What's Hot
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला
Author: Rozana Desh Pardesh
ਪੰਜਾਬ ਵਿੱਚ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਦਾ ਅੱਜ ਅਧਿਕਾਰਤ ਤੌਰ ’ਤੇ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਅੱਜ ਚੰਡੀਗੜ੍ਹ ਵਿਖੇ ਇੱਕ ਅਹਿਮ ਪ੍ਰੈਸ ਕਾਨਫਰੰਸ ਦੌਰਾਨ ਚੋਣਾਂ ਦੇ ਸ਼ਡਿਊਲ ਬਾਰੇ ਜਾਣਕਾਰੀ ਸਾਂਝੀ ਕੀਤੀ। ਕਮਿਸ਼ਨਰ ਦੇ ਐਲਾਨ ਦੇ ਨਾਲ ਹੀ ਪੂਰੇ ਸੂਬੇ ਵਿੱਚ ਚੋਣ ਜਾਬਤਾ ਲਾਗੂ ਹੋ ਗਿਆ ਹੈ। ਚੋਣ ਕਮਿਸ਼ਨ ਅਨੁਸਾਰ, ਇਸ ਵਾਰ ਪੰਜਾਬ ਭਰ ਦੀਆਂ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ। ਇਨ੍ਹਾਂ ਚੋਣਾਂ ਵਿੱਚ ਕੁੱਲ 36,72,932 ਵੋਟਰ ਆਪਣੇ ਸੰਵਿਧਾਨਕ ਹੱਕ ਦੀ ਵਰਤੋਂ ਕਰਕੇ ਨਵੇਂ ਨੁਮਾਇੰਦਿਆਂ ਦੀ ਚੋਣ ਕਰਨਗੇ। ਚੋਣ…
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਸਿੱਖਿਆ ਸੁਧਾਰਾਂ ਸਦਕਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੇ ਆਪਣੇ ਸ਼ਹਿਰੀ ਸਕੂਲਾਂ ਦੇ ਜਮਾਤੀਆਂ ਨੂੰ ਪਛਾੜ ਦਿੱਤਾ ਹੈ। ਪੇਂਡੂ ਖੇਤਰਾਂ ਵਿੱਚ ਪਾਸ ਦਰ 95.35% ਦਰਜ ਕੀਤੀ ਗਈ ਹੈ ਜਦੋਂਕਿ ਸ਼ਹਿਰੀ ਖੇਤਰਾਂ ਵਿੱਚ ਇਹ 92.98% ਰਹੀ ਹੈ। ਇੱਥੇ ਅੱਜ ਵੇਰਵੇ ਸਾਂਝੇ ਕਰਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਨਤੀਜੇ ਦੀ ਸ਼ਲਾਘਾ ਕਰਦਿਆਂ ਇਸਨੂੰ ਜ਼ਮੀਨੀ ਪੱਧਰ ’ਤੇ ’ਸਿੱਖਿਆ ਕ੍ਰਾਂਤੀ’ ਦੇ ਅਮਲ ਵਿੱਚ ਆਉਣ ਦਾ ਸਬੂਤ ਦੱਸਿਆ। ਸਰਸਵਤੀ ਸੀਨੀਅਰ ਸੈਕੰਡਰੀ ਸਕੂਲ, ਜੈਤੋ (ਫ਼ਰੀਦਕੋਟ) ਦੀ…
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਨੇ ਬਾਜ਼ੀ ਮਾਰੀ ਹੈ। ਦਸਵੀਂ ਜਮਾਤ ਦੇ ਇਮਤਿਹਾਨ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ 26,443 ਹਾਜ਼ਰ ਵਿਦਿਆਰਥੀਆਂ ਵਿੱਚੋਂ 26,022 ਵਿਦਿਆਰਥੀ ਪਾਸ ਹੋਏ ਹਨ ਅਤੇ ਜ਼ਿਲ੍ਹੇ ਦੀ ਪਾਸ ਪ੍ਰਤੀਸ਼ਤਤਾ 98.41 ਰਹੀ ਹੈ, ਜੋ ਕਿ ਸਾਰੇ ਪੰਜਾਬ ਵਿੱਚੋਂ ਪਹਿਲੇ ਸਥਾਨ ’ਤੇ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਰਜੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਹ ਸ਼ਾਨਦਾਰ ਉਪਲਬਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ, ਦੂਰਦਰਸ਼ੀ ਸੋਚ ਅਤੇ ਸਕੂਲ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ…
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੋਮਨਾਥ ਮੰਦਿਰ ਸਿਰਫ਼ ਇੱਕ ਧਾਰਮਿਕ ਸਥਾਨ ਨਹੀਂ ਹੈ, ਸਗੋਂ ਭਾਰਤ ਦੀ *ਸਨਾਤਨ* (ਸਦੀਵੀ) ਚੇਤਨਾ, ਅਟੁੱਟ ਵਿਸ਼ਵਾਸ ਅਤੇ ਰਾਸ਼ਟਰੀ ਸਵੈ-ਮਾਣ ਦਾ ਅਮਰ ਪ੍ਰਤੀਕ ਹੈ – ਇੱਕ ਪ੍ਰਤੀਕ ਜਿਸਨੇ ਹਰ ਹਮਲੇ, ਹਰ ਸੰਘਰਸ਼ ਅਤੇ ਹਰ ਆਫ਼ਤ ਤੋਂ ਬਾਅਦ ਰਾਸ਼ਟਰ ਨੂੰ ਦੁਬਾਰਾ ਉੱਠਣ ਲਈ ਸ਼ਕਤੀ ਦਿੱਤੀ ਹੈ। ਮੁੱਖ ਮੰਤਰੀ ਸੋਮਵਾਰ ਨੂੰ ਪਿਹੋਵਾ (ਕੁਰੂਕਸ਼ੇਤਰ) ਦੇ ਅਰੁਣਾਏ ਸਥਿਤ ਸ਼੍ਰੀ ਸੰਗਮੇਸ਼ਵਰ ਮਹਾਦੇਵ ਮੰਦਰ ਵਿਖੇ ਆਯੋਜਿਤ ਰਾਜ ਪੱਧਰੀ ’ਸੋਮਨਾਥ ਸਵਾਭਿਮਾਨ ਪਰਵ’ (ਸੋਮਨਾਥ ਸਵੈ-ਸਤਿਕਾਰ ਉਤਸਵ) ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਹਿੱਸਾ ਲੈ ਰਹੇ ਸਨ। ਇਸ ਸਮਾਗਮ ਦੌਰਾਨ, ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੂੰ ਮੰਦਰ ਕਮੇਟੀ ਦੇ ਅਹੁਦੇਦਾਰਾਂ…
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ ਦੇਸ਼ ਦੇ ਅੰਦਰ ਕੁਝ ਤਾਕਤਾਂ ਰਾਸ਼ਟਰੀ ਸਵੈ-ਮਾਣ ਨਾਲੋਂ ਤੁਸ਼ਟੀਕਰਨ ਦੀ ਰਾਜਨੀਤੀ ਨੂੰ ਤਰਜੀਹ ਦਿੰਦੀਆਂ ਹਨ। ਉਨ੍ਹਾਂ ਨੇ ਅਯੁੱਧਿਆ ਵਿੱਚ ਰਾਮ ਮੰਦਰ ਦੀ ਉਸਾਰੀ ਦੌਰਾਨ ਹੋਏ ਵਿਰੋਧ ਦਾ ਵੀ ਹਵਾਲਾ ਦਿੱਤਾ ਜਿੱਥੇ ਇੱਕ ਸਮਾਨ ਮਾਨਸਿਕਤਾ ਦੇਖੀ ਗਈ। ਗੁਜਰਾਤ ਵਿੱਚ ਇੱਕ ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਨੋਟ ਕੀਤਾ ਕਿ ਸਰਦਾਰ ਵੱਲਭਭਾਈ ਪਟੇਲ ਅਤੇ ਭਾਰਤ ਦੇ ਪਹਿਲੇ ਰਾਸ਼ਟਰਪਤੀ, ਡਾ. ਰਾਜੇਂਦਰ ਪ੍ਰਸਾਦ ਨੇ ਸੋਮਨਾਥ ਮੰਦਰ ਦੇ ਪੁਨਰ ਨਿਰਮਾਣ ਲਈ ਅਣਥੱਕ ਯਤਨ ਕੀਤੇ ਸਨ, ਫਿਰ ਵੀ ਉਨ੍ਹਾਂ ਨੂੰ ਤਤਕਾਲੀ ਪ੍ਰਧਾਨ ਮੰਤਰੀ, ਜਵਾਹਰ ਲਾਲ ਨਹਿਰੂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਪ੍ਰਧਾਨ ਮੰਤਰੀ ਮੋਦੀ ਨੇ…
ਚੰਡੀਗੜ੍ਹ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਹਰਿਆਵਲੀ ਵਧਾਉਣ ਲਈ ਨਵੇਂ ਗ੍ਰੀਨ ਪਾਰਕ ਬਣਾਉਣ ਦੀ ਯੋਜਨਾ ਤਿਆਰ ਕੀਤੀ ਗਈ ਹੈ।
ਗਰਮੀ ਵਧਣ ਨਾਲ ਹਿਸਾਰ ਦੇ ਕਈ ਇਲਾਕਿਆਂ ਵਿੱਚ ਲੰਬੇ ਬਿਜਲੀ ਕੱਟ ਲੱਗ ਰਹੇ ਹਨ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਦਿਕ਼ਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ
ਪੰਜਾਬੀ ਯੂਨੀਵਰਸਿਟੀ ਵਿਖੇ ਹੋਈ ਇੱਕ ਤਾਜ਼ਾ ਖੋਜ ਰਾਹੀਂ ਵੈਲਡਿੰਗ ਨਾਲ਼ ਧਾਤਾਂ ਜੋੜਨ ਦੀ ਇੱਕ ਅਹਿਮ ਤਕਨੀਕ ਵਿਕਸਿਤ ਗਈ ਹੈ। ਯੂਨੀਵਰਸਿਟੀ ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਵਿਖੇ ਖੋਜਾਰਥੀ ਡਾ. ਡੀ. ਐੱਸ. ਸਹੋਤਾ ਨੇ ਪੰਜਾਬੀ ਯੂਨੀਵਰਸਿਟੀ ਤੋਂ ਨਿਗਰਾਨ ਡਾ. ਵਿਨੋਦ ਕੁਮਾਰ ਅਤੇ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਕਪੂਰਥਲਾ ਤੋਂ ਸਹਿ-ਨਿਗਰਾਨ ਡਾ. ਅਮਿਤ ਬਾਂਸਲ ਦੀ ਅਗਵਾਈ ਵਿੱਚ ਕੀਤੀ ਇਸ ਖੋਜ ਰਾਹੀਂ ਮਾਈਕ੍ਰੋਵੇਵ ਹਾਈਬ੍ਰਿਡ ਹੀਟਿੰਗ ਤਕਨੀਕ ਦੀ ਵਰਤੋਂ ਨਾਲ਼ ਵੈਲਡਿੰਗ ਦਾ ਇੱਕ ਨਵਾਂ ਢੰਗ ਵਿਕਸਿਤ ਕੀਤਾ ਹੈ, ਜੋ ਵੱਖ-ਵੱਖ ਧਾਤ ਸਮੱਗਰੀ ਨੂੰ ਵੈਲਡਿੰਗ ਕਰਨ ਦੀ ਪ੍ਰਕਿਰਿਆ ਵਿੱਚ ਅਹਿਮ ਯੋਗਦਾਨ ਪਾ ਸਕਦਾ ਹੈ। ਖੋਜਾਰਥੀ ਡਾ. ਡੀ. ਐੱਸ. ਸਹੋਤਾ ਨੇ ਦੱਸਿਆ ਕਿ ਇਸ ਖੋਜ ਰਾਹੀਂ ਪਹਿਲੀ…
ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਘੁਮਾਣ ਦੇ ਨਜ਼ਦੀਕ ਪੈਂਦੇ ਪਿੰਡ ਬੋਹਜਾ ਦੇ ਰੂਸ ਦੀ ਫੌਜ ਵਿੱਚ ਭਰਤੀ ਹੋਏ ਨੋਜਵਾਨ ਗੁਰਸੇਵਕ ਸਿੰਘ ਪੁੱਤਰ ਸੁਖਵਿੰਦਰ ਸਿੰਘ ਪਿੰਡ ਬੋਹਜਾ ਦੀ ਰੂਸ ਅਤੇ ਯੂਕਰੇਨ ਦੀ ਜੰਗ ਦੋਰਾਨ ਮੌਤ ਹੋ ਗਈ ਜਿਸ ਦੀ ਮਿਰਤਕ ਦੇਹ ਕਰੀਬ ਅੱਠ ਮਹੀਨੇ ਬਾਅਦ ਰੂਸ ਦੇ ਰਾਸ਼ਟਰੀ ਝੰਡੇ ਵਿੱਚ ਲਿਪਟੀ ਹੋਈ ਪਿੰਡ ਬੋਹਜਾ ਵਿਖੇ ਪਹੁੰਚੀ। ਨੋਜਵਾਨ ਦੀ ਮਿਰਤਕ ਦੇਹ ਪਿੰਡ ਪਹੁੰਚਣ ਤੇ ਪਿੰਡ ਵਾਸੀਆਂ ਅਤੇ ਪ੍ਰੀਵਾਰ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਸੀ। ਹਰ ਇਕ ਦੀਆਂ ਅੱਖਾਂ ਨਮ ਹੋਈਆਂ ਸਨ ਮਿਰਤਕ ਨੋਜਵਾਨ ਪਿੰਡ ਬੋਹਜਾ ਦੇ ਸ਼ਮਸ਼ਾਨ ਘਾਟ ਵਿਖੇ ਸੇਜ਼ਲ ਅੱਖਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਚਿਖਾ ਨੂੰ ਅਗਨੀ ਭੇਟ ਮਿਰਤਕ…
ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਵਲੋਂ ਵੱਡਾ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਨੇ ਐਕਸ ਤੇ ਲਿਖਦਿਆ ਭਾਜਪਾ ਤੇ ਤਨਜ ਕੱਸਿਆ ਹੈ। ਕੇਜਰੀਵਾਲ ਨੇ ਕਿਹਾ ਕਿ ਮੁਸੀਬਤ ਦੇ ਸਮੇਂ ਵਿਚ ਹੀ ਵਿਅਕਤੀ ਦਾ ਕਿਰਦਾਰ ਸਾਹਮਣੇ ਆਉਂਦਾ ਹੈ। ਸੰਜੀਵ ਅਰੋੜਾ ਨੇ ਭਾਜਪਾ ਵਿਚ ਸ਼ਾਮਿਲ ਹੋਣ ਨਾਲੋਂ ਜੇਲ੍ਹ ਜਾਣਾ ਪਸੰਦ ਕੀਤਾ ਹੈ ਇਸ ਲਈ ਉਨ੍ਹਾਂ ਨੂੰ ਸਲਾਮ ਹੈ।
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
Latest News
© 2026 Razana Desh Pardesh. All Rights Reserved

