ਚੰਡੀਗੜ੍ਹ ਦੇ ਸੈਕਟਰ-17 ਵਿੱਚ ਪੈਟਰੋਲ ਪੰਪ ’ਤੇ ਵਿਸ਼ੇਸ਼ ਪੋਸਟਰ ਲਗਾਏ ਗਏ ਹਨ, ਜਿਸ ਤਹਿਤ ਵਾਹਨਾਂ ਵਿੱਚ ਪੈਟਰੋਲ ਅਤੇ ਡੀਜ਼ਲ ਪਵਾਉਣ ਦੀ ਇੱਕ ਹੱਦ (ਸੀਮਾ) ਤੈਅ ਕਰ ਦਿੱਤੀ ਗਈ ਹੈ। ਹੁਣ ਦੋ ਪਹੀਆ ਵਾਹਨਾਂ ਨੂੰ 500 ਰੁਪਏ ਤੋਂ ਵੱਧ ਅਤੇ ਕਾਰਾਂ ਨੂੰ 1500 ਰੁਪਏ ਤੋਂ ਵੱਧ ਦਾ ਤੇਲ ਇੱਕ ਵਾਰ ਵਿੱਚ ਨਹੀਂ ਦਿੱਤਾ ਜਾਵੇਗਾ।
ਪਿਛਲੇ ਦਿਨੀਂ ਤੇਲ ਦੀਆਂ ਕੀਮਤਾਂ ਵਿੱਚ ਹੋਏ ਬਦਲਾਅ ਅਤੇ ਸਪਲਾਈ ਪ੍ਰਭਾਵਿਤ ਹੋਣ ਦੇ ਖ਼ਦਸ਼ਿਆਂ ਕਾਰਨ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਹਿੱਸਿਆਂ ਵਿੱਚ ਪੈਟਰੋਲ ਪੰਪਾਂ ’ਤੇ ਵਾਹਨ ਚਾਲਕਾਂ ਦੀ ਭਾਰੀ ਭੀੜ ਦੇਖਣ ਨੂੰ ਮਿਲ ਰਹੀ ਸੀ। ਲੋਕਾਂ ਵਿੱਚ ‘ਪੈਨਿਕ’ ਦਾ ਮਾਹੌਲ ਬਣ ਗਿਆ ਸੀ। ਇਸ ਸਥਿਤੀ ਨੂੰ ਕੰਟਰੋਲ ਕਰਨ ਅਤੇ ਸਾਰੇ ਨਾਗਰਿਕਾਂ ਤੱਕ ਤੇਲ ਦੀ ਬਰਾਬਰ ਪਹੁੰਚ ਯਕੀਨੀ ਬਣਾਉਣ ਲਈ ਪੰਪ ਪ੍ਰਬੰਧਕ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ ਅਤੇ ਪੰਪ ਦੇ ਬਾਹਰ ਸਪੱਸ਼ਟ ਸ਼ਬਦਾਂ ਵਿੱਚ ਲਿਮਟ ਸਬੰਧੀ ਪੋਸਟਰ ਚਿਪਕਾ ਦਿੱਤੇ ਗਏ ਹਨ।
ਡੀਲਰ ਦਾ ਕਹਿਣਾ ਹੈ ਕਿ ਇਹ ਪਾਬੰਦੀਆਂ ਆਰਜ਼ੀ ਤੌਰ ’ਤੇ ਲਗਾਈਆਂ ਗਈਆਂ ਹਨ ਤਾਂ ਜੋ ਤੇਲ ਦਾ ਸਟਾਕ ਅਚਾਨਕ ਖ਼ਤਮ ਨਾ ਹੋਵੇ ਅਤੇ ਹਰ ਇੱਕ ਨੂੰ ਲੋੜ ਮੁਤਾਬਕ ਈਂਧਨ ਮਿਲ ਸਕੇ। ਪ੍ਰਸ਼ਾਸਨ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਘਬਰਾਉਣ ਨਾ ਅਤੇ ਨਿਯਮਾਂ ਦੀ ਪਾਲਣ ਕਰਕੇ ਸਹਿਯੋਗ ਦੇਣ, ਤਾਂ ਜੋ ਸਪਲਾਈ ਵਿਵਸਥਾ ਨੂੰ ਸੁਚਾਰੂ ਰੂਪ ਵਿੱਚ ਚਲਾਇਆ ਜਾ ਸਕੇ। ਮੋਦੀ ਸਰਕਾਰ ਵੱਲੋਂ ’ਖਾੜੀ ਜੰਗ’ ਅਤੇ ਅੰਤਰਰਾਸ਼ਟਰੀ ਹਾਲਾਤਾਂ ਸਿਰ ਭੰਨਿਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਸਾਫ਼ ਸ਼ਬਦਾਂ ਵਿੱਚ ਆਖਿਆ ਕਿ ਇਹ ਕੋਈ ਅੰਤਰਰਾਸ਼ਟਰੀ ਹਾਲਾਤਾਂ ਦਾ ਮਸਲਾ ਨਹੀਂ, ਬਲਕਿ ਇਹ ਮੋਦੀ ਸਰਕਾਰ ਦਾ ਸਿੱਧਾ-ਸਿੱਧਾ ਫੇਲੀਅਰ (ਨਾਕਾਮੀ) ਹੈ। ਕੇਂਦਰ ਦੀਆਂ ਗਲਤ ਨੀਤੀਆਂ ਦਾ ਖ਼ਾਮਿਆਜ਼ਾ ਅੱਜ ਦੇਸ਼ ਦੇ ਗਰੀਬ ਅਤੇ ਮੱਧ ਵਰਗ ਦੇ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ, ਜਿਸ ਕਾਰਨ ਹਰ ਚੀਜ਼ ਮਹਿੰਗੀ ਹੋ ਰਹੀ ਹੈ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਤਿੱਖੇ ਬਿਆਨ ਤੋਂ ਬਾਅਦ ਦੇਸ਼ ਭਰ ਵਿੱਚ ਤੇਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਸਿਆਸੀ ਮਾਹੌਲ ਇੱਕ ਵਾਰ ਫਿਰ ਪੂਰੀ ਤਰ੍ਹਾਂ ਗਰਮਾ ਗਿਆ ਹੈ। ਸੂਤਰਾਂ ਮੁਤਾਬਕ ਆਮ ਆਦਮੀ ਪਾਰਟੀ ਨੇ ਕੇਂਦਰ ਦੀਆਂ ਇਨ੍ਹਾਂ ਲੋਕ-ਵਿਰੋਧੀ ਨੀਤੀਆਂ ਖ਼ਿਲਾਫ਼ ਆਉਣ ਵਾਲੇ ਦਿਨਾਂ ਵਿੱਚ ਵੱਡਾ ਮੋਰਚਾ ਖੋਲ੍ਹਣ ਦੇ ਸਪੱਸ਼ਟ ਸੰਕੇਤ ਦਿੱਤੇ ਹਨ।
Breaking News
- ਸੀਵਰੇਜ ਓਵਰਫਲੋਅ, ਵਾਰਡ 6 ਦੇ 80% ਘਰਾਂ ’ਚ ਵੜਿਆ ਪਾਣੀ ਰਵਿੰਦਰ ਖੇੜਾ ਦੇ ਪੈਦਲ ਮਾਰਚ ਨੇ ਖੋਲੀ ਖਰੜ ਦੀ ਬਦਹਾਲੀ ਦੀ ਪੋਲ
- ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ
- ਸ. ਤੇਜਾ ਸਿੰਘ ਸਮੁੰਦਰੀ ਦਾ ਸੰਘਰਸ਼ ਤੇ ਕੁਰਬਾਨੀ ਪੰਥ ਲਈ ਸਦੀਵੀ ਪ੍ਰੇਰਣਾ : ਐਡਵੋਕੇਟ ਧਾਮੀ
- ਕਿਸਾਨ ਮਜ਼ਦੂਰ ਮੋਰਚਾ ਵੱਲੋਂ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ ਪੀਐਮ ਮੋਦੀ ਦੇ ਜਲੰਧਰ ਦੌਰੇ ਮੌਕੇ ਕੇਂਦਰ ਸਰਕਾਰ ਦੇ ਪੰਜਾਬ ਭਰ ਵਿੱਚ ਫੂਕੇ ਪੁਤਲੇ
- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਬੀਕੇਯੂ ਡਕੌਂਦਾ, ਬੀਕੇਯੂ ਖੋਸਾ ਅਤੇ ਜਮੂਹਰੀ ਕਿਸਾਨ ਸਭਾ ਵੱਲੋਂ ਜੰਡਿਆਲਾ ਗੁਰੂ ਥਾਣੇ ਅੱਗੇ ਧਰਨਾ ਲਾਕੇ ਰੋਸ ਪ੍ਰਦਰਸ਼ਨ ਕੀਤਾ
- ਸਫ਼ਾਈ ਸੇਵਕ ਯੂਨੀਅਨ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ -ਸੰਗਰਸ਼ ਹੋਰ ਕਰਾਂਗੇ ਤਿੱਖਾ : ਆਗੂ
- ਨਗਰ ਕੌਂਸਲ ਸਨੌਰ ਦੇ ਸਫਾਈ ਸੇਵਕਾਂ ਵਲੋਂ ਪੰਜਾਬ ਸਰਕਾਰ ਦਾ ਫੂਕਿਆ ਗਿਆ
- ਕਿਸੇ ਵੀ ਕੀਮਤ ’ਤੇ ਹੋਂਦ ਵਿੱਚ ਨਹੀਂ ਆਉਣ ਦਿੱਤਾ ਜਾਵੇਗਾ ਇਹ ਪ੍ਰੋਜੈਕਟ :ਇਲਾਕਾ ਨਿਵਾਸੀ


