ਜੰਗਲੀ ਜੀਵ ਵਿਭਾਗ ਦੀ ਦਿੱਲੀ ਤੋਂ ਆਈ ਇਕ ਸਪੈਸ਼ਲ ਟੀਮ ਨੇ ਗੁਪਤ ਸੂਚਨਾ ਦੇ ਅਧਾਰ ਤੇ ਪੁਲਿਸ ਸਹਾਇਤਾ ਦੇ ਨਾਲ ਗੁਰਦਾਸਪੁਰ ਦੇ ਸੰਗਲਪੁਰਾ ਰੋਡ ਵਿਖੇ ਸਥਿਤ ਇੱਕ ਘਰ ਵਿੱਚ ਰੇਡ ਕਰਕੇ 34 ਦੇ ਕਰੀਬ ਤੋਤੇ ਬਰਾਮਦ ਕੀਤੇ ਹਨ ਅਤੇ ਵੱਖ-ਵੱਖ ਧਰਾਵਾਂ ਤਹਿਤ ਘਰ ਦੇ ਮਾਲਕ ਰਜਿੰਦਰ ਕੁਮਾਰ ਦੇ ਉੱਪਰ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਵਾਇਲਡ ਲਾਈਫ ਪ੍ਰੋਟੈਕਸ਼ਨ ਦੇ ਅਧਿਕਾਰੀ ਸਾਹਿਲ ਸ਼ਰਮਾ ਵਿਸ਼ੇਸ਼ ਤੌਰ ਤੇ ਦਿੱਲੀ ਤੋਂ ਇੱਕ ਗੁਪਤ ਸੂਚਨਾ ਦੇ ਅਧਾਰ ਤੇ ਇਸ ਕਾਰਵਾਈ ਨੂੰ ਸਿਰੇ ਚਾੜਨ ਲਈ ਗੁਰਦਾਸਪੁਰ ਪਹੁੰਚੇ ਸਨ ਜਿੱਥੇ ਉਹਨਾਂ ਨੇ ਵਾਈਲਡ ਆਫ ਲਾਈਫ ਦੇ ਸਥਾਨਕ ਅਧਿਕਾਰੀਆਂ ਦੀ ਮਦਦ ਨਾਲ ਘਰ ਵਿੱਚ ਰੱਖੇ ਇਹਨਾਂ ਤੋਤਿਆਂ ਨੂੰ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੰਗਲੀ ਜੀਵ ਵਿਭਾਗ ਦਿੱਲੀ ਤੋਂ ਆਈ ਸਪੈਸ਼ਲ ਟੀਮ ਦੇ ਅਧਿਕਾਰੀ ਸਾਹਿਲ ਸ਼ਰਮਾ ਨੇ ਦੱਸਿਆ ਕਿ ਉਹਨਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੁਰਦਾਸਪੁਰ ਦੇ ਵਿੱਚ ਇੱਕ ਵਿਅਕਤੀ ਤੋਤਿਆਂ ਨੂੰ ਫੜ ਕੇ ਕੁਝ ਪੈਸਿਆਂ ਦੇ ਲਈ ਅੱਗੇ ਵੇਚਦਾ ਹੈ ਉਹਨਾਂ ਕਿਹਾ ਕਿ ਉਹਨਾਂ ਨੇ ਇਸ ਸਬੰਧੀ ਜੰਗਲੀ ਜੀਵ ਵਿਭਾਗ ਗੁਰਦਾਸਪੁਰ ਦੀ ਟੀਮ ਨੂੰ ਵੀ ਸੂਚਿਤ ਕੀਤਾ ਅਤੇ ਦਿੱਲੀ ਤੋਂ ਆ ਕੇ ਇਸ ਵਿਅਕਤੀ ਦੇ ਘਰੋਂ 34 ਦੇ ਕਰੀਬ ਤੋਤੇ ਬਰਾਮਦ ਕੀਤੇ ਗਏ ਹਨ ਅਤੇ ਪੁਲਿਸ ਸਹਾਇਤਾ ਦੇ ਨਾਲ ਇਸ ਦੇ ਘਰ ਰੇਡ ਕੀਤੀ ਗਈ ਸੀ ਫਿਲਹਾਲ ਇਸ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਉਹਨਾਂ ਕਿਹਾ ਕਿ ਇਸ ਵਿਅਕਤੀ ਦੀ ਪਹਿਚਾਨ ਰਜਿੰਦਰ ਕੁਮਾਰ ਦੇ ਵਜੋਂ ਹੋਈ ਹੈ। :
Breaking News
- ਸਾਈਪ੍ਰਸ ਸਰਹੱਦ ਪਾਰ ਅੱਤਵਾਦ ਵਿਰੁੱਧ ਭਾਰਤ ਦੇ ਰੁਖ਼ ਦਾ ਸਮਰਥਨ ਕਰਦੈ ਦੋਵਾਂ ਦੇਸ਼ਾਂ ਵਿਚਕਾਰ ਛੇ ਸਮਝੌਤਿਆਂ ’ਤੇ ਦਸਤਖਤ
- हरियाणा में तकनीक और कौशल के संगम से बढ़ेगा रोजगार मुख्य सचिव अनुराग रस्तोगी ने की स्किलिंग इकोसिस्टम में सुधारों की समीक्षा
- मुख्य आयुक्त टी.सी. गुप्ता ने कहा– समयबद्ध, पारदर्शी और जवाबदेह सेवा वितरण को मजबूत करने की दिशा में बड़ा कदम
- हरियाणा ईवी और ऑटोमोबाइल विनिर्माण का बनेगा वैश्विक हब : मुख्यमंत्री नायब सिंह सैनी
- मुख्यमंत्री नायब सिंह सैनी के निर्देशानुसार आमजन को घर बैठे उपलब्ध करवाई जा रही हैं सरकारी सेवाएं
- हरियाणा की सिंचाई एवं महिला एवं बाल विकास मंत्री श्रुति चौधरी ने आंगनवाड़ी केंद्रों, क्रेच, बाल देखभाल संस्थानों एवं शिशु निकेतन केंद्रों का औचक निरीक्षण किया
- मुख्यमंत्री नायब सिंह सैनी ने नई दिल्ली में इंडस्ट्रीज व व्यापारिक संगठनों के प्रतिनिधियों के साथ की बैठक
- मुख्यमंत्री नायब सिंह ने जापान के निवेशकों को दिया प्रदेश में पार्टनरशिप का निमंत्रण


