- डिजिटल इंडिया भाषिणी प्रभाग (डीआईबीडी) और पंजाब नेशनल बैंक (पीएनबी) ने समावेशी बैंकिंग के लिए बहुभाषी एआई को बढ़ावा देने हेतु समझौता ज्ञापन पर हस्ताक्षर किए
- उपराष्ट्रपति ने राजस्थान विधानसभा के 75 वर्ष पूर्ण होने के उपलक्ष्य में आयोजित ‘विधायी गौरव यात्रा’ के समापन सत्र को संबोधित किया
- प्रधानमंत्री नरेन्द्र मोदी 17 जुलाई को हरियाणा, चंडीगढ़ और पंजाब का दौरा करेंगे
- केंद्रीय मंत्री जी. किशन रेड्डी ने 15-17 नवंबर तक भारत खनन सप्ताह 2026 आयोजित करने की घोषणा की
- प्रधानमंत्री मोदी का 17 जुलाई का दौरा हरियाणा के विकास को देगा नई रफ्तार: कृषि मंत्री श्याम सिंह राणा
- संकल्प से सिद्धि का सशक्त प्रतीक है हाइड्रोजन ट्रेन: मुख्यमंत्री नायब सिंह सैनी
- कांग्रेस ने दिए घोटाले और परिवारवाद, भाजपा ने दिया पारदर्शी शासन, आत्मनिर्भर भारत और विकास का नया मॉडल : सुनीता दुग्गल
- भाजपा प्रदेश अध्यक्ष डा. अर्चना गुप्ता ने केंद्रीय मंत्री राव इंद्रजीत सिंह से की शिष्टाचार भेंट
Author: Rozana Desh Pardesh
ਉਤਰਾਖੰਡ ਦੇ ਰਾਜਪਾਲ ਲੈਫਟੀਨੈਟ ਜਨਰਲ (ਸੇਵਾ ਮੁਕਤ) ਸ. ਗੁਰਮੀਤ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼?ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਗੁਰਮੀਤ ਸਿੰਘ ਨੂੰ ਜੀ-ਆਇਆਂ ਆਖਿਆ ਅਤੇ ਸਿਰੋਪਾਓ, ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਸ਼?ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕਟ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਲਈ ਆਸਥਾ ਦਾ ਕੇਂਦਰ ਹੈ, ਜਿਥੇ ਰੋਜ਼ਾਨਾ ਵੱਡੀ ਗਿਣਤੀ ਦੇਸ਼ ਵਿਦੇਸ਼ ਦੀਆਂ ਸੰਗਤਾਂ ਨਤਮਸਤਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ…
ਦੂਸਰੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਅੱਜ ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਵਿੰਦਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਤਾ ਅਤੇ ਅਰਦਾਸ ਭਾਈ ਸਰਵਣ ਸਿੰਘ ਵੱਲੋਂ ਕੀਤੀ ਗਈ। ਸੰਗਤਾਂ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਸਰਵਣ ਕਰਵਾਇਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਕਥਾ-ਵਿਚਾਰਾਂ ਕਰਦਿਆਂ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਜੀਵਨ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ ਅਤੇ ਗੁਰਮਤਿ…
ਅੰਮ੍ਰਿਤਸਰ ਵਿਖੇ ਨਸ਼ਾ ਮੁਕਤੀ ਚੇਤਨਾ ਸੰਘ ਪੰਜਾਬ ਵੱਲੋਂ ‘ਨਸ਼ਾ ਮੁਕਤ ਪੰਜਾਬ ਸੰਕਲਪ ਸਮਾਰੋਹ 2026’ ਤਹਿਤ ਇੱਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਰੋਹ ਦੌਰਾਨ ਉਨ੍ਹਾਂ ਨੇ ਨਸ਼ੇ ਖ਼ਤਮ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਇਕੱਠੇ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਗਵਰਨਰ ਕਟਾਰੀਆ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਸਿਰਫ਼ ਸਰਕਾਰ ਦਾ ਹੀ ਨਹੀਂ, ਸਗੋਂ ਹਰ ਨਾਗਰਿਕ ਦਾ ਸੰਕਲਪ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਬਹਾਦਰ ਸੂਬਾ ਹੈ, ਜਿਸ ਨੇ ਦੇਸ਼ ਦੀ ਆਜ਼ਾਦੀ ਵਿੱਚ ਵੱਡਾ ਯੋਗਦਾਨ ਪਾਇਆ ਹੈ, ਪਰ ਅੱਜ…
-ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਦੇ ਅਹਾਤੇ – ਅਤੇ ਨਾਲ ਹੀ ਉਨ੍ਹਾਂ ਦੇ ਪੁੱਤਰ ਅਤੇ ਕਈ ਹੋਰ ਵਿਅਕਤੀਆਂ ਦੇ ਅਹਾਤੇ ’ਤੇ ਚੱਲ ਰਹੇ ਛਾਪੇ ਖਤਮ ਹੋ ਗਏ ਹਨ। ਇਹ ਸਿਰਫ਼ ਤਿੰਨ ਦਿਨਾਂ ਦੇ ਅੰਦਰ ਪੰਜਾਬ ਵਿੱਚ ਕੀਤੀ ਗਈ ਦੂਜੀ ਈਡੀ ਕਾਰਵਾਈ ਹੈ। 15 ਅਪ੍ਰੈਲ ਨੂੰ, ਈਡੀ ਨੇ ‘ਆਪ’ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਅਹਾਤੇ ਦੀ 24 ਘੰਟਿਆਂ ਲਈ ਜਾਂਚ ਕੀਤੀ ਸੀ; ਹੁਣ, ਉਦਯੋਗ ਅਤੇ ਬਿਜਲੀ ਮੰਤਰੀ ਅਰੋੜਾ ਏਜੰਸੀ ਦੀ ਜਾਂਚ ਦੇ ਘੇਰੇ ਵਿੱਚ ਆ ਗਏ ਹਨ। ਈਡੀ ਅਧਿਕਾਰੀਆਂ ਨੇ ਇਹ ਕਾਰਵਾਈ ਸਟਾਕ ਮਾਰਕੀਟ ਵਿੱਚ ਕਥਿਤ ਅੰਦਰੂਨੀ ਵਪਾਰ ਅਤੇ ਸੰਯੁਕਤ ਅਰਬ ਅਮੀਰਾਤ (ਯੂਏਈ)…
ਬੀਤੇ ਕੱਲ੍ਹ ਦੁਪਹਿਰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਪਵਿੱਤਰ ਸਰੋਵਰ ਵਿੱਚ ਛਲਾਂਗ ਮਾਰਣ ਵਾਲੇ ਨੌਜਵਾਨ ਦੀ ਲਾਸ਼ ਗੋਤਾਖੋਰਾਂ ਵੱਲੋਂ ਕਾਫ਼ੀ ਮੁਸ਼ੱਕਤ ਮਗਰੋਂ ਅੱਜ ਸਵੇਰੇ ਬਾਹਰ ਕੱਢ ਲਈ ਗਈ। ਮ੍ਰਿਤਕ ਦੀ ਪਹਿਚਾਣ ਸੁਖਵਿੰਦਰ ਸਿੰਘ (24) ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਵੇਈਂ ਪੂਈਂ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਪਰਿਵਾਰਿਕ ਮੈਂਬਰਾਂ ਮੁਤਾਬਕ ਸੁਖਵਿੰਦਰ ਸਿੰਘ ਅਜੇ ਕੁਆਰਾ ਸੀ ਅਤੇ ਬਚਪਨ ਤੋਂ ਹੀ ਉਸ ਦੀ ਦਿਮਾਗੀ ਹਾਲਤ ਠੀਕ ਨਹੀਂ ਸੀ ਅਤੇ ਦੌਰੇ ਪੈਂਦੇ ਸਨ। ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਉਹ ਆਪਣੇ ਪਿਤਾ ਜਗਤਾਰ ਸਿੰਘ ਨਾਲ ਤਰਨ ਤਾਰਨ ਸ਼ਹਿਰ ਵਿੱਚ ਦਵਾਈ ਲੈਣ ਆਇਆ ਹੋਇਆ ਸੀ। ਇਸ ਦੌਰਾਨ ਉਸ ਨੇ ਅਚਾਨਕ ਆਪਣੇ ਪਿਤਾ ਤੋਂ ਬਾਂਹ ਛੁਡਵਾ ਲਈ…
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਪਤਨੀ ਬੀਬੀ ਰਮਨਦੀਪ ਕੌਰ ਨੂੰ ਹਲਕਾ ਖਡੂਰ ਸਾਹਿਬ ਦਾ ਇੰਚਾਰਜ ਲਗਾਇਆ ਗਿਆ ਹੈ। ਅਵਤਾਰ ਸਿੰਘ ਬਿੱਲਾ ਨੇ ਕੁਝ ਦਿਨ ਪਹਿਲਾਂ ਹੀ ਸ਼ੇਰੋਂ ਵਿਖੇ ਇਕ ਭਰਵੀਂ ਰੈਲੀ ਕੀਤੀ ਸੀ, ਜਿਸ ਵਿਚ 2 ਦਰਜਨ ਤੋਂ ਵੱਧ ਆਮ ਆਦਮੀ ਪਾਰਟੀ ਦੇ ਸਰਪੰਚਾਂ ਅਤੇ ਹੋਰਨਾਂ ਆਗੂਆਂ ਸਮੇਤ ਅਕਾਲੀ ਦਲ ਵਿਚ ਸ਼ਮੂਲੀਅਤ ਕਰ ਦਿੱਤੀ ਸੀ। ਇਸ ਤੋਂ ਬਾਅਦ ਹੀ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਹਲਕਾ ਖਡੂਰ ਸਾਹਿਬ ਤੋਂ ਬੀਬੀ ਰਮਨਦੀਪ ਕੌਰ ਨੂੰ ਟਿਕਟ ਦਿੱਤੀ ਜਾ ਸਕਦੀ ਹੈ।
ਸਾਲ 2024 ਦੌਰਾਨ ਲੱਦਾਖ ’ਚ ਭਾਰਤੀ ਚੀਨੀ ਫੌਜ ਵਿਚਾਲੇ ਹੋਏ ਟਕਰਾਅ ਮਗਰੋਂ ਦੋਵਾਂ ਦੇਸ਼ਾਂ ਵਿਚਾਲੇ ਰਿਸ਼ਤਿਆਂ ’ਚ ਤਣਾਅ ਪੈਦਾ ਹੋ ਗਿਆ ਸੀ। ਇਸੇ ਦੌਰਾਨ ਭਾਰਤ ਅਤੇ ਚੀਨ ਨੇ 16-17 ਅਪ੍ਰੈਲ ਨੂੰ ਨਵੀਂ ਦਿੱਲੀ ਵਿੱਚ ਸ਼ੰਘਾਈ ਸਹਿਯੋਗ ਸੰਗਠਨ (ਐਸਸੀਓ) ਨਾਲ ਸਬੰਧਤ ਮੁੱਦਿਆਂ ’ਤੇ ਆਪਣੀ ਪਹਿਲੀ ਰਸਮੀ ਦੁਵੱਲੀ ਬੈਠਕ ਕੀਤੀ। ਇਹ ਮੀਟਿੰਗ ਪੂਰਬੀ ਲੱਦਾਖ ਵਿੱਚ ਫੌਜੀ ਟਕਰਾਅ ਸੁਲਝਣ ਤੋਂ ਬਾਅਦ ਦੋਵਾਂ ਮੁਲਕਾਂ ਵਿਚਾਲੇ ਇੱਕ ਵੱਡੀ ਕੂਟਨੀਤਕ ਪਹਿਲ ਮੰਨੀ ਜਾ ਰਹੀ ਹੈ। ਭਾਰਤ ਵੱਲੋਂ ਐਸਸੀਓ ਕੌਮੀ ਤਾਲਮੇਲ ਅਧਿਕਾਰੀ ਆਲੋਕ ਏ. ਡਿਮਰੀ ਅਤੇ ਚੀਨ ਵੱਲੋਂ ਉਨ੍ਹਾਂ ਦੇ ਹਮਰੁਤਬਾ ਯਾਨ ਵੇਨਬਿਨ ਨੇ ਆਪਣੇ-ਆਪਣੇ ਵਫ਼ਦਾਂ ਦੀ ਅਗਵਾਈ ਕੀਤੀ। ਵਿਦੇਸ਼ ਮੰਤਰਾਲੇ ਅਨੁਸਾਰ, ਦੋਵਾਂ ਧਿਰਾਂ ਦੇ ਆਗੂਆਂ ਦੇ…
ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਅੰਮ੍ਰਿਤਸਰ ਸਪੈਸ਼ਲ ਸਟੇਟ ਆਪ੍ਰੇਸ਼ਨ ਸੈੱਲ ਨੇ ਲਗਭਗ 64.62 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸ ਖੇਪ ਦੀ ਕੀਮਤ ਲਗਭਗ ?450 ਕਰੋੜ ਦੱਸੀ ਜਾ ਰਹੀ ਹੈ। ਸਪੈਸ਼ਲ ਸਟੇਟ ਆਪ੍ਰੇਸ਼ਨ ਸੈੱਲ ਅਤੇ ਕਾਊਂਟਰ ਇੰਟੈਲੀਜੈਂਸ ਵੱਲੋਂ ਕੀਤੇ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਰਵਣ ਸਿੰਘ ਉਰਫ਼ ’ਗੁੱਜਰ’ ਅਤੇ ਸ਼ਮਸ਼ੇਰ ਸਿੰਘ ਉਰਫ਼ ’ਸ਼ੇਰਾ’ ਵਜੋਂ ਹੋਈ ਹੈ, ਦੋਵੇਂ ਪਿੰਡ ਦਿਆਲ ਨੰਗਲ ਦੇ ਰਹਿਣ ਵਾਲੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅੰਮ੍ਰਿਤਸਰ ਦੇ ਮਾਹਲ ਪਿੰਡ ਨੇੜੇ ਗ੍ਰਿਫ਼ਤਾਰ ਕੀਤਾ ਗਿਆ। ਮੁੱਢਲੀ…
ਬੀਜੇਪੀ ਦੇ ਸੀਨਿਅਰ ਆਗੂ ਸਤਪਾਲ ਪੂਨੀਆਂ ਵਲੋ ਸਨੌਰ ਹਲਕੇ ਦੀਆਂ ਮੰਡੀਆਂ ਦਾ ਆਪਣੇ ਸਾਥੀਆਂ ਸਮੇਤ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਮੰਡੀ ਵਿੱਚ ਆਏ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ। ਭੱਟੀਆ ਨੇ ਕਿਹਾ ਕਿ ਮੰਡੀ ਵਿੱਚ ਫਸਲਾਂ ਦੀ ਖਰੀਦ ਅਤੇ ਉਠਾਉ ਦੇ ਪ੍ਰਬੰਧ ਠੀਕ ਢੰਗ ਨਾਲ ਨਹੀਂ ਹੋ ਰਹੇ, ਜਿਸ ਕਾਰਨ ਕਿਸਾਨਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਕਈ ਥਾਵਾਂ ‘ਤੇ ਫਸਲਾਂ ਦੀ ਢੁਕਵੀਂ ਸਟੋਰੇਜ ਨਾ ਹੋਣ ਕਾਰਨ ਕਿਸਾਨਾਂ ਦੀ ਉਪਜ ਖੁੱਲ੍ਹੇ ਆਸਮਾਨ ਹੇਠ ਪਈ ਹੈ, ਜਿਸ ਨਾਲ ਮੌਸਮ ਦੀ ਮਾਰ ਦਾ ਖਤਰਾ ਬਣਿਆ…
ਸ਼੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਅਧੀਨ ਰੋਕਥਾਮ ਹਿਰਾਸਤ 22 ਅਪ੍ਰੈਲ ਨੂੰ ਖਤਮ ਹੋਣ ਵਾਲੀ ਹੈ। ਇਸ ਦੇ ਬਾਵਜੂਦ, ਉਹ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਰਹਿਣਗੇ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਇਹ ਅੰਤਰਿਮ ਹੁਕਮ ਜਾਰੀ ਕੀਤਾ। ਸੁਣਵਾਈ ਦੌਰਾਨ, ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ, ਖੁਫੀਆ ਏਜੰਸੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ, ਅੰਮ੍ਰਿਤਪਾਲ ਸਿੰਘ ਦੀ ਰਿਹਾਈ ਸੰਭਾਵੀ ਤੌਰ ’ਤੇ ਕਾਨੂੰਨ ਵਿਵਸਥਾ ਨੂੰ ਵਿਗਾੜ ਸਕਦੀ ਹੈ। ਇਨ੍ਹਾਂ ਆਧਾਰਾਂ ’ਤੇ, ਰਾਜ ਨੇ ’ਅਜਨਾਲਾ ਘਟਨਾ’ ਨਾਲ ਜੁੜੇ ਵੱਖ-ਵੱਖ ਮਾਮਲਿਆਂ ਦੇ ਸੰਬੰਧ ਵਿੱਚ ਡਿਬਰੂਗੜ੍ਹ…
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
© 2026 Razana Desh Pardesh. All Rights Reserved

