ਮੋਹਕਮ ਸਿੰਘ- ਸੁਪਰੀਮ ਕੋਰਟ ਤੋਂ ਸੇਵਾਮੁਕਤ ਜਸਟਿਸ ਆਰ.ਐੱਸ. ਸੋਢੀ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਦੇ ਸਬੰਧ ਵਿੱਚ ਵਿਸ਼ੇਸ਼ ਇਕੱਤਰਤਾ ਕੀਤੀ। ਇਸ ਦੌਰਾਨ ਜਸਟਿਸ ਸੋਢੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਜਥੇਦਾਰ ਗੜਗੱਜ ਦੀ ਰਿਹਾਇਸ਼ ਦਫ਼ਤਰ ਵਿਖੇ ਪੁੱਜੇ ਅਤੇ ਦੋਵਾਂ ਨੇ ਮੁਲਾਕਾਤ ਕੀਤੀ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਸਟਿਸ ਆਰ.ਐੱਸ. ਸੋਢੀ ਦੀ ਇਸ ਗੱਲ ਲਈ ਸ਼ਲਾਘਾ ਕੀਤੀ ਕਿ ਉਨ੍ਹਾਂ ਨੇ ਪਹਿਲੇ ਦਿਨ ਤੋਂ ਹੀ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਨੂੰਨ ਸਬੰਧੀ ਆਪਣੀ ਵਿਚਾਰ ਖੁੱਲ੍ਹ ਕੇ ਵਿਸਥਾਰਤ ਲੇਖਾਂ ਰਾਹੀਂ ਸੰਗਤ ਦੇ ਸਨਮੁਖ ਰੱਖੇ ਜਿਸ ਨਾਲ ਆਮ ਸਿੱਖਾਂ ਨੂੰ ਮਾਮਲੇ ਦੀ ਗੰਭੀਰਤਾ ਸਮਝਣ ਵਿੱਚ ਬਹੁਤ ਮਦਦ ਮਿਲੀ। ਉਨ੍ਹਾਂ ਉਮੀਦ ਜਤਾਈ ਕਿ ਜਸਟਿਸ ਸੋਢੀ ਇਸੇ ਤਰ੍ਹਾਂ ਹੀ ਸਿੱਖ ਕੌਮ ਦੀ ਸੇਵਾ ਵਿੱਚ ਆਪਣਾ ਅਹਿਮ ਯੋਗਦਾਨ ਪਾਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਜਸਟਿਸ ਸੋਢੀ ਜਦੋਂ ਸੁਪਰੀਮ ਕੋਰਟ ਦੇ ਵਕੀਲ ਸਨ ਤਾਂ ਉਨ੍ਹਾਂ ਉਸ ਸਮੇਂ ਭਾਈ ਸਤਵੰਤ ਸਿੰਘ, ਭਾਈ ਹਰਜਿੰਦਰ ਸਿੰਘ ਜਿੰਦਾ, ਭਾਈ ਸੁਖਦੇਵ ਸਿੰਘ ਸੁੱਖਾ ਦੇ ਕੇਸ ਲੜਣ ਤੋਂ ਇਲਾਵਾ ਵੱਖ-ਵੱਖ ਕੇਸਾਂ ਨੂੰ ਸਿੱਖ ਪੱਖ ਤੋਂ ਲੜਿਆ ਹੈ ਅਤੇ ਉਨ੍ਹਾਂ ਦੀ ਕਾਨੂੰਨ ਤੇ ਸਿੱਖੀ ਪ੍ਰਤੀ ਸਮਝ ਬਹੁਤ ਡੂੰਘੀ ਹੈ।
ਜਸਟਿਸ ਸੋਢੀ ਨੇ ਕਿਹਾ ਕਿ ਉਨ੍ਹਾਂ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਅਕੀਦਾ ਅਤੇ ਵਿਸ਼ਵਾਸ ਬਹੁਤ ਡੂੰਘਾ ਹੈ, ਇਸ ਵਿਚਕਾਰ ਸਰਕਾਰ ਦਾ ਕੀ ਕੰਮ, ਇਹ ਇੱਕ ਸਿੱਖ ਅਤੇ ਗੁਰੂ ਸਾਹਿਬ ਦਾ ਆਪਸੀ ਤੇ ਨਿੱਜੀ ਮਾਮਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਧਿਕਾਰ ਖੇਤਰ ਵਿੱਚ ਸਿੱਧ ਦਖ਼ਲ ਕੀਤਾ ਗਿਆ ਹੈ, ਜੋ ਕੋਈ ਵੀ ਸਮਰਪਿਤ ਸਿੱਖ ਬਰਦਾਸ਼ਤ ਨਹੀਂ ਕਰ ਸਕਦਾ।
ਇਸ ਦੌਰਾਨ ਜਸਟਿਸ ਸੋਢੀ ਅਤੇ ਜਥੇਦਾਰ ਗੜਗੱਜ ਵਿਚਕਾਰ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਕਾਨੂੰਨੀ ਸੋਧ ਉੱਤੇ ਲੰਮੀ ਵਿਚਾਰ ਚਰਚਾ ਹੋਈ ਅਤੇ ਦੋਵਾਂ ਨੇ ਮਹਿਸੂਸ ਕੀਤਾ ਕਿ ਸੂਬਾ ਸਰਕਾਰ ਦੇ ਕਾਨੂੰਨ ਅੰਦਰ ਬਹੁਤ ਗੰਭੀਰ ਖਾਮੀਆਂ ਹਨ, ਜੋ ਕਿ ਸਿੱਖ ਕੌਮ ਦੇ ਹਿੱਤ ਵਿੱਚ ਨਹੀਂ ਹਨ। ਉਨ੍ਹਾਂ ਮਹਿਸੂਸ ਕੀਤਾ ਕਿ ਦੇਸ਼ ਵਿੱਚ ਪਹਿਲਾਂ ਹੀ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਸਜ਼ਾਵਾਂ ਦੇਣ ਦਾ ਕਾਨੂੰਨੀ ਵਿਧਾਨ ਮੌਜੂਦ ਹੈ, ਲੇਕਿਨ ਸਿੱਖਾਂ ਨੂੰ ਉਸ ਤਹਿਤ ਵੀ ਇਨਸਾਫ਼ ਨਹੀਂ ਦਿੱਤਾ ਗਿਆ, ਜਿਸ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸੂਬਾ ਪੱਧਰ ਦਾ ਕਾਨੂੰਨ ਸਿੱਖ ਸੰਸਥਾਵਾਂ ਨਾਲ ਬਿਨਾਂ ਰਾਏ ਕਰਕੇ ਪਾਸ ਕੀਤਾ ਹੈ ਜੋ ਕਿ ਗੈਰ-ਸੰਜੀਦਾ ਪਹੁੰਚ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮਨਸ਼ਾ ਸਿੱਖਾਂ ਨੂੰ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਦੇਣ ਨਾਲ ਵਧੇਰੀ ਸਿਆਸੀ ਅਤੇ ਸਿੱਖ ਸੰਸਥਾਵਾਂ ਨੂੰ ਆਪਣੇ ਅਧੀਨ ਕਰਨ ਵਾਲੀ ਜਾਪਦੀ ਹੈ। ਦੋਵਾਂ ਨੇ ਇਹ ਵੀ ਮਹਿਸੂਸ ਕੀਤਾ ਕਿ ਸਰਕਾਰ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਕਾਨੂੰਨ ਦਾਇਰੇ ਵਿੱਚ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਜੋ ਕਿ ਅਤਿ ਇਤਰਾਜ਼ਯੋਗ ਅਤੇ ਗ਼ੈਰ-ਸਿਧਾਂਤਕ ਹੈ।
ਇਸ ਦੌਰਾਨ ਉਨ੍ਹਾਂ ਇਸ ਮਾਮਲੇ ਨੂੰ ਲੈ ਕੇ ਭਵਿੱਖੀ ਤਰਜੀਹਾਂ ਅਤੇ ਰਣਨੀਤੀ ਬਾਰੇ ਵੀ ਵਿਚਾਰ ਕੀਤੀ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


