ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਖਾੜੀ ਜੰਗ ਦੇ ਹਾਲਾਤ ਦਾ ਲਾਹਾ ਲੈਣ ਲਈ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਆਪਣੀਆਂ ਵਿਦੇਸ਼ੀ ਅਤੇ ਆਰਥਿਕ ਨੀਤੀਆਂ ਦੀ ਨਾਕਾਮੀ ਨੂੰ ਲੁਕਾਉਣ ਲਈ ਇਸ ਜੰਗ ਨੂੰ ਢਾਲ ਵਜੋਂ ਵਰਤ ਰਹੀ ਹੈ ਅਤੇ ਦੇਸ਼ ਨੂੰ ਜਾਣਬੁੱਝ ਕੇ ਅਣਐਲਾਨੇ ਲਾਕਡਾਊਨ ਵੱਲ ਧੱਕਿਆ ਜਾ ਰਿਹਾ ਹੈ। ਕੇਂਦਰ ਵੱਲੋਂ ਲੋਕਾਂ ਨੂੰ ਸੰਜਮ ਵਰਤਣ ਲਈ ਵਾਰ-ਵਾਰ ਕੀਤੀਆਂ ਜਾ ਰਹੀਆਂ ਅਪੀਲਾਂ ’ਤੇ ਸਵਾਲ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਸ਼ਵਵਿਆਪੀ ਸੰਕਟ ਤੋਂ ਪ੍ਰਭਾਵਿਤ ਕਿਸੇ ਵੀ ਹੋਰ ਦੇਸ਼ ਨੇ ਆਪਣੇ ਨਾਗਰਿਕਾਂ ਨੂੰ ਪੈਟਰੋਲ, ਡੀਜ਼ਲ, ਗੈਸ ਜਾਂ ਸੋਨਾ ਖਰੀਦਣਾ ਬੰਦ ਕਰਨ ਲਈ ਨਹੀਂ ਕਿਹਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਲੋਕਾਂ ਵਿੱਚ ਦਹਿਸ਼ਤ ਅਤੇ ਬੇਚੈਨੀ ਫੈਲਾਉਣ ਦੀ ਥਾਂ ਪੂਰੇ ਦੇਸ਼ ਨੂੰ ਭਾਰਤ ਦੇ ਭੰਡਾਰਾਂ ਦੀ ਅਸਲ ਸਥਿਤੀ ਬਾਰੇ ਦੱਸਣਾ ਚਾਹੀਦਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਲਤ ਵਿਦੇਸ਼ ਨੀਤੀ ਲਈ ਉਨ੍ਹਾਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਲੀਡਰਸ਼ਿਪ ਜਿਸਨੇ ਕਦੇ ਭਾਰਤ ਨੂੰ “ਵਿਸ਼ਵ ਗੁਰੂ” ਬਣਾਉਣ ਦਾ ਦਾਅਵਾ ਕੀਤਾ ਸੀ, ਹੁਣ ਉਸ ਨੇ ਦੇਸ਼ ਨੂੰ “ਵਿਸ਼ਵ ਚੇਲਾ” ਬਣਾ ਕੇ ਰੱਖ ਦਿੱਤਾ ਹੈ। ਪ੍ਰਧਾਨ ਮੰਤਰੀ ਦੇ ਵਿਦੇਸ਼ੀ ਦੌਰਿਆਂ ਦਾ ਲਾਭ ਆਮ ਲੋਕਾਂ ਦੀ ਬਜਾਏ ਉਨ੍ਹਾਂ ਦੇ ਕਾਰੋਬਾਰੀ ਦੋਸਤਾਂ ਨੂੰ ਹੀ ਹੋ ਰਿਹਾ ਹੈ।
ਹਾਈ-ਟੈਂਸ਼ਨ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦੇ ਮਹੱਤਵਪੂਰਨ ਪ੍ਰੋਜੈਕਟ ਦੇ ਉਦਘਾਟਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਵਿਦੇਸ਼ ਅਤੇ ਆਰਥਿਕ ਨੀਤੀ, ਦੋਵਾਂ ਪਹਿਲੂਆਂ ’ਤੇ ਪੂਰੀ ਤਰ੍ਹਾਂ ਨਾਕਾਮ ਰਹੀ ਹੈ, ਜਿਸ ਕਾਰਨ ਦੇਸ਼ ਵਿੱਚ ਬੇਚੈਨੀ ਦਾ ਮਾਹੌਲ ਹੈ। ਕੇਂਦਰ ਸਰਕਾਰ ਖਾੜੀ ਜੰਗ ਤੋਂ ਪੈਦਾ ਹੋਈ ਸਥਿਤੀ ਦੀ ਗੰਭੀਰਤਾ ਦਾ ਅੰਦਾਜ਼ਾ ਲਗਾਉਣ ਵਿੱਚ ਵੀ ਨਾਕਾਮ ਰਹੀ ਹੈ, ਜਿਸ ਕਾਰਨ ਦੇਸ਼ ਵਿੱਚ ਪੂਰੀ ਤਰ੍ਹਾਂ ਹਫੜਾ-ਦਫੜੀ ਮੱਚ ਗਈ ਹੈ।
ਮੁੱਖ ਮੰਤਰੀ ਨੇ ਤੰਨਜ਼ ਕੱਸਦਿਆ ਕਿਹਾ, -ਇਹ ਹੈਰਾਨੀਜਨਕ ਗੱਲ ਹੈ ਕਿ ਜੰਗ ਇਜ਼ਰਾਈਲ ਅਤੇ ਈਰਾਨ ਦਰਮਿਆਨ ਚਲ ਰਹੀ ਹੈ ਤੇ ਇਸ ਦਾ ਪ੍ਰਭਾਵ ਕੇਂਦਰ ਵੱਲੋਂ ਜਾਣਬੁੱਝ ਕੇ ਦੇਸ਼ ‘ਤੇ ਪਾਇਆ ਜਾ ਰਿਹਾ ਹੈ ਜਦੋਂ ਕਿ ਕਿਸੇ ਹੋਰ ਗੁਆਂਢੀ ਦੇਸ਼ ਵਿੱਚ ਸਥਿਤੀ ਇੰਨੀ ਗੰਭੀਰ ਨਹੀਂ ਹੈ।_
ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਧਾਨ ਮੰਤਰੀ ਦਾ ਫਰਜ਼ ਹੈ ਕਿ ਉਹ ਲੋਕਾਂ ਨੂੰ ਇਨ੍ਹਾਂ ਦੌਰਿਆਂ ਦੀਆਂ ਪ੍ਰਾਪਤੀਆਂ ਬਾਰੇ ਦੱਸਣ, ਪਰ ਅਜਿਹਾ ਕਦੇ ਨਹੀਂ ਹੋਇਆ। ਉਨ੍ਹਾਂ ਦੱਸਿਆ ,“ਪ੍ਰਧਾਨ ਮੰਤਰੀ ਆਪਣੇ ਉਦਯੋਗਪਤੀ ਮਿੱਤਰਾਂ ਨੂੰ ਇਨ੍ਹਾਂ ਵਿਦੇਸ਼ੀ ਯਾਤਰਾਵਾਂ ’ਤੇ ਆਪਣੇ ਨਾਲ ਲਿਜਾ ਕੇ ਉਨ੍ਹਾਂ ਨੂੰ ਨਿਵੇਸ਼ ਲਈ ਸਹੂਲਤ ਦਿੰਦੇ ਹਨ। ਨਤੀਜਾ ਇਹ ਹੈ ਕਿ ਨਰਿੰਦਰ ਮੋਦੀ ਦੇ ਨੇੜਲੇ ਉਦਯੋਗਪਤੀ ਦਿਨੋ-ਦਿਨ ਅਮੀਰ ਹੋ ਰਹੇ ਹਨ, ਜਦੋਂ ਕਿ ਦੂਜੇ ਪਾਸੇ ਦੇਸ਼ ਗਰੀਬ ਹੁੰਦਾ ਜਾ ਰਿਹਾ ਹੈ,”।
ਮੁੱਖ ਮੰਤਰੀ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਹੋਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਤੇਲ ਦੀਆਂ ਕੀਮਤਾਂ ਲਗਾਤਾਰ ਵਧਣ ਦੀ ਉਮੀਦ ਹੈ। ਉਨ੍ਹਾਂ ਅੱਗੇ ਕਿਹਾ,‘‘ਲੋਕਾਂ ਦੀਆਂ ਸਮੱਸਿਆਵਾਂ ਦਾ ਕੋਈ ਅੰਤ ਨਹੀਂ ਹੋਵੇਗਾ ਕਿਉਂਕਿ ਕੇਂਦਰ ਸਰਕਾਰ ਲੋਕ ਵਿਰੋਧੀ ਮਾਨਸਿਕਤਾ ਤੋਂ ਪੀੜਤ ਹੈ। ਲੋਕ ਭਾਰੀ ਬੋਝ ਹੇਠ ਦੱਬੇ ਰਹਿਣਗੇ ਕਿਉਂਕਿ ਚੋਣ ਮੋਡ ਵਿੱਚ ਰੁੱਝੇ ਹੋਣ ਕਰਕੇ ਕੇਂਦਰ ਸਰਕਾਰ ਹੁਣੇ -ਹੁਣੇ ਕੁੰਭਕਰਨੀ ਨੀਂਦ ਤੋਂ ਜਾਗੀ ਹੈ ’’।
ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.), ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਆਮਦਨ ਕਰ ਵਿਭਾਗ ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਬਾਰੇ ਤਿੱਖੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਏਜੰਸੀਆਂ ਭਾਜਪਾ ਦੇ ਵਿੰਗਾਂ ਵਜੋਂ ਕੰਮ ਕਰ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ, “ਕੇਂਦਰ ਸਰਕਾਰ ਵੱਲੋਂ ਇਨ੍ਹਾਂ ਏਜੰਸੀਆਂ ਦੀ ਦੁਰਵਰਤੋਂ ਰਾਜਨੀਤਿਕ ਵਿਰੋਧੀਆਂ ’ਤੇ ਦਬਾਅ ਪਾਉਣ ਅਤੇ ਉਨ੍ਹਾਂ ਨੂੰ ਆਪਣੇ ਨਿੱਜੀ ਹਿੱਤਾਂ ਲਈ ਭਗਵਾ ਪਾਰਟੀ ਵਿੱਚ ਸ਼ਾਮਲ ਕਰਨ ਲਈ ਕੀਤੀ ਜਾ ਰਹੀ ਹੈ। ਇਨ੍ਹਾਂ ਏਜੰਸੀਆਂ ਰਾਹੀਂ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾ ਕੇ, ਭਾਜਪਾ ਦੇਸ਼ ਵਿੱਚ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਲਈ ਬਹੁਤ ਹੇਠਾਂ ਡਿੱਗ ਰਹੀ ਹੈ।
Breaking News
- कानून का उल्लंघन होगा तो राहुल गांधी पर कार्रवाई होगी, प्रदर्शनों से नहीं रोक सकते कार्रवाई: ऊर्जा मंत्री अनिल विज
- हरियाणा राइट टू बिजनेस बिल से विनिर्माण क्षेत्र के एमएसएमई को 15 कार्यदिवसों के भीतर मिलेगी सैद्धांतिक मंजूरी
- कांग्रेस ने विधानसभा के गेट पर ही नहीं, भीतर भी सदन की गरिमा को तार-तार किया : मुख्यमंत्री नायब सिंह सैनी
- संत गुरु रविदास जी समरसता संकल्प अभियान से संबंधित गठित कमेटी में विपक्ष के सदस्यों को भी किया जाएगा शामिल – मुख्यमंत्री नायब सिंह सैनी
- हरियाणा विधानसभा मानसून सत्र के अंतिम दिन 11 विधेयक चर्चा उपरांत पारित किए गए
- विश्वविद्यालयों के गेस्ट फैकल्टी को मिलेगी सेवा सुरक्षा, सरकार ला रही है नया अधिनियम 2026: महीपाल ढांडा
- प्रदेश के 118 राजकीय स्कूलों के बेहतरीन भवन बनाए जाएंगे-शिक्षा मंत्री महीपाल ढांडा
- संत गुरु रविदास जी किसी एक समाज के नहीं, पूरी मानवता के महान संत : कृष्ण लाल पंवार


