ਆਮ ਆਦਮੀ ਪਾਰਟੀ (ਆਪ) ਛੱਡ ਕੇ ਭਾਜਪਾ ’ਚ ਸ਼ਾਮਲ ਹੋਏ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਰਾਜ ਸਭਾ ਦੀ ਪਟੀਸ਼ਨ ਕਮੇਟੀ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਰਾਜ ਸਭਾ ਦੇ ਸਪੀਕਰ ਸੀ.ਪੀ. ਰਾਧਾਕ੍ਰਿਸ਼ਨਨ ਨੇ ਪਟੀਸ਼ਨ ਕਮੇਟੀ ਦਾ ਪੁਨਰਗਠਨ ਕਰਨ ਤੋਂ ਬਾਅਦ ਸਦਨ ਦੇ 10 ਮੈਂਬਰਾਂ ਨੂੰ ਇਸ ਕਮੇਟੀ ਲਈ ਨਾਮਜ਼ਦ ਕੀਤਾ। ਰਾਜ ਸਭਾ ਦੀ ਇਕ ਨੋਟੀਫਿਕੇਸ਼ਨ ’ਚ ਕਿਹਾ ਗਿਆ,‘ਰਾਘਵ ਚੱਢਾ ਨੂੰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।’
ਨੋਟੀਫਿਕੇਸ਼ਨ ’ਚ ਕਿਹਾ ਗਿਆ ਕਿ ਰਾਜ ਸਭਾ ਦੇ ਸਪੀਕਰ ਨੇ 20 ਮਈ ਤੋਂ ਪ੍ਰਭਾਵੀ ਕਮੇਟੀ ਦਾ ਪੁਨਰਗਠਨ ਕੀਤਾ ਹੈ। ਚੱਢਾ ਤੋਂ ਇਲਾਵਾ ਕਮੇਟੀ ਦੇ ਮੈਂਬਰਾਂ ’ਚ ਹਰਸ਼ ਮਹਾਜਨ, ਗੁਲਾਮ ਅਲੀ, ਸ਼ੰਭੂ ਸ਼ਰਨ ਪਟੇਲ, ਮਯੰਕ ਕੁਮਾਰ ਨਾਇਕ, ਮਸਤਾਨ ਰਾਵ ਯਾਦਵ ਬੀੜਾ, ਜੇਬੀ ਮਾਥੇਰ ਹਿਸ਼ਾਮ, ਸੁਭਾਸ਼ੀਸ਼ ਖੁੰਟੀਆ, ਰਵੰਗਵਰਾ ਨਾਰਜ਼ਾਰੀ ਅਤੇ ਸੰਤੋਸ ਕੁਮਾਰ ਪੀ ਸ਼ਾਮਲ ਹਨ। ਰਾਜ ਸਭਾ ਸਕੱਤਰੇਤ ਨੇ ਇਕ ਹੋਰ ਨੋਟੀਫਿਕੇਸ਼ਨ ’ਚ ਕਿਹਾ, ਰਾਜ ਸਭਾ ਦੇ ਸਪੀਕਰ ਨੇ 20 ਮਈ 2026 ਨੂੰ ਰਾਜ ਸਭਾ ਮੈਂਬਰ ਡਾ. ਮੇਨਕਾ ਗੁਰੂਸਵਾਮੀ ਨੂੰ ਕਾਰਪੋਰੇਟ ਕਾਨੂੰਨ (ਸੋਧ) ਬਿੱਲ 2026 ਸੰਬੰਧੀ ਸੰਯੁਕਤ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਹੈ।’
Breaking News
- देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत
- मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी
- मोदी के विजन और सैनी सरकार की प्रतिबद्धता से बदल रहा हरियाणा का स्वास्थ्य परिदृश्य: आरती सिंह राव
- हाइड्रोजन ट्रेन का शुभारंभ देश को विकसित राष्ट्र बनाने की ओर बड़ा कदम : श्रुति चौधरी
- भारत में विकास की गति होगी तेज: श्याम सिंह राणा
- हाइड्रोजन आधारित परिवहन भविष्य की आवश्यकता, हरित ऊर्जा को मिलेगा बढ़ावा : विपुल गोयल
- प्रधानमंत्री श्री नरेंद्र मोदी के नेतृत्व में हरियाणा ने रचा इतिहास, स्वच्छ एवं हरित परिवहन की दिशा में देश का बड़ा कदम : कृष्ण लाल पंवार
- हरियाणा को मिली बड़ी सौगात: पीएम मोदी ने जींद से देश की पहली हाइड्रोजन ट्रेन को दिखाई हरी झंडी, राज्यपाल और मुख्यमंत्री रहे मौजूद


