ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਪਹਿਲਾ ਖੰਭਾ-ਮੁਕਤ ਪਿੰਡਾਂ ਵਾਲਾ ਸੂਬਾ ਬਣਾਉਣ ਲਈ ਅੱਜ ਆਪਣੇ ਜੱਦੀ ਪਿੰਡ ਸਤੌਜ ਵਿੱਚ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ (ਜ਼ਮੀਨਦੋਜ਼) ਪਾਉਣ ਦੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖ ਕੇ ਆਪਣੀ ਕਿਸਮ ਦੀ ਨਿਵੇਕਲੀ ਤੇ ਇਤਿਹਾਸਕ ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਕਿਸਾਨਾਂ ਅਤੇ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਭਗਵੰਤ ਮਾਨ ਸਰਕਾਰ ਨੇ ਫ਼ਸਲਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਅਤੇ ਜਾਨਲੇਵਾ ਹਾਦਸਿਆਂ ਨੂੰ ਰੋਕਣ ਅਤੇ ਉਪਰੋਂ ਲੰਘਦੀਆਂ ਤਾਰਾਂ (ਓਵਰਹੈੱਡ ਲਾਈਨਾਂ) ਕਾਰਨ ਬਿਜਲੀ ਦੇ ਵਾਰ-ਵਾਰ ਲੱਗਣ ਵਾਲੇ ਕੱਟ ਖਤਮ ਕਰਨ ਲਈ ਬਿਜਲੀ ਦੀਆਂ ਤਾਰਾਂ ਨੂੰ ਜ਼ਮੀਨਦੋਜ਼ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਨਾਲ ਪਿੰਡਾਂ ਨੂੰ ਖ਼ਤਰਨਾਕ ਖੰਭਿਆਂ ਅਤੇ ਗੁੰਝਲਦਾਰ ਤਾਰਾਂ ਦੇ ਜਾਲ ਤੋਂ ਵੀ ਮੁਕਤੀ ਮਿਲੇਗੀ।
ਇਸ ਪਾਇਲਟ ਪ੍ਰੋਜੈਕਟ ਤਹਿਤ ਸਤੌਜ ਵਿੱਚੋਂ 384 ਬਿਜਲੀ ਦੇ ਖੰਭੇ ਹਟਾ ਦਿੱਤੇ ਜਾਣਗੇ ਅਤੇ ਸੜਕਾਂ ਨੂੰ ਪੁੱਟੇ ਬਿਨਾਂ ਜ਼ਮੀਨਦੋਜ਼ ਕੇਬਲਾਂ ਵਿਛਾਈਆਂ ਜਾਣਗੀਆਂ। ਇਸ ਪ੍ਰਾਜੈਕਟ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਧੁਨਿਕ ਬੁਨਿਆਦੀ ਢਾਂਚੇ, ਨਿਰਵਿਘਨ ਬਿਜਲੀ ਸਪਲਾਈ ਅਤੇ ਸੁਰੱਖਿਅਤ ਪਿੰਡਾਂ ’ਤੇ ਅਧਾਰਿਤ “ਰੌਸ਼ਨ ਪੰਜਾਬ” ਦੀ ਸ਼ੁਰੂਆਤ ਦੱਸਿਆ। ’ਸਤੌਜ ਮਾਡਲ’ ਨੂੰ ਪੂਰੇ ਦੇਸ਼ ਲਈ ਮਿਸਾਲ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨਾਲ ਪਿੰਡਾਂ ਨੂੰ ਤਾਰਾਂ ਮੁਕਤ ਕਰਨ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜ਼ਮੀਨਦੋਜ਼ ਬਿਜਲੀ ਸਪਲਾਈ ਨਾਲ ਪਿੰਡਾਂ ਵਿੱਚ ਬਿਜਲੀ ਦੇ ਖੰਭੇ ਲਾਉਣ ਨੂੰ ਲੈ ਕੇ ਹੁੰਦੀ ਸਿਆਸਤ ਵੀ ਖ਼ਤਮ ਹੋ ਜਾਵੇਗੀ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਪੰਜਾਬ ਦੇ ਪਿੰਡਾਂ ਲਈ ਇਤਿਹਾਸਕ ਦਿਨ ਹੈ ਕਿਉਂਕਿ ਪਿੰਡਾਂ ਨੂੰ ਬਿਜਲੀ ਦੀਆਂ ਤਾਰਾਂ ਦੇ ਜਾਲ ਅਤੇ ਬੇਲੋੜੇ ਖੰਭਿਆਂ ਤੋਂ ਮੁਕਤ ਕਰਨ ਦਾ ਵਿਆਪਕ ਪ੍ਰਾਜੈਕਟ ਇੱਥੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਪਾਇਲਟ ਪ੍ਰਾਜੈਕਟ ਤਹਿਤ ਸਤੌਜ ਵਿੱਚ ਬਿਜਲੀ ਦੀਆਂ ਉਪਰੋਂ ਲੰਘਦੀਆਂ ਤਾਰਾਂ ਨੂੰ ਕਰੀਬ 8 ਕਰੋੜ ਰੁਪਏ ਦੀ ਲਾਗਤ ਨਾਲ ਜ਼ਮੀਨਦੋਜ਼ ਕੀਤਾ ਜਾਵੇਗਾ। ਇਹ ਦੇਸ਼ ਦਾ ਪਹਿਲਾ ਅਜਿਹਾ ਪ੍ਰਾਜੈਕਟ ਹੈ ਅਤੇ ਇਸ ਪਹਿਲਕਦਮੀ ਨਾਲ ਪੰਜਾਬ ਪੂਰੇ ਦੇਸ਼ ਲਈ ਮਾਡਲ ਪ੍ਰਾਜੈਕਟ ਵਜੋਂ ਉਭਰੇਗਾ।”
ਪ੍ਰਾਜੈਕਟ ਦੇ ਤਕਨੀਕੀ ਵੇਰਵਿਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ, ‘ਇਸ ਪ੍ਰਾਜੈਕਟ ਤਹਿਤ 7 ਕਿਲੋਮੀਟਰ ਹਾਈ ਟੈਂਸ਼ਨ (ਐਚ.ਟੀ.) ਲਾਈਨਾਂ, 9.5 ਕਿਲੋਮੀਟਰ ਲੋਅ ਟੈਂਸ਼ਨ (ਐਲ.ਟੀ.) ਲਾਈਨਾਂ ਅਤੇ 800 ਖਪਤਕਾਰਾਂ ਦੇ ਘਰਾਂ ਨੂੰ ਜੋੜਨ ਵਾਲੀ 41 ਕਿਲੋਮੀਟਰ ਸਰਵਿਸ ਕੇਬਲ ਜ਼ਮੀਨਦੋਜ਼ ਵਿਛਾਈ ਜਾਵੇਗੀ। ਸਤੌਜ ਦੇ 66 ਕੇ.ਵੀ. ਗਰਿੱਡ ਤੋਂ ਪਿੰਡ ਨਾਲ ਜੁੜੇ ਤਿੰਨ 11 ਕੇ.ਵੀ. ਫੀਡਰ ਅਤੇ ਇਸ ਨਾਲ ਜੁੜੇ 28 ਟਰਾਂਸਫਾਰਮਰਾਂ ਦੀਆਂ ਸਾਰੀਆਂ ਹਾਈ ਟੈਂਸ਼ਨ ਲਾਈਨਾਂ ਜ਼ਮੀਨਦੋਜ਼ ਹੋ ਜਾਣਗੀਆਂ। ਇਸ ਤੋਂ ਬਾਅਦ 28 ਟਰਾਂਸਫਾਰਮਰਾਂ ਤੋਂ ਮੀਟਰ ਬਕਸਿਆਂ ਤੱਕ ਦੀਆਂ ਸਾਰੀਆਂ ਲੋਅ ਟੈਂਸ਼ਨ ਲਾਈਨਾਂ ਵੀ ਜ਼ਮੀਨਦੋਜ਼ ਕੀਤੀਆਂ ਜਾਣਗੀਆਂ।’
ਮੁੱਖ ਮੰਤਰੀ ਨੇ ਅੱਗੇ ਕਿਹਾ, ‘ਮੀਟਰ ਬਕਸਿਆਂ ਨੂੰ ਸਾਰੇ ਘਰਾਂ ਨਾਲ ਜੋੜਨ ਵਾਲੀਆਂ ਕੇਬਲਾਂ ਨੂੰ ਵੀ ਜ਼ਮੀਨਦੋਜ਼ ਕੀਤਾ ਜਾਵੇਗਾ, ਜਿਸ ਕਾਰਨ 384 ਬੇਲੋੜੇ ਬਿਜਲੀ ਦੇ ਖੰਭੇ ਹਟਾ ਦਿੱਤੇ ਜਾਣਗੇ। ਇਸ ਪ੍ਰੋਜੈਕਟ ਦੀ ਵਿਸ਼ੇਸ਼ਤਾ ਇਹ ਹੈ ਕਿ ਜ਼ਮੀਨਦੋਜ਼ ਕੇਬਲਾਂ ਵਿਛਾਉਣ ਲਈ ਸੜਕਾਂ ਪੁੱਟਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਜ਼ਮੀਨਦੋਜ਼ ਪਾਈਪਾਂ ਪਾਉਣ ਲਈ ਟ?ਰੈਂਚਲੈੱਸ (ਬਿਨਾਂ ਪੁਟਾਈ) ਡ੍ਰਿਲਿੰਗ ਮਸ਼ੀਨਾਂ ਦੀ ਵਰਤੋਂ ਕੀਤੀ ਜਾਵੇਗੀ। ਇਹ ਪਾਈਪਾਂ ਜ਼ਮੀਨ ਤੋਂ ਤਿੰਨ ਫੁੱਟ ਹੇਠਾਂ ਵਿਛਾਈਆਂ ਜਾਣਗੀਆਂ, ਜੋ ਆਮ ਲੋਕਾਂ ਲਈ ਵਰਦਾਨ ਸਾਬਤ ਹੋਣਗੀਆਂ।’
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰਾਜੈਕਟ ਨੂੰ ਪੰਜਾਬ ਦੇ ਇਤਿਹਾਸ ਵਿੱਚ ਮੀਲ ਪੱਥਰ ਵਜੋਂ ਯਾਦ ਰੱਖਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ,‘ਇਹ ਪ੍ਰਾਜੈਕਟ ਮੇਰੀ ਜਨਮ ਭੂਮੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਅੱਜ ਦਾ ਦਿਨ ਪੰਜਾਬ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ। ਇਸ ਪਿੰਡ ਤੋਂ ਪੰਜਾਬ ਸਰਕਾਰ ਨੇ ਅਜਿਹਾ ਪ੍ਰਾਜੈਕਟ ਸ਼ੁਰੂ ਕੀਤਾ ਹੈ ਜਿਸ ਬਾਰੇ ਦੇਸ਼ ਦੇ ਕਿਸੇ ਹੋਰ ਸੂਬੇ ਨੇ ਅਜੇ ਤੱਕ ਸੋਚਿਆ ਵੀ ਨਹੀਂ ਹੈ। ਇਹ ਪ੍ਰੋਜੈਕਟ ਇਸ ਲਈ ਸੰਭਵ ਹੋਇਆ ਕਿਉਂਕਿ ਅੱਜ ਮੇਰਾ ਸੁਪਨਾ ਸਾਕਾਰ ਹੋ ਰਿਹਾ ਹੈ। ਇਸ ਪ੍ਰਾਜੈਕਟ ਦਾ ਸੁਪਨਾ ਬਹੁਤ ਸਾਲ ਪਹਿਲਾਂ ਲਿਆ ਗਿਆ ਸੀ।’
ਇਸ ਪਹਿਲਕਦਮੀ ਨੂੰ ਦੇਸ਼ ਲਈ ਬਦਲਾਅ ਦਾ ਮਾਡਲ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, ‘ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਵੱਡੀ ਰਾਹਤ ਦੇਣ ਲਈ ਪੂਰੇ ਦੇਸ਼ ਵਿੱਚ ’ਸਤੌਜ ਮਾਡਲ’ ਜਾਣਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਮੰਗਲ ਗ੍ਰਹਿ ’ਤੇ ਕਲੋਨੀਆਂ ਵਸਾਉਣ ਦੀਆਂ ਗੱਲਾਂ ਕਰ ਰਹੀ ਹੈ, ਜਦਕਿ ਸਾਡੇ ਲੋਕ ਅਜੇ ਵੀ ਗਲੀਆਂ-ਨਾਲੀਆਂ ਦੇ ਮਸਲਿਆਂ ਵਿੱਚ ਉਲਝੇ ਹੋਏ ਸਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਡਿਜੀਟਲ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ। ਆਰ.ਟੀ.ਓ. ਸੇਵਾਵਾਂ ਨੂੰ ਡਿਜੀਟਲਾਈਜ਼ ਕੀਤਾ ਗਿਆ ਹੈ ਅਤੇ ਸਰਲ ਭਾਸ਼ਾ ਵਿੱਚ ’ਈਜ਼ੀ ਰਜਿਸਟਰੀ’ (ਸੌਖੀ ਰਜਿਸਟਰੀ) ਪ੍ਰਣਾਲੀ ਲਾਗੂ ਕੀਤੀ ਗਈ ਹੈ।’
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, ‘ਪਹਿਲਾਂ ਰਜਿਸਟਰੀ ਦੇ ਦਸਤਾਵੇਜ਼ ਔਖੀ ਭਾਸ਼ਾ ਵਿੱਚ ਤਿਆਰ ਕੀਤੇ ਜਾਂਦੇ ਸਨ ਜੋ ਆਮ ਲੋਕਾਂ ਦੀ ਸਮਝ ਵਿੱਚ ਨਹੀਂ ਆਉਂਦੇ ਸਨ, ਜਿਸ ਕਾਰਨ ਉਨ੍ਹਾਂ ਨੂੰ ਦਫ਼ਤਰਾਂ ਦੇ ਚੱਕਰ ਕੱਟਣੇ ਪੈਂਦੇ ਸਨ। ਪਰ ਹੁਣ ਲੋਕ ਆਪਣੇ ਜ਼ਿਲ੍ਹੇ ਦੀ ਕਿਸੇ ਵੀ ਤਹਿਸੀਲ ਤੋਂ ਆਪਣੀ ਰਜਿਸਟਰੀ ਕਰਵਾ ਸਕਦੇ ਹਨ।’
ਪੰਜਾਬ ਸਰਕਾਰ ਦੇ ਬੇਅਦਬੀ ਵਿਰੋਧੀ ਕਾਨੂੰਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਇਆ ਹੈ, ਜਿਸ ਵਿੱਚ ਉਮਰ ਕੈਦ ਤੱਕ ਦੀ ਸਜ਼ਾ ਦੀ ਵਿਵਸਥਾ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਹਿੰਮਤ ਨਾ ਕਰ ਸਕੇ। ਅਕਾਲ ਪੁਰਖ ਨੇ ਮੈਨੂੰ ’ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਰਾਹੀਂ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਬਖਸ਼ਿਆ ਹੈ, ਜਿਸ ਵਿੱਚ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਹੈ।’
ਮੁੱਖ ਮੰਤਰੀ ਨੇ ਅੱਗੇ ਕਿਹਾ, ‘ਪੰਜਾਬ ਸਰਕਾਰ ਨੇ ’ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਹੈ ਜਿਸ ਤਹਿਤ ਹਰ ਮਹਿਲਾ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਸਨਮਾਨ ਰਾਸ਼ੀ ਮਿਲੇਗੀ। ਉਨ੍ਹਾਂ ਕਿਹਾ ਕਿ ਸਨਮਾਨ ਰਾਸ਼ੀ ਸਿੱਧੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾਵੇਗੀ ਅਤੇ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਮਹਿਲਾਵਾਂ ਵੀ ਇਸ ਦੇ ਯੋਗ ਹੋਣਗੀਆਂ। ਪੰਜਾਬ ਦੀਆਂ ਲਗਭਗ 97 ਫੀਸਦੀ ਮਹਿਲਾਵਾਂ ਨੂੰ ਇਸ ਸਕੀਮ ਦਾ ਲਾਭ ਮਿਲਣ ਦੀ ਉਮੀਦ ਹੈ, ਜਿਸ ਲਈ ਪੰਜਾਬ ਸਰਕਾਰ ਨੇ ਬਜਟ ਵਿੱਚ 9,300 ਕਰੋੜ ਰੁਪਏ ਰੱਖੇ ਹਨ।’
ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਧ ਸਮੇਤ ਹੋਰ ਵੀ ਹਾਜ਼ਰ ਸਨ।
ਐਕਸ ’ਤੇ ਕੁਝ ਅੰਸ਼ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘ਸਾਡੇ ਸੁਪਨਿਆਂ ਦਾ ’ਰੌਸ਼ਨ ਪੰਜਾਬ’ ਬਣਾਉਣ ਵੱਲ ਇੱਕ ਹੋਰ ਇਤਿਹਾਸਕ ਕਦਮ ਪੁੱਟਦਿਆਂ ਅੱਜ ਪਿੰਡ ਸਤੌਜ ਵਿੱਚ ਬਿਜਲੀ ਦੀਆਂ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦੇ ਅਤਿ-ਆਧੁਨਿਕ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਪਹਿਲਕਦਮੀ ਨਾ ਸਿਰਫ਼ ਪਿੰਡਾਂ ਅਤੇ ਸ਼ਹਿਰਾਂ ਦੀ ਦਿੱਖ ਨੂੰ ਨਿਖਾਰੇਗੀ, ਸਗੋਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਨੂੰ ਬਿਜਲੀ ਦੇ ਕੱਟਾਂ ਅਤੇ ਝੱਖੜਾਂ ਅਤੇ ਤੇਜ਼ ਹਵਾਵਾਂ ਦੌਰਾਨ ਹੋਣ ਵਾਲੇ ਹਾਦਸਿਆਂ ਤੋਂ ਵੀ ਪੂਰੀ ਸੁਰੱਖਿਆ ਪ੍ਰਦਾਨ ਕਰੇਗੀ।’
‘ਇਸ ਪ੍ਰੋਜੈਕਟ ਦੇ ਨਾਲ ਘਰਾਂ, ਵਪਾਰਕ ਅਦਾਰਿਆਂ ਅਤੇ ਖੇਤਾਂ ਨੂੰ ਨਿਰਵਿਘਨ ਅਤੇ ਸੁਰੱਖਿਅਤ ਬਿਜਲੀ ਸਪਲਾਈ ਮਿਲੇਗੀ, ਜਿਸ ਨਾਲ ਹਰ ਨਾਗਰਿਕ ਦੇ ਜੀਵਨ ਪੱਧਰ ਵਿੱਚ ਸੁਧਾਰ ਹੋਵੇਗਾ। ਇਹ ਪਹਿਲਕਦਮੀ ਪੰਜਾਬ ਨੂੰ ਸਹੀ ਮਾਅਨਿਆਂ ਵਿੱਚ ’ਰੰਗਲਾ ਪੰਜਾਬ’ ਬਣਾਉਣ ਦੀ ਦੂਰਅੰਦੇਸ਼ ਸੋਚ ਦਾ ਅਹਿਮ ਹਿੱਸਾ ਹੈ, ਜਿੱਥੇ ਹਰ ਪੱਧਰ ’ਤੇ ਪਾਰਦਰਸ਼ਤਾ ਅਤੇ ਉੱਚ-ਗੁਣਵੱਤਾ ਵਾਲੇ ਕੰਮ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ‘ਆਪ’ ਸਰਕਾਰ ਤੁਹਾਡੀ ਸੇਵਾ ਵਿੱਚ ਅਤੇ ਪੰਜਾਬ ਦੀ ਤਰੱਕੀ ਲਈ ਪੂਰੀ ਲਗਨ ਨਾਲ ਦਿਨ-ਰਾਤ ਕੰਮ ਕਰ ਰਹੀ ਹੈ।’
Breaking News
- डीजीपी अजय सिंघल ने पुलिस शहीद स्मारक पर पुष्पचक्र अर्पित कर 82 अमर वीरों को दी श्रद्धांजलि
- मन चंगा तो कठौती में गंगा, संत रविदास जी की शिक्षाओं से ही बनेगा सतयुग” – ऊर्जा मंत्री अनिल विज
- ਸੀਵਰੇਜ ਓਵਰਫਲੋਅ, ਵਾਰਡ 6 ਦੇ 80% ਘਰਾਂ ’ਚ ਵੜਿਆ ਪਾਣੀ ਰਵਿੰਦਰ ਖੇੜਾ ਦੇ ਪੈਦਲ ਮਾਰਚ ਨੇ ਖੋਲੀ ਖਰੜ ਦੀ ਬਦਹਾਲੀ ਦੀ ਪੋਲ
- ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ
- ਸ. ਤੇਜਾ ਸਿੰਘ ਸਮੁੰਦਰੀ ਦਾ ਸੰਘਰਸ਼ ਤੇ ਕੁਰਬਾਨੀ ਪੰਥ ਲਈ ਸਦੀਵੀ ਪ੍ਰੇਰਣਾ : ਐਡਵੋਕੇਟ ਧਾਮੀ
- ਕਿਸਾਨ ਮਜ਼ਦੂਰ ਮੋਰਚਾ ਵੱਲੋਂ ਫ੍ਰੀ ਟ੍ਰੇਡ ਸਮਝੌਤਿਆਂ ਖ਼ਿਲਾਫ਼ ਪੀਐਮ ਮੋਦੀ ਦੇ ਜਲੰਧਰ ਦੌਰੇ ਮੌਕੇ ਕੇਂਦਰ ਸਰਕਾਰ ਦੇ ਪੰਜਾਬ ਭਰ ਵਿੱਚ ਫੂਕੇ ਪੁਤਲੇ
- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਬੀਕੇਯੂ ਡਕੌਂਦਾ, ਬੀਕੇਯੂ ਖੋਸਾ ਅਤੇ ਜਮੂਹਰੀ ਕਿਸਾਨ ਸਭਾ ਵੱਲੋਂ ਜੰਡਿਆਲਾ ਗੁਰੂ ਥਾਣੇ ਅੱਗੇ ਧਰਨਾ ਲਾਕੇ ਰੋਸ ਪ੍ਰਦਰਸ਼ਨ ਕੀਤਾ
- ਸਫ਼ਾਈ ਸੇਵਕ ਯੂਨੀਅਨ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ -ਸੰਗਰਸ਼ ਹੋਰ ਕਰਾਂਗੇ ਤਿੱਖਾ : ਆਗੂ
Related Posts
Add A Comment
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved


