ਪੀ.ਆਰ.ਟੀ.ਸੀ ਪੈਨਸ਼ਨਰਾਂ ਦੀ ਮਾਸਿਕ ਮੀਟਿੰਗ ਪੀ.ਆਰ.ਟੀ.ਸੀ ਪੈਨਸ਼ਨਰਜ਼ ਐਸੋਸੀਏਸ਼ਨ ਦੀ ਕੇਂਦਰੀ ਬਾਡੀ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਕੰਗਣਵਾਲ ਦੀ ਪ੍ਰਧਾਨਗੀ ਹੇਠ ਪੁਰਾਣੇ ਬੱਸ ਸਟੈਂਡ ਪਟਿਆਲਾ ਵਿਖੇ ਹੋਈ, ਜਿਸ ਵਿੱਚ ਵੱਖ-ਵੱਖ ਡਿਪੂਆਂ ਤੋਂ ਭਾਰੀ ਗਿਣਤੀ ਵਿੱਚ ਪੈਨਸ਼ਨਰਾਂ ਨੇ ਬੜੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਆਪਣੇ ਵਿਛੜੇ ਸਾਥੀਆਂ ਨੂੰ ਸ਼ਰਧਾਂਜਲੀ ਦੇਣ ਉਪਰੰਤ, ਸੂਬਾ ਪ੍ਰਧਾਨ ਵੱਲੋਂ ਪਿਛਲੇ ਦਿਨੀਂ ਹੋਈ ਮੈਨੇਜਮੈਂਟ ਨਾਲ ਮੀਟਿੰਗ ਦਾ ਬਿਉਰਾ ਦੇਣ ਨਾਲ ਮੀਟਿੰਗ ਸ਼ੁਰੂ ਹੋਈ। ਮੈਨੇਜਮੈਂਟ ਨਾਲ ਹੋਈ ਮੀਟਿੰਗ ਸੰਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਮੈਨੇਜਮੈਂਟ ਨੇ ਸਾਡੀ ਮੰਗ ਅਨੁਸਾਰ ਅਪ੍ਰੈਲ ਮਹੀਨੇ ਦੀ ਪੈਨਸ਼ਨ 4 ਮਈ ਨੂੰ ਪਾ ਦਿੱਤੀ ਵੱਖ-ਵੱਖ ਡਿਪੂਆਂ ਵੱਲੋਂ ਆਈ ਮੰਗ ਅਨੁਸਾਰ ਸੋਧੀ ਗ੍ਰੇਚੁਟੀ ਅਤੇ 5 ਮਹੀਨੇ ਦੇ ਮੈਡੀਕਲ ਬਿੱਲਾਂ ਦੇ ਬਕਾਏ ਦਾ ਭੁਗਤਾਨ ਕਰ ਦਿੱਤਾ ਹੈ ਅਤੇ ਸੋਧੇ ਗ੍ਰੇਡਾਂ, 2016 ਦੇ ਬਕਾਇਆਂ ਦੀ ਪਹਿਲੀ ਕਿਸ਼ਤ ਮਈ ਦੀ ਪੈਨਸ਼ਨ ਦੇ ਨਾਲ ਜਾਂ 2-4 ਦਿਨ ਬਾਅਦ ਦੇ ਦਿੱਤੀ ਜਾਏਗੀ। ਸਮੁੱਚੇ ਡਿਪੂਆਂ ਦੇ ਬੁਲਾਰਿਆਂ ਨੇ ਕੇਂਦਰੀ ਬਾਡੀ ਦੀ ਕਾਰਗੁਜਾਰੀ ਦੀ ਸ਼ਲਾਘਾ ਕੀਤੀ ਅਤੇ ਰਹਿੰਦੇ ਕੁਝ ਹੋਰ ਬਕਾਇਆਂ ਦੀ ਅਦਾਇਗੀ ਕਰਾਉਣ ਦੀ ਮੰਗ ਕੀਤੀ।
ਸਕੱਤਰ ਜਨਰਲ ਹਰੀ ਸਿੰਘ ਚਮਕ ਨੇ ਕਿਹਾ ਕਿ ਇਹ ਪ੍ਰਾਪਤੀ ਸਾਡੇ ਏਕੇ ਨਾਲ ਹੋਈ ਹੈ ਅਤੇ ਇਸਨੂੰ ਬਰਕਰਾਰ ਰੱਖਣਾ ਹੈ। ਉਨ੍ਹਾਂ ਨੇ ਆਪਣੀਆਂ ਮੰਗਾਂ ਸੰਬੰਧੀ ਸੰਘਰਸ਼ ਕਰ ਰਹੇ ਠੇਕੇ ਦੇ ਆਧਾਰ ‘ਤੇ ਕੰਮ ਕਰ ਰਹੇ ਕਾਮਿਆਂ ‘ਤੇ ਸਰਕਾਰੀ ਤਸ਼ੱਦਦ ਦੀ ਨਿਖੇਧੀ ਕੀਤੀ ਅਤੇ ਉਨ੍ਹਾਂ ਤੇ ਬਣਾਏ ਕੇਸ ਵਾਪਿਸ ਲੈ ਕੇ ਜੇਲ੍ਹ ਤੋਂ ਰਿਹਾਅ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਅਦਾਰੇ ਅੰਦਰ ਕਿਲੋਮੀਟਰ ਸਕੀਮ ਦੀ ਥਾਂ ਪੀ.ਆਰ.ਟੀ.ਸੀ ਦੀਆਂ ਆਪਣੀਆਂ ਬੱਸਾਂ ਪਾਉਣ ਦੀ ਮੰਗ ਕੀਤੀ। ਉਨ੍ਹਾਂ ਨੇ ਕੀਤੀਆਂ ਅਦਾਇਗੀਆਂ ਲਈ ਪੀ.ਆਰ.ਟੀ.ਸੀ ਦੀ ਮੈਨੇਜਮੈਂਟ ਦਾ ਧੰਨਵਾਦ ਕਰਦਿਆਂ ਰਹਿੰਦੇ ਬਕਾਇਆਂ ਦੀ ਵੀ ਅਦਾਇਗੀ ਕਰਨ ਦੀ ਮੰਗ ਕੀਤੀ। ਉਨ੍ਹਾਂ ਨੇ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਏਕਾ ਬਣਾਈ ਰੱਖਣ ‘ਤੇ ਜੋਰ ਦਿੱਤਾ। ਉਪਰੋਕਤ ਤੋਂ ਇਲਾਵਾ ਇਸ ਮੀਟਿੰਗ ਨੂੰ ਸਰਵ ਸ੍ਰੀ ਬਚਨ ਸਿੰਘ ਅਰੋੜਾ ਜਨਰਲ ਸਕੱਤਰ ਕੇਂਦਰੀ ਬਾਡੀ, ਹਰਭਜਨ ਸਿੰਘ ਚੰਡੀਗੜ੍ਹ ਡਿਪੂ, ਹਰਦੇਵ ਸਿੰਘ ਲੁਧਿਆਣਾ, ਤਰਸੇਮ ਸਿੰਘ ਸੈਣੀ ਕਪੂਰਥਲਾ, ਪ੍ਰੀਤਮ ਸਿੰਘ ਬਾਗੜ ਬਠਿੰਡਾ, ਮਦਨਮੋਹਨ ਬਰਨਾਲਾ, ਸੁਖਦੇਵ ਸਿੰਘ ਜਖੇਪਲ ਬੁਢਲਾਢਾ, ਲਖਵੀਰ ਸਿੰਘ ਲੱਖੀ ਸੰਗਰੂਰ, ਕਾਲਾ ਸਿੰਘ ਕੋਟਕਪੁਰਾ ਫਰੀਦਕੋਟ ਅਤੇ ਜੋਗਿੰਦਰ ਸਿੰਘ ਪਟਿਆਲਾ ਨੇ ਵੀ ਸੰਬੋਧਨ ਕੀਤਾ। ਇਸ ਮੀਟਿੰਗ ਨੂੰ ਕਾਮਯਾਬ ਕਰਨ ਲਈ ਸਰਵ ਸ੍ਰੀ ਬਖਸ਼ੀਸ਼ ਸਿੰਘ ਦਫਤਰ ਸਕੱਤਰ, ਅਮੋਲਕ ਸਿੰਘ ਕੈਸ਼ੀਅਰ, ਬੀਰ ਸਿੰਘ, ਮਹਿੰਦਰ ਸਿੰਘ ਸੋਹੀ, ਸੂਰਜ ਭਾਨ ਜਨਰਲ ਸਕੱਤਰ ਪਟਿਆਲਾ, ਸੰਤੋਸ਼ ਕ੍ਰਿਸ਼ਨ ਚਪੜ, ਗੁਰਦੀਪ ਸਿੰਘ, ਬਲਵੰਤ ਸਿੰਘ ਕੈਸ਼ੀਅਰ, ਰਾਮੇਸ਼ਵਰ ਦਾਸ, ਸ਼ਾਮ ਸੁੰਦਰ, ਦਵਿੰਦਰ ਸਿੰਘ ਟਿਵਾਣਾ ਅਤੇ ਬਲਰਾਜ ਸਿੰਘ ਟਿਵਾਣਾ ਨੇ ਭਰਪੂਰ ਯੋਗਦਾਨ ਪਾਇਆ। ਸਟੇਜ ਦੀ ਜਿੰਮੇਵਾਰੀ ਬਚਨ ਸਿੰਘ ਅਰੋੜਾ ਨੇ ਬਾ-ਖੂਬੀ ਨਿਭਾਈ।
Breaking News
- देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत
- मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी
- मोदी के विजन और सैनी सरकार की प्रतिबद्धता से बदल रहा हरियाणा का स्वास्थ्य परिदृश्य: आरती सिंह राव
- हाइड्रोजन ट्रेन का शुभारंभ देश को विकसित राष्ट्र बनाने की ओर बड़ा कदम : श्रुति चौधरी
- भारत में विकास की गति होगी तेज: श्याम सिंह राणा
- हाइड्रोजन आधारित परिवहन भविष्य की आवश्यकता, हरित ऊर्जा को मिलेगा बढ़ावा : विपुल गोयल
- प्रधानमंत्री श्री नरेंद्र मोदी के नेतृत्व में हरियाणा ने रचा इतिहास, स्वच्छ एवं हरित परिवहन की दिशा में देश का बड़ा कदम : कृष्ण लाल पंवार
- हरियाणा को मिली बड़ी सौगात: पीएम मोदी ने जींद से देश की पहली हाइड्रोजन ट्रेन को दिखाई हरी झंडी, राज्यपाल और मुख्यमंत्री रहे मौजूद


