ਪੁਲਿਸ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਨੈਣੇਕੋਟ ਵਿੱਚ ਦੇਰ ਸ਼ਾਮ ਵੱਡੇ ਭਰਾ ਵੱਲੋਂ ਜਮੀਨ ਦੇ ਝਗੜੇ ਦੇ ਚਲਦੇ ਗੋਲੀ ਮਾਰ ਕੇ ਛੋਟੇ ਭਰਾ ਅਤੇ ਭਰਜਾਈ ਦਾ ਕਤਲ ਕਰ ਦਿੱਤਾ ਗਿਆ । ਭਰਾ ਨੂੰ ਸੈਰ ਕਰਦਿਆਂ ਤੇ ਭਰਜਾਈ ਨੂੰ ਘਰ ਜਾ ਕੇ ਗੋਲੀ ਮਾਰਨ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਅਮਰਜੀਤ ਸਿੰਘ ਪੁਲਿਸ ਅੱਗੇ ਪੇਸ਼ ਹੋ ਗਿਆ।ਇਸ ਮੌਕੇ ਪਰਿਵਾਰ ਦੇ ਮੈਂਬਰਾਂ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਅਜਾਇਬ ਸਿੰਘ ਅਤੇ ਉਸ ਦੀ ਪਤਨੀ ਕਮਲ ਕੌਰ ਦਾ ਕਤਲ ਅਜਾਇਬ ਸਿੰਘ ਦੇ ਵੱਡੇ ਭਰਾ ਅਮਰਜੀਤ ਸਿੰਘ ਉਰਫ ਅੰਬਾ ਵੱਜੋਂ ਆਪਣੇ ਰਿਵਾਲਵਰ ਦੇ ਨਾਲ ਕੀਤਾ ਗਿਆ ਹੈ। ਇਸ ਮੌਕੇ ਉਹਨਾਂ ਦੇ ਰਿਸ਼ਤੇਦਾਰ ਹਰਜੀਤ ਸਿੰਘ ਨੇ ਦੱਸਿਆ ਕਿ ਇਹਨਾਂ ਤਿੰਨਾਂ ਭਰਾਵਾਂ ਦਰਮਿਆਨ ਜਮੀਨ ਜਾਇਦਾਦ ਦਾ ਝਗੜਾ ਪਿਛਲੇ ਲੰਮੇ ਸਮੇਂ ਤੋਂ ਚੱਲ ਰਿਹਾ ਸੀ ਅਤੇ ਹੁਣ ਇਹ ਦੋ ਪਰਿਵਾਰ ਟਾਟਾ ਨਗਰ ਝਾਰਖੰਡ ਤੋਂ ਆਪਣੇ ਜੱਦੀ ਪਿੰਡ ਨੈਣੋਕੋਟ ਵਿਖੇ ਵੱਖ-ਵੱਖ ਘਰਾਂ ਵਿੱਚ ਰਹਿ ਰਹੇ ਸਨ ਅਤੇ ਪਿਛਲੇ ਇੱਕ ਸਾਲ ਤੋਂ ਪਿੰਡ ਵਿੱਚ ਨੌ ਕਿੱਲੇ ਜਮੀਨ ਦੀ ਵੰਡ ਨੂੰ ਲੈ ਕੇ ਇਹਨਾਂ ਵਿੱਚ ਕਈ ਵਾਰ ਪੰਚਾਇਤ ਵੱਲੋਂ ਰਾਜੀਨਾਮਾ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਦੋਵੇਂ ਧਿਰਾਂ ਦਰਮਿਆਨ ਰਾਜੀਨਾਮਾ ਨਹੀਂ ਹੋਇਆ। ਅਖੀਰ ਵਿੱਚ ਅਮਰਜੀਤ ਸਿੰਘ ਨੇ ਰੰਜਿਸ਼ ਤਹਿਤ ਅਜੈਬ ਸਿੰਘ ਨੂੰ ਅਤੇ ਉਸ ਦੀ ਪਤਨੀ ਨੂੰ ਉਸ ਦਾ ਪਿੱਛਾ ਕਰਦੇ ਹੋਏ ਕਤਲ ਕਰ ਦਿੱਤਾ ਉਹਨਾਂ ਨੇ ਦੱਸਿਆ ਕਿ ਅਜੈਬ ਸਿੰਘ ਦਾ ਕਤਲ ਪਿੰਡੋਂ ਬਾਹਰ ਇੱਕ ਪੋਲਟਰੀ ਫਾਰਮ ਦੇ ਰਸਤੇ ਵਿੱਚ ਕੀਤਾ ਗਿਆ ਅਤੇ ਉਸ ਦੀ ਪਤਨੀ ਕਮਲ ਕੌਰ ਦਾ ਉਸਦੇ ਪਿੰਡ ਵਿੱਚ ਘਰ ਅੰਦਰ ਗੋਲੀ ਮਾਰ ਕੇ ਕਤਲ ਕੀਤਾ ਗਿਆ ਹੈ।ਇਸ ਮੌਕੇ ਡੀਐਸਪੀ ਕੁਲਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਤਲ ਜਮੀਨ ਦੀ ਵੰਡ ਨੂੰ ਲੈ ਕੇ ਹੋਏ ਹਨ ਅਤੇ ਮੁਲਜਮ ਅਮਰਜੀਤ ਸਿੰਘ ਪੁੱਤਰ ਹਰਭਜਨ ਸਿੰਘ ਨੂੰ ਪੁਲਿਸ ਵੱਲੋਂ ਕਾਬੂ ਕਰ ਲਿਆ ਗਿਆ ਹੈ।
Breaking News
- हाइड्रोजन ट्रेन, हजारों करोड़ की परियोजनाएं और प्रधानमंत्री मोदी का दौरा-विकास और राजनीतिक विमर्श का बड़ा केंद्र
- प्रदेश में हजारों करोड़ों रुपए की राशि से नहरों और सिंचाई सिस्टम को किया जा रहा सुदृढ: सिंचाई मंत्री श्रुति चौधरी
- बीजेपी नहीं चाहती एसवाईएल का पानी हरियाणा को मिले: चौधरी अभय सिंह चौटाला
- देश की पहली हाइड्रोजन ट्रेन, जींद से देगी विकसित भारत को नई रफ्तार : मोहनलाल बड़ौली
- स्वास्थ्य मंत्री आरती सिंह राव ने कहा, जींद-सोनीपत रूट पर देश की पहली हाइड्रोजन ट्रेन का संचालन पर्यावरण और विकास के क्षेत्र में बनेगा मील का पत्थर
- स्वच्छता से होगा ऐतिहासिक क्षण का स्वागत, हाइड्रोजन ट्रेन से विश्व मानचित्र पर उभरेगा गोहाना : डॉ. अरविंद शर्मा
- मुख्यमंत्री नायब सिंह सैनी ने लिया प्रधानमंत्री के कार्यक्रम की तैयारियों का जायजा
- मुख्यमंत्री नायब सिंह सैनी और प्रदेश अध्यक्ष डॉ अर्चना गुप्ता ने पीएम मोदी की रैली को लेकर कार्यकर्ताओं की ली बैठक, व्यवस्थाओं की करी समीक्षा


