ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਰਾਮਪੁਰਾ ਦੀ ਅਗਵਾਈ ਹੇਠ ਜਗਤਾ ਬਖਤਾ ਪੱਤੀ ਵਾਲੀ ਧਰਮਸ਼ਾਲਾ ਵਿੱਚ ਸਾਰੇ ਪਿੰਡ ਦਾ ਇਕੱਠ ਕਰਕੇ ਮੀਟਿੰਗ ਕੀਤੀ ਗਈ। ਇਸ ਉਪਰੰਤ ਭੂੰਦੜ ਪਿੰਡ ਦੀ ਇਕਾਈ ਦੀ ਚੋਣ ਵੀ ਕੀਤੀ ਗਈ। ਇਸ ਮੌਕੇ ਬੂਟਾ ਸਿੰਘ ਬੱਲ੍ਹੋ ਨੇ ਜਥੇਬੰਦੀ ਦੇ ਵਿਧਾਨ ਦੀ ਜਾਣਕਾਰੀ ਸਾਂਝੀ ਕੀਤੀ। ਸੁਖਦੇਵ ਸਿੰਘ ਰਾਮਪੁਰਾ ਨੇ ਦੱਸਿਆ ਕਿ ਜਥੇਬੰਦੀ ਕਿਉਂ ਜ਼ਰੂਰੀ ਹੈ ਤੇ ਇਸ ਦੇ ਸਾਡੇ ਲਈ ਮਾਇਨੇ ਕੀ ਹਨ, ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਗੁਲਾਬ ਸਿੰਘ ਜਿਉਦ ਨੇ ਸੰਬੋਧਨ ਕਰਦਿਆਂ ਆਪਣੇ ਜਿਉਦ ਪਿੰਡ ਦੇ ਸੰਘਰਸ਼ ਨੂੰ ਚਿਤਰਿਆ ਕਿ ਜੇਕਰ ਅਸੀਂ ਲੋਕ ਜਥੇਬੰਦ ਨਾ ਹੁੰਦੇ ਤਾਂ ਅੱਜ ਸਾਡੇ ਹਾਲ ਇੰਨੇ ਜਿਆਦਾ ਬਦਤਰ ਹੁੰਦੇ ਕਿ ਇਸ ਦਾ ਅੰਦਾਜ਼ਾ ਲਾਉਣਾ ਵੀ ਮੁਸ਼ਕਿਲ ਸੀ। ਇਸ ਮੌਕੇ ਚੁਣੇ ਗਏ ਅਹੁਦੇਦਾਰ ਪ੍ਰਧਾਨ ਬਲਕਰਨ ਸਿੰਘ, ਮੀਤ ਪ੍ਰਧਾਨ ਨਿਰਮਲ ਸਿੰਘ, ਖਜਾਨਚੀ ਡੀ.ਪੀ. ਸਿੰਘ, ਸਕੱਤਰ ਗੁਰਮੀਤ ਸਿੰਘ ਫੌਜੀ, ਸਹਾਇਕ ਧਰਮਿੰਦਰ ਸਿੰਘ, ਸਲਾਹਕਾਰ ਦਰਸ਼ਨ ਸਿੰਘ, ਮਹਿਲਾ ਪ੍ਰਧਾਨ ਸ਼ਿੰਦਰ ਕੌਰ, ਮੀਤ ਪ੍ਰਧਾਨ ਰਜਿੰਦਰ ਕੌਰ, ਮੈਂਬਰ ਗੁਰਬਚਨ ਸਿੰਘ ਗੋਲਾ ਸਮੇਤ ਦਸ ਮੈਂਬਰ ਚੁਣੇ ਗਏ। ਇਸ ਤੋਂ ਇਲਾਵਾ ਕਮੇਟੀ ਵਿੱਚ ਔਰਤਾਂ ਤੇ ਮਰਦਾਂ ਨੂੰ ਮੈਂਬਰ ਚੁਣਿਆ ਗਿਆ।
Breaking News
- ਸੀਵਰੇਜ ਓਵਰਫਲੋਅ, ਵਾਰਡ 6 ਦੇ 80% ਘਰਾਂ ’ਚ ਵੜਿਆ ਪਾਣੀ ਰਵਿੰਦਰ ਖੇੜਾ ਦੇ ਪੈਦਲ ਮਾਰਚ ਨੇ ਖੋਲੀ ਖਰੜ ਦੀ ਬਦਹਾਲੀ ਦੀ ਪੋਲ
- ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ
- ਸ. ਤੇਜਾ ਸਿੰਘ ਸਮੁੰਦਰੀ ਦਾ ਸੰਘਰਸ਼ ਤੇ ਕੁਰਬਾਨੀ ਪੰਥ ਲਈ ਸਦੀਵੀ ਪ੍ਰੇਰਣਾ : ਐਡਵੋਕੇਟ ਧਾਮੀ
- ਕਿਸਾਨ ਮਜ਼ਦੂਰ ਮੋਰਚਾ ਵੱਲੋਂ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ ਪੀਐਮ ਮੋਦੀ ਦੇ ਜਲੰਧਰ ਦੌਰੇ ਮੌਕੇ ਕੇਂਦਰ ਸਰਕਾਰ ਦੇ ਪੰਜਾਬ ਭਰ ਵਿੱਚ ਫੂਕੇ ਪੁਤਲੇ
- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਬੀਕੇਯੂ ਡਕੌਂਦਾ, ਬੀਕੇਯੂ ਖੋਸਾ ਅਤੇ ਜਮੂਹਰੀ ਕਿਸਾਨ ਸਭਾ ਵੱਲੋਂ ਜੰਡਿਆਲਾ ਗੁਰੂ ਥਾਣੇ ਅੱਗੇ ਧਰਨਾ ਲਾਕੇ ਰੋਸ ਪ੍ਰਦਰਸ਼ਨ ਕੀਤਾ
- ਸਫ਼ਾਈ ਸੇਵਕ ਯੂਨੀਅਨ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ -ਸੰਗਰਸ਼ ਹੋਰ ਕਰਾਂਗੇ ਤਿੱਖਾ : ਆਗੂ
- ਨਗਰ ਕੌਂਸਲ ਸਨੌਰ ਦੇ ਸਫਾਈ ਸੇਵਕਾਂ ਵਲੋਂ ਪੰਜਾਬ ਸਰਕਾਰ ਦਾ ਫੂਕਿਆ ਗਿਆ
- ਕਿਸੇ ਵੀ ਕੀਮਤ ’ਤੇ ਹੋਂਦ ਵਿੱਚ ਨਹੀਂ ਆਉਣ ਦਿੱਤਾ ਜਾਵੇਗਾ ਇਹ ਪ੍ਰੋਜੈਕਟ :ਇਲਾਕਾ ਨਿਵਾਸੀ


