Close Menu
Rozana Desh PardeshRozana Desh Pardesh
    What's Hot

    केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए

    August 31, 2026

    उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की

    August 31, 2026

    प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की

    August 31, 2026
    Facebook X (Twitter) Instagram YouTube
    Breaking News
    • केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
    • उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
    • प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
    • प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
    • हरियाणा विधानसभा मानसून सत्र के दौरान दस विधेयक प्रस्तुत किए गए।
    • मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
    • HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
    • जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला
    Tuesday, September 1
    Facebook X (Twitter) Instagram YouTube
    Rozana Desh PardeshRozana Desh Pardesh
    Advertise With Us Epaper
    • ਮੁੱਖ ਪੰਨਾ
    • ਪੰਜਾਬ
    • ਹਰਿਆਣਾ
    • ਚੰਡੀਗੜ੍ਹ
    • ਰਾਸ਼ਟਰੀ
    • ਅੰਤਰਰਾਸ਼ਟਰੀ
    • ਵਪਾਰ
    • ਰਾਜਨੀਤੀ
    • ਮਨੋਰੰਜਨ
    • ਖੇਡਾਂ
    • ਟੈਕਨੋਲੋਜੀ
    • ਸੰਪਰਕ
    Rozana Desh PardeshRozana Desh Pardesh
    ਈ-ਪੇਪਰ
    Home»Punjab»ਪੰਜਾਬ ’ਚ ਵਿਆਹ ਕਰਵਾਉਣ ਆਈ ਐਨਆਰਆਈ ਮਹਿਲਾ ਦੇ ਕਤਲ ਕਾਂਡ ਵਿੱਚ ਹੈਰਾਨੀਜਨਕ ਮੋੜ
    Punjab

    ਪੰਜਾਬ ’ਚ ਵਿਆਹ ਕਰਵਾਉਣ ਆਈ ਐਨਆਰਆਈ ਮਹਿਲਾ ਦੇ ਕਤਲ ਕਾਂਡ ਵਿੱਚ ਹੈਰਾਨੀਜਨਕ ਮੋੜ

    May 20, 20263 Mins Read
    Share Facebook Twitter Telegram Email WhatsApp

    ਸ਼ਹਿਰ ਦੇ ਸਭ ਤੋਂ ਚਰਚਿਤ ਅਤੇ ਹਾਈ ਪ੍ਰੋਫਾਈਲ ਐੱਨ.ਆਰ.ਆਈ. ਮਹਿਲਾ ਰੁਪਿੰਦਰ ਕੌਰ ਕਤਲਕਾਂਡ ਵਿੱਚ ਇਕ ਅਜਿਹਾ ਹੈਰਾਨੀਜਨਕ ਮੋੜ ਸਾਹਮਣੇ ਆਇਆ ਹੈ, ਜਿਸ ਨੇ ਪੂਰੇ ਪੁਲਿਸ ਮਹਿਕਮੇ ਨੂੰ ਕਟਿਹਰੇ ਵਿੱਚ ਖੜ੍ਹਾ ਕਰ ਦਿੱਤਾ ਹੈ। ਜਾਂਚ ਦੇ ਨਾਮ ’ਤੇ ਹੋਈ ਕਥਿਤ ਹੇਰਾਫੇਰੀ ਕਾਰਨ ਹੁਣ ਕਾਤਲਾਂ ਨੂੰ ਫੜਨ ਵਾਲੀ ਪੁਲਿਸ ਖੁਦ ਹੀ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੀ ਹੈ। ਇਸ ਸਨਸਨੀਖੇਜ਼ ਮਾਮਲੇ ਵਿੱਚ ਥਾਣਾ ਡੇਹਲੋਂ ਦੇ ਤਤਕਾਲੀ ਐੱਸ.ਐੱਚ.ਓ. ਇੰਸਪੈਕਟਰ ਸੁਖਜਿੰਦਰ ਸਿੰਘ ਅਤੇ ਥਾਣਾ ਮੁਨਸ਼ੀ ਹੈੱਡ ਕਾਂਸਟੇਬਲ ਸੰਜੀਵ ਕੁਮਾਰ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।
    ਦੋਵਾਂ ਉੱਤੇ ਦੋਸ਼ ਹੈ ਕਿ ਕੇਸ ਨੂੰ ਸੁਲਝਾਉਣ ਦੇ ਦਬਾਅ ਹੇਠ ਉਨ੍ਹਾਂ ਨੇ ਕਈ ਮਹੀਨੇ ਪਹਿਲਾਂ ਮਰ ਚੁੱਕੇ ਵਿਅਕਤੀ ਦੇ ਨਾਮ ’ਤੇ ਝੂਠੀ ਗਵਾਹੀ ਦਰਜ ਕਰ ਦਿੱਤੀ। ਇਨ੍ਹਾਂ ਹੀ ਨਹੀਂ, ਸਗੋਂ ਉਸ ਦੇ ਜਾਅਲੀ ਦਸਤਖ਼ਤ ਕਰਕੇ ਸਰਕਾਰੀ ਰਿਕਾਰਡ ਵਿੱਚ ਹੇਰ-ਫੇਰ ਅਤੇ ਜਾਲਸਾਜ਼ੀ ਨਾਲ ਦਸਤਾਵੇਜ਼ ਤਿਆਰ ਕਰਨ ਦੇ ਵੀ ਦੋਸ਼ ਹਨ। ਮਾਮਲੇ ਦਾ ਖੁਲਾਸਾ ਹੋਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ’ਤੇ ਐੱਸ.ਆਈ.ਟੀ. ਬਣਾਈ ਗਈ, ਜਿਸ ਦੀ ਜਾਂਚ ਮਗਰੋਂ ਦੋਵਾਂ ਪੁਲਿਸ ਕਰਮਚਾਰੀਆਂ ਖਿਲਾਫ ਕਾਰਵਾਈ ਕੀਤੀ ਗਈ।
    ਇਹ ਪੂਰਾ ਮਾਮਲਾ 72 ਸਾਲਾ ਐੱਨ.ਆਰ.ਆਈ. ਮਹਿਲਾ ਰੁਪਿੰਦਰ ਕੌਰ ਦੇ ਬੇਰਹਿਮ ਕਤਲ ਨਾਲ ਸੰਬੰਧਿਤ ਹੈ, ਜੋ ਵਿਆਹ ਲਈ ਅਮਰੀਕਾ ਤੋਂ ਪੰਜਾਬ ਆਈ ਹੋਈ ਸੀ। ਅਗਸਤ 2025 ਵਿੱਚ ਉਸ ਦੇ ਲਾਪਤਾ ਹੋਣ ਤੋਂ ਬਾਅਦ ਪੁਲਿਸ ਜਾਂਚ ਦੌਰਾਨ ਦਾਅਵਾ ਕੀਤਾ ਗਿਆ ਸੀ ਕਿ ਸੁਖਜੀਤ ਸਿੰਘ ਨਾਮਕ ਵਿਅਕਤੀ ਨੇ ਆਪਣੇ ਘਰ ਦੇ ਸਟੋਰ ਰੂਮ ਵਿੱਚ ਉਸ ਦਾ ਕਤਲ ਕਰਕੇ ਲਾਸ਼ ਨੂੰ ਅੱਗ ਲਗਾ ਦਿੱਤਾ। ਪੁਲਿਸ ਅਨੁਸਾਰ ਸਬੂਤ ਮਿਟਾਉਣ ਲਈ ਫਰਸ਼ ਤੋੜਿਆ ਗਿਆ ਅਤੇ ਸੀ.ਸੀ.ਟੀ.ਵੀ. ਕੈਮਰੇ ਤੱਕ ਬਦਲ ਦਿੱਤੇ ਗਏ ਸਨ।
    ਇਸ ਮਾਮਲੇ ਵਿੱਚ ਪੁਲਿਸ ਨੇ ਸੁਖਜੀਤ ਸਿੰਘ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਯੂ.ਕੇ. ਵਸਨੀਕ ਐੱਨ.ਆਰ.ਆਈ. ਚਰਨਜੀਤ ਸਿੰਘ, ਉਸ ਦੇ ਭਰਾ ਮਨਵੀਰ ਸਿੰਘ ਉਰਫ ਮਨੀ ਪਹਿਲਵਾਨ ਅਤੇ ਦਾਨਿਸ਼ ਨਾਮਕ ਵਿਅਕਤੀ ਨੂੰ ਵੀ ਨਾਮਜ਼ਦ ਕੀਤਾ ਸੀ। ਪੁਲਿਸ ਨੇ ਸੜੀਆਂ ਹੋਈਆਂ ਹੱਡੀਆਂ, ਆਈਫੋਨ ਦੇ ਅਵਸ਼ੇਸ਼ ਅਤੇ ਵਾਰਦਾਤ ਵਿੱਚ ਵਰਤੇ ਗਏ ਮੋਟਰਸਾਈਕਲ ਦੀ ਬਰਾਮਦਗੀ ਦਾ ਦਾਅਵਾ ਵੀ ਕੀਤਾ ਸੀ।
    ਮਾਮਲੇ ਨੇ ਉਸ ਵੇਲੇ ਨਵਾਂ ਮੋੜ ਲਿਆ ਜਦੋਂ ਮੁਲਜ਼ਮ ਮਨਵੀਰ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਦਾਅਵਾ ਕੀਤਾ ਕਿ ਪੁਲਿਸ ਵੱਲੋਂ ਕੇਸ ਫਾਇਲ ਵਿੱਚ 19 ਸਤੰਬਰ 2025 ਨੂੰ ਦਰਜ ਦਿਖਾਇਆ ਗਿਆ ਗੁਰਪ੍ਰੀਤ ਸਿੰਘ ਨਾਮਕ ਗਵਾਹ ਦਰਅਸਲ 29 ਮਈ 2025 ਨੂੰ ਹੀ ਮਰ ਚੁੱਕਾ ਸੀ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਕੇਸ ਫਾਇਲ ਵਿੱਚ ਦਰਜ ਵਿਵਾਦਿਤ ਬਿਆਨਾਂ ’ਤੇ ਤਤਕਾਲੀ ਐੱਸ.ਐੱਚ.ਓ. ਸੁਖਜਿੰਦਰ ਸਿੰਘ ਦੇ ਅਸਲੀ ਦਸਤਖ਼ਤ ਹੀ ਨਹੀਂ ਸਨ।
    ਜਦੋਂ ਇਸ ਸਬੰਧੀ ਸਾਬਕਾ ਐੱਸ.ਐੱਚ.ਓ. ਤੋਂ ਸਪਸ਼ਟੀਕਰਨ ਮੰਗਿਆ ਗਿਆ ਤਾਂ ਉਨ੍ਹਾਂ ਲਿਖਤੀ ਜਵਾਬ ਵਿੱਚ ਕਿਹਾ ਕਿ ਟ੍ਰਾਂਸਫਰ ਤੋਂ ਬਾਅਦ ਕੇਸ ਫਾਇਲ ਥਾਣਾ ਰੀਡਰ ਸੰਜੀਵ ਕੁਮਾਰ ਕੋਲ ਸੀ ਅਤੇ ਦਸਤਖ਼ਤ ਜਾਅਲੀ ਹਨ। ਐੱਸ.ਆਈ.ਟੀ. ਜਾਂਚ ਦੌਰਾਨ ਇਕ ਹੋਰ ਸ਼ੱਕੀ ਬਿਆਨ ਸਾਹਮਣੇ ਆਉਣ ਤੋਂ ਬਾਅਦ ਕੇਸ ਵਿੱਚ ਵੱਡੇ ਪੱਧਰ ’ਤੇ ਜਾਲਸਾਜ਼ੀ ਹੋਣ ਦੀ ਪੁਸ਼ਟੀ ਹੋਈ।
    ਹੁਣ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਹੁਕਮਾਂ ’ਤੇ ਥਾਣਾ ਡੇਹਲੋਂ ਪੁਲਿਸ ਨੇ ਆਪਣੇ ਹੀ ਮਹਿਕਮੇ ਦੇ ਇੰਸਪੈਕਟਰ ਸੁਖਜਿੰਦਰ ਸਿੰਘ ਅਤੇ ਹੈੱਡ ਕਾਂਸਟੇਬਲ ਸੰਜੀਵ ਕੁਮਾਰ ਖਿਲਾਫ ਨਵਾਂ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

    Share. Facebook Twitter Pinterest Email WhatsApp

    Related Posts

    ਲੋਕ ਸਭਾ ਮੈਂਬਰ ਨੇ ਸਰਕਾਰੀ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਅਸਰਦਾਰ ਢੰਗ ਲਾਗੂ ਕਰਨ ’ਤੇ ਦਿੱਤਾ ਜ਼ੋਰ

    August 31, 2026

    ਬੀ ਕੇ ਯੂ ਏਕਤਾ ਬੀ ਕੇ ਯੂ ਏਕਤਾ ਉਗਰਾਹਾਂ ਦਾ ਡੀ ਸੀ ਦਫਤਰ ਅੱਗੇ ਧਰਨਾ ਦੂਸਰੇ ਦਿਨ ਵੀ ਰਿਹਾ ਜਾਰੀ

    August 31, 2026

    ਆਈਐਨਐਸ ਨਿਪੁਣ ਦੇ ਕਮਿਸ਼ਨ ਨਾਲ ਭਾਰਤ ਦੀ ਸਮੁੰਦਰੀ ਤਾਕਤ ’ਚ ਵਾਧਾ

    August 31, 2026
    Add A Comment
    Leave A Reply Cancel Reply

    Join Us
    • Facebook
    • Twitter
    • Instagram
    • YouTube
    https://rozanadeshpardesh.com/wp-content/uploads/2026/05/01-05-2026.pdf
    • Business
    • Chandigarh
    • Entertainment
    • Haryana
    • International
    • National
    • Politics
    • Punjab
    • Sports
    • Technology
    Latest News

    केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए

    August 31, 2026

    उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की

    August 31, 2026

    प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की

    August 31, 2026

    प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी

    August 31, 2026

    हरियाणा विधानसभा मानसून सत्र के दौरान दस विधेयक प्रस्तुत किए गए।

    August 31, 2026
    Facebook X (Twitter) WhatsApp Instagram YouTube

    About

    Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!

    Quick Links

    • Home
    • About Us
    • Epaper
    • Advertise With Us
    • Classified
    • Contact Us

    Categories

    • Punjab
    • National
    • International
    • Business
    • Politics
    • Entertainment
    • Sports

    Latest News

    केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए

    August 31, 2026

    उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की

    August 31, 2026

    © 2026 Razana Desh Pardesh. All Rights Reserved 

    • Privacy Policy
    • Terms & Conditions

    Type above and press Enter to search. Press Esc to cancel.