ਜਿਲਾ ਗੁਰਦਾਸਪੁਰ ਦੇ ਪਿੰਡ ਕਲੇਰ ਖੁਰਦ ਦੇ ਨਜ਼ਦੀਕ ਪਠਾਨਕੋਟ ਨੈਸ਼ਨਲ ਹਾਈਵੇ ਤੇ ਵੱਡਾ ਸੜਕ ਹਾਦਸਾ ਹੋਇਆ ਹੈ ਜਿੱਥੇ ਇੱਕ ਟੂਰਿਸਟ ਬੱਸ ਪਲਟਨ ਕਾਰਨ ਪਿੱਛੋਂ ਆ ਕੇ ਉਸਦੇ ਵਿੱਚ ਤਿੰਨ ਚਾਰ ਗੱਡੀਆਂ ਆ ਟਕਰਾਈਆਂ । ਦੁਰਘਟਨਾ ਵਿੱਚ ਤਿੰਨ ਵਿਦਿਆਰਥੀਆਂ ਦੀ ਮੌਤ ਹੋਣ ਦੀ ਖਬਰ ਹੈ ਜਦਕਿ ਪੰਜ ਹੋਰ ਜ਼ਖਮੀ ਦੱਸੇ ਜਾ ਰਹੇ ਹਨ।ਦੱਸਿਆ ਜਾ ਰਿਹਾ ਹੈ ਕਿ ਬੱਸ ਦਾ ਸੰਤੁਲਣ ਵਿਗੜਨ ਕਾਰਨ ਇਹ ਹਾਦਸਾ ਵਾਪਰਿਆ ।ਬੱਸ ਪਲਟਣ ਤੋਂ ਬਾਅਦ ਤਿੰਨ ਤੋਂ ਚਾਰ ਗੱਡਿਆ ਵੀ ਆਪਸ ਚ ਟਕਰਾ ਗਈਆਂ।ਬੱਸ ਚ ਸਵਾਰ ਕਾਲਜ ਵਿਦਿਆਰਥੀਆਂ ਵਿਚੋਂ ਤਿੰਨ ਦੀ ਮੌਤ ਹੋ ਗਈ ਜਦਕਿ 5 ਦੇ ਕਰੀਬ ਹੋਰ ਵਿਦਿਆਰਥੀ ਵੀ ਜ਼ਖਮੀ ਹੋਏ ਹਨ।ਬੱਸ ਅੰਮ੍ਰਿਤਸਰ ਤੋਂ ਜੰਮੂ ਜਾ ਰਹੀ ਸੀ ਅਤੇ ਬੱਸ ਵਿੱਚ ਜਿਆਦਾਤਰ ਵਿਦਿਆਰਥੀ ਸਵਾਰ ਸਨ ਜਿਹੜੇ ਪੜ੍ਹਾਈ ਦੇ ਪੇਪਰ ਖਤਮ ਹੋਣ ਤੋਂ ਬਾਅਦ ਆਪਣੇ ਘਰ ਜੰਮੂ ਜਾ ਰਹੇ ਸਨ ।ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ ਜਦਕਿ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵੱਲੋਂ ਹਾਦਸਾ ਗ੍ਰਸਤ ਹੋਈ ਬੱਸ ਅਤੇ ਗੱਡੀਆਂ ਨੂੰ ਸਾਈਡ ਤੇ ਕਰਕੇ ਆਵਾਜਾਈ ਨੂੰ ਬਹਾਲ ਕਰਵਾ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮ੍ਰਿਤਕ ਨੌਜਵਾਨਾਂ ਦੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


