ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਖੜਾ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੀ ਮੈਂਬਰਸ਼ਿਪ ਬਹਾਲ ਕਰਵਾਉਣ ਦੀ ਮੰਗ ਨੂੰ ਲੈ ਕੇ 15 ਮਈ ਨੂੰ ਰਾਜ ਭਵਨ ਵੱਲ ਕੀਤੇ ਗਏ ਮਾਰਚ ਦੌਰਾਨ ਕਿਸਾਨਾਂ ’ਤੇ ਕੀਤੀ ਕਾਰਵਾਈ ਦੇ ਵਿਰੋਧ ਵਿੱਚ ਅੱਜ ਜ਼ਿਲ੍ਹਾ ਮੁਕਤਸਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚੇ ਦੀ ਜ਼ਿਲ੍ਹਾ ਇਕਾਈ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਪਾਰਕ ਵਿੱਚ ਇਕੱਠੇ ਹੋਣ ਤੋਂ ਬਾਅਦ ਮਾਰਚ ਕਰਦੇ ਹੋਏ ਕੋਟਕਪੂਰਾ ਚੌਂਕ ਵਿਖੇ ਕੇਂਦਰ ਸਰਕਾਰ ਅਤੇ ਰਾਜਪਾਲ ਦੇ ਪੁਤਲੇ ਫੂਕੇ ਗਏ।
ਆਗੂਆਂ ਨੇ ਦੋਸ਼ ਲਾਇਆ ਕਿ ਰਾਜ ਭਵਨ ਵੱਲ ਮੰਗ ਪੱਤਰ ਦੇਣ ਜਾ ਰਹੇ ਕਿਸਾਨਾਂ ’ਤੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਅੰਨ੍ਹੇਧੁੰਦ ਅਥਰੂ ਗੈਸ ਦੇ ਗੋਲੇ, ਲਾਠੀਚਾਰਜ ਅਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ, ਜਿਸ ਕਾਰਨ ਸੈਂਕੜੇ ਕਿਸਾਨ ਜ਼ਖ਼ਮੀ ਹੋਏ ਅਤੇ ਕਈਆਂ ਨੂੰ ਹਿਰਾਸਤ ਵਿੱਚ ਲੈ ਕੇ ਜੇਲ੍ਹਾਂ ਵਿੱਚ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਪਾਣੀ ਦੀ ਬੁਛਾੜ ਅੱਖ ਵਿੱਚ ਲੱਗਣ ਕਾਰਨ ਮੰਗਾ ਸਿੰਘ ਆਜ਼ਾਦ ਦੀ ਇੱਕ ਅੱਖ ਦੀ ਰੌਸ਼ਨੀ ਚਲੀ ਗਈ ਅਤੇ ਉਹ ਇਸ ਸਮੇਂ ਹਸਪਤਾਲ ਵਿੱਚ ਇਲਾਜ ਅਧੀਨ ਹਨ। ਇਸ ਮੌਕੇ ਬਲਵਿੰਦਰ ਸਿੰਘ ਖਾਂਦੇਵਾਲਾ, ਗੋਬਿੰਦ ਸਿੰਘ ਕੋਟਲੀ, ਪੂਰਨ ਸਿੰਘ ਬੱਟੂ, ਗੁਰਮੀਤ ਸਿੰਘ ਲੰਬੀ ਢਾਬ, ਕਰਮਜੀਤ ਪਾਲ, ਮਨਦੀਪ ਸਿੰਘ, ਰਵਿੰਦਰ ਪਾਲ ਸਿੰਘ, ਸੁਖਪ੍ਰੀਤ ਕੌਰ ਅਤੇ ਵਿਜੇ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਲੋਕ ਵਿਰੋਧੀ ਨੀਤੀਆਂ ਰਾਹੀਂ ਪੰਜਾਬ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ’ਤੇ ਤੁੱਲੀਆਂ ਹੋਈਆਂ ਹਨ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਯੁਕਤ ਕਿਸਾਨ ਮੋਰਚਾ ਅਤੇ ਭਾਈਵਾਲ ਜਥੇਬੰਦੀਆਂ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਤੇ ਮਜ਼ਦੂਰ ਹਾਜ਼ਰ ਸਨ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


