26 ਮਈ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਮੋਗਾ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਆਪਣੇ ਪੰਜਾਹ ਵਾਰਡਾਂ ਵਿੱਚ ਹੀ ਉਮੀਦਵਾਰ ਖੜ੍ਹੇ ਕਰੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਹਾਸਲ ਕਰਕੇ ਆਪਣਾ ਮੇਅਰ ਚੁਣਕੇ ਸ਼ਹਿਰ ਨੂੰ ਵਿਕਾਸ ਦੀਆਂ ਬੁਲੰਦੀਆਂ ਤੇ ਪਹੁੰਚਾਇਆ ਜਾਵੇਗਾ ਅਤੇ ਨਗਰ ਨਿਗਮ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਦੇ ਨਾਲ ਨਾਲ ਵਾਰਡਾਂ ਦੇ ਦੂਸਰੀਆਂ ਪਾਰਟੀਆਂ ਦੇ ਕੌਂਸਲਰਾਂ ਨਾਲ ਜੋ ਸਿਆਸੀ ਰੋਟੀਆਂ ਸੇਕਣ ਲਈ ਆਪ ਸਰਕਾਰ ਨੇ ਕੀਤਾ ਹੈ ਉਸ ਨੂੰ ਖਤਮ ਕਰਕੇ ਇੱਕ ਸਦਭਾਵਨਾ ਭਰਿਆ ਮਾਹੌਲ ਸਿਰਜਿਆ ਜਾਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਧੱਕੇਸ਼ਾਹੀ ਕਰਕੇ ਕਾਂਗਰਸੀ ਮੇਅਰ ਦੀ ਕੁਰਸੀ ਹਥਿਆਕੇ ਨਗਰ ਨਿਗਮ ਤੇ ਕਾਬਜ ਤਾਂ ਹੋ ਗਏ ਪਰ ਕਾਬਜ ਹੁੰਦੇ ਹੀ ਨਗਰ ਨਿਗਮ ਨੂੰ ਭ੍ਰਿਸ਼ਟਾਚਾਰ ਦਾ ਕੇਂਦਰ ਬਣਾ ਦਿੱਤਾ ਅਤੇ ਸ਼ਹਿਰ ਦੇ ਲੋਕ ਬੁਨਿਆਦੀ ਸਹੂਲਤਾਂ ਨੂੰ ਤਰਸਦੇ ਰਹਿ ਗਏ ਅਤੇ ਜੇਕਰ ਆਪ ਸਰਕਾਰ ਵੱਲੋਂ ਨਗਰ ਨਿਗਮ ਮੋਗਾ ਦੀਆਂ ਚੋਣਾਂ ਵਿੱਚ ਕੋਈ ਧੱਕੇਸ਼ਾਹੀ ਕੀਤੀ ਤਾਂ ਉਸਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ ਤੇ ਕਿਸੇ ਵੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਗਰ ਨਿਗਮ ਮੋਗਾ ਤੇ ਮੁੜ ਤੋਂ ਕਾਬਜ ਹੋਣ ਲਈ ਆਪ ਸਰਕਾਰ ਦੇ ਨੁਮਾਇੰਦਿਆਂ ਨੇ ਕਈ ਚਾਲਾਂ ਚੱਲੀਆਂ ਪਰ ਉਹ ਇੱਕ ਵੀ ਚਾਲ ਵਿੱਚ ਸਫਲ ਨਹੀਂ ਹੋਏ ਅਤੇ ਮਾਣਯੋਗ ਅਦਾਲਤ ਨੇ ਉਨ੍ਹਾਂ ਨੂੰ ਉਲਟੀ ਫਿਟਕਾਰ ਪਾਈ ਗਈ। ਸੰਨੀ ਗਿੱਲ ਨੇ ਕਿਹਾ ਕਿ ਪਹਿਲਾਂ ਗਲਤ ਵਾਰਡਬੰਦੀ ਕੀਤੀ ਗਈ ਉਸ ਤੋਂ ਬਾਅਦ ਸ਼੍ਰੈਣੀ ਵੰਡ ਗਲਤ ਕੀਤੀ ਗਈ ਜਿਸਨੇ ਇਹ ਸ਼ਾਬਤ ਕਰ ਦਿੱਤਾ ਕਿ ਨਗਰ ਨਿਗਮ ਦੀਆਂ ਚੋਣਾਂ ਵਿੱਚ ਆਪ ਵਾਲੇ ਆਪਣੀ ਹਾਰ ਕਬੂਲ ਕਰ ਚੁੱਕੇ ਹਨ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


