ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਤਿੰਨ ਵਿਦਿਆਰਥਣਾਂ ਨੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਇਤਿਹਾਸ ਰਚ ਦਿੱਤਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਮੁਤਾਬਕ ਗੁਰੂਕੁਲ ਅਕੈਡਮੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਉੱਭਾ (ਮਾਨਸਾ) ਦੀ ਵਿਦਿਆਰਥਣ ਸੁਪਨੀਤ ਕੌਰ ਨੇ ਸਾਇੰਸ ਸਟ੍ਰੀਮ ਵਿੱਚ 500/500 ਅੰਕਾਂ ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ। ਬੀਸੀਐਮ ਸੀਨੀਅਰ ਸੈਕੰਡਰੀ ਸਕੂਲ, ਐਚਐਮ 150, ਜਮਾਲਪੁਰ ਕਲੋਨੀ, ਫੋਕਲ ਪੁਆਇੰਟ, ਲੁਧਿਆਣਾ ਦੀ ਵਿਦਿਆਰਥਣ ਸੁਹਾਨੀ ਚੌਹਾਨ ਨੇ ਹਿਊਮੈਨਿਟੀਜ਼ ਸਟ੍ਰੀਮ ਵਿੱਚ 500/500 ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ ਜਦੋਂਕਿ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਸ਼ਿਮਲਾਪੁਰੀ (ਲੁਧਿਆਣਾ) ਦੀ ਵਿਦਿਆਰਥਣ ਦਿਵਾਂਸ਼ੀ ਨੇ ਹਿਊਮੈਨਿਟੀਜ਼ ਸਟ?ਰੀਮ ਵਿੱਚ 500/500 ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਜ਼ਿਕਰਯੋਗ ਹੈ ਕਿ ਤਿੰਨੋਂ ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ ਖੇਡਾਂ ਦੇ ਖੇਤਰ ਵਿੱਚ ਵੀ ਮੱਲ੍ਹਾਂ ਮਾਰ ਰਹੀਆਂ ਹਨ।
ਕੁੱਲ 2,65,417 ਵਿਦਿਆਰਥੀਆਂ ਨੇ 12ਵੀ ਜਮਾਤ ਦੀ ਸਾਲਾਨਾ ਪ੍ਰੀਖਿਆ ਦਿੱਤੀ ਜਿਨ੍ਹਾਂ ਵਿੱਚੋਂ 2,42,755 ਪਾਸ ਹੋਏ। ਇਸ ਹਿਸਾਬ ਨਾਲ ਪਾਸ ਪ੍ਰਤੀਸ਼ਤਤਾ 91.46 ਫ਼ੀਸਦ ਰਹੀ। ਕਾਮਰਸ ਸਟ?ਰੀਮ ਵਿੱਚ ਸਭ ਤੋਂ ਵੱਧ ਪਾਸ ਦਰ 98.78 ਫ਼ੀਸਦ ਦਰਜ ਕੀਤੀ ਗਈ ਹੈ, ਜਿਸ ਤਹਿਤ 34,496 ਵਿਦਿਆਰਥੀਆਂ ਵਿੱਚੋਂ 34,074 ਵਿਦਿਆਰਥੀ ਪਾਸ ਹੋਏ। ਸਾਇੰਸ ਸਟ?ਰੀਮ ਵਿੱਚ 98.47 ਫ਼ੀਸਦ ਪਾਸ ਪ੍ਰਤੀਸ਼ਤਤਾ ਰਹੀ, 56,456 ਵਿੱਚੋਂ 55,593 ਵਿਦਿਆਰਥੀ ਪਾਸ ਹੋਏ। ਹਿਊਮੈਨਿਟੀਜ਼ ਸਟ੍ਰੀਮ ਦੇ 1,65,457 ਵਿਦਿਆਰਥੀਆਂ ਵਿੱਚੋਂ 1,45,179 ਪਾਸ ਹੋਏ ਜਿਸ ਨਾਲ 87.74 ਫ਼ੀਸਦ ਦਰ ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ ਵੋਕੇਸ਼ਨਲ ਸਟ੍ਰੀਮ ਵਿੱਚ 87.80 ਫ਼ੀਸਦ ਪਾਸ ਪ੍ਰਤੀਸ਼ਤਤਾ ਦਰਜ ਕੀਤੀ, ਜਿਸ ਵਿੱਚ 9,008 ਵਿਦਿਆਰਥੀਆਂ ਵਿੱਚੋਂ 7,909 ਨੇ ਪ੍ਰੀਖਿਆ ਪਾਸ ਕੀਤੀ।
ਸ. ਹਰਜੋਤ ਬੈਂਸ ਨੇ ਕਿਹਾ, “ਇਹ ਨਤੀਜਾ ਸਾਡੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ, ਸਾਡੇ ਅਧਿਆਪਕਾਂ ਦੇ ਸਮਰਪਣ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਬੇਮਿਸਾਲ ਸੁਧਾਰਾਂ ਨੂੰ ਉਜਾਗਰ ਕਰਦਾ ਹੈ।”
ਅੱਵਲ ਰਹੀਆਂ ਤਿੰਨੋਂ ਵਿਦਿਆਰਥਣਾਂ ਦੀ ਸ਼ਾਨਦਾਰ ਉਪਲੱਬਧੀ ਲਈ ਸ਼ਲਾਘਾ ਕਰਦਿਆਂ ਸ. ਬੈਂਸ ਨੇ ਸਾਰੇ ਸਫਲ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਟ੍ਰੀਮਾਂ ਵਿੱਚ ਵਿਦਿਆਰਥੀਆਂ ਵੱਲੋਂ ਪੂਰੇ ਅੰਕ ਪ੍ਰਾਪਤ ਕੀਤੇ ਗਏ ਹਨ ਜੋ ਕਿ ਸ਼ਲਾਘਾਯੋਗ ਹੈ। ਉਨ੍ਹਾਂ ਨੇ ਬਿਹਤਰ ਨਤੀਜਿਆਂ ਦਾ ਸਿਹਰਾ ਡਿਜੀਟਲ ਕਲਾਸਰੂਮਾਂ, ਅਧਿਆਪਕ ਸਿਖਲਾਈ ਅਤੇ ਸਮੇਂ ਸਿਰ ਸਿਲੇਬਸ ਪੂਰਾ ਕਰਨ ਵੱਲੋਂ ਸੂਬਾ ਸਰਕਾਰ ਦੀ ਤਰਜੀਹ ਨੂੰ ਦਿੱਤਾ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


