ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ”ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਫਿਰੋਜ਼ਪੁਰ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਐਨ.ਡੀ.ਪੀ.ਐੱਸ ਐਕਟ ਤਹਿਤ ਦਰਜ 02 ਵੱਖ-ਵੱਖ ਮਾਮਲਿਆਂ ਵਿੱਚ 03 ਅਪਰਾਧੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਭਾਰੀ ਮਾਤਰਾ ਵਿੱਚ ਹੈਰੋਇਨ, ਆਈਸ ਡਰੱਗ, ਨਜਾਇਜ਼ ਪਿਸਟਲ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਸਨੇਹਦੀਪ ਸ਼ਰਮਾ, ਆਈ.ਪੀ.ਐਸ., ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫਿਰੋਜ਼ਪੁਰ ਰੇਂਜ ਅਤੇ ਸ: ਭੁਪਿੰਦਰ ਸਿੰਘ ਸਿੱਧੂ, ਪੀ.ਪੀ.ਐੱਸ., ਸੀਨੀਅਰ ਕਪਤਾਨ ਪੁਲਿਸ ਫਿਰੋਜ਼ਪੁਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਤੇ ਸ਼ਰਾਰਤੀ ਅਨਸਰਾਂ ਖ਼?ਲਾਫ਼ ਪ੍ਰਭਾਵਸ਼ਾਲੀ ਕਾਰਵਾਈ ਲਗਾਤਾਰ ਜਾਰੀ ਹੈ। ਇਸ ਮੁਹਿੰਮ ਤਹਿਤ ਸਮੂਹ ਗਜ਼ਟਿਡ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਵਿਸ਼ੇਸ਼ ਟੀਮਾਂ ਗਠਿਤ ਕੀਤੀਆਂ ਗਈਆਂ ਹਨ, ਜੋ ਪੂਰੇ ਜ਼ਿਲ੍ਹੇ ਵਿੱਚ ਮੁਸ਼ਤੈਦੀ ਨਾਲ ਕਾਰਵਾਈ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇੰਸਪੈਕਟਰ ਮੋਹਿਤ ਧਵਨ ਇੰਚਾਰਜ ਸੀ.ਆਈ.ਏ ਸਟਾਫ ਫਿਰੋਜ਼ਪੁਰ ਦੀ ਟੀਮ ਨੂੰ 19 ਮਈ 2026 ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਦੌਰਾਨੇ ਗਸ਼ਤ ਅਤੇ ਚੈਕਿੰਗ ਮੁਖਬਰ ਖਾਸ ਤੋਂ ਮਿਲੀ ਸੂਚਨਾ ਦੇ ਆਧਾਰ ‘ਤੇ ਪਿੰਡ ਖਾਈ ਫੇਮੇ ਕੇ ਤੋਂ ਹਬੀਬ ਕੇ ਰੋਡ ਨੇੜੇ ਭੱਠੇ ਕੋਲ ਨਾਕਾਬੰਦੀ ਕਰਕੇ ਓਮ ਉਰਫ ਓਮੀ ਪੁੱਤਰ ਸੁੱਖਾ ਸਿੰਘ ਵਾਸੀ ਪਿੰਡ ਲੇਲੀ ਵਾਲਾ, ਥਾਣਾ ਸਦਰ ਫਿਰੋਜ਼ਪੁਰ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਸ ਪਾਸੋਂ 10 ਕਿਲੋ 125 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਥਾਣਾ ਸਦਰ ਫਿਰੋਜ਼ਪੁਰ ਵਿੱਚ ਮੁਕੱਦਮਾ ਨੰਬਰ 183 ਮਿਤੀ 19.05.2026 ਅਧੀਨ ਧਾਰਾ 21/61/85 ਐਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਇੰਸਪੈਕਟਰ ਬਲਰਾਜ ਸਿੰਘ ਮੁੱਖ ਅਫਸਰ ਥਾਣਾ ਆਰਿਫ ਕੇ ਦੀ ਟੀਮ ਨੂੰ ਵੀ ਇੱਕ ਵੱਡੀ ਸਫਲਤਾ ਹਾਸਲ ਹੋਈ। ਪੁਲਿਸ ਪਾਰਟੀ ਦੌਰਾਨੇ ਗਸ਼ਤ ਜਦੋਂ ਆਰਿਫ ਕੇ ਤੋਂ ਫਿਰੋਜ਼ਪੁਰ ਰੋਡ ‘ਤੇ ਪਿੰਡ ਕਟੋਰਾ ਨੇੜੇ ਪੁੱਜੀ ਤਾਂ ਮੁਖਬਰ ਖਾਸ ਤੋਂ ਸੂਚਨਾ ਮਿਲੀ ਕਿ ਅਨਿਕੇਤ ਕੁਮਾਰ ਪੁੱਤਰ ਜਸਵੰਤ ਕੁਮਾਰ ਵਾਸੀ ਸ਼ਾਂਤੀ ਨਗਰ ਅਤੇ ਸੁਮੀਤ ਕੁਮਾਰ ਪੁੱਤਰ ਰਾਮ ਕੁਮਾਰ ਵਾਸੀ ਸ਼ਾਂਤੀ ਨਗਰ, ਫਿਰੋਜ਼ਪੁਰ ਸ਼ਹਿਰ ਆਈਸ ਡਰੱਗ ਅਤੇ ਨਜਾਇਜ਼ ਅਸਲੇ ਦੀ ਤਸਕਰੀ ਕਰਦੇ ਹਨ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਵੇਂ ਦੋਸ਼ੀਆਂ ਨੂੰ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ। ਇਸ ਸਬੰਧੀ ਥਾਣਾ ਆਰਿਫ ਕੇ ਵਿੱਚ ਮੁਕੱਦਮਾ ਨੰਬਰ 62 ਮਿਤੀ 19.05.2026 ਅਧੀਨ ਧਾਰਾ 22-ਸੀ ਐਨ.ਡੀ.ਪੀ.ਐੱਸ ਐਕਟ ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਤਫਤੀਸ਼ ਜਾਰੀ ਹੈ। ਐੱਸ.ਐੱਸ.ਪੀ. ਫਿਰੋਜ਼ਪੁਰ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਇਹ ਮੁਹਿੰਮ ਅੱਗੇ ਵੀ ਪੂਰੀ ਸਖ਼ਤੀ ਨਾਲ ਜਾਰੀ ਰਹੇਗੀ।
Breaking News
- देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत
- मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी
- मोदी के विजन और सैनी सरकार की प्रतिबद्धता से बदल रहा हरियाणा का स्वास्थ्य परिदृश्य: आरती सिंह राव
- हाइड्रोजन ट्रेन का शुभारंभ देश को विकसित राष्ट्र बनाने की ओर बड़ा कदम : श्रुति चौधरी
- भारत में विकास की गति होगी तेज: श्याम सिंह राणा
- हाइड्रोजन आधारित परिवहन भविष्य की आवश्यकता, हरित ऊर्जा को मिलेगा बढ़ावा : विपुल गोयल
- प्रधानमंत्री श्री नरेंद्र मोदी के नेतृत्व में हरियाणा ने रचा इतिहास, स्वच्छ एवं हरित परिवहन की दिशा में देश का बड़ा कदम : कृष्ण लाल पंवार
- हरियाणा को मिली बड़ी सौगात: पीएम मोदी ने जींद से देश की पहली हाइड्रोजन ट्रेन को दिखाई हरी झंडी, राज्यपाल और मुख्यमंत्री रहे मौजूद


