ਬਠਿੰਡਾ ’ਚ ਨਗਰ ਨਿਗਮ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਜਾਣ ਦੇ ਵਿਰੋਧ ਵਿੱਚ ਪਾਰਟੀ ਵਰਕਰਾਂ ਵੱਲੋਂ ਡੀਸੀ ਦਫ਼ਤਰ ਦੇ ਸਾਹਮਣੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਹੇਠ ਹੋਏ ਇਸ ਪ੍ਰਦਰਸ਼ਨ ਦੌਰਾਨ ਅਕਾਲੀ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਖ਼?ਲਾਫ਼ ਤਿੱਖੀ ਨਾਅਰੇਬਾਜ਼ੀ ਕਰਦੇ ਹੋਏ ਇਸ ਕਾਰਵਾਈ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ।
ਪ੍ਰਦਰਸ਼ਨ ਦੌਰਾਨ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਦੱਸਿਆ ਕਿ ਵਾਰਡ ਨੰਬਰ 15 ਤੋਂ ਅਜੇ ਕੁਮਾਰ, ਵਾਰਡ ਨੰਬਰ 23 ਤੋਂ ਬਿੱਟੂ ਸਿੰਘ ਮਹਿਣਾ ਬਸਤੀ ਅਤੇ ਵਾਰਡ ਨੰਬਰ 36 ਤੋਂ ਹਰਸ਼ ਸੈਣੀ ਦੇ ਨਾਮਜ਼ਦਗੀ ਪੱਤਰ ਬੇਬੁਨਿਆਦ ਇਤਰਾਜ਼ ਲਗਾ ਕੇ ਰੱਦ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਆਮ ਆਦਮੀ ਪਾਰਟੀ ਦੇ ਦਬਾਅ ਹੇਠ ਕੀਤੀ ਗਈ ਹੈ ਤਾਂ ਜੋ ਮਜ਼ਬੂਤ ਉਮੀਦਵਾਰਾਂ ਨੂੰ ਚੋਣ ਮੈਦਾਨ ਤੋਂ ਬਾਹਰ ਕੀਤਾ ਜਾ ਸਕੇ।
ਬਬਲੀ ਢਿੱਲੋਂ ਨੇ ਦੋਸ਼ ਲਾਇਆ ਕਿ ਬਿੱਟੂ ਸਿੰਘ ਦੇ ਨਾਮਜ਼ਦਗੀ ਪੱਤਰ ਇਸ ਆਧਾਰ ‘ਤੇ ਰੱਦ ਕੀਤੇ ਗਏ ਕਿ ਉਨ੍ਹਾਂ ਖ਼?ਲਾਫ਼ ਕੋਰਟ ਕੇਸ ਚੱਲ ਰਿਹਾ ਹੈ, ਜਦਕਿ ਅਸਲ ਹਕੀਕਤ ਇਹ ਹੈ ਕਿ ਉਹ ਕੇਸ ਹਾਲੇ ਅਮਲ ਵਿੱਚ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਬਹਾਨਾ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅਜੇ ਕੁਮਾਰ ਦੇ ਕਾਗਜ਼ ਇਸ ਕਰਕੇ ਰੱਦ ਕੀਤੇ ਗਏ ਕਿ ਐਸਸੀ ਸਰਟੀਫਿਕੇਟ ਨਹੀਂ ਲੱਗਿਆ ਹੋਇਆ, ਜਦਕਿ ਸਰਟੀਫਿਕੇਟ ਪਹਿਲਾਂ ਹੀ ਨਾਮਜ਼ਦਗੀ ਪੱਤਰਾਂ ਨਾਲ ਨੱਥੀ ਕੀਤਾ ਗਿਆ ਸੀ। ਇਸੇ ਤਰ੍ਹਾਂ ਹਰਸ਼ ਸੈਣੀ ਦੇ ਨਾਮਜ਼ਦਗੀ ਪੱਤਰਾਂ ‘ਤੇ ਇਹ ਇਤਰਾਜ਼ ਲਾਇਆ ਗਿਆ ਕਿ ਉਨ੍ਹਾਂ ਦੇ ਪਿਤਾ ਵੀ ਚੋਣ ਲੜ ਰਹੇ ਹਨ। ਬਬਲੀ ਢਿੱਲੋਂ ਨੇ ਕਿਹਾ ਕਿ ਇਹ ਸਾਰੇ ਇਤਰਾਜ਼ ਬਿਲਕੁਲ ਬੇਬੁਨਿਆਦ ਹਨ ਅਤੇ ਕਾਨੂੰਨੀ ਤੌਰ ‘ਤੇ ਕੋਈ ਠੋਸ ਆਧਾਰ ਨਹੀਂ ਰੱਖਦੇ।
ਅਕਾਲੀ ਆਗੂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਆਪ ਸਰਕਾਰ ਦੇ ਦਬਾਅ ਹੇਠ ਆ ਕੇ ਘਿਨੌਣੀ ਹਰਕਤ ਕੀਤੀ ਹੈ ਅਤੇ ਲੋਕਤੰਤਰ ਦਾ ਗਲਾ ਘੋਟਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਮਾਮਲੇ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਲੈ ਕੇ ਜਾਵੇਗਾ ਅਤੇ ਜਲਦ ਹੀ ਰਿਟ ਪਟੀਸ਼ਨ ਦਾਇਰ ਕੀਤੀ ਜਾਵੇਗੀ।
ਬਬਲੀ ਢਿੱਲੋਂ ਨੇ ਕਿਹਾ ਕਿ ਜਿਨ੍ਹਾਂ ਤਿੰਨ ਉਮੀਦਵਾਰਾਂ ਦੇ ਕਾਗਜ਼ ਰੱਦ ਕੀਤੇ ਗਏ ਹਨ, ਉਹ ਚੋਣ ਜਿੱਤਣ ਦੀ ਮਜ਼ਬੂਤ ਸਥਿਤੀ ਵਿੱਚ ਸਨ। ਇਸ ਲਈ ਵਿਰੋਧੀ ਧਿਰ ਦੇ ਦਬਾਅ ਹੇਠ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨਗਰ ਨਿਗਮ ਵਿੱਚ ਆਪਣੀ ਪਕੜ ਬਣਾਈ ਰੱਖਣ ਅਤੇ ਭ੍ਰਿਸ਼ਟਾਚਾਰ ਨੂੰ ਜਾਰੀ ਰੱਖਣ ਲਈ ਅਜਿਹੀਆਂ ਹਰਕਤਾਂ ਕਰਵਾ ਰਹੀ ਹੈ।
ਉਨ੍ਹਾਂ ਕਿਹਾ ਕਿ ਸ਼ਹਿਰ ਦੀ ਜਨਤਾ ਇਸ ਧੱਕੇਸ਼ਾਹੀ ਦਾ ਜਵਾਬ ਆਉਣ ਵਾਲੀਆਂ ਚੋਣਾਂ ਵਿੱਚ ਦੇਵੇਗੀ ਅਤੇ ਲੋਕਤੰਤਰ ਨੂੰ ਕੁਚਲਣ ਵਾਲਿਆਂ ਨੂੰ ਸਬਕ ਸਿਖਾਇਆ ਜਾਵੇਗਾ। ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ 2027 ਵਿੱਚ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਜਾ ਰਹੀ ਹੈ ਅਤੇ ਉਸ ਸਮੇਂ ਅਜਿਹੀ ਧੱਕੇਸ਼ਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਆਪਣੇ ਕੀਤੇ ਦਾ ਹਰਜਾਨਾ ਭੁਗਤਣਾ ਪਵੇਗਾ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਗੁਰਸੇਵਕ ਸਿੰਘ ਮਾਨ, ਗੁਰਪ੍ਰੀਤ ਸਿੰਘ ਸੰਧੂ ਸਮੇਤ ਪਾਰਟੀ ਦੀ ਸਮੁੱਚੀ ਸ਼ਹਿਰੀ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸੀ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


