ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਵਿਭਾਗ ਦੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰਨ ਦੇ ਰੋਸ ਵਜੋਂ ਪੰਜਾਬ ਭਰ ਦੇ ਖੇਤੀਬਾੜੀ ਵਿਕਾਸ ਅਫ਼ਸਰਾਂ, ਬਾਗਬਾਨੀ ਵਿਕਾਸ ਅਫ਼ਸਰਾਂ, ਸਹਾਇਕ ਡਾਇਰੈਕਟਰ ਬਾਗਬਾਨੀ ਅਤੇ ਖੇਤੀਬਾੜੀ ਅਫ਼ਸਰਾਂ ਵੱਲੋਂ ਕਾਲੇ ਬਿੱਲੇ ਲਾ ਕੇ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ ਗਿਆ।ਇਸ ਮੌਕੇ ਪਲਾਂਟ ਡਾਕਟਰਜ਼ ਸਰਵਿਸਜ਼ ਐਸੋਸੀਏਸ਼ਨ ਪੰਜਾਬ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਆਪਣੀਆਂ ਮੰਗਾਂ ਸਬੰਧੀ ਕਈ ਵਾਰ ਸਰਕਾਰ ਨਾਲ ਮੀਟਿੰਗਾਂ ਕੀਤੀਆਂ ਗਈਆਂ, ਪਰ ਮੌਜੂਦਾ ਸਰਕਾਰ ਵੱਲੋਂ ਖੇਤੀ ਮਾਹਿਰਾਂ ਦੀਆਂ ਜਾਇਜ਼ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਵੱਖ-ਵੱਖ ਕੇਡਰਾਂ ਦੀਆਂ ਵੱਡੀ ਗਿਣਤੀ ਵਿੱਚ ਅਸਾਮੀਆਂ ਖਾਲੀ ਪਈਆਂ ਹਨ, ਜਿਸ ਕਾਰਨ ਕਿਸਾਨਾਂ ਤੱਕ ਪਹੁੰਚਣ ਵਾਲੀਆਂ ਖੇਤੀ ਪਸਾਰ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀਆਂ ਹਨ।ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਖਾਲੀ ਅਸਾਮੀਆਂ ‘ਤੇ ਭਰਤੀ ਨਾ ਕਰਨਾ ਅਤੇ ਬਣਦੀਆਂ ਤਰੱਕੀਆਂ ਨਾ ਦੇਣਾ ਕਾਰਪੋਰੇਟਾਂ ਲਈ ਖੇਤੀ ਪਸਾਰ ਸੇਵਾਵਾਂ ‘ਤੇ ਕਬਜ਼ਾ ਕਰਨ ਦਾ ਰਾਹ ਪੱਧਰਾ ਕਰ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਖੇਤੀ ਮਾਹਿਰਾਂ ਦੀ ਪੇ-ਪੈਰਿਟੀ ਵੈਟਰਨਰੀ ਅਫ਼ਸਰਾਂ ਨਾਲ ਜੋੜੀ ਹੋਈ ਸੀ, ਪਰ ਮੌਜੂਦਾ ਸਰਕਾਰ ਵੱਲੋਂ ਇਸ ਨੂੰ ਤੋੜ ਕੇ ਖੇਤੀ ਪਸਾਰ ਸੇਵਾਵਾਂ ਦੇ ਮਿਆਰ ਨੂੰ ਘਟਾਇਆ ਜਾ ਰਿਹਾ ਹੈ।ਐਸੋਸੀਏਸ਼ਨ ਵੱਲੋਂ ਦਿੱਤੀ ਕਾਲ ਅਨੁਸਾਰ ਅੱਜ ਪੰਜਾਬ ਭਰ ਵਿੱਚ ਖੇਤੀਬਾੜੀ ਵਿਕਾਸ ਅਫ਼ਸਰਾਂ, ਬਾਗਬਾਨੀ ਵਿਕਾਸ ਅਫ਼ਸਰਾਂ, ਸਹਾਇਕ ਡਾਇਰੈਕਟਰ ਬਾਗਬਾਨੀ ਅਤੇ ਖੇਤੀਬਾੜੀ ਅਫ਼ਸਰਾਂ ਨੇ ਵੱਖ-ਵੱਖ ਪਿੰਡਾਂ ਵਿੱਚ ਲਗਾਏ ਕਿਸਾਨ ਸਿਖਲਾਈ ਕੈਂਪਾਂ, ਫ਼ੀਲਡ ਗਤੀਵਿਧੀਆਂ ਅਤੇ ਦਫ਼ਤਰੀ ਕੰਮਕਾਜ ਦੌਰਾਨ ਕਾਲੇ ਬਿੱਲੇ ਲਾ ਕੇ ਲੋਕਾਂ ਵਿੱਚ ਵਿਚਰਦਿਆਂ ਆਪਣਾ ਰੋਸ ਦਰਜ ਕਰਵਾਇਆ।ਐਸੋਸੀਏਸ਼ਨ ਦੇ ਆਗੂਆਂ ਡਾ. ਹਰਮਨਦੀਪ ਸਿੰਘ ਘੁੰਮਣ, ਸਤਵਿੰਦਰਬੀਰ ਸਿੰਘ, ਮਨਜਿੰਦਰ ਸਿੰਘ, ਸੁਖਚੈਨ ਸਿੰਘ, ਗੁਰਲਵਲੀਨ ਸਿੰਘ ਰਾਣਾ, ਜਸਪਾਲ ਸਿੰਘ ਧੰਜੂ, ਵਿਕਰਾਂਤ ਅਤੇ ਅਮਨਪ੍ਰੀਤ ਸਿੰਘ ਨੇ ਕਿਹਾ ਕਿ ਅਗਲੇ ਇੱਕ ਹਫ਼ਤੇ ਤੱਕ ਇਸੇ ਤਰ੍ਹਾਂ ਕਾਲੇ ਬਿੱਲੇ ਲਾ ਕੇ ਰੋਸ ਪ੍ਰਦਰਸ਼ਨ ਜਾਰੀ ਰਹੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਗਿਆ ਤਾਂ ਹੋਰ ਵੱਡੇ ਪੱਧਰ ‘ਤੇ ਸੰਘਰਸ਼ ਕੀਤਾ ਜਾਵੇਗਾ।
Breaking News
- मुख्यमंत्री नायब सिंह सैनी ने स्वीडन सरकार के अंतरराष्ट्रीय विकास सहयोग एवं विदेश व्यापार मंत्री बेंजामिन दौसा से की महत्वपूर्ण मुलाकात
- मुख्यमंत्री नायब सिंह सैनी ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की
- उत्कृष्ट कार्य करने वाली महिलाओं को सम्मानित करेगी हरियाणा सरकार: श्रुति चौधरी
- ग्रामीण क्षेत्रों में सड़कों का जाल मजबूत कर रही सरकार : रणबीर गंगवा
- प्रधानमंत्री नरेंद्र मोदी का सपना किसान को पारदर्शी तरीके से हाथ में मिले उसकी पॉलिसी : श्री श्याम सिंह राणा
- हरियाणा में साइबर सुरक्षा और डिजिटल बुनियादी ढांचे की मजबूती के लिए 738 करोड़ की दो परियोजनाओं को मंजूरी
- गुरुग्राम सहित पूरे एनसीआर में प्रदूषण नियंत्रण के उपायों की होगी क्लोज मॉनिटरिंग : राव नरबीर सिंह
- मुख्यमंत्री नायब सिंह सैनी ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया


