ਪੰਜਾਬ ਨਗਰ ਨਿਗਮ ਚੋਣਾਂ ਵਿੱਚ ਨਿਰਪੱਖਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੂਬਾ ਚੋਣ ਕਮਿਸ਼ਨ ਨੂੰ ਸਖਤ ਨਿਰਦੇਸ਼ ਦਿੱਤੇ ਹਨ। ਦੱਸ ਦਈਏ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਅਤੇ ਗਿਣਤੀ ਕੇਂਦਰਾਂ ਦੇ ਅੰਦਰ ਅਤੇ ਬਾਹਰ ਸੀਸੀਟੀਵੀ ਕੈਮਰੇ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ ਹੀ ਨਹੀਂ ਇੰਨ੍ਹਾਂ ਸੀਸੀਟੀਵੀ ਫੁਟੇਜ ਰਾਹੀਂ ਹੋਣ ਵਾਲੀ ਰਿਕਾਰਡਿੰਗ ਨੂੰ ਇੱਕ ਸਾਲ ਦੇ ਲਈ ਸੁਰੱਖਿਅਤ ਰੱਖਣ ਦੇ ਵੀ ਹੁਕਮ ਦਿੱਤੇ ਹਨ।
ਹਾਈਕੋਰਟ ਨੇ ਕਿਹਾ ਹੈ ਕਿ ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਅਤੇ ਗਿਣਤੀ ਕੇਂਦਰਾਂ ਦੇ ਅੰਦਰ ਅਤੇ ਬਾਹਰ ਸੀਸੀਟੀਵੀ ਕੈਮਰੇ ਲਗਾਏ ਜਾਣੇ ਚਾਹੀਦੇ ਹਨ। ਹਾਈ ਕੋਰਟ ਨੇ ਹੁਕਮ ਦਿੱਤਾ ਹੈ ਕਿ ਕਿਸੇ ਵੀ ਹਾਲਤ ਵਿੱਚ ਬਿਨਾਂ ਇਜਾਜ਼ਤ ਦੇ ਸਬੰਧਤ ਫੁਟੇਜ ਨੂੰ ਨਸ਼ਟ ਨਹੀਂ ਕੀਤਾ ਜਾਣਾ ਚਾਹੀਦਾ।
ਹਾਈ ਕੋਰਟ ਨੇ ਕਿਹਾ ਕਿ ਜੇਕਰ ਕਿਸੇ ਵੀ ਵਾਰਡ ਦੇ ਚੋਣ ਨਤੀਜਿਆਂ ਨੂੰ ਚੁਣੌਤੀ ਦੇਣ ਵਾਲੀ ਚੋਣ ਪਟੀਸ਼ਨ ਦਾਇਰ ਕੀਤੀ ਜਾਂਦੀ ਹੈ, ਤਾਂ ਚੋਣ ਟ੍ਰਿਬਿਊਨਲ ਦੀ ਇਜਾਜ਼ਤ ਤੋਂ ਬਿਨਾਂ ਸਬੰਧਤ ਸੀਸੀਟੀਵੀ ਫੁਟੇਜ ਨੂੰ ਨਸ਼ਟ ਨਹੀਂ ਕੀਤਾ ਜਾਵੇਗਾ। ਹਾਈ ਕੋਰਟ ਨੇ ਰਿਟਰਨਿੰਗ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਵੋਟਿੰਗ ਅਤੇ ਗਿਣਤੀ ਦੌਰਾਨ ਸਾਰੇ ਕੈਮਰੇ ਕੰਮ ਕਰਨ ਦੀ ਸਥਿਤੀ ਵਿੱਚ ਹੋਣ ਅਤੇ ਨਿਯਮਤ ਤੌਰ ’ਤੇ ਨਿਗਰਾਨੀ ਕੀਤੀ ਜਾਵੇ।
ਇਨ੍ਹਾਂ ਹੁਕਮਾਂ ਦੇ ਨਾਲ, ਹਾਈ ਕੋਰਟ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੋਈ ਸੀਸੀਟੀਵੀ ਕੈਮਰਾ ਬੰਦ ਪਾਇਆ ਜਾਂਦਾ ਹੈ ਜਾਂ ਰਿਕਾਰਡਿੰਗ ਵਿੱਚ ਲਾਪਰਵਾਹੀ ਪਾਈ ਜਾਂਦੀ ਹੈ, ਤਾਂ ਸਬੰਧਿਤ ਅਧਿਕਾਰੀਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਚੋਣ ਲੜ ਰਹੇ ਉਮੀਦਵਾਰਾਂ ਦੀ ਸੁਰੱਖਿਆ ਬਾਰੇ, ਅਦਾਲਤ ਨੇ ਕਿਹਾ ਕਿ ਜੇਕਰ ਕਿਸੇ ਉਮੀਦਵਾਰ ਨੂੰ ਖ਼ਤਰੇ ਦਾ ਡਰ ਹੈ, ਤਾਂ ਉਹ ਸਬੰਧਤ ਐਸਐਸਪੀ ਨੂੰ ਅਰਜ਼ੀ ਦੇ ਸਕਦਾ ਹੈ, ਅਤੇ ਉਸ ਅਰਜ਼ੀ ’ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।
ਹਾਈ ਕੋਰਟ ਨੇ ਇਹ ਵੀ ਕਿਹਾ ਕਿ ਚੋਣਾਂ ਤੋਂ ਬਾਅਦ ਦਾਇਰ ਕੀਤੀਆਂ ਗਈਆਂ ਚੋਣ ਪਟੀਸ਼ਨਾਂ ਦਾ ਨਿਪਟਾਰਾ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਛੇ ਮਹੀਨਿਆਂ ਦੇ ਅੰਦਰ ਤਰਜੀਹੀ ਆਧਾਰ ’ਤੇ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਲੋਕਤੰਤਰੀ ਪ੍ਰਕਿਰਿਆ ਵਿੱਚ ਜਨਤਾ ਦਾ ਵਿਸ਼ਵਾਸ ਬਣਾਈ ਰੱਖਿਆ ਜਾ ਸਕੇ। ਹਾਈ ਕੋਰਟ ਨੇ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਦੀ ਮੰਗ ਕਰਨ ਵਾਲੀਆਂ ਕਈ ਪਟੀਸ਼ਨਾਂ ਦਾ ਨਿਪਟਾਰਾ ਕਰਦੇ ਹੋਏ ਰਾਜ ਚੋਣ ਕਮਿਸ਼ਨ ਨੂੰ ਇਹ ਹੁਕਮ ਜਾਰੀ ਕੀਤੇ।
Breaking News
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला


