ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਨਾਲ ਜੁੜੇ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੋਮਵਾਰ ਨੂੰ ਪੰਜਾਬ ਸਰਕਾਰ ਦੀ ਕਾਰਜਪ੍ਰਣਾਲੀ ’ਤੇ ਸਖ਼ਤ ਟਿੱਪਣੀ ਕਰਦਿਆਂ ਸਪੱਸ਼ਟ ਕਿਹਾ ਕਿ ਅਦਾਲਤ ਦੇਖ ਰਹੀ ਹੈ ਕਿ ਸੂਬਾ ਸਰਕਾਰ ਜਵਾਬ ਦਾਇਰ ਕਰਨ ਤੋਂ ਬਚ ਰਹੀ ਹੈ, ਪਰ ਅਗਲੀ ਸੁਣਵਾਈ ’ਤੇ ਹਰ ਹਾਲ ’ਚ ਜਵਾਬ ਦਾਇਰ ਕਰਨਾ ਹੋਵੇਗਾ। ਅਦਾਲਤ ਨੇ ਸਰਕਾਰ ਨੂੰ ਅੰਤਿਮ ਮੌਕਾ ਦਿੰਦੇ ਹੋਏ ਮਾਮਲੇ ਦੀ ਸੁਣਵਾਈ 20 ਮਈ ਤਕ ਮੁਲਤਵੀ ਕਰ ਦਿੱਤੀ।
ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਅਦਾਲਤ ਤੋਂ ਤਿੰਨ ਹਫ਼ਤਿਆਂ ਦਾ ਵਾਧੂ ਸਮਾਂ ਮੰਗਿਆ ਗਿਆ ਸੀ ਤਾਂ ਜੋ ਸੁਰੱਖਿਆ ਸਬੰਧੀ ਵਿਸਤ੍ਰਿਤ ਜਵਾਬ ਦਾਇਰ ਕੀਤਾ ਜਾ ਸਕੇ। ਪਰ ਹਾਈਕੋਰਟ ਨੇ ਇਸ ਮੰਗ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਸਰਕਾਰ ਨੂੰ ਸਿਰਫ਼ ਇਕ ਹਫ਼ਤੇ ਦਾ ਸਮਾਂ ਦਿੱਤਾ ਜਾਂਦਾ ਹੈ ਅਤੇ ਇਹ ਆਖਰੀ ਮੌਕਾ ਹੋਵੇਗਾ। ਅਦਾਲਤ ਨੇ ਦੋ-ਟੂਕ ਕਿਹਾ ਕਿ ਹੁਣ ਹੋਰ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਹਾਈਕੋਰਟ ਨੇ ਇੱਕ ਹੋਰ ਪਟੀਸ਼ਨ ਦੇ ਤਹਿਤ ਪੰਜਾਬ ਦੇ ਏਡੀਜੀਪੀ (ਸੁਰੱਖਿਆ) ਨੂੰ ਨਿਰਦੇਸ਼ ਦਿੱਤੇ ਸਨ ਕਿ ਉਹ ਅਦਾਲਤ ਨੂੰ ਦੱਸਣ ਕਿ ਪੰਜਾਬ ਅਤੇ ਪੰਜਾਬ ਤੋਂ ਬਾਹਰ ਕਿੰਨੇ ਵਿਅਕਤੀਆਂ ਨੂੰ ਪੰਜਾਬ ਪੁਲਿਸ ਦੀ ਸੁਰੱਖਿਆ ਦਿੱਤੀ ਗਈ ਹੈ, ਉਨ੍ਹਾਂ ਦੀ ਸੁਰੱਖਿਆ ’ਚ ਕੁੱਲ ਕਿੰਨੇ ਪੁਲਿਸ ਮੁਲਾਜ਼ਮ ਤਾਇਨਾਤ ਹਨ ਤੇ ਸੁਰੱਖਿਆ ਮੁਹੱਈਆ ਕਰਵਾਉਣ ਲਈ ਰਾਜ ਸਰਕਾਰ ਨੇ ਕੀ ਨੀਤੀ ਜਾਂ ਮਾਪਦੰਡ ਤੈਅ ਕੀਤੇ ਹਨ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


