ਜਲੰਧਰ ਦੇ ਰਾਜਾ ਗਾਰਡਨ ਇਲਾਕੇ ’ਚ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ’ਤੇ ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮੰਦਭਾਗੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਬੀਤੇ ਕੁਝ ਸਮੇਂ ਤੋਂ ਪਾਵਨ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋਇਆ ਹੈ। ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਅਜਿਹੇ ਮਾਮਲਿਆਂ ਵਿਚ ਗੰਭੀਰਤਾ ਅਤੇ ਸਖ਼ਤੀ ਨਾਲ ਕਾਰਵਾਈ ਨਾ ਹੋਣ ਕਾਰਨ ਦੋਸ਼ੀਆਂ ਦੇ ਹੌਸਲੇ ਲਗਾਤਾਰ ਵੱਧ ਰਹੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਵਿਚ ਸੋਧ ਨੂੰ ਲੈ ਕੇ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦਾ ਪ੍ਰਚਾਰ ਤਾਂ ਕਰ ਰਹੀ ਹੈ, ਪ੍ਰੰਤੂ ਬੇਅਦਬੀ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਅਤੇ ਇਸ ਪਿੱਛੇ ਸਾਜ਼ਿਸ਼ ਕਰਨ ਵਾਲਿਆਂ ਨੂੰ ਸਾਹਮਣੇ ਲਿਆਉਣ ਵਿਚ ਫੇਲ ਸਾਬਤ ਹੋ ਰਹੀ ਹੈ।
ਸ਼?ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਬਾਣੀ ਮਨੁੱਖਤਾ ਨੂੰ ਜੀਵਨ ਜਿਊਣ ਲਈ ਸੇਧ ਪ੍ਰਦਾਨ ਕਰਦਿਆਂ ਸਰਬਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ। ਕੁਝ ਲੋਕ ਬੇਅਦਬੀਆਂ ਦੀਆਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨਾਲ ਜਿਥੇ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਦੇ ਹਨ, ਉਥੇ ਹੀ ਸੂਬੇ ਦੀ ਭਾਈਚਾਰਕ ਸਾਂਝ ਲਈ ਵੀ ਵੱਡਾ ਖ਼ਤਰਾ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਫਰਜ ਹੈ ਕਿ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ ਅਜਿਹੀਆਂ ਘਟਨਾਵਾਂ ਦੇ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਵੀ ਸਾਹਮਣੇ ਲਿਆਏ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅੰਦਰ ਰੱਖੇ ਗੁਟਕਾ ਸਾਹਿਬ ਤੇ ਪਾਵਨ ਪੋਥੀਆਂ ਦੀ ਮਰਯਾਦਾ ਅਨੁਸਾਰ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


