-ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੀ ਅਹਿਮ ਸੂਬਾਈ ਮੀਟਿੰਗ ਸੂਬਾ ਪ੍ਰਧਾਨ ਅਮਰੀਕ ਸਿੰਘ ਗੜਸੰਕਰ ਦੀ ਪ੍ਰਧਾਨਗੀ ਹੇਠ ਆਯੋਜਿਤ ਹੋਈ। ਜਿਸਦੀ ਕਾਰਵਾਈ ਸੂਬਾ ਸਕੱਤਰ ਜਸਵਿੰਦਰ ਸਿੰਘ ਸੌਜਾ ਨੇ ਚਲਾਈ। ਮੀਟਿੰਗ ’ਚ ਆਗੂਆਂ ਨੇ ਦੱਸਿਆ ਕਿ ਯੂਨੀਅਨ ਵੱਲੋਂ 25 ਅਪ੍ਰੈਲ ਨੂੰ ਵਣ ਮੰਤਰੀ ਦੇ ਹਲਕਾ ਭੋਆ ਵਿਖੇ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਸਬੰਧੀ ਵਣ ਮੰਤਰੀ ਵੱਲੋਂ ਜਥੇਬੰਦੀ ਨੂੰ 14 ਮਈ ਨੂੰ ਮੀਟਿੰਗ ਲਈ ਸਮਾਂ ਦਿੱਤਾ ਗਿਆ ਸੀ, ਪਰ ਆਖ਼ਰੀ ਸਮੇਂ ਮੀਟਿੰਗ ਰੱਦ ਕਰ ਦਿੱਤੀ ਗਈ। ਯੂਨੀਅਨ ਨੇ ਇਸਨੂੰ ਕਰਮਚਾਰੀਆਂ ਨਾਲ ਧੋਖਾ ਕਰਾਰ ਦਿੰਦਿਆਂ ਪੰਜਾਬ ਸਰਕਾਰ ਖ਼?ਲਾਫ਼ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ ਕੀਤਾ।
ਆਗੂਆਂ ਨੇ ਕਿਹਾ ਕਿ ਦੋ-ਤਿੰਨ ਮਹੀਨਿਆਂ ਤੋਂ ਰੁਕੀਆਂ ਤਨਖਾਹਾਂ ਕਾਰਨ ਵਰਕਰ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ 20-25 ਸਾਲਾਂ ਤੋਂ ਸੇਵਾ ਕਰ ਰਹੇ ਕਰਮਚਾਰੀਆਂ ਨੂੰ ਬਿਨਾ ਸ਼ਰਤ ਪੱਕਾ ਕੀਤਾ ਜਾਵੇ ਤੇ ਪੂਰੇ ਸਕੇਲ ਅਨੁਸਾਰ ਤਨਖਾਹਾਂ ਦਿੱਤੀਆਂ ਜਾਣ।
ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ 20 ਤੋਂ 25 ਮਈ ਤੱਕ ਵੱਖ-ਵੱਖ ਜ਼ਿਲਾ ਕੇਂਦਰਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਮੌਕੇ ਡਿਪਟੀ ਕਮਿਸ਼ਨਰਾਂ, ਐੱਸ.ਡੀ.ਐੱਮਜ਼ ਅਤੇ ਵਣ ਵਿਭਾਗ ਦੇ ਉੱਚ ਅਧਿਕਾਰੀਆਂ ਰਾਹੀਂ ਵਣ ਮੰਤਰੀ ਨੂੰ ਮੰਗ ਪੱਤਰ ਭੇਜੇ ਜਾਣਗੇ।
ਇਸੇ ਤਹਿਤ ਰੇਂਜ ਨੂਰਪੁਰਬੇਦੀ ਅਤੇ ਨੂਰਪੁਰ ਖੁਰਦ ਨਰਸਰੀ ਵਿਖੇ ਜ਼ਿਲਾ ਰੂਪਨਗਰ ਦੇ ਪ੍ਰਧਾਨ ਰਵੀਕਾਂਤ ਦੀ ਅਗਵਾਈ ’ਚ ਵਰਕਰਾਂ ਨੇ ਮੀਟਿੰਗ ਕਰਕੇ ਫ਼ੈਸਲਾ ਲਿਆ ਗਿਆ ਕਿ 22 ਮਈ ਨੂੰ ਵਣ ਮੰਡਲ ਅਫ਼ਸਰ ਰੂਪਨਗਰ ਦੇ ਦਫ਼ਤਰ ਅੱਗੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਜਦਕਿ 10 ਜੂਨ ਨੂੰ ਮੰਤਰੀ ਦੇ ਹਲਕਾ ਭੋਆ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ।
ਮੀਟਿੰਗ ’ਚ ਜ਼ਿਲਾ ਪ੍ਰਧਾਨ ਰਵੀਕਾਂਤ, ਕੁਲਵਿੰਦਰ ਸਿੰਘ, ਨਿਰਮਲ ਸਿੰਘ, ਕੁਲਦੀਪ ਸਿੰਘ, ਰਾਜ ਨਰਾਇਣ, ਕੇਸਰ ਸਿੰਘ, ਹਰਮੇਸ਼ ਪੱਪੂ, ਸੁਰਿੰਦਰਪਾਲ, ਰਾਮਪਾਲ, ਜਸਵਿੰਦਰ ਸਿੰਘ, ਮੁਕੇਸ਼ ਤੇ ਸ਼ੰਕਰ ਸਿੰਘ ਸਮੇਤ ਹੋਰ ਵਰਕਰ ਹਾਜ਼ਰ ਸਨ।
ਨੂਰਪੁਰ ਖੁਰਦ ਵਿਖੇ ਬੈਠਕ ਦੌਰਾਨ ਹਾਜ਼ਰ ਜਥੇਬੰਦੀ ਦੇ ਆਗੂ ਤੇ ਵਰਕਰਜ਼।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


