ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਪਣੇ ਬੀਕਾਨੇਰ ਦੌਰੇ ਦੌਰਾਨ ਮੰਗਲਵਾਰ ਨੂੰ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ’ਤੇ ਸਥਿਤ ਸਾਂਚ ਪੋਸਟ ਪਹੁੰਚੇ। ਉੱਥੇ ਉਨ੍ਹਾਂ ਨੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੂੰ ਸੰਬੋਧਨ ਕਰਦਿਆਂ ਸਰਹੱਦੀ ਸੁਰੱਖਿਆ ਦੇ ਘੇਰੇ ਨੂੰ ਵਧਾਉਣ ਅਤੇ ਨਵੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਇੱਕ ਨਵਾਂ ਦਿਸ਼ਾ-ਨਿਰਦੇਸ਼ ਦਿੱਤਾ। ਇਸ ਦੌਰਾਨ ਗ੍ਰਹਿ ਮੰਤਰੀ ਨੇ ’ਪ੍ਰਹਰੀ ਸੰਮੇਲਨ ਨੂੰ ਸੰਬੋਧਨ ਕਰਦਿਆਂ ਸਪੱਸ਼ਟ ਕੀਤਾ ਕਿ ਬੀ.ਐਸ.ਐਫ. ਦੀ ਜ਼ਿੰਮੇਵਾਰੀ ਸਿਰਫ਼ ਸਰਹੱਦ ਦੀ ਲਕੀਰ ਤੱਕ ਸੀਮਤ ਨਹੀਂ ਹੈ, ਬਲਕਿ ਉਨ੍ਹਾਂ ਨੂੰ ਸਰਹੱਦ ਤੋਂ 50 ਕਿਲੋਮੀਟਰ ਅੰਦਰ ਤੱਕ ਦੇ ਖੇਤਰ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੰਭਾਲਣੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਦਾਇਰੇ ਵਿੱਚ ਹੋਣ ਵਾਲੇ ਕਿਸੇ ਵੀ ਗੈਰ-ਕਾਨੂੰਨੀ ਉਸਾਰੀ ਦੀ ਜਾਣਕਾਰੀ ਤੁਰੰਤ ਸਥਾਨਕ ਪੁਲਸ ਅਤੇ ਪ੍ਰਸ਼ਾਸਨ ਨੂੰ ਦਿੱਤੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਜੇਕਰ ਸਰਹੱਦੀ ਪਿੰਡਾਂ ਦੀ ਆਬਾਦੀ ਵਿੱਚ ਕੋਈ ਅਸਾਧਾਰਨ ਬਦਲਾਅ ਨਜ਼ਰ ਆਉਂਦਾ ਹੈ, ਤਾਂ ਸੂਬਾ ਸਰਕਾਰ ਨੂੰ ਤੁਰੰਤ ਸੁਚੇਤ ਕੀਤਾ ਜਾਵੇ।
ਅਮਿਤ ਸ਼ਾਹ ਨੇ ਡਰੇਨ ਰਾਹੀਂ ਹੋ ਰਹੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ (ਨਾਰਕੋਟਿਕਸ) ਦੀ ਤਸਕਰੀ ਨੂੰ ਦੇਸ਼ ਦੀ ਸੁਰੱਖਿਆ ਲਈ ਇੱਕ ਵੱਡੀ ਚੁਣੌਤੀ ਦੱਸਿਆ। ਉਨ੍ਹਾਂ ਐਲਾਨ ਕੀਤਾ ਕਿ ਭਾਰਤ ਸਰਕਾਰ ਅਗਲੇ ਛੇ ਮਹੀਨਿਆਂ ਵਿੱਚ ਸਰਹੱਦ ’ਤੇ ਡਰੋਨ ਰੋਧੀ ਸਿਸਟਮ ਲਗਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦੇਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਭਾਰਤੀ ਸਰਜ਼ਮੀਨ ’ਤੇ ਉਤਰਨ ਵਾਲੇ ਡਰੋਨਾਂ ਨੂੰ ਕੌਣ ਰਿਸੀਵ ਕਰਦਾ ਹੈ ਅਤੇ ਉਸ ਸਮੱਗਰੀ ਦਾ ਇਸਤੇਮਾਲ ਕਿੱਥੇ ਹੁੰਦਾ ਹੈ, ਇਸ ’ਤੇ ਪੈਨੀ ਨਜ਼ਰ ਰੱਖੀ ਜਾਵੇ।
ਦੇਸ਼ ਦੀ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਲਈ ਗ੍ਰਹਿ ਮੰਤਰੀ ਨੇ ਬੀ.ਐਸ.ਐਫ., ਭਾਰਤੀ ਸੈਨਾ, ਨਾਗਰਿਕਾਂ ਅਤੇ ਰਾਜ ਸਰਕਾਰ ਦੇ ਆਪਸੀ ਤਾਲਮੇਲ ਨਾਲ ਇੱਕ ਫੇਰ ਲੇਅਰ ਸੁਰੱਖਿਆ ਗ੍ਰਿਤ ਤਿਆਰ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਸੁਰੱਖਿਆ ਮਾਡਲ ਨਹੀਂ, ਬਲਕਿ ਇੱਕ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਦੁਸ਼ਮਣ ਤਾਕਤਾਂ ਵੱਲੋਂ ਦੇਸ਼ ਦੇ ਅੰਦਰ ਮੌਜੂਦ ਜਿਨ੍ਹਾਂ ਤੱਤਾਂ ਦੀ ਵਰਤੋਂ ਕੀਤੀ ਜਾਂਦੀ ਹੈ, ਉਨ੍ਹਾਂ ’ਤੇ ਵੀ ਸਖ਼ਤ ਨਜ਼ਰ ਰੱਖਣੀ ਹੋਵੇਗੀ।
ਸ਼ਾਹ ਨੇ ਕਿਹਾ ਕਿ 2014 ਤੋਂ ਬਾਅਦ ਭਾਰਤ ਦੀ ਸੁਰੱਖਿਆ ਨੀਤੀ ਵਿੱਚ ਵੱਡਾ ਬਦਲਾਅ ਆਇਆ ਹੈ। ਹੁਣ ਭਾਰਤ ਦੀ ਨੀਤੀ ਸਿਰਫ਼ ਹਮਲੇ ਦਾ ਜਵਾਬ ਦੇਣ ਦੀ ਨਹੀਂ, ਬਲਕਿ ਸਰਹੱਦਾਂ ਨੂੰ ਇੰਨਾ ਮਜ਼ਬੂਤ ਬਣਾਉਣ ਦੀ ਹੈ ਕਿ ਦੁਸ਼ਮਣ ਹਮਲਾ ਕਰਨ ਦੀ ਹਿੰਮਤ ਹੀ ਨਾ ਕਰ ਸਕੇ। ਦੌਰੇ ਦੌਰਾਨ ਉਨ੍ਹਾਂ ਨੇ ਮਹਿਲਾ ਕਰਮਚਾਰੀਆਂ ਲਈ ਬਣਾਈਆਂ ਗਈਆਂ ਬੈਰਕਾਂ ਦਾ ਈ ਉਦਘਾਟਨ ਵੀ ਕੀਤਾ। ਉਨ੍ਹਾਂ ਦੱਸਿਆ ਕਿ ਬੀਕਾਨੇਰ ਤੋਂ ਬਾਅਦ ਹੁਣ ਕੱਛ (ਗੁਜਰਾਤ), ਤ੍ਰਿਪੁਰਾ ਅਤੇ ਪੱਛਮੀ ਬੰਗਾਲ ਦੀਆਂ ਸਰਹੱਦਾਂ ’ਤੇ ਵੀ ਅਜਿਹੀਆਂ ਸਾਂਝੀਆਂ ਸਮੀਖਿਆ ਬੈਠਕਾਂ ਕੀਤੀਆਂ ਜਾਣਗੀਆਂ।
Breaking News
- देश की पहली हाइड्रोजन ईंधन आधारित ट्रेन को दिखाई हरी झंडी, इस ऐतिहासिक पहल से हरियाणा बना हरित परिवहन क्रांति का अग्रदूत
- मुख्यमंत्री नायब सिंह सैनी के नेतृत्व में हरियाणा सरकार, यहां के नौजवान, किसान, बहनें-बेटियां, सबके लिए बेहतरीन काम कर रही है: प्रधानमंत्री नरेंद्र मोदी
- मोदी के विजन और सैनी सरकार की प्रतिबद्धता से बदल रहा हरियाणा का स्वास्थ्य परिदृश्य: आरती सिंह राव
- हाइड्रोजन ट्रेन का शुभारंभ देश को विकसित राष्ट्र बनाने की ओर बड़ा कदम : श्रुति चौधरी
- भारत में विकास की गति होगी तेज: श्याम सिंह राणा
- हाइड्रोजन आधारित परिवहन भविष्य की आवश्यकता, हरित ऊर्जा को मिलेगा बढ़ावा : विपुल गोयल
- प्रधानमंत्री श्री नरेंद्र मोदी के नेतृत्व में हरियाणा ने रचा इतिहास, स्वच्छ एवं हरित परिवहन की दिशा में देश का बड़ा कदम : कृष्ण लाल पंवार
- हरियाणा को मिली बड़ी सौगात: पीएम मोदी ने जींद से देश की पहली हाइड्रोजन ट्रेन को दिखाई हरी झंडी, राज्यपाल और मुख्यमंत्री रहे मौजूद


