Author: Rozana Desh Pardesh

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀਆਈ) ਪੰਜਾਬ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੰਤਰਰਾਸ਼ਟਰੀ ਅੱਤਵਾਦੀ-ਗੈਂਗਸਟਰ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ ਤਿੰਨ ਗੈਰ-ਕਾਨੂੰਨੀ ਪਿਸਤੌਲਾਂ- ਜਿਨ੍ਹਾਂ ਵਿੱਚ ਦੋ .30 ਬੋਰ ਅਤੇ ਇੱਕ .315 ਬੋਰ ਪਿਸਤੌਲ ਸ਼ਾਮਲ ਹਨ- ਅਤੇ 11 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਅਨੁਰਾਜ ਉਰਫ਼ ਗੌਰਵ ਮਸੀਹ ਅਤੇ ਅੰਕੁਸ਼ ਵਜੋਂ ਹੋਈ ਹੈ, ਜੋ ਦੋਵੇਂ ਫਿਲੌਰ, ਜਲੰਧਰ ਦੇ ਰਹਿਣ ਵਾਲੇ ਹਨ। ਗ੍ਰਿਫ਼ਤਾਰ ਮੁਲਜ਼ਮ ਅੰਕੁਸ਼ ਇੱਕ ਆਦਤਨ ਅਪਰਾਧੀ ਹੈ ਅਤੇ…

Read More

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਵਿੱਚ ਸਰਗਰਮ ਇੱਕ ਵਿਅਕਤੀ ਨੂੰ 2.1 ਕਿਲੋਗ੍ਰਾਮ ਹੈਰੋਇਨ ਅਤੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਖੁਸ਼ ਕੁਮਾਰ ਉਰਫ਼ ਭੋਲੂ (26) ਵਾਸੀ ਗੁਰਵਾਲੀ ਗੇਟ,ਅੰਮ੍ਰਿਤਸਰ ਵਜੋਂ ਹੋਈ ਹੈ। ਦੋਸ਼ੀ ਦਾ ਅਪਰਾਧਿਕ ਪਿਛੋਕੜ ਹੈ, ਉਸਦੇ ਖਿਲਾਫ ਐਨ.ਡੀ.ਪੀ.ਐਸ. ਐਕਟ, ਆਰਮਜ਼ ਐਕਟ ਅਤੇ ਸਨੈਚਿੰਗ ਦੇ ਮਾਮਲੇ ਦਰਜ ਹਨ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ…

Read More

ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਵਲੋਂ ਪਿੰਡ ਪੀਰਾਂ ਬਾਗ ਵਿਖੇ ਪਿੰਡ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ।ਉਨ੍ਹਾਂ ਕਿਹਾ ਕਿ ਹਲਕੇ ਗੁਰਦਾਸਪੁਰ ਦੇ ਵਿਕਾਸ ਲਈ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ। ਗੱਲਬਾਤ ਦੌਰਾਨ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਲੋਕਾਂ ਦੇ ਸਰਬਪੱਖੀ ਵਿਕਾਸ ਤੇ ਭਲਾਈ ਸਕੀਮਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਦੇਣ ਲਈ ਵਚਨਬੱਧ ਹੈ।ਉਨਾਂ ਪੰਜਾਬ ਸਰਕਾਰ ਵਲੋਂ ਮਹਿਜ ਚਾਰ ਸਾਲਾਂ ਦੇ ਅੰਦਰ ਲਏ ਵੱਡੇ ਇਤਿਹਾਸਕ ਫੈਸਲਿਆਂ ਦੀ ਗੱਲ…

Read More

ਮਨੀ ਲਾਂਡਰਿੰਗ ਦੇ ਗੰਭੀਰ ਇਲਜ਼ਾਮਾਂ ਵਿੱਚ ਘਿਰੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ ਸੰਜੀਵ ਅਰੋੜਾ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਸੋਮਵਾਰ ਨੂੰ ਕੇਂਦਰੀ ਜਾਂਚ ਏਜੰਸੀ ਯਾਨੀ ਈਡੀ ਵੱਲੋਂ ਉਨ੍ਹਾਂ ਨੂੰ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਗੁਰੂਗ੍ਰਾਮ ਦੀ ਇੱਕ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਜੱਜ ਨੇ ਸੁਣਵਾਈ ਤੋਂ ਬਾਅਦ ਮੰਤਰੀ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਯਾਨੀ ਜੇਲ੍ਹ ਭੇਜਣ ਦਾ ਫੈਸਲਾ ਸੁਣਾ ਦਿੱਤਾ ਹੈ ਅਤੇ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 1 ਜੂਨ ਨੂੰ ਹੋਵੇਗੀ। ਕੋਰਟ ਰੂਮ ਦੇ ਅੰਦਰ ਅੱਜ ਇੱਕ ਬੇਹੱਦ ਇਮੋਸ਼ਨਲ ਮਾਹੌਲ ਦੇਖਣ ਨੂੰ ਮਿਲਿਆ, ਜਿੱਥੇ ਲੰਬੀ ਹਿਰਾਸਤ ਕਾਰਨ ਵਧੀ ਹੋਈ ਦਾੜ੍ਹੀ ਅਤੇ…

Read More

ਚੰਡੀਗੜ੍ਹ ਵਿੱਚ ਪੈਟਰੋਲ ਪੰਪਾਂ ਉੱਤੇ ਚੱਲ ਰਹੀਆਂ ਪੈਟਰੋਲ ਅਤੇ ਡੀਜ਼ਲ ਦੀ ਲਿਮਿਟ ਸਬੰਧੀ ਖਬਰਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਬਿਆਨ ਜਾਰੀ ਕੀਤਾ ਹੈ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਦੇ ਇੱਕ ਪੈਟਰੋਲ ਪੰਪ ਵੱਲੋਂ ਤੇਲ ਵਿੱਕਰੀ ਲਈ ਸੀਮਤ ਰਾਸ਼ੀ ਨਿਰਧਾਰਿਤ ਕੀਤੀ ਗਈ ਸੀ।। ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਪ੍ਰਸ਼ਾਸਨ ਵੱਲੋਂ ਪੈਟਰੋਲ ਡੀਜ਼ਲ ਦੀ ਵਿੱਕਰੀ ’ਤੇ ਕਿਸੇ ਵੀ ਤਰ੍ਹਾਂ ਦੀ ਕੋਈ ਸੀਮਾ ਤੈਅ ਨਹੀਂ ਕੀਤੀ ਗਈ ਅਤੇ ਨਾ ਹੀ ਕੋਈ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਰੀ ਪ੍ਰੈਸ ਨੋਟ ਰਾਹੀਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਚੰਡੀਗੜ੍ਹ ਪ੍ਰਸ਼ਾਸਨ ਦੇ ਧਿਆਨ ਵਿੱਚ ਆਇਆ ਹੈ…

Read More

ਚੰਡੀਗੜ੍ਹ ਦੇ ਸੈਕਟਰ-17 ਵਿੱਚ ਪੈਟਰੋਲ ਪੰਪ ’ਤੇ ਵਿਸ਼ੇਸ਼ ਪੋਸਟਰ ਲਗਾਏ ਗਏ ਹਨ, ਜਿਸ ਤਹਿਤ ਵਾਹਨਾਂ ਵਿੱਚ ਪੈਟਰੋਲ ਅਤੇ ਡੀਜ਼ਲ ਪਵਾਉਣ ਦੀ ਇੱਕ ਹੱਦ (ਸੀਮਾ) ਤੈਅ ਕਰ ਦਿੱਤੀ ਗਈ ਹੈ। ਹੁਣ ਦੋ ਪਹੀਆ ਵਾਹਨਾਂ ਨੂੰ 500 ਰੁਪਏ ਤੋਂ ਵੱਧ ਅਤੇ ਕਾਰਾਂ ਨੂੰ 1500 ਰੁਪਏ ਤੋਂ ਵੱਧ ਦਾ ਤੇਲ ਇੱਕ ਵਾਰ ਵਿੱਚ ਨਹੀਂ ਦਿੱਤਾ ਜਾਵੇਗਾ। ਪਿਛਲੇ ਦਿਨੀਂ ਤੇਲ ਦੀਆਂ ਕੀਮਤਾਂ ਵਿੱਚ ਹੋਏ ਬਦਲਾਅ ਅਤੇ ਸਪਲਾਈ ਪ੍ਰਭਾਵਿਤ ਹੋਣ ਦੇ ਖ਼ਦਸ਼ਿਆਂ ਕਾਰਨ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਹਿੱਸਿਆਂ ਵਿੱਚ ਪੈਟਰੋਲ ਪੰਪਾਂ ’ਤੇ ਵਾਹਨ ਚਾਲਕਾਂ ਦੀ ਭਾਰੀ ਭੀੜ ਦੇਖਣ ਨੂੰ ਮਿਲ ਰਹੀ ਸੀ। ਲੋਕਾਂ ਵਿੱਚ ‘ਪੈਨਿਕ’ ਦਾ ਮਾਹੌਲ ਬਣ ਗਿਆ ਸੀ। ਇਸ ਸਥਿਤੀ ਨੂੰ ਕੰਟਰੋਲ…

Read More

ਪੰਜਾਬ ਵਿੱਚ ਇੱਕ ਵਾਰ ਫਿਰ ਸੁਰੱਖਿਆ ਏਜੰਸੀਆਂ ਅਤੇ ਆਮ ਲੋਕਾਂ ਵਿੱਚ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਖਾਲਿਸਤਾਨ ਦੇ ਨਾਮ ’ਤੇ ਸੂਬੇ ਦੇ ਕਈ ਪ੍ਰਮੁੱਖ ਸਕੂਲਾਂ, ਨਵੇਂ ਬਣੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਰੇਲਵੇ ਟਰੈਕ ਨੂੰ ਬੰਬ ਨਾਲ ਉਡਾਉਣ ਦੀ ਸਾਂਝੀ ਧਮਕੀ ਸਾਹਮਣੇ ਆਈ। ਮਿਲੀ ਜਾਣਕਾਰੀ ਮੁਤਾਬਕ ਇਸ ਵਾਰ ਲੁਧਿਆਣਾ ਦੇ ਪ੍ਰਮੁੱਖ ਸਕੂਲਾਂ, ਹਲਵਾਰਾ ਏਅਰਪੋਰਟ ਅਤੇ ਧੂਰੀ ਤੋਂ ਦਿੱਲੀ ਜਾਣ ਵਾਲੇ ਰੇਲਵੇ ਟਰੈਕ ਨੂੰ ਨਿਸ਼ਾਨਾ ਬਣਾ ਕੇ ਧਮਾਕਾ ਕਰਨ ਦੀ ਧਮਕੀ ਈਮੇਲ ਰਾਹੀਂ ਭੇਜੀ ਗਈ ਹੈ। ਧਮਕੀ ਦੇਣ ਵਾਲੇ ਨੇ ਖੁਦ ਨੂੰ ਖਾਲਿਸਤਾਨੀ ਸੰਗਠਨ ਨਾਲ ਸਬੰਧਿਤ ਦੱਸਿਆ ਹੈ। ਇਸ ਈਮੇਲ ਵਿੱਚ ਲੁਧਿਆਣਾ ਦੇ ਹਲਵਾਰਾ ਵਿਖੇ ਹਾਲ ਹੀ ਵਿੱਚ ਸ਼ੁਰੂ ਹੋਏ…

Read More

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਰਾਮਪੁਰਾ ਦੀ ਅਗਵਾਈ ਹੇਠ ਜਗਤਾ ਬਖਤਾ ਪੱਤੀ ਵਾਲੀ ਧਰਮਸ਼ਾਲਾ ਵਿੱਚ ਸਾਰੇ ਪਿੰਡ ਦਾ ਇਕੱਠ ਕਰਕੇ ਮੀਟਿੰਗ ਕੀਤੀ ਗਈ। ਇਸ ਉਪਰੰਤ ਭੂੰਦੜ ਪਿੰਡ ਦੀ ਇਕਾਈ ਦੀ ਚੋਣ ਵੀ ਕੀਤੀ ਗਈ। ਇਸ ਮੌਕੇ ਬੂਟਾ ਸਿੰਘ ਬੱਲ੍ਹੋ ਨੇ ਜਥੇਬੰਦੀ ਦੇ ਵਿਧਾਨ ਦੀ ਜਾਣਕਾਰੀ ਸਾਂਝੀ ਕੀਤੀ। ਸੁਖਦੇਵ ਸਿੰਘ ਰਾਮਪੁਰਾ ਨੇ ਦੱਸਿਆ ਕਿ ਜਥੇਬੰਦੀ ਕਿਉਂ ਜ਼ਰੂਰੀ ਹੈ ਤੇ ਇਸ ਦੇ ਸਾਡੇ ਲਈ ਮਾਇਨੇ ਕੀ ਹਨ, ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਗੁਲਾਬ ਸਿੰਘ ਜਿਉਦ ਨੇ ਸੰਬੋਧਨ ਕਰਦਿਆਂ ਆਪਣੇ ਜਿਉਦ ਪਿੰਡ ਦੇ ਸੰਘਰਸ਼ ਨੂੰ ਚਿਤਰਿਆ ਕਿ ਜੇਕਰ ਅਸੀਂ ਲੋਕ ਜਥੇਬੰਦ ਨਾ ਹੁੰਦੇ ਤਾਂ ਅੱਜ ਸਾਡੇ ਹਾਲ ਇੰਨੇ…

Read More

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਖੀਮਪੁਰ ਖੀਰੀ ਹਾਦਸੇ ਵਿੱਚ 10 ਲੋਕਾਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਸੋਮਵਾਰ ਦੁਪਹਿਰ ਨੂੰ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਗਈ। ਦੱਸ ਦੇਈਏ ਕਿ ਲਖੀਮਪੁਰ ਖੀਰੀ ਵਿੱਚ ਇੱਕ ਟਰੱਕ ਅਤੇ ਟਾਟਾ ਮੈਜਿਕ ਵਿਚਕਾਰ ਹੋਈ ਭਿਆਨਕ ਟੱਕਰ ਵਿੱਚ 10 ਲੋਕਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕੁਝ ਲੋਕ ਗੱਡੀ ਦੀਆਂ ਸੀਟਾਂ ਹੇਠਾਂ ਹੀ…

Read More

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬਿਹਾਰ ਦੀ ਰਾਜਧਾਨੀ ਪਟਨਾ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਗੁਰੂ ਘਰ ਵਿਖੇ ਸ਼ਰਧਾ ਸਹਿਤ ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਅਤੇ ਪੈਟਰੋਲ-ਡੀਜ਼ਲ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ’ਤੇ ਤਿੱਖੇ ਸਿਆਸੀ ਤੀਰ ਛੱਡੇ ਅਤੇ ਦੇਸ਼ ਦੇ ਮੌਜੂਦਾ ਹਾਲਾਤਾਂ ਨੂੰ ’ਅਣ-ਐਲਾਨਿਆ ਲਾਕਡਾਊਨ’ ਕਰਾਰ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਗਏ ਤਾਜ਼ਾ ਵਾਧੇ ’ਤੇ ਸਖ਼ਤ ਇਤਰਾਜ਼…

Read More