਆਂ ਸ਼ਾਮਲਾਟ ਜ਼ਮੀਨਾਂ ਵਿੱਚ ਉਨ੍ਹਾਂ ਦਾ ਕਾਨੂੰਨੀ ਹੱਕ ਹਰ ਹਾਲਤ ਵਿੱਚ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।
ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ-ਭਲਾਈ ਯੋਜਨਾਵਾਂ ਅਤੇ ਸਮਾਜਿਕ ਨਿਆਂ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚਣਾ ਚਾਹੀਦਾ ਹੈ ਅਤੇ ਮਜ਼ਦੂਰਾਂ ਅਤੇ ਵੰਚਿਤ ਵਰਗਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਣਾ ਚਾਹੀਦਾ ਹੈ। ਮੀਟਿੰਗ ਵਿੱਚ ਹਰਭਜਨ ਸਿੰਘ, ਕਾਲਾ ਸਿੰਘ, ਸਤਨਾਮ ਸਿੰਘ, ਪ੍ਰੇਮ ਸਿੰਘ, ਕ੍ਰਿਸ਼ਨ ਸਿੰਘ, ਬਹਾਦੁਰ ਸਿੰਘ, ਮਨਦੀਪ ਸਿੰਘ, ਸ਼ਰਨਜੀਤ ਸਿੰਘ, ਕਾਕੂ ਸਿੰਘ ਅਤੇ ਪ੍ਰਧਾਨ ਪ੍ਰਕਾਸ਼ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਮਜ਼ਦੂਰ, ਪਿੰਡ ਵਾਸੀ ਅਤੇ ਭਾਜਪਾ ਵਰਕਰ ਹਾਜ਼ਰ ਸਨ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


