ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਪੰਜਾਬ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਔਲਖ ਅਤੇ ਜ਼ਿਲ੍ਹਾ ਪ੍ਰਧਾਨ ਸੋਨੂੰ ਚੱਡਾ ਅਤੇ ਪੰਜਾਬ ਜਰਨਲ ਸਕੱਤਰ ਗੁਰਪ੍ਰੀਤ ਸਿੰਘ ਬੋਪਾਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਸੇਮ ਨਹਿਰ ਦੀ ਤੁਰੰਤ ਸਫ਼ਾਈ ਨਾ ਕਰਵਾਈ ਗਈ ਤਾਂ ਹਲਕਾ ਇੰਚਾਰਜ ਕਾਦੀਆਂ ਜਗਰੂਪ ਸਿੰਘ ਸੇਖਵਾਂ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਸੇਮ ਨਹਿਰ, ਜੋ ਕਾਹਨੂੰਵਾਨ ਛੰਭ ਤੋਂ ਸ਼ੁਰੂ ਹੋ ਕੇ ਕਈ ਪਿੰਡਾਂ ਵਿਚੋਂ ਲੰਘਦੀ ਹੋਈ ਕਿੜੀ ਅਫ਼ਗਾਨਾਂ ਨੇੜੇ ਬਿਆਸ ਦਰਿਆ ਵਿੱਚ ਜਾ ਮਿਲਦੀ ਹੈ, ਦੀ ਪਿਛਲੇ ਕਰੀਬ 10 ਤੋਂ 12 ਸਾਲਾਂ ਤੋਂ ਢੰਗ ਨਾਲ ਸਫ਼ਾਈ ਨਹੀਂ ਹੋਈ। ਇਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਆਗੂਆਂ ਨੇ ਕਿਹਾ ਕਿ ਹਰ ਸਾਲ ਬਰਸਾਤਾਂ ਦੇ ਮੌਸਮ ਦੌਰਾਨ ਨਹਿਰ ਉਫਾਨ ‘ਚ ਆ ਜਾਂਦੀ ਹੈ, ਜਿਸ ਨਾਲ ਭੈਣੀ ਮੀਆਂ ਖਾਂ, ਨਾਨੋਵਾਲ ਖੁਰਦ, ਗੋਰਸੀਆਂ, ਨਾਨੋਵਾਲ, ਜੀਂਦੜ, ਰਾਜਪੁਰਾ, ਭੈਣੀ ਖਾਦਰ, ਧੱਕੜ, ਨੂੰਨਾ, ਬਰਕਤਾਂ, ਮੁੰਨਣ, ਔਲਖ ਬੇਟ ਅਤੇ ਫੁੱਲੜਾ ਸਮੇਤ ਕਈ ਪਿੰਡਾਂ ਦੀਆਂ ਫਸਲਾਂ ਨੂੰ ਭਾਰੀ ਨੁਕਸਾਨ ਝੱਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋਣ ਕਾਰਨ ਲੱਖਾਂ ਰੁਪਏ ਦਾ ਆਰਥਿਕ ਨੁਕਸਾਨ ਹੋ ਰਿਹਾ ਹੈ।
ਇਸ ਮੌਕੇ ਹੋਰ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਹਲਕਾ ਇੰਚਾਰਜ ਕਾਦੀਆਂ ਜਗਰੂਪ ਸਿੰਘ ਸੇਖਵਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਬਰਸਾਤਾਂ ਸ਼ੁਰੂ ਹੋਣ ਤੋਂ ਪਹਿਲਾਂ ਸੇਮ ਨਹਿਰ ਦੀ ਤੁਰੰਤ ਸਫ਼ਾਈ ਕਰਵਾਈ ਜਾਵੇ ਅਤੇ ਨਹਿਰ ਨੂੰ ਡੂੰਘਾ ਕੀਤਾ ਜਾਵੇ, ਤਾਂ ਜੋ ਇਲਾਕੇ ਦੇ ਕਿਸਾਨਾਂ ਅਤੇ ਮਿਹਨਤਕਸ਼ ਲੋਕਾਂ ਨੂੰ ਰਾਹਤ ਮਿਲ ਸਕੇ।
ਇਸ ਮੌਕੇ ਸੋਨੂੰ ਚੱਡਾ ਨੇ ਕਿਹਾ ਕਿ ਪਿਛਲੇ ਸਾਲ ਸੇਮ ਨਹਿਰ ਕਾਰਨ ਹਜ਼ਾਰਾਂ ਕਿਸਾਨਾਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਸੀ, ਪਰ ਅਜੇ ਤੱਕ ਪ੍ਰਭਾਵਿਤ ਕਿਸਾਨਾਂ ਨੂੰ ਕੋਈ ਮੁਆਵਜ਼ਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਸ ਮਸਲੇ ਦਾ ਜਲਦੀ ਹੱਲ ਨਾ ਕੀਤਾ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਇਸ ਦਾ ਅਸਰ ਸਾਫ਼ ਤੌਰ ‘ਤੇ ਦੇਖਣ ਨੂੰ ਮਿਲੇਗਾ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


