ਪੰਜਾਬ ’ਚ ਆਉਣ ਵਾਲੇ 5 ਦਿਨਾਂ ਲਈ ਭਿਆਨਕ ਗਰਮੀ ਅਤੇ ਹੀਟਵੇਵ ਦੀ ਚਿਤਾਵਨੀ ਦਿੱਤੀ ਗਈ ਹੈ ਅਤੇ ਇਸ ਦੌਰਾਨ ਤਾਪਮਾਨ ’ਚ ਵਾਧਾ ਹੋਵੇਗਾ। ਮੌਸਮ ਵਿਭਾਗ ਵੱਲੋਂ 17, 18, 19, 20 ਅਤੇ 21 ਮਈ ਲਈ ਸੂਬੇ ’ਚ ਹੀਟਵੇਵਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਜ਼ਿਲ੍ਹਿਆਂ ਲਈ ਹੀਟਵੇਵ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ 42 ਤੋਂ 43 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਤੇਜ਼ ਧੁੱਪ ਅਤੇ ਗਰਮ ਹਵਾਵਾਂ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਬਿਨਾਂ ਲੋੜ ਦੇ ਘਰਾਂ ਤੋਂ ਬਾਹਰ ਨਿਕਲਣ ਤੋਂ ਬਚਿਆ ਜਾਵੇ।
ਪੰਜਾਬ ਵਿੱਚ ਤਾਪਮਾਨ ਪੰਜ ਡਿਗਰੀ ਤੱਕ ਵੱਧ ਸਕਦਾ ਹੈ। ਪੰਜਾਬ ਵਿੱਚ ਪਿਛਲੇ 24 ਘੰਟਿਆਂ ’ਚ ਘੱਟੋ-ਘੱਟ ਤਾਪਮਾਨ ਵੀ 0.7 ਡਿਗਰੀ ਵਧਿਆ। ਫਰੀਦਕੋਟ 42.6 ਡਿਗਰੀ ਤਾਪਮਾਨ ਦੇ ਨਾਲ ਪੰਜਾਬ ਦਾ ਸਭ ਤੋਂ ਗਰਮ ਸਥਾਨ ਰਿਹਾ। ਇਹ ਇਸ ਵੇਲੇ ਆਮ ਦੇ ਨੇੜੇ ਹੈ। ਰੂਪਨਗਰ ਵਿੱਚ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ 20.2 ਡਿਗਰੀ ਦਰਜ ਕੀਤਾ ਗਿਆ।
ਮੌਸਮ ਵਿਭਾਗ ਨੇ ਸੋਮਵਾਰ ਤੋਂ ਪੰਜਾਬ ਵਿੱਚ ਗਰਮੀ ਦੀ ਲਹਿਰ ਦੇ ਮੱਦੇਨਜ਼ਰ ਇੱਕ ਸਲਾਹ ਜਾਰੀ ਕੀਤੀ ਹੈ। ਤੇਜ਼ ਧੁੱਪ ਵਿੱਚ ਬਾਹਰ ਜਾਣ ਤੋਂ ਬਚਣ ਦਾ ਸੁਝਾਅ ਦਿੱਤਾ ਗਿਆ ਹੈ। ਲੋੜੀਂਦੀ ਮਾਤਰਾ ਵਿੱਚ ਪਾਣੀ ਪੀਓ। ਹਲਕੇ ਰੰਗ ਦੇ ਢਿੱਲੇ ਸੂਤੀ ਕੱਪੜੇ ਪਾਓ। ਆਪਣੇ ਸਿਰ ਨੂੰ ਟੋਪੀ, ਕੱਪੜੇ ਜਾਂ ਛੱਤਰੀ ਨਾਲ ਢੱਕੋ। ਕਿਸਾਨਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਫਸਲਾਂ ’ਤੇ ਗਰਮੀ ਦੇ ਪ੍ਰਭਾਵ ਨੂੰ ਘਟਾਉਣ ਲਈ ਸਿਰਫ਼ ਸ਼ਾਮ ਜਾਂ ਸਵੇਰੇ ਸਿੰਚਾਈ ਕਰਨ।
Breaking News
- ਸੀਵਰੇਜ ਓਵਰਫਲੋਅ, ਵਾਰਡ 6 ਦੇ 80% ਘਰਾਂ ’ਚ ਵੜਿਆ ਪਾਣੀ ਰਵਿੰਦਰ ਖੇੜਾ ਦੇ ਪੈਦਲ ਮਾਰਚ ਨੇ ਖੋਲੀ ਖਰੜ ਦੀ ਬਦਹਾਲੀ ਦੀ ਪੋਲ
- ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ
- ਸ. ਤੇਜਾ ਸਿੰਘ ਸਮੁੰਦਰੀ ਦਾ ਸੰਘਰਸ਼ ਤੇ ਕੁਰਬਾਨੀ ਪੰਥ ਲਈ ਸਦੀਵੀ ਪ੍ਰੇਰਣਾ : ਐਡਵੋਕੇਟ ਧਾਮੀ
- ਕਿਸਾਨ ਮਜ਼ਦੂਰ ਮੋਰਚਾ ਵੱਲੋਂ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ ਪੀਐਮ ਮੋਦੀ ਦੇ ਜਲੰਧਰ ਦੌਰੇ ਮੌਕੇ ਕੇਂਦਰ ਸਰਕਾਰ ਦੇ ਪੰਜਾਬ ਭਰ ਵਿੱਚ ਫੂਕੇ ਪੁਤਲੇ
- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਬੀਕੇਯੂ ਡਕੌਂਦਾ, ਬੀਕੇਯੂ ਖੋਸਾ ਅਤੇ ਜਮੂਹਰੀ ਕਿਸਾਨ ਸਭਾ ਵੱਲੋਂ ਜੰਡਿਆਲਾ ਗੁਰੂ ਥਾਣੇ ਅੱਗੇ ਧਰਨਾ ਲਾਕੇ ਰੋਸ ਪ੍ਰਦਰਸ਼ਨ ਕੀਤਾ
- ਸਫ਼ਾਈ ਸੇਵਕ ਯੂਨੀਅਨ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ -ਸੰਗਰਸ਼ ਹੋਰ ਕਰਾਂਗੇ ਤਿੱਖਾ : ਆਗੂ
- ਨਗਰ ਕੌਂਸਲ ਸਨੌਰ ਦੇ ਸਫਾਈ ਸੇਵਕਾਂ ਵਲੋਂ ਪੰਜਾਬ ਸਰਕਾਰ ਦਾ ਫੂਕਿਆ ਗਿਆ
- ਕਿਸੇ ਵੀ ਕੀਮਤ ’ਤੇ ਹੋਂਦ ਵਿੱਚ ਨਹੀਂ ਆਉਣ ਦਿੱਤਾ ਜਾਵੇਗਾ ਇਹ ਪ੍ਰੋਜੈਕਟ :ਇਲਾਕਾ ਨਿਵਾਸੀ


