Author: Rozana Desh Pardesh

ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਪੰਜਾਬ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਔਲਖ ਅਤੇ ਜ਼ਿਲ੍ਹਾ ਪ੍ਰਧਾਨ ਸੋਨੂੰ ਚੱਡਾ ਅਤੇ ਪੰਜਾਬ ਜਰਨਲ ਸਕੱਤਰ ਗੁਰਪ੍ਰੀਤ ਸਿੰਘ ਬੋਪਾਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਸੇਮ ਨਹਿਰ ਦੀ ਤੁਰੰਤ ਸਫ਼ਾਈ ਨਾ ਕਰਵਾਈ ਗਈ ਤਾਂ ਹਲਕਾ ਇੰਚਾਰਜ ਕਾਦੀਆਂ ਜਗਰੂਪ ਸਿੰਘ ਸੇਖਵਾਂ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸੇਮ ਨਹਿਰ, ਜੋ ਕਾਹਨੂੰਵਾਨ ਛੰਭ ਤੋਂ ਸ਼ੁਰੂ ਹੋ ਕੇ ਕਈ ਪਿੰਡਾਂ ਵਿਚੋਂ ਲੰਘਦੀ ਹੋਈ ਕਿੜੀ ਅਫ਼ਗਾਨਾਂ ਨੇੜੇ ਬਿਆਸ ਦਰਿਆ ਵਿੱਚ ਜਾ ਮਿਲਦੀ ਹੈ, ਦੀ ਪਿਛਲੇ ਕਰੀਬ 10 ਤੋਂ 12 ਸਾਲਾਂ ਤੋਂ ਢੰਗ ਨਾਲ ਸਫ਼ਾਈ ਨਹੀਂ ਹੋਈ। ਇਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ…

Read More

ਪੂਰੇ ਪੰਜਾਬ ਭਰ ਵਿੱਚ ਚੱਲ ਰਹੀ ਸਫਾਈ ਸੇਵਕਾਂ ਦੀ ਹੜਤਾਲ ਨੂੰ ਲੈ ਕੇ ਸ਼?ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ ਨੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਸਫਾਈ ਸੇਵਕਾਂ ਦੀ ਹੜ੍ਹਤਾਲ ਦੇ ਚੱਲਦਿਆ ਪਵਿੱਤਰ ਸ਼ਹਿਰ ਸ਼?ਰੀ ਮੁਕਤਸਰ ਸਾਹਿਬ ’ਚ ਸਫਾਈ ਪ੍ਰਬੰਧ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ ਅਤੇ ਹਰ ਪਾਸੇ ਕੂੜੇ ਦੇ ਢੇਰ ਲੱਗ ਚੁੱਕੇ ਹਨ, ਪਰ ਇਥੇ ਸਭ ਤੋਂ ਵੱਧ ਸੋਚਣ ਵਾਲੇ ਤੇ ਹੈਰਾਨੀਜਨ ਗੱਲ ਇਹ ਹੈ ਕਿ ਸਫਾਈ ਸੇਵਕਾਂ ਦੀ ਹੜ੍ਹਤਾਲ ਲੱਗਭਗ 8ਵੇਂ ਦਿਨ ਵਿੱਚ ਸ਼ਾਮਿਲ ਹੋ ਗਈ ਹੈ, ਪਰ ਪੰਜਾਬ ਦੇ ਕਿਸੇ ਵੀ ਵਿਧਾਇਕ, ਮੰਤਰੀ ਜਾਂ ਮੁੱਖ ਮੰਤਰੀ ਦਾ ਕੋਈ ਬਿਆਨ ਸਫਾਈ ਸੇਵਕਾਂ ਦੇ…

Read More

ਨਗਰ ਨਿਗਮ ਪਟਿਆਲਾ ਅਤੇ ਨਗਰ ਕੌਂਸਲ ਸਨੌਰ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਕੀਤੀ ਹੜਤਾਲ ਅੱਜ 7 ਵੈ ਦਿਨ ਨੂੰ ਵੀ ਜਾਰੀ ਰਹੀ। ਨਗਰ ਨਿਗਮ ਦੇ ਤਕਨੀਕੀ ਕਰਮਚਾਰੀ ਵੀ ਇਸ ਅੰਦੋਲਨ ਵਿੱਚ ਕੁੱਦ ਜਾਣ ਕਾਰਨ ਸਫਾਈ ਕਰਮਚਾਰੀਆਂ ਦੀ ਹੜਤਾਲ ਨੂੰ ਭਾਰੀ ਬਲ ਮਿਲਿਆ! ਨਿਗਮ ਕਰਮਚਾਰੀਆਂ ਦੀ ਮੰਗ ਹੈ ਕਿ ਤਕਨੀਕੀ ਸਟਾਫ, ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨ ਸਮੇਤ ਠੇਕੇ ’ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਨਿਯਮਤ ਕਰਨ ਕਰਨ ਸਮੇਤ ਉਨ੍ਹਾਂ ਦੀਆਂ ਹੋਰ ਮੰਗਾਂ ਦੀ ਪੂਰਤੀ ਵੀ ਯਕੀਨੀ ਬਣਾਈ ਜਾਵੇ ਦੂਜੇ ਪਾਸੇ ਇਸ ਹੜਤਾਲ ਕਾਰਨ ਸਨੌਰ ਸ਼ਹਿਰ ਅਤੇ ਪਟਿਆਲ?ਾ ਸ਼ਹਿਰ ਅੰਦਰ ਕੂੜਾ ਦੇ ਢੇਰ ਲੱਗਣ ਅਤੇ ਸਟਰੀਟ ਲਾਈਟਾਂ ਦੀ ਮੁਰੰਮਤ,…

Read More

ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ ) ਨੇ ਭਾਰਤ ਸਰਕਾਰ ਦੀ ਪ੍ਰਵਾਨਗੀ ਨਾਲ, 3 ਮਈ, 2026 ਨੂੰ ਹੋਣ ਵਾਲੀ ਨੀਟ ਯੂਜੀ 2026 ਪ੍ਰੀਖਿਆ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਪ੍ਰੀਖਿਆ ਨੂੰ ਮੁੜ ਤਹਿ ਕਰਨ ਦਾ ਵੀ ਫੈਸਲਾ ਲਿਆ ਗਿਆ ਹੈ, ਜਿਸਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ, ਭਾਰਤ ਸਰਕਾਰ ਨੇ ਲਗਾਏ ਗਏ ਦੋਸ਼ਾਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਇਸ ਮਾਮਲੇ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਭੇਜਣ ਦਾ ਫੈਸਲਾ ਕੀਤਾ ਹੈ। ਐਟੀਈ ਇਸ ਜਾਂਚ ਵਿੱਚ ਸੀਬੀਆਈ ਨੂੰ ਪੂਰਾ ਸਹਿਯੋਗ ਕਰੇਗਾ ਅਤੇ ਜਾਂਚ ਲਈ ਲੋੜੀਂਦੀ ਸਾਰੀ ਸਮੱਗਰੀ, ਰਿਕਾਰਡ ਅਤੇ ਸਹਾਇਤਾ ਪ੍ਰਦਾਨ ਕਰੇਗਾ। ਜ਼ਿਕਰਯੋਗ ਹੈ ਕਿ ਨੀਟ ਯੂਜੀ ਪ੍ਰੀਖਿਆ 3…

Read More

ਕੇਂਦਰੀ ਜਾਂਚ ਬਿਊਰੋ (329) ਨੇ ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਦੇ ਨਾਂ ’ਤੇ 20 ਲੱਖ ਰੁਪਏ ਦੀ ਰਿਸ਼ਵਤ ਮੰਗਣ ਅਤੇ ਸੌਦਾ ਤੈਅ ਕਰਨ ਦੇ ਇਲਜ਼ਾਮ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਦੋ ਨਿੱਜੀ ਵਿਚੋਲੇ (ਮਲੋਟ ਦੇ ਭਾਜਪਾ ਆਗੂ ਰਾਘਵ ਗੋਇਲ ਅਤੇ ਉਸ ਦੇ ਪਿਤਾ ਵਿਕਾਸ ਗੋਇਲ) ਅਤੇ ਉਨ੍ਹਾਂ ਦਾ ਇੱਕ ਸਹਿਯੋਗੀ ਅੰਕਿਤ ਵਧਵਾ ਸ਼ਾਮਲ ਹਨ। ਇਹ ਕਾਰਵਾਈ ਪੰਜਾਬ ਦੇ ਇੱਕ ਸਟੇਟ ਟੈਕਸ ਅਫ਼ਸਰ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਇਲਜ਼ਾਮ ਲਾਇਆ ਸੀ ਕਿ ਵਿਕਾਸ ਗੋਇਲ ਉਰਫ਼ ਵਿੱਕੀ ਅਤੇ ਉਸ ਦਾ ਪੁੱਤਰ ਰਾਘਵ ਗੋਇਲ, ਉਸ ਵਿਰੁੱਧ ਵਿਜੀਲੈਂਸ ਦਫ਼ਤਰ ਵਿੱਚ ਚੱਲ ਰਹੀ ਇੱਕ ਸ਼ਿਕਾਇਤ…

Read More

ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ, ਚੰਡੀਗੜ੍ਹ ਵਿਖੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਜ਼ਿਕਰਯੋਗ ਹੈ ਕਿ ਸ੍ਰੀ ਅਰੋੜਾ ਪਹਿਲਾਂ ਹੀ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ, ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨਾਲੋਜੀ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਰਗੇ ਮੁੱਖ ਵਿਭਾਗ ਦਾ ਚਾਰਜ ਸੰਭਾਲ ਰਹੇ ਹਨ। ਅਹੁਦਾ ਸੰਭਾਲਣ ਉਪਰੰਤ ਸ੍ਰੀ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਉਦਯੋਗ ਅਤੇ ਵਣਜ ਹੁਣ ਹੁਨਰ ਵਿਕਾਸ ਅਤੇ ਨਵਿਆਉਣਯੋਗ ਊਰਜਾ ਨਾਲ ਜੁੜ…

Read More

ਪੰਜਾਬ ਸਰਕਾਰ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਰੱਖੇ ਗਏ ਵਿਭਾਗਾਂ ਨੂੰ ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਤਿੰਨ ਹੋਰ ਮੰਤਰੀਆਂ ਵਿੱਚ ਮੁੜ ਵੰਡ ਦਿੱਤਾ ਹੈ। ਸੰਜੀਵ ਅਰੋੜਾ ਨੂੰ ਹਾਲ ਹੀ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਹ ਇਸ ਸਮੇਂ ਈਡੀ ਦੀ ਹਿਰਾਸਤ ਵਿੱਚ ਹਨ। ਕਿਉਂਕਿ ਉਨ੍ਹਾਂ ਨੇ ਤਿੰਨ ਮੁੱਖ ਵਿਭਾਗਾਂ ਦਾ ਚਾਰਜ ਸੰਭਾਲਿਆ ਸੀ, ਇਸ ਲਈ ਹੁਣ ਇਨ੍ਹਾਂ ਵਿਭਾਗਾਂ ਦੀ ਜ਼ਿੰਮੇਵਾਰੀ ਹੋਰ ਮੰਤਰੀਆਂ ਨੂੰ ਸੌਂਪ ਦਿੱਤੀ ਗਈ ਹੈ। ਸੱਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਤਰੁਣਪ੍ਰੀਤ ਸਿੰਘ ਸੋਧ ਨੂੰ ਬਿਜਲੀ ਮੰਤਰਾਲਾ ਸੌਂਪਿਆ ਗਿਆ ਹੈ; ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸਥਾਨਕ ਸਰਕਾਰਾਂ ਮੰਤਰਾਲਾ ਦਿੱਤਾ ਗਿਆ ਹੈ;…

Read More

ਹਰਿਆਣਾ ਉੱਦਮ ਪ੍ਰੋਤਸਾਹਨ ਬੋਰਡ ਦੀ 19ਵੀਂ ਮੀਟਿੰਗ ਸੋਮਵਾਰ ਦੇਰ ਸ਼ਾਮ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸੂਬੇ ਵਿੱਚ ਉਦਯੋਗਿਕ ਨਿਵੇਸ਼, ਨਿਰਮਾਣ ਸਮਰੱਥਾ ਅਤੇ ਰੁਜ਼ਗਾਰ ਦੇ ਮੌਕੇ ਵਧਾਉਣ ਦੇ ਉਦੇਸ਼ ਨਾਲ ਵੱਖ-ਵੱਖ ਉਦਯੋਗਿਕ ਇਕਾਈਆਂ ਨੂੰ ਵਿਸ਼ੇਸ਼ ਪ੍ਰੋਤਸਾਹਨ ਪੈਕੇਜ ਅਤੇ ਹੋਰ ਰਾਹਤਾਂ ਦੇਣ ਸਬੰਧੀ ਮਹੱਤਵਪੂਰਨ ਫੈਸਲੇ ਲਏ ਗਏ। ਮੀਟਿੰਗ ਵਿੱਚ ਪ੍ਰਵਾਨ ਕੀਤੇ ਗਏ ਵੱਖ-ਵੱਖ ਪ੍ਰੋਜੈਕਟਾਂ ਨਾਲ ਸੂਬੇ ਵਿੱਚ ਵੱਡੇ ਪੱਧਰ ’ਤੇ ਨਿਵੇਸ਼ ਦੇ ਨਾਲ-ਨਾਲ ਸਥਾਨਕ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣ ਦੀ ਸੰਭਾਵਨਾ ਹੈ। ਪ੍ਰੋਜੈਕਟਾਂ ਲਈ ਵਿਸ਼ੇਸ਼ ਪ੍ਰੋਤਸਾਹਨ ਪੈਕੇਜ ਨੂੰ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਦੀ ਪ੍ਰਧਾਨਗੀ ਹੇਠਲੀ ਕਾਰਜਕਾਰੀ ਅਧਿਕਾਰ ਪ੍ਰਾਪਤ ਕਮੇਟੀ…

Read More

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹਾ ਫ਼ਰੀਦਕੋਟ ਦੇ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੀ ਹੋਣਹਾਰ ਵਿਦਿਆਰਥਣ ਹਰਲੀਨ ਸ਼ਰਮਾ ਵਾਸੀ ਪਿੰਡ ਚੈਨਾ ( ਜੈਤੋ) ਨੇ 650 ਵਿੱਚੋਂ 646 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਹਰਲੀਨ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਜ਼ਿਲ੍ਹਾ ਫ਼ਰੀਦਕੋਟ, ਜੈਤੋ ਸ਼ਹਿਰ ਅਤੇ ਸਕੂਲ ਦਾ ਨਾਮ ਪੂਰੇ ਪੰਜਾਬ ਵਿੱਚ ਰੌਸ਼ਨ ਹੋਇਆ ਹੈ। ਇਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਨਿਵੇਕਲੀ ਪਹਿਲ ਕਰਦਿਆਂ ਹਰਲੀਨ ਸ਼ਰਮਾ ਨੂੰ ਤੁਰੰਤ ਪ੍ਰਭਾਵ ਨਾਲ ਸਨਮਾਨਿਤ ਕੀਤਾ ਅਤੇ ਉਸ ਨੂੰ 50 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਭੇਟ ਕੀਤੀ। ਇਸ ਮੌਕੇ ਮੁੱਖ ਮੰਤਰੀ…

Read More

ਅੱਜ, ਗੁਹਾਟੀ ਵਿੱਚ ਸਿਰਫ਼ ਸਹੁੰ ਚੁੱਕ ਸਮਾਗਮ ਹੀ ਨਹੀਂ ਹੋਇਆ, ਸਗੋਂ ਅਸਾਮ ਦੇ ਇਤਿਹਾਸ ਵਿੱਚ ਰਾਜਨੀਤਿਕ ਤਾਕਤ ਦਾ ਸਭ ਤੋਂ ਵੱਡਾ ਪ੍ਰਦਰਸ਼ਨ ਵੀ ਹੋਇਆ। ਗੁਹਾਟੀ ਦੇ ਖਾਨਪਾਰਾ ਵਿਖੇ ਇੱਕ ਸ਼ਾਨਦਾਰ ਸਮਾਰੋਹ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਦੇ ਨਾਲ, ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਲਗਾਤਾਰ ਦੂਜੇ ਕਾਰਜਕਾਲ ਲਈ ਰਾਜ ਦੀ ਕਮਾਨ ਸੰਭਾਲ ਲਈ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਪ੍ਰਮੁੱਖ ਨੇਤਾ ਮੌਜੂਦ ਸਨ। ਇਸ ਸਮਾਗਮ ਵਿੱਚ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨੇ ਵੀ ਸ਼ਿਰਕਤ ਕੀਤੀ। ਸਰਮਾ ਦੇ ਨਾਲ, ਚਾਰ ਨਵੇਂ ਚੁਣੇ ਗਏ ਵਿਧਾਇਕਾਂ ਨੇ ਵੀ ਮੰਤਰੀ ਵਜੋਂ…

Read More