ਪੂਰੇ ਪੰਜਾਬ ਭਰ ਵਿੱਚ ਚੱਲ ਰਹੀ ਸਫਾਈ ਸੇਵਕਾਂ ਦੀ ਹੜਤਾਲ ਨੂੰ ਲੈ ਕੇ ਸ਼?ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਸਫਾਈ ਸੇਵਕਾਂ ਦੀ ਹੜ੍ਹਤਾਲ ਦੇ ਚੱਲਦਿਆ ਪਵਿੱਤਰ ਸ਼ਹਿਰ ਸ਼?ਰੀ ਮੁਕਤਸਰ ਸਾਹਿਬ ’ਚ ਸਫਾਈ ਪ੍ਰਬੰਧ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ ਅਤੇ ਹਰ ਪਾਸੇ ਕੂੜੇ ਦੇ ਢੇਰ ਲੱਗ ਚੁੱਕੇ ਹਨ, ਪਰ ਇਥੇ ਸਭ ਤੋਂ ਵੱਧ ਸੋਚਣ ਵਾਲੇ ਤੇ ਹੈਰਾਨੀਜਨ ਗੱਲ ਇਹ ਹੈ ਕਿ ਸਫਾਈ ਸੇਵਕਾਂ ਦੀ ਹੜ੍ਹਤਾਲ ਲੱਗਭਗ 8ਵੇਂ ਦਿਨ ਵਿੱਚ ਸ਼ਾਮਿਲ ਹੋ ਗਈ ਹੈ, ਪਰ ਪੰਜਾਬ ਦੇ ਕਿਸੇ ਵੀ ਵਿਧਾਇਕ, ਮੰਤਰੀ ਜਾਂ ਮੁੱਖ ਮੰਤਰੀ ਦਾ ਕੋਈ ਬਿਆਨ ਸਫਾਈ ਸੇਵਕਾਂ ਦੇ ਹੱਕ ’ਚ ਨਹੀਂ ਆਇਆ ਤੇ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬਾ ਸਰਕਾਰ ਨੇ ਸਫਾਈ ਸੇਵਕਾਂ ਦੇ ਹੱਕ ਵਿੱਚ ਕੋਈ ਖਾਸ ਕਦਮ ਨਾ ਚੁੱਕਿਆ ਤੇ ਜੇਕਰ ਇਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਨਾ ਮੰਨਿਆ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਹਾਲਾਤ ਹੋਰ ਵੀ ਗੰਭੀਰ ਹੋ ਸਕਦੇ ਹਨ ਅਤੇ ਸ਼ਹਿਰ ਦੀਆਂ ਸੜਕਾਂ ਕੂੜੇ ਦੇ ਡੰਪਾਂ ਵਿੱਚ ਤਬਦੀਲ ਹੋ ਜਾਣਗੀਆਂ। ਉਨਾਂ ਕਿਹਾ ਕਿ ਬੀਤੇਂ ਦਿਨੀਂ ਪੰਜਾਬ ਵਿੱਚ ਨਗਰ ਕੌਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ ਹੋ ਚੁੱਕਾਂ ਹੈ, ਤੇ ਪੰਜਾਬ ਅੰਦਰ ਅਜਿਹੇ ਹਲਾਤਾਂ ਦੇ ਚੱਲਕਿਆ ਉਮੀਦਵਾਰ ਕਿਹੜਾ ਮੂੰਹ ਲੈ ਕੇ ਵੋਟਾਂ ਦੀ ਮੰਗ ਕਰਨ ਲਈ ਮੁਹੱਲਿਆ ਵਿੱਚ ਜਾਵੇਗਾ, ਫਿਰ ਚਾਹੇ ਉਹ ਉਮੀਦਵਾਰ ਕਿਸੇ ਵੀ ਪਾਰਟੀ ਨਾਲ ਸਬੰਧਿਤ ਕਿਉ ਨਾ ਹੋਵੇ।
ਹਨੀ ਫੱਤਣਵਾਲਾ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਸਫਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਮੰਨਿਆ ਜਾਵੇ ਤਾਂ ਜੋ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਵੱਧ ਰਹੀ ਗੰਦਗੀ ਕਾਰਨ ਬਿਮਾਰੀਆਂ ਫੈਲਣ ਦਾ ਖਤਰਾ ਵੀ ਬਣਦਾ ਜਾ ਰਿਹਾ ਹੈ, ਜਿਸ ਵੱਲ ਸਰਕਾਰ ਨੂੰ ਤੁਰੰਤ ਧਿਆਨ ਦੇਣ ਦੀ ਲੋੜ ਹੈ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


