ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਜਾਣਕਾਰੀ ਦਿੱਤੀ ਹੈ ਕਿ ਓਮਾਨ ਦੇ ਤੱਟ ਦੇ ਨੇੜੇ ਭਾਰਤੀ ਝੰਡੇ ਵਾਲੇ ਇੱਕ ਵਪਾਰਕ ਜਹਾਜ਼ ’ਤੇ ਹਮਲਾ ਹੋਇਆ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਜਹਾਜ਼ ਦੇ ਸਾਰੇ ਕਰੂ ਮੈਂਬਰ ਸੁਰੱਖਿਅਤ ਹਨ।
ਬੁੱਧਵਾਰ ਨੂੰ ਹੋਏ ਇਸ ਹਮਲੇ ਦੇ ਪਿੱਛੇ ਕਿਸ ਦਾ ਹੱਥ ਸੀ, ਇਸ ਬਾਰੇ ਅਜੇ ਤੱਕ ਕੋਈ ਪੁਖਤਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਭਾਰਤ ਸਰਕਾਰ ਨੇ ਇਸ ਘਟਨਾ ਨੂੰ ਬੇਹੱਦ ਗੰਭੀਰਤਾ ਨਾਲ ਲਿਆ ਹੈ ਅਤੇ ਇਸ ਦੀ ਸਖ਼ਤ ਨਿੰਦਾ ਕੀਤੀ ਹੈ।
ਮੰਤਰਾਲੇ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਓਮਾਨ ਦੇ ਤੱਟ ਨੇੜੇ ਭਾਰਤੀ ਜਹਾਜ਼ ’ਤੇ ਹੋਇਆ ਹਮਲਾ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ। ਅਸੀਂ ਇਸ ਗੱਲ ਦੀ ਨਿੰਦਾ ਕਰਦੇ ਹਾਂ ਕਿ ਵਪਾਰਕ ਜਹਾਜ਼ਾਂ ਅਤੇ ਆਮ ਨਾਵਿਕਾਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਮੰਤਰਾਲੇ ਨੇ ਅੱਗੇ ਦੱਸਿਆ,‘ਜਹਾਜ਼ ’ਤੇ ਮੌਜੂਦ ਸਾਰੇ ਭਾਰਤੀ ਕਰੂ ਮੈਂਬਰ ਸੁਰੱਖਿਅਤ ਹਨ। ਅਸੀਂ ਉਨ੍ਹਾਂ ਨੂੰ ਬਚਾਉਣ ਲਈ ਓਮਾਨ ਦੇ ਅਧਿਕਾਰੀਆਂ ਦਾ ਧੰਨਵਾਦ ਕਰਦੇ ਹਾਂ।’
ਭਾਰਤ ਨੇ ਇੱਕ ਵਾਰ ਫਿਰ ਆਪਣੀ ਗੱਲ ਦੁਹਰਾਉਂਦਿਆਂ ਕਿਹਾ ਹੈ ਕਿ ਵਪਾਰਕ ਜਹਾਜ਼ਾਂ ਨੂੰ ਨਿਸ਼ਾਨਾ ਬਣਾਉਣਾ, ਨਿਰਦੋਸ਼ ਕਰੂ ਮੈਂਬਰਾਂ ਦੀ ਜਾਨ ਜੋਖਮ ਵਿੱਚ ਪਾਉਣਾ, ਜਾਂ ਸਮੁੰਦਰੀ ਵਪਾਰ ਦੀ ਆਜ਼ਾਦੀ ਵਿੱਚ ਰੁਕਾਵਟ ਪਾਉਣਾ ਗਲਤ ਹੈ ਅਤੇ ਅਜਿਹੀਆਂ ਹਰਕਤਾਂ ਤੋਂ ਬਚਣਾ ਚਾਹੀਦਾ ਹੈ।
ਇਸੇ ਦੌਰਾਨ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ’ਐਕਸ’ ’ਤੇ ਦੱਸਿਆ ਕਿ ਬ੍ਰਿਕਸਵਿਦੇਸ਼ ਮੰਤਰੀਆਂ ਦੀ ਬੈਠਕ ਲਈ ਈਰਾਨ ਦੇ ਵਿਦੇਸ਼ ਮੰਤਰੀ ਸਈਅਦ ਅੱਬਾਸ ਅਰਾਗਚੀ ਨਵੀਂ ਦਿੱਲੀ ਪਹੁੰਚ ਚੁੱਕੇ ਹਨ, ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
Breaking News
- पेहोवा विधानसभा निर्वाचन क्षेत्र में लोहे के 91 बिजली पोल जनवरी 2027 तक पीसीसी पोल से बदले जाएंगे: ऊर्जा मंत्री अनिल विज
- आदमपुर-नलवा में नहरों के लिए तय रोटेशन के अनुसार मिल रहा है सिंचाई का पानी : श्रुति चौधरी
- हरियाणा की स्वास्थ्य मंत्री आरती सिंह राव ने विधानसभा में मानसून सत्र के दौरान कहा
- हरियाणा के पशुपालन एवं डेयरी मंत्री श्याम सिंह राणा ने हरियाणा विधानसभा के मानसून सत्र के दौरान सदन के एक सदस्य द्वारा पूछे गए सवाल का जवाब दिया
- ਲੋਕ ਸਭਾ ਮੈਂਬਰ ਨੇ ਸਰਕਾਰੀ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਅਸਰਦਾਰ ਢੰਗ ਲਾਗੂ ਕਰਨ ’ਤੇ ਦਿੱਤਾ ਜ਼ੋਰ
- ਬੀ ਕੇ ਯੂ ਏਕਤਾ ਬੀ ਕੇ ਯੂ ਏਕਤਾ ਉਗਰਾਹਾਂ ਦਾ ਡੀ ਸੀ ਦਫਤਰ ਅੱਗੇ ਧਰਨਾ ਦੂਸਰੇ ਦਿਨ ਵੀ ਰਿਹਾ ਜਾਰੀ
- ਆਈਐਨਐਸ ਨਿਪੁਣ ਦੇ ਕਮਿਸ਼ਨ ਨਾਲ ਭਾਰਤ ਦੀ ਸਮੁੰਦਰੀ ਤਾਕਤ ’ਚ ਵਾਧਾ
- ਮੁਲਾਜ਼ਮਾਂ ਦੇ ਹੱਕਾਂ ’ਤੇ ਡਾਕਾ ਮਾਰਨਾ ਬੰਦ ਕਰੇ ਪੰਜਾਬ ਸਰਕਾਰ, ਡੀਏ ਸਮੇਤ ਸਾਰੀਆਂ ਮੰਗਾਂ ਤੁਰੰਤ ਮੰਨੇ : ਪ੍ਰੇਮ ਗੁਗਨਾਨੀ


