What's Hot
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला
Author: Rozana Desh Pardesh
ਪੰਥਕ ਸਿਆਸਤ ਤੇ ਧਾਰਮਿਕ ਹਲਕਿਆਂ ਤੋਂ ਇਕ ਬਹੁਤ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਬੇਅਦਬੀ ਕਾਨੂੰਨ ’ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ 8 ਮਈ ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ। ਇਹ ਅਹਿਮ ਫੈਸਲਾ ਪੰਥਕ ਇਕੱਤਰਤਾ ਦੌਰਾਨ ਲਿਆ ਗਿਆ ਜਿਸ ਵਿਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਪੱਸ਼ਟ ਕੀਤਾ ਕਿ ਇਹ ਕਾਨੂੰਨ ਪੰਥ ਦੀ ਸਹਿਮਤੀ ਤੋਂ ਬਿਨਾਂ ਬਣਾਇਆ ਗਿਆ ਹੈ, ਇਸ ਲਈ ਇਸਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। ਇਕੱਤਰਤਾ ਦੌਰਾਨ ਵੱਖ-ਵੱਖ ਸਿੱਖ ਜਥੇਬੰਦੀਆਂ, ਵਿਦਵਾਨਾਂ ਅਤੇ ਕਾਨੂੰਨੀ ਮਾਹਿਰਾਂ ਨੇ ਹਿੱਸਾ ਲਿਆ। ਚਰਚਾ ਦੌਰਾਨ ਇਹ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ ਗਿਆ ਕਿ ਕਾਨੂੰਨ ’ਚ ਗੁਰਦੁਆਰਾ…
ਈਰਾਨ ਅਤੇ ਅਮਰੀਕਾ ਵਿਚਾਲੇ ਵਧਦੇ ਤਣਾਅ ਦਰਮਿਆਨ ਈਰਾਨ ਦੇ ਉਪ ਵਿਦੇਸ਼ ਮੰਤਰੀ ਕਾਜ਼ਮ ਗ਼ਰੀਬਾਬਾਦੀ ਨੇ ਅਮਰੀਕਾ ਨੂੰ ਇੱਕ ਬੇਹੱਦ ਸਖ਼ਤ ਸੰਦੇਸ਼ ਭੇਜਿਆ ਹੈ। ਉਨ੍ਹਾਂ ਤਹਿਰਾਨ ਵਿੱਚ ਵਿਦੇਸ਼ੀ ਡਿਪਲੋਮੈਟਾਂ ਨਾਲ ਗੱਲਬਾਤ ਕਰਦਿਆਂ ਸਪੱਸ਼ਟ ਕੀਤਾ ਕਿ ਹੁਣ ਅਮਰੀਕਾ ਨੇ ਤੈਅ ਕਰਨਾ ਹੈ ਕਿ ਉਹ ਕੂਟਨੀਤੀ ਦਾ ਰਸਤਾ ਚੁਣਦਾ ਹੈ ਜਾਂ ਟਕਰਾਅ ਦਾ, ਕਿਉਂਕਿ ਈਰਾਨ ਦੋਵਾਂ ਹੀ ਵਿਕਲਪਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਬਿਆਨ ਉਸ ਵੇਲੇ ਆਇਆ ਹੈ ਜਦੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਵੱਲੋਂ ਪਾਕਿਸਤਾਨ ਰਾਹੀਂ ਭੇਜੇ ਗਏ 14-ਨੁਕਾਤੀ ਸ਼ਾਂਤੀ ਪ੍ਰਸਤਾਵ ਨੂੰ ਸਵੀਕਾਰ ਕਰਨ ਬਾਰੇ ਸ਼ੱਕ ਜਤਾਇਆ ਹੈ। ਟਰੰਪ ਨੇ ਸੋਸ਼ਲ ਮੀਡੀਆ ਰਾਹੀਂ ਕਿਹਾ ਕਿ ਉਹ ਇਸ ਪ੍ਰਸਤਾਵ ਨੂੰ ਮੰਨਣ…
ਦੇਸ਼ ਵਿਰੋਧੀ ਗਤੀਵਿਧੀਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਕੇਂਦਰੀ ਜਾਂਚ ਏਜੰਸੀਆਂ ਅਤੇ ਕਪੂਰਥਲਾ ਪੁਲਿਸ ਨੇ ਸਾਂਝੇ ਆਪਰੇਸ਼ਨ ਦੌਰਾਨ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨਾਲ ਸੰਬੰਧਿਤ ਜਾਸੂਸੀ ਮੋਡੀਊਲ ਦਾ ਭੰਡਾਫੋੜ ਕਰਦੇ ਹੋਏ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਇਸ ਮਾਮਲੇ ਨਾਲ ਜੁੜੇ 2 ਹੋਰ ਵਿਅਕਤੀਆਂ ਨੂੰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ 26 ਸਾਲਾ ਸੋਨਾ ਪੁੱਤਰ ਮੁਖਤਿਆਰ ਸਿੰਘ ਅਤੇ 29 ਸਾਲਾ ਸੰਦੀਪ ਸਿੰਘ ਉਰਫ਼ ਸੋਨੂ ਪੁੱਤਰ ਨਿਰਮਲ ਸਿੰਘ, ਦੋਵੇਂ ਵਾਸੀ ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਕਪੂਰਥਲਾ ਸ਼ਹਿਰ ਵਿੱਚ ਆਰਮੀ ਕੈਂਟ…
ਭਾਰਤ ਦੀ ਦਿੱਗਜ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਇੱਕ ਵੀਡੀਓ ਸੰਦੇਸ਼ ਰਾਹੀਂ ਸਨਸਨੀਖੇਜ਼ ਖੁਲਾਸਾ ਕਰਦਿਆਂ ਦੱਸਿਆ ਹੈ ਕਿ ਉਹ ਉਨ੍ਹਾਂ ਛੇ ਮਹਿਲਾ ਪਹਿਲਵਾਨਾਂ ਵਿੱਚੋਂ ਇੱਕ ਹੈ ਜਿਨ੍ਹਾਂ ਨੇ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ’ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਏ ਸਨ। ਲਗਭਗ 18 ਮਹੀਨਿਆਂ ਬਾਅਦ ਕੁਸ਼ਤੀ ਦੇ ਮੈਦਾਨ ਵਿੱਚ ਵਾਪਸੀ ਕਰਨ ਜਾ ਰਹੀ ਵਿਨੇਸ਼ ਨੇ ਗੋਂਡਾ ਵਿੱਚ ਹੋਣ ਵਾਲੇ ਆਗਾਮੀ ਨੈਸ਼ਨਲ ਓਪਨ ਰੈਂਕਿੰਗ ਟੂਰਨਾਮੈਂਟ ਨੂੰ ਲੈ ਕੇ ਭਾਰਤ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ। ਵਿਨੇਸ਼ ਨੇ ਖਦਸ਼ਾ ਜਤਾਇਆ ਹੈ ਕਿ ਜਿਸ ਸਥਾਨ ’ਤੇ ਮੁਕਾਬਲੇ ਹੋ ਰਹੇ ਹਨ, ਉੱਥੇ ਬ੍ਰਿਜ ਭੂਸ਼ਣ ਦਾ ਬਹੁਤ ਜ਼ਿਆਦਾ ਪ੍ਰਭਾਵ ਹੈ, ਜਿਸ…
ਪੰਜਾਬ ਵਿੱਚ ਆਪਣੇ ਖ਼ਿਲਾਫ਼ ਦਰਜ ਹੋਈਆਂ ਐਫ.ਆਈ.ਆਰ. ਦੀਆਂ ਖ਼ਬਰਾਂ ਦਰਮਿਆਨ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਆਪਣਾ ਪੱਖ ਰੱਖਿਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਅਤੇ ਟੀਵੀ ਚੈਨਲਾਂ ’ਤੇ ਚੱਲ ਰਹੀਆਂ ਖ਼ਬਰਾਂ ਨੂੰ ਲੈ ਕੇ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਸੰਦੀਪ ਪਾਠਕ ਨੇ ਕਿਹਾ ਕਿ ਕੱਲ੍ਹ ਤੋਂ ਟੈਲੀਵਿਜ਼ਨ ਚੈਨਲ ਰਿਪੋਰਟ ਕਰ ਰਹੇ ਹਨ ਕਿ ਪੰਜਾਬ ਵਿੱਚ ਉਨ੍ਹਾਂ ਦੇ ਖ਼ਿਲਾਫ਼ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਹਨ, ਪਰ ਉਨ੍ਹਾਂ ਨੂੰ ਅਜੇ ਤੱਕ ਇਸ ਬਾਰੇ ਕੋਈ ਰਸਮੀ ਜਾਂ ਗੈਰ-ਰਸਮੀ ਜਾਣਕਾਰੀ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਉਹ ਕੱਲ੍ਹ ਤੋਂ ਐਫ.ਆਈ.ਆਰ. ਦੀ ਕਾਪੀ ਮਿਲਣ ਦਾ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਉਹ ਇਸ ਦਾ ਜਵਾਬ ਦੇ…
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ,ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਹੈ ਕਿ ਭਾਰਤ ਦੇਸ਼ ਦੇ ਕਈ ਸੂਬਿਆਂ ਚ ਵਿਧਾਨ ਸਭਾ ਚੋਣਾਂ ਸਨ ਚੋਣਾਂ ਨੇਪਰੇ ਚਾੜਨ ਤੋਂ ਬਾਅਦ ਭਾਰਤ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨ ਡੀ ਏ ਸਰਕਾਰ ਨੇ ਦੇਸ਼ ਦੇ ਲੋਕਾਂ ਤੇ ਬੋਝ ਪਾਉਣਾ ਸ਼ੁਰੂ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਨੇ ਕਮਰਸ਼ੀਅਲ ਸਰੈਂਡਰਾਂ ਦੇ ਰੇਟ ਵਧਾ ਕੇ ਭਾਰਤ ਦੇ ਛੋਟੇ ਕਾਰੋਬਾਰੀਆਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ ਕਿਉਂਕਿ ਕੇਂਦਰ ਸਰਕਾਰ ਹਮੇਸ਼ਾ ਤੋਂ ਕਹਿੰਦੀ ਆ ਰਹੀ ਹੈ ਕਿ ਅਸੀਂ ਮਹਿੰਗਾਈ ਘੱਟ ਕਰਾਂਗੇ ਪਰ ਸਰਕਾਰ ਮਹਿੰਗਾਈ ਘੱਟ…
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਕੰਮ ਕਰ ਰਹੇ ਕੰਟਰੈਕਟ ਅਸਿਸਟੈਂਟ ਪ੍ਰੋਫੈਸਰਾਂ ਲਈ ਵੱਡੀ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਹੈ ਕਿ ਕੰਟਰੈਕਟ ’ਤੇ ਕੰਮ ਕਰ ਰਹੇ ਸਹਾਇਕ ਪ੍ਰੋਫੈਸਰਾਂ ਨੂੰ ਵੀ ਰੈਗੂਲਰ ਪ੍ਰੋਫੈਸਰਾਂ ਦੇ ਬਰਾਬਰ ਤਨਖਾਹ ਦਿੱਤੀ ਜਾਵੇ। ਇਹ ਫੈਸਲਾ ਸਹਾਇਕ ਪ੍ਰੋਫੈਸਰ ਰਾਜਨ ਗੋਇਲ ਵੱਲੋਂ ਦਾਇਰ ਕੀਤੀ ਗਈ ਰਿੱਟ ਪਟੀਸ਼ਨ (ਨੰਬਰ 21780-2022) ’ਤੇ ਸੁਣਵਾਈ ਕਰਦਿਆਂ ਮਾਨਯੋਗ ਜਸਟਿਸ ਸੰਦੀਪ ਮੁੱਦਗਿਲ ਦੀ ਅਦਾਲਤ ਵੱਲੋਂ 30 ਅਪ੍ਰੈਲ 2026 ਨੂੰ ਸੁਣਾਇਆ ਗਿਆ। ਅਦਾਲਤ ਨੇ ਸਪੱਸ਼ਟ ਕੀਤਾ ਕਿ ਯੂਨੀਵਰਸਿਟੀ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਦੇ ਘੱਟੋ-ਘੱਟ ਮਿਆਰਾਂ ਨੂੰ ਨਜ਼ਰਅੰਦਾਜ਼ ਨਹੀਂ ਕਰ ਸਕਦੀ। ਕੋਰਟ ਨੇ ਆਦੇਸ਼ ਦਿੱਤਾ ਕਿ ਪਟੀਸ਼ਨਰ…
ਸੂਬੇ ਦੇ ਮਾਲੀਆ ਉਤਪਾਦਨ ਵਿੱਚ ਇੱਕ ਵੱਡੇ ਮੀਲ ਪੱਥਰ ਨੂੰ ਉਜਾਗਰ ਕਰਦਿਆਂ, ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬੇ ਨੇ ਅਪ੍ਰੈਲ 2026 ਵਿੱਚ ਇੱਕ ਮਹੱਤਵਪੂਰਨ ਵਿੱਤੀ ਪੁਲਾਂਘ ਪੁੱਟਦਿਆਂ ਵੈਲਯੂ ਐਡਿਡ ਟੈਕਸ (ਵੈਟ) ਅਤੇ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਪੀ.ਐਸ.ਡੀ.ਟੀ.) ਦੋਵਾਂ ਦੀ ਪ੍ਰਾਪਤੀ ਵਿੱਚ ਪ੍ਰਭਾਵਸ਼ਾਲੀ ਦੋਹਰੇ ਅੰਕਾਂ ਦਾ ਵਾਧਾ ਦਰਜ ਕੀਤਾ ਹੈ। ਵਿੱਤ ਮੰਤਰੀ ਨੇ ਕਿਹਾ, “ਸੂਬੇ ਨੇ ਸਫਲਤਾਪੂਰਵਕ ਇਹਨਾਂ ਦੋਵਾਂ ਖੇਤਰਾਂ ਤੋਂ ਲਗਭਗ 265 ਕਰੋੜ ਰੁਪਏ ਦਾ ਕੁੱਲ ਵਾਧੂ ਮਾਲੀਆ ਪ੍ਰਾਪਤ ਕੀਤਾ ਹੈ, ਜੋ ਕਿ ਪੂਰੀ ਤਰ੍ਹਾਂ ਨਾਲ ਬਿਹਤਰ ਨਿਗਰਾਨੀ ਪ੍ਰਣਾਲੀਆਂ, ਸਖ਼ਤ ਲਾਗੂਕਰਨ ਪ੍ਰੋਟੋਕੋਲ, ਅਤੇ ਇੱਕ ਪਾਰਦਰਸ਼ੀ ਕਰ ਪ੍ਰਸ਼ਾਸਨਿਕ ਢਾਂਚੇ ਦੀ ਬਦੌਲਤ ਹਾਸਲ ਕੀਤੀ…
ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਸ਼ਹਿਰ ਦੇ ਵਿਕਾਸ, ਵਾਤਾਵਰਣ ਸੁਰੱਖਿਆ ਅਤੇ ਲੰਬੇ ਸਮੇਂ ਤੋਂ ਰੁਕੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਅੰਮ੍ਰਿਤਸਰ ਵਿੱਚ ਵੱਧ ਰਹੇ ਪ੍ਰਦੂਸ਼ਣ, ਗੰਦੇ ਨਾਲਿਆਂ, ਕੂੜਾ ਪ੍ਰਬੰਧਨ, ਤੇਜ਼ੀ ਨਾਲ ਵੱਧ ਰਹੇ ਸ਼ਹਿਰੀਕਰਨ ਅਤੇ ਰੁਕੇ ਹੋਏ ਹਾਈਵੇ ਪ੍ਰੋਜੈਕਟਾਂ ਵਰਗੇ ਅਹਿਮ ਮਸਲਿਆਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਗਿਆ। ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਅੰਮ੍ਰਿਤਸਰ ਸਿਰਫ਼ ਇੱਕ ਸ਼ਹਿਰ ਨਹੀਂ, ਸਗੋਂ ਦੇਸ਼ ਅਤੇ ਦੁਨੀਆ ਦੀ ਆਸਥਾ ਦਾ ਕੇਂਦਰ ਹੈ।…
ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰ ਰਾਘਵ ਚੱਢਾ 5 ਮਈ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਉਹ ਪੰਜਾਬ ’ਚ ਰਾਜ ਮਸ਼ੀਨਰੀ ਦੀ ਕਥਿਤ ਦੁਰਵਰਤੋਂ ਅਤੇ ਭਾਜਪਾ ਵਿੱਚ ਆਏ ‘ਆਪ’ ਸੰਸਦ ਮੈਂਬਰਾਂ ਵਿਰੁੱਧ ਸਿਆਸੀ ਬਦਲਾਖੋਰੀ ਦਾ ਮੁੱਦਾ ਉਠਾਉਣਗੇ। ਰਾਸ਼ਟਰਪਤੀ ਨਾਲ ਮੁਲਾਕਾਤ ਸਵੇਰੇ 10:40 ਵਜੇ ਤੈਅ ਕੀਤੀ ਗਈ ਹੈ। ਰਾਘਵ ਚੱਢਾ ਤਿੰਨ ਹੋਰ ਸੰਸਦ ਮੈਂਬਰਾਂ ਦੇ ਨਾਲ ਇਸ ਬੈਠਕ ਵਿੱਚ ਸ਼ਾਮਲ ਹੋਣਗੇ। ਇਹ ਮੁਲਾਕਾਤ ਰਾਘਵ ਚੱਢਾ ਦੇ ‘ਆਪ’ ਤੋਂ ਅਸਤੀਫ਼ਾ ਦੇ ਕੇ ਭਾਜਪਾ ਜੁਆਇਨ ਕਰਨ ਦੇ ਲਗਪਗ 10 ਦਿਨਾਂ ਬਾਅਦ ਹੋ ਰਹੀ ਹੈ। 24 ਅਪ੍ਰੈਲ ਨੂੰ ਚੱਢਾ ਨੇ ਪ੍ਰੈੱਸ ਕਾਨਫਰੰਸ ਕਰ ਕੇ ‘ਆਪ’…
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
Latest News
© 2026 Razana Desh Pardesh. All Rights Reserved

