Author: Rozana Desh Pardesh

ਗਲੋਬਲ ਸੁਪਰਸਟਾਰ ਦਿਲਜੀਤ ਦੋਸਾਂਝ ਨੇ ਅੰਤਰਰਾਸ਼ਟਰੀ ਪੱਧਰ ’ਤੇ ਪੰਜਾਬੀ ਸੰਗੀਤ ਅਤੇ ਸੱਭਿਆਚਾਰ ਦਾ ਡੰਕਾ ਵਜਾਉਂਦੇ ਹੋਏ ਇੱਕ ਹੋਰ ਵੱਡਾ ਇਤਿਹਾਸਕ ਰਿਕਾਰਡ ਆਪਣੇ ਨਾਮ ਕਰ ਲਿਆ ਹੈ। ਦਿਲਜੀਤ ਨੇ ਆਪਣੇ ਸੁਪਰਹਿੱਟ ਔਰਾ ਵਰਲਡ ਟੂਰ 2026ਦੇ ਹਿੱਸੇ ਵਜੋਂ ਨਿਊਯਾਰਕ ਦੇ ਵਿਸ਼ਵ ਪ੍ਰਸਿੱਧ ਐਰੀਨਾ ਮੈਡੀਸਨ ਸਕੁਏਅਰ ਗਾਰਡਨ ਵਿੱਚ ਇੱਕ ਸ਼ਾਨਦਾਰ ਲਾਈਵ ਕੰਸਰਟਕੀਤਾ। ਇਸ ਵੱਕਾਰੀ ਸਟੇਜ ’ਤੇ ਪਰਫਾਰਮ ਕਰਨ ਵਾਲੇ ਉਹ ਭਾਰਤ ਦੇ ਪਹਿਲੇ ਕਲਾਕਾਰ ਬਣ ਗਏ ਹਨ, ਜੋ ਕਿ ਪੂਰੇ ਦੇਸ਼ ਅਤੇ ਪੰਜਾਬੀ ਇੰਡਸਟਰੀ ਲਈ ਇੱਕ ਬਹੁਤ ਹੀ ਮਾਣ ਵਾਲੀ ਗੱਲ ਹੈ। ਮੈਡੀਸਨ ਸਕੁਏਅਰ ਗਾਰਡਨ ਨੂੰ ਦੁਨੀਆ ਦੇ ਸਭ ਤੋਂ ਆਈਕੋਨਿਕ ਅਤੇ ਮਸ਼ਹੂਰ ਮੰਚਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ, ਜਿੱਥੇ ਪਰਫਾਰਮੈਂਸ ਦੇਣਾ ਦੁਨੀਆ…

Read More

ਪੰਜਾਬ ਚੋਣ ਕਮਿਸ਼ਨ (ਪੀਈਸੀ) ਵੱਲੋਂ ਰਹਿੰਦੀਆਂ 4 ਨਗਰ ਕੌਂਸਲਾਂ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਚਾਰ ਕੌਂਸਲਾਂ ਦੀਨਾਨਗਰ, ਗੁਰਦਾਸਪੁਰ, ਕਾਦੀਆਂ ਤੇ ਸ਼ਾਮ ਚੁਰਾਸੀ ਦੀਆਂ ਚੋਣਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਾਉਣ ਦਾ ਐਲਾਨ ਕੀਤਾ ਹੈ। ਜਾਰੀ ਚੋਣ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਮਿਆਦ 28 ਮਈ (ਵੀਰਵਾਰ) ਸਵੇਰੇ 11:00 ਵਜੇ ਤੋਂ ਦੁਪਹਿਰ 3 ਵਜੇ ਤੱਕ ਨਿਰਧਾਰਿਤ ਸਬੰਧਿਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਸ਼ੁਰੂ ਹੋਵੇਗੀ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖ਼ਰੀ ਮਿਤੀ 1 ਜੂਨ (ਸੋਮਵਾਰ) ਦੁਪਹਿਰ 3 ਵਜੇ ਤੱਕ ਹੋਵੇਗੀ। ਨਾਮਜ਼ਦਗੀਆਂ ਦੀ ਜਾਂਚ 2 ਜੂਨ (ਮੰਗਲਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ 3…

Read More

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਬਲਾਕ ਪੱਧਰੀ ਮੀਟਿੰਗ ਬਲਾਕ ਜਨਰਲ ਸਕੱਤਰ ਰਾਮਫਲ ਸਿੰਘ ਜਲੂਰ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਧੰਨਾ ਭਗਤ ਲਹਿਰਾਗਾਗਾ ਵਿਖੇ ਹੋਈ ਜਿਸ ਵਿੱਚ ਵੱਡੀ ਗਿਣਤੀ ਚ ਪਿੰਡ ਇਕਾਈਆਂ ਦੇ ਆਗੂਆਂ ਨੇ ਹਿੱਸਾ ਲਿਆ, ਮੀਟਿੰਗ ਵਿੱਚ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ । ਮੀਟਿੰਗ ਦੌਰਾਨ ਬਲਾਕ ਕਮੇਟੀ ਚ ਵਾਧਾ ਕਰਦਿਆਂ ਸਰਬਸੰਮਤੀ ਨਾਲ ਮਨਿੰਦਰ ਸਿੰਘ ਲਦਾਲ ਨੂੰ ਬਲਾਕ ਮੀਤ ਪ੍ਰਧਾਨ ਤੇ ਮੇਜਰ ਸਿੰਘ ਸੁਰਜਣ ਸਿੰਘ ਭੈਣੀ ਨੂੰ ਜਥੇਬੰਦਕ ਸਕੱਤਰ ਤੇ ਗੁਰਦਿਆਲ ਸਿੰਘ ਗਦੜਿਆਣੀ ਨੂੰ ਪ੍ਰਚਾਰ ਸਕੱਤਰ ਨਿਯੁਕਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਰਣ ਸਿੰਘ ਚੱਠਾ ਨੇ ਕਿਹਾ ਕਿ ਖੇਤੀਬਾੜੀ ਵਿਕਾਸ ਬੈਂਕ ਨਾਲ…

Read More

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਜ਼ਿਲ੍ਹਾ ਮੀਤ ਪ੍ਰਧਾਨ ਜਗਸੀਰ ਸਿੰਘ ਜੱਗੀ ਬਾਘਾ ਪੁਰਾਣਾ, ਜਿਲਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ, ਆਗੂ ਸੁਖਚੈਨ ਸਿੰਘ ਬਰਾੜ ਕੰਨੀਆ ਨੇ ਮੀਡੀਆ ਨੂੰ ਸਾਂਝੇ ਤੌਰ ਤੇ ਬਿਆਨ ਜਾਰੀ ਕਰਦੇ ਹੋਏ ਕਿਹਾ ਹੈ ਕਿ ਪੰਜਾਬ ਵਿੱਚ ਯੂਰੀਆ ਖਾਦ ਦੀ ਕਾਲਾਬਾਜ਼ਾਰੀ ਦੇ ਨਾਲ-ਨਾਲ ਹੁਣ ਖਾਦ ਕੰਪਨੀਆਂ ਅਤੇ ਡੀਲਰਾਂ ਵੱਲੋਂ ਕਿਸਾਨਾਂ ਨੂੰ ਯੂਰੀਆ ਦੇ ਗੱਟੇ ਨਾਲ ਜਬਰੀ ਨੈਨੋ ਯੂਰੀਆ, ਸਲਫਰ, ਜ਼ਿੰਕ, ਮਾਈਕੋ ਰਾਜਾ, ਅਤੇ ਹੋਰ ਫਾਲਤੂ ਉਤਪਾਦ ਖਰੀਦਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਕਿਸਾਨ ਯੂਨੀਅਨਾਂ ਇਸ ਨੂੰ “ਟੈਗਿੰਗ ਦਾ ਕਾਲਾ ਧੰਦਾ” ਕਰਾਰ ਦਿੰਦੀਆਂ ਹੋਈਆਂ ਕਿਹਾ ਹੈ ਕਿ ਇਹ ਸੂਬੇ ਦੇ ਕਿਸਾਨਾਂ ਨਾਲ ਸਰਾਸਰ…

Read More

ਭਾਰਤ ਵਿੱਚ ਸਭ ਤੋਂ ਵੱਧ ਪਾਣੀ ਦੇ ਸੰਕਟ ਨਾਲ ਜੂਝ ਰਹੇ ਸੂਬਿਆਂ ਵਿੱਚੋਂ ਇੱਕ, ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਸੂਬਾ ਸਰਕਾਰ ਨੇ ਕਮਰ ਕੱਸ ਲਈ ਹੈ। ਪਾਣੀ ਦੀ ਬਚਤ ਕਰਨ ਵਾਲੀ ਤਕਨੀਕ ‘ਝੋਨੇ ਦੀ ਸਿੱਧੀ ਬੀਜਾਈ’ ਨੂੰ ਵੱਡੇ ਪੱਧਰ ’ਤੇ ਉਤਸ਼ਾਹਿਤ ਕਰਨ ਲਈ ਸਰਕਾਰ ਨੇ ਇਸ ਵਾਰ ਵਿਸ਼ੇਸ਼ ਰਣਨੀਤੀ ਉਲੀਕੀ ਹੈ। ਸਰਕਾਰੀ ਅੰਕੜਿਆਂ ਮੁਤਾਬਕ ਪੰਜਾਬ ਆਪਣੀ ਸਾਲਾਨਾ ਰੀਚਾਰਜ ਸਮਰੱਥਾ ਦੇ ਮੁਕਾਬਲੇ 156.36 ਫੀਸਦੀ ਜ਼ਿਆਦਾ ਪਾਣੀ ਹੇਠੋਂ ਕੱਢ ਰਿਹਾ ਹੈ। ਚਿੰਤਾਜਨਕ ਗੱਲ ਇਹ ਹੈ ਕਿ ਸੂਬੇ ਦੇ ਕੁੱਲ 153 ਪ੍ਰਸ਼ਾਸਨਿਕ ਬਲਾਕਾਂ ਵਿੱਚੋਂ 111 ਬਲਾਕਾਂ ਨੂੰ ਡਾਰਕ ਜ਼ੋਨ (ਓਵਰ-ਐਕਸਪਲੋਇਟਡ) ਸ਼੍ਰੇਣੀ ਵਿੱਚ ਰੱਖਿਆ ਗਿਆ…

Read More

ਨਗਰ ਕੌਂਸਲ ਚੋਣਾਂ-2026 ਦੇ ਮੱਦੇਨਜ਼ਰ ਸੂਬੇ ਵਿੱਚ ਲਾਗੂ ਆਦਰਸ਼ ਚੋਣ ਜਾਬਤੇ ਦਰਮਿਆਨ ਇੱਕ ਵੱਡੀ ਸਿਆਸੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਕਾਂਗਰਸ ਪ੍ਰਧਾਨ ਅਤੇ ਐਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਚੋਣ ਪ੍ਰਚਾਰ ਦੇ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਰਿਟਰਨਿੰਗ ਅਫ਼ਸਰ-ਕਮ-ਉਪ-ਮੰਡਲ ਮੈਜਿਸਟ੍ਰੇਟ, ਗਿੱਦੜਬਾਹਾ ਵੱਲੋਂ ਇੱਕ ਅਧਿਕਾਰਤ ‘ਕਾਰਨ ਦੱਸੋ ਨੋਟਿਸ’ ਜਾਰੀ ਕੀਤਾ ਗਿਆ ਹੈ। ਇਸ ਨੋਟਿਸ ਰਾਹੀਂ ਰਾਜਾ ਵੜਿੰਗ ਪਾਸੋਂ ਨਿਰਧਾਰਿਤ ਸਮੇਂ ਅੰਦਰ ਲਿਖਤੀ ਸਪੱਸ਼ਟੀਕਰਨ ਮੰਗਿਆ ਗਿਆ ਹੈ। ਚੋਣ ਕਮਿਸ਼ਨ ਦੀਆਂ ਸਖ਼ਤ ਹਦਾਇਤਾਂ ਅਨੁਸਾਰ, ਨਗਰ ਕੌਂਸਲ ਚੋਣਾਂ ਲਈ ਪੋਲਿੰਗ ਸ਼ੁਰੂ ਹੋਣ ਦੇ ਸਮੇਂ (26 ਮਈ, 2026 ਸ਼ਾਮ 05:00 ਵਜੇ) ਤੋਂ 48 ਘੰਟੇ ਪਹਿਲਾਂ ਯਾਨੀ 24 ਮਈ, 2026 ਨੂੰ ਸ਼ਾਮ 05:00 ਵਜੇ…

Read More

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਕਿਹਾ ਹੈ ਕਿ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ, ਨਗਰ ਪੰਚਾਇਤ ਚੋਣਾਂ ਲਈ ਜ਼ਿਲ੍ਹਾ ਮੋਗਾ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜ਼ਿਲ੍ਹਾ ਪ੍ਰਸਾਸ਼ਨ ਇਹਨਾਂ ਚੋਣਾਂ ਨੂੰ ਪਾਰਦਰਸ਼ਤਾ, ਨਿਰਪੱਖਤਾ ਅਤੇ ਬਿਨਾ ਕਿਸੇ ਦਬਾਓ ਦੇ ਸ਼ਾਂਤੀਪੂਰਨ ਤਰੀਕੇ ਨਾਲ ਸਿਰੇ ਚਾੜਨ ਲਈ ਦ੍ਰਿੜ ਸੰਕਲਪ ਹੈ। ਪੂਰੀ ਵੋਟ ਪ੍ਰਕਿਰਿਆ ਦੌਰਾਨ ਕਿਸੇ ਵੀ ਵਿਅਕਤੀ ਵਿਸ਼ੇਸ਼ ਜਾਂ ਪਾਰਟੀ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਕਰਕੇ ਵੋਟਰ ਆਪਣੀ ਵੋਟ ਦਾ ਬਿਨਾ ਕਿਸੇ ਡਰ, ਭੈਅ ਜਾਂ ਲਾਲਚ ਦੇ ਜ਼ਰੂਰੀ ਅਤੇ ਸਹੀ ਇਸਤੇਮਾਲ ਕਰਨ।’’ ਇਹਨਾਂ ਵਿਚਾਰਾਂ ਦਾ…

Read More

ਜ਼ਿਲ੍ਹਾ ਬਰਨਾਲਾ ਵਿੱਚ ਨਗਰ ਨਿਗਮ ਬਰਨਾਲਾ, ਨਗਰ ਕੌਂਸਲ ਤਪਾ, ਭਦੌੜ ਤੇ ਧਨੌਲਾ ਲਈ ਵੋਟਾਂ ਭਲਕੇ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤਕ ਪੈਣਗੀਆਂ ਜਿਸ ਵਾਸਤੇ ਅੱਜ ਪੋਲਿੰਗ ਪਾਰਟੀਆਂ ਸਬੰਧਤ ਬੂਥਾਂ ’ਤੇ ਪੁੱਜ ਗਈਆਂ ਹਨ। ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣਕਾਰ ਅਫ਼ਸਰ ਸਹਿਤ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਨਗਰ ਨਿਗਮ ਬਰਨਾਲਾ ਲਈ ਕੁੱਲ 124 ਪੋਲਿੰਗ ਪਾਰਟੀਆਂ (ਸਮੇਤ ਰਾਖਵੀਆਂ) ਬਣਾਈਆਂ ਗਈਆਂ। ਇਸੇ ਤਰ੍ਹਾਂ ਨਗਰ ਕੌਂਸਲ ਧਨੌਲਾ, ਭਦੌੜ ਅਤੇ ਤਪਾ ਲਈ ਕ੍ਰਮਵਾਰ 31, 24 ਤੇ 25 ਪੋਲਿੰਗ ਪਾਰਟੀਆਂ (ਸਮੇਤ ਰਾਖਵੀਆਂ) ਬਣਾਈਆਂ ਗਈਆਂ। ਨਗਰ ਨਿਗਮ ਬਰਨਾਲਾ ਦੇ ਚੋਣ ਬੂਥਾਂ ਲਈ ਪੋਲਿੰਗ ਪਾਰਟੀਆਂ ਨੂੰ ਐੱਸ…

Read More

ਪੰਜਾਬ ਵਿੱਚ 105 ਸ਼ਹਿਰੀ ਨਗਰ ਨਿਗਮ ਤੇ ਕੌਂਸਲ ਲਈ ਵੋਟਿੰਗ 26 ਮਈ ਨੂੰ ਹੋਣੀ ਹੈ, ਅਤੇ ਨਤੀਜੇ 29 ਮਈ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਐਲਾਨੇ ਜਾਣਗੇ। ਐਤਵਾਰ ਨੂੰ ਚੋਣ ਪ੍ਰਚਾਰ ਰੁਕ ਗਿਆ; ਨਤੀਜੇ ਵਜੋਂ, ਰੈਲੀਆਂ ਅਤੇ ਜਨਤਕ ਮੀਟਿੰਗਾਂ ’ਤੇ ਹੁਣ ਪਾਬੰਦੀ ਹੈ, ਅਤੇ ਉਮੀਦਵਾਰ ਘਰ-ਘਰ ਪ੍ਰਚਾਰ ਕਰਨਗੇ। ਪੋਲਿੰਗ ਪਾਰਟੀਆਂ ਅੱਜ ਰਵਾਨਾ ਹੋਣ ਵਾਲੀਆਂ ਹਨ। ਇਹ ਚੋਣਾਂ ਪੰਜਾਬ ਵਿੱਚ ਅੱਠ ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਵਿੱਚ ਸੀਟਾਂ ਲਈ ਹੋ ਰਹੀਆਂ ਹਨ। ਇਨ੍ਹਾਂ ਚੋਣਾਂ ਲਈ ਕੁੱਲ 7,555 ਉਮੀਦਵਾਰ ਮੈਦਾਨ ਵਿੱਚ ਹਨ, ਕਿਉਂਕਿ 79 ਉਮੀਦਵਾਰ ਪਹਿਲਾਂ ਹੀ ਬਿਨਾਂ ਵਿਰੋਧ ਚੁਣੇ ਜਾ ਚੁੱਕੇ ਹਨ। ਇਸ ਤੋਂ ਇਲਾਵਾ, 2,393 ਉਮੀਦਵਾਰਾਂ…

Read More

ਭਾਰਤ ’ਚ ਮਹਿੰਗਾਈ ਨਾਲ ਆਮ ਲੋਕਾਂ ਵਿੱਚ ਹਾਹਾਕਾਰ ਮੱਚਣ ਲੱਗੀ ਹੈ। ਭਾਜਪਾ ਦੀ ਕੇਂਦਰ ਸਰਕਾਰ ਨੇ ਸੋਮਵਾਰ ਨੂੰ ਮੁੜ ਦੇਸ਼ ਵਿੱਚ ਤੇਲ ਕੀਮਤਾਂ ’ਚ ਵਾਧਾ ਕਰ ਦਿੱਤਾ ਹੈ। ਸਰਕਾਰ ਦੀਆਂ ਤੇਲ ਕੰਪਨੀਆਂ ਨੇ ਪੈਟਰੋਲ ਦੀ ਕੀਮਤ 2.61 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 2.71 ਰੁਪਏ ਪ੍ਰਤੀ ਲੀਟਰ ਵਧਾ ਦਿੱਤੀ। ਇਹ ਪਿਛਲੇ 10 ਦਿਨਾਂ ਵਿੱਚ ਚੌਥੀ ਵਾਰ ਹੈ, ਜਦੋਂ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਇਹਨਾਂ ਲਗਾਤਾਰ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦੀਆਂ ਚਿੰਤਾਵਾਂ ਨੂੰ ਵਧਾ ਦਿੱਤਾ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ, ਪੈਟਰੋਲ ਦੀਆਂ ਕੀਮਤਾਂ 102.12 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈਆਂ ਹਨ, ਜਦੋਂ ਕਿ ਡੀਜ਼ਲ 95.20 ਰੁਪਏ…

Read More