Author: Rozana Desh Pardesh

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮੰਗਲਵਾਰ ਨੂੰ ਜ਼ਿਲ੍ਹਾ ਲੁਧਿਆਣਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵਸਨੀਕਾਂ ਦੇ ਹਿੱਤ ਲਈ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਨੂੰ ਯਕੀਨੀ ਬਣਾਉਣ ਲਈ ਵਿਕਾਸ ਕਾਰਜਾਂ ਦੀ ਗਤੀ ਨੂੰ ਤੇਜ਼ ਕੀਤਾ ਜਾਵੇ। ਸਮੀਖਿਆ ਮੀਟਿੰਗ ਦੌਰਾਨ ਮੰਤਰੀ ਮੁੰਡੀਆਂ ਦੇ ਨਾਲ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਗਲਾਡਾ ਦੇ ਮੁੱਖ ਪ੍ਰਸ਼ਾਸਕ ਓਜਸਵੀ ਅਲੰਕਾਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਨਰਿੰਦਰ ਸਿੰਘ ਧਾਲੀਵਾਲ, ਉਪ ਮੰਡਲ ਮਜਿਸਟਰੇਟ (ਲੁਧਿਆਣਾ ਪੂਰਬੀ) ਜਸਲੀਨ ਕੌਰ ਭੁੱਲਰ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ। ਹਰਦੀਪ ਸਿੰਘ ਮੁੰਡੀਆਂ ਨੇ ਲੁਧਿਆਣਾ-ਰਾਹੋਂ ਸੜਕ ’ਤੇ ਚੱਲ ਰਹੇ…

Read More

ਭਾਰਤ ਦੀਆਂ ਅਗਨੀ ਅਤੇ ਕੇ-ਸੀਰੀਜ਼ ਦੀਆਂ ਮਿਜ਼ਾਈਲਾਂ ਪ੍ਰਮਾਣੂ ਹਥਿਆਰਾਂ ਨੂੰ ਲਿਜਾਣ ਦੇ ਸਮਰੱਥ ਹਨ। ਭਾਰਤ ਨੇ ਪਹਿਲੀ ਵਾਰ ਕਾਰਜਸ਼ੀਲ ਵਰਤੋਂ ਲਈ 12 ਪ੍ਰਮਾਣੂ ਹਥਿਆਰ ਤਾਇਨਾਤ ਕੀਤੇ ਹਨ। ਦੇਸ਼ ਦਾ ਪ੍ਰਮਾਣੂ ਹਥਿਆਰ ਵੀ 180 ਤੋਂ ਵਧ ਕੇ 190 ਹਥਿਆਰਾਂ ਤੱਕ ਪਹੁੰਚ ਗਿਆ ਹੈ। ਇਹ ਜਾਣਕਾਰੀ ਸਟਾਕਹੋਮ ਇੰਟਰਨੈਸ਼ਨਲ ਪੀਸ ਰਿਸਰਚ ਇੰਸਟੀਚਿਊਟ ਦੀ ਤਾਜ਼ਾ ਰਿਪੋਰਟ ਵਿੱਚ ਸਾਹਮਣੇ ਆਈ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਜਦੋਂ ਕਿ ਭਾਰਤ ਨੇ 2025 ਵਿੱਚ ਕੋਈ ਪ੍ਰਮਾਣੂ ਹਥਿਆਰ ਤਾਇਨਾਤ ਨਹੀਂ ਕੀਤੇ ਸਨ, ਉਸਨੇ 2026 ਵਿੱਚ 12 ਤਾਇਨਾਤ ਕੀਤੇ ਸਨ। ਪਾਕਿਸਤਾਨ ਦੇ ਪ੍ਰਮਾਣੂ ਹਥਿਆਰਾਂ ਵਿੱਚ ਕੋਈ ਵਾਧਾ ਨਹੀਂ ਹੋਇਆ ਹੈ; ਇਸ ਵੇਲੇ ਇਸ ਕੋਲ 170 ਪ੍ਰਮਾਣੂ ਹਥਿਆਰ ਹਨ।…

Read More

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਤੋਂ ਅਗਲੇ ਕੁਝ ਦਿਨਾਂ ਲਈ ਪੰਜਾਬ ਵਿੱਚ ਰਹਿਣਗੇ। ਉਹ ਕੁਝ ਮਹੀਨਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਪਾਰਟੀ ਦੀ ਰਣਨੀਤੀ ਨੂੰ ਮਜ਼ਬੂਤ ਕਰਨ ਲਈ ਇੱਥੇ ਹੋਣਗੇ। ਅਧਿਕਾਰਤ ਸੂਤਰਾਂ ਦਾ ਕਹਿਣਾ ਹੈ ਕਿ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਵਿਚਕਾਰ ਸ਼ਾਸਨ, ਸਰਕਾਰੀ ਯੋਜਨਾਵਾਂ ਨੂੰ ਲਾਗੂ ਕਰਨ ਲਈ ਸਮਾਂ-ਸੀਮਾ ਵਿੱਚ ਦੇਰੀ ਅਤੇ ਵੱਖ-ਵੱਖ ਸਰਕਾਰੀ ਅਧਿਕਾਰੀਆਂ ਦੀ ਕਾਰਗੁਜ਼ਾਰੀ ਨਾਲ ਸਬੰਧਤ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ। ਇਹ ਦੌਰਾ ਅੱਜ ਕੇਜਰੀਵਾਲ, ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਅੰਬਾਲਾ ਜੇਲ੍ਹ ਵਿੱਚ ’ਆਪ’ ਦੇ ਗੋਆ…

Read More

ਪੰਜਾਬ ਭਰ ਵਿੱਚ ਈਡੀ ਦੀਆਂ ਛਾਪੇਮਾਰੀਆਂ, ਜਲੰਧਰ ਦੇ ਨਿਊ ਜਵਾਹਰ ਨਗਰ ਵਿੱਚ ਠੇਕੇਦਾਰ ਦੇ ਘਰ ਵੀ ਪਹੁੰਚੀ ਟੀਮ ਜਲੰਧਰ ਤੋਂ ਜੇ ਐਸ ਸੰਧੂ ਤੇ ਕੰਵਲਜੀਤ ਸਿੰਘ ਮੱਕੜ ਜਲੰਧਰ, 9 ਜੂਨ:ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਮੰਗਲਵਾਰ ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਛਾਪੇਮਾਰੀ ਕੀਤੇ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਲੰਧਰ ਦੇ ਨਿਊ ਜਵਾਹਰ ਨਗਰ ਇਲਾਕੇ ਵਿੱਚ ਠੇਕੇਦਾਰ ਅਮਿਤ ਬਜਾਜ ਦੇ ਘਰ ਈਡੀ ਦੀ ਟੀਮ ਨੇ ਦਸਤਕ ਦਿੱਤੀ, ਜਿੱਥੇ ਅਧਿਕਾਰੀਆਂ ਵੱਲੋਂ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਲੁਧਿਆਣਾ ਵਿੱਚ ਪ੍ਰਸਿੱਧ ਚਾਰਟਰਡ ਅਕਾਊਂਟੈਂਟ (ਸੀਏ) ਅੰਕੁਰ ਗਰਗ ਦੇ ਨਿਵਾਸ ’ਤੇ ਵੀ ਈਡੀ ਵੱਲੋਂ ਛਾਪੇਮਾਰੀ ਕੀਤੀ ਗਈ। ਸੂਤਰਾਂ ਮੁਤਾਬਕ, ਈਡੀ ਦੀ ਕਾਰਵਾਈ…

Read More

ਆਖਰਕਾਰ ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦਾ ਬੇਟਾ ਸਰਬਜੀਤ ਸਿੰਘ ਸਮਾਣਾ ਮੁਹਾਲੀ ਦਾ ਮੇਅਰ ਬਣ ਹੀ ਗਿਆ। ਆਰਪੀ ਸ਼ਰਮਾ ਸੀਨੀਅਰ ਡਿਪਟੀ ਮੇਅਰ ਅਤੇ ਸਾਬਕਾ ਮੀਤ ਪ੍ਰਧਾਨ ਹਰਪਾਲ ਸਿੰਘ ਚੰਨਾ ਨੂੰ ਡਿਪਟੀ ਮੇਅਰ ਬਣਾਇਆ ਗਿਆ। ਇਹ ਦੋਵੇਂ ਵੀ ਵਿਧਾਇਕ ਧੜੇ ਦੇ ਕੌਂਸਲਰ ਹਨ। ਇਹ ਚੋਣ ਹਾਊਸ ’ਚ ਕੌਂਸਲਰਾਂ ਦੇ ਹੱਥ ਖੜ੍ਹੇ ਕਰਵਾ ਕੇ ਕੀਤੀ ਗਈ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਮੇਤ ਕੈਬਨਿਟ ਮੰਤਰੀ ਅਮਨ ਅਰੋੜਾ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ ਅਤੇ ਡਵੀਜ਼ਨਲ ਕਮਿਸ਼ਨਰ ਮਨਵੇਸ ਸਿੰਘ ਸਿੱਧੂ ਵੀ ਮੌਜੂਦ ਸਨ। ਆਮ ਆਦਮੀ ਪਾਰਟੀ ਦੇ ਸਾਰੇ ਕੌਂਸਲਰ ਵਿਧਾਇਕ ਕੁਲਵੰਤ ਸਿੰਘ ਨਾਲ ਇੱਕੋ ਸਮੇਂ ਇਕੱਠੇ ਪਹੁੰਚੇ। ਮੁਹਾਲੀ ਤੋਂ…

Read More

ਫਾਜ਼ਿਲਕਾ ਫਿਰੋਜ਼ਪੁਰ ਰੋਡ ’ਤੇ ਜਲਾਲਾਬਾਦ ਦੇ ਨੇੜੇ ਟਾਇਰ ਫਟਣ ਕਾਰਨ ਇੱਕ ਪਿਕਅੱਪ ਗੱਡੀ ਪਲਟ ਗਈ। ਦੱਸਿਆ ਜਾ ਰਿਹਾ ਹੈ ਕਿ ਫਾਜ਼ਿਲਕਾ ਤੋਂ 20 ਤੋਂ 25 ਲੋਕ ਪਿਕਅੱਪ ਗੱਡੀ ਵਿੱਚ ਸਵਾਰ ਹੋ ਕੇ ਲੋਹੀਆਂ ਖਾਸ ਵਿਖੇ ਝੋਨੇ ਦੀ ਲਵਾਈ ਕਰਨ ਲਈ ਜਾ ਰਹੇ ਸਨ। ਅਚਾਨਕ ਗੱਡੀ ਦਾ ਟਾਇਰ ਫਟਣ ਕਾਰਨ ਪਿਕਅੱਪ ਪਲਟ ਗਈ ਅਤੇ ਸੜਕ ਕਿਨਾਰੇ ਪੈਟਰੋਲ ਪੰਪ ਦੇ ਨੇੜੇ ਜਾ ਡਿੱਗੀ। ਹਾਦਸੇ ਵਿੱਚ 9 ਲੋਕ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਜਲਾਲਾਬਾਦ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮੌਕੇ ’ਤੇ ਸੜਕ ਸੁਰੱਖਿਆ ਫੋਰਸ ਅਤੇ ਪੁਲਿਸ ਦੀ ਟੀਮ ਪਹੁੰਚ ਗਈ ਹੈ। ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ…

Read More

ਰਾਏਕੋਟ-ਧੂਰੀ ਮੁੱਖ ਸੜਕ ’ਤੇ ਸਥਿਤ ਰਾਏਕੋਟ ਰਜਵਾਹੇ ਦੇ ਗੈਬੀ ਪੁੱਲ ਤੋਂ ਪਿਛਲੇ ਕਈ ਸਾਲਾਂ ਤੋਂ ਹੋ ਰਹੀ ਪਾਣੀ ਦੀ ਲੀਕੇਜ ਨੇ ਇਲਾਕੇ ਦੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਕਿਸਾਨਾਂ ਦਾ ਦੋਸ਼ ਹੈ ਕਿ ਲਗਭਗ 3 ਤੋਂ 4 ਸਾਲਾਂ ਤੋਂ ਜਾਰੀ ਇਸ ਸਮੱਸਿਆ ਬਾਰੇ ਕਈ ਵਾਰ ਸੰਬੰਧਿਤ ਨਹਿਰੀ ਵਿਭਾਗ ਨੂੰ ਜਾਣੂ ਕਰਵਾਇਆ ਜਾ ਚੁੱਕਾ ਹੈ, ਪਰ ਅਜੇ ਤੱਕ ਕੋਈ ਢੁੱਕਵਾਂ ਹੱਲ ਨਹੀਂ ਕੀਤਾ ਗਿਆ, ਜਿਸ ਕਾਰਨ ਵਿਭਾਗ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਜਾਣਕਾਰੀ ਅਨੁਸਾਰ ਗੈਬੀ ਪੁੱਲ ਦੇ ਹੇਠਾਂ ਅਤੇ ਆਸ-ਪਾਸ ਲਗਾਤਾਰ ਪਾਣੀ ਰਿਸਣ ਕਾਰਨ ਵੱਡੀ ਮਾਤਰਾ ਵਿੱਚ ਨਹਿਰੀ ਪਾਣੀ ਨੇੜਲੇ ਖੇਤਾਂ ਵਿੱਚ ਜਮ?ਹਾਂ ਹੋ ਰਿਹਾ ਹੈ। ਇਸ…

Read More

ਪੰਜਾਬ ਦੀ ਸਿਆਸਤ ਵਿੱਚ ਅੱਜ ਇੱਕ ਖ਼ਾਸ ਪ੍ਰਭਾਵ ਛੱਡਣ ਵਾਲਾ ਸਿਆਸੀ ਘਟਨਾਕ੍ਰਮ ਉਸ ਵੇਲੇ ਸਾਹਮਣੇ ਆਇਆ ਜਦੋਂ ਹਲਕਾ ਦਾਖਾਂ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਪੰਜਾਬ, ਪੰਥ ਅਤੇ ਪੰਜਾਬੀਅਤ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰ ਰਹੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਪਲੇਟਫਾਰਮ ਨਾਲ ਸਾਂਝ ਦਾ ਐਲਾਨ ਕੀਤਾ। ਇਸ ਮੌਕੇ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ਪਾਰਟੀ ਦੇ ਸਰਪ੍ਰਸਤ ਬਾਪੂ ਤਰਸੇਮ ਸਿੰਘ , ਲੋਕ ਸਭਾ ਮੈਂਬਰ ਭਾਈ ਸਰਬਜੀਤ ਸਿੰਘ ਖ਼ਾਲਸਾ, ਭਾਈ ਮਨਦੀਪ ਸਿੰਘ ਸਿੱਧੂ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਵੱਲੋਂ੍ਰ ਮਨਪ੍ਰੀਤ ਸਿੰਘ ਇਆਲੀ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਮਨਪ੍ਰੀਤ ਸਿੰਘ ਇਆਲੀ ਦਾ ਪਾਰਟੀ…

Read More

ਅੱਜ ਸੀਪੀਆਈ ਐੱਮ ਵਲੋਂ ਪੁਰਾਣਾ ਬੱਸ ਅੱਡਾ ਗੜਸ਼ੰਕਰ ਵਿਖੇ ਅਪ੍ਰਿੰਟਸ ਸਹਾਇਕ ਲਾਈਨਮੈਨਾਂ ਉਪਰ ਕੀਤੇ ਗਏ ਅਨਮੁਨੱਖੀ ਤਸ਼ੱਦਦ ਦੇ ਵਿਰੋਧ ਵਿਚ ਪੰਜਾਬ ਸਰਕਾਰ ਤੇ ਡੀਐਸਪੀ ਸੰਜੀਵ ਸਿੰਗਲਾ ਦੀ ਅਰਥੀ ਫੂਕ ਕੇ ਮੁਜਾਹਰਾ ਕੀਤਾ ਗਿਆ। ਜਿਸ ਵਿਚ ਬੋਲਦੇ ਕਾਮਰੇਡ ਗੁਰਨੇਕ ਸਿੰਘ ਭੱਜਲ ਨੇ ਕਿਹਾ ਕਿ ਅਪਣੀ ਹਕੀ ਮੰਗਾਂ ਲਈ ਸੰਘਰਸ਼ ਕਰਨਾ ਸੰਵਿਧਾਨਕ ਹੱਕ ਹੈ, ਪੰਜਾਬ ਸਰਕਾਰ ਵਲੋਂ ਸਤਾ ਚ ਆਉਣ ਤੋਂ ਪਹਿਲਾਂ ਸਾਰੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਉਨ੍ਹਾਂ ਦੀ ਸਾਰੀਆਂ ਮੰਗਾਂ ਮੰਨਣਗੇ ਅਤੇ ਕਿਸੇ ਵੀ ਮੁਲਾਜ਼ਮ ਨੂੰ ਧਰਨਾ ਲਾਉਣ ਦੀ ਜਰੂਰਤ ਨਹੀਂ ਪਵੇਗੀ। ਪਰ ਇਸ ਉਲਟ ਅੱਜ ਸਫਾਈ ਕਰਮਚਾਰੀ, ਸੁਵਿਧਾ ਕੇਂਦਰਾਂ ਦੇ ਮੁਲਾਜ਼ਮ, ਕਿਸਾਨ ਮਜਦੂਰ ਜਥੇਬੰਦੀਆਂ ਆਪਣੀਆ ਮੰਗਾਂ ਨੂੰ…

Read More

ਪਿਛਲੇ ਦਿਨੀਂ ਪਾਵਰਕਾਮ ਦੇ ਪਟਿਆਲਾ ਸਥਿੱਤ ਮੁੱਖ ਦਫਤਰ ਦੇ ਗੇਟ ਸਾਹਮਣੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਵੀ 2600 ਲਾਈਨਮੈਨ ਅਪ੍ਰੈਂਟਿਸਸ਼ਿਪ ਕਰ ਰਹੇ ਨੌਜਵਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਇਸ ਦੌਰਾਨ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਸਿੰਘ ਦਾ ਮਰਨ ਵਰਤ ਸੋਮਵਾਰ ਨੂੰ 7ਵੇਂ ਦਿਨ ਵੀ ਜਾਰੀ ਰਿਹਾ ਤੇ ਉਸਦੇ ਤਿੰਨ ਸਾਥੀ ਹੋਰ ਮਰਨ ਵਰਤ ’ਤੇ ਬੈਠ ਗਏ ਜਦੋਂ ਇਕ ਸਾਥੀ ਪਹਿਲਾਂ ਹੀ ਮਰਨ ਵਰਤ ’ਤੇ ਬੈਠਿਆ ਹੋਇਆ ਹੈ। ਵੱਖ ਵੱਖ ਹਮਾਇਤੀ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਹਿਰ ’ਚ ਰੋਸ ਮਾਰਚ ਕੱਢਿਆ ਗਿਆ। ਧਰਨਾਕਾਰੀਆਂ ਨੇ ਐਲਾਨ ਕੀਤਾ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਨੂੰ ਸਿੱਧਾ ਸਹਾਇਕ ਲਾਇਨਮੈਨ ਭਰਤੀ ਨਹੀਂ ਕੀਤਾ ਤਾਂ ਆਉਣ…

Read More