What's Hot
- केन्द्रीय गृह एवं सहकारिता मंत्री श्री अमित शाह की उपस्थित में आज बिहार और झारखंड के बीच सोन नदी के जल बंटवारे से संबंधित समझौता ज्ञापन पर हस्ताक्षर किए गए
- उत्तर प्रदेश के मुख्यमंत्री योगी आदित्यनाथ और केन्द्रीय रेल मंत्री अश्विनी वैष्णव ने नेपाल में अचानक आई बाढ़ के पीड़ितों को श्रद्धांजलि अर्पित की
- प्रधानमंत्री ने कौशांबी में पटाखा फैक्ट्री में हुई दुर्घटना में लोगों की मृत्यु पर शोक व्यक्त किया प्रधानमंत्री ने प्रधानमंत्री राष्ट्रीय राहत कोष से अनुग्रह राशि की घोषणा की
- प्रधानमंत्री नरेंद्र मोदी के कुशल नेतृत्व में भारत की अर्थव्यवस्था ने फिर दिखाई मजबूती:- नायब सिंह सैनी
- हरियाणा विधानसभा मानसून सत्र के दौरान दस विधेयक प्रस्तुत किए गए।
- मुख्यमंत्री नायब सिंह सैनी का विपक्ष पर तंज, कहा— विपक्ष के लिए HKRN का मतलब है ‘हाय, काला राज नहीं लाए’
- HKRNL पर मुख्यमंत्री ने आंकड़ों से विपक्ष को दिखाया आईना, कहा — कांग्रेस के 9 साल के कार्यकाल में करीब 71 हजार संविदा कर्मचारी बढ़े, ये आज उसी व्यवस्था पर उठा रहे सवाल
- जन स्वास्थ्य अभियांत्रिकी मंत्री रणबीर गंगवा ने सदन में रखा प्रस्ताव, विशेषाधिकार समिति को भेजा गया मामला
Author: Rozana Desh Pardesh
ਬੁੱਧਵਾਰ ਨੂੰ ਭਾਜਪਾ ਦੇ ਪ੍ਰਦੇਸ਼ ਦਫ਼ਤਰ ਪੰਚਕਮਲ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਅਤੇ ਪ੍ਰਦੇਸ਼ ਅਧਿਆਕਸ਼ ਮੋਹਨ ਲਾਲ ਬੜੌਲੀ ਨੇ ਪੰਚਕੂਲਾ, ਅੰਬਾਲਾ, ਸੋਨੀਪਤ, ਰੇਵਾਡੀ, ਸਾਂਪਲਾ ਅਤੇ ਉਕਲਾਨਾ ਵਿੱਚ ਹੋਣ ਵਾਲੀਆਂ ਨਗਰ ਨਿਗਮ, ਨਗਰ ਪਰਿਸ਼ਦ ਅਤੇ ਨਗਰ ਪਾਲਿਕਾ ਚੋਣਾਂ 2026 ਲਈ ਪਾਰਟੀ ਦਾ ਸੰਕਲਪ ਪੱਤਰ ਜਾਰੀ ਕੀਤਾ। ਇਸ ਸੰਕਲਪ ਪੱਤਰ ਵਿੱਚ 21 ਮੁੱਖ ਵਾਅਦੇ ਕੀਤੇ ਗਏ ਹਨ, ਜਿਨ੍ਹਾਂ ਨੂੰ ਮੁੱਖ ਮੰਤਰੀ ਅਤੇ ਪ੍ਰਦੇਸ਼ ਅਧਿਆਕਸ਼ ਨੇ 100 ਪ੍ਰਤੀਸ਼ਤ ਪੂਰਾ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ‘ਤੇ ਕਾਂਗਰਸ ਅਤੇ ਹੋਰ ਦਲਾਂ ਤੋਂ ਆਏ ਸੀਨੀਅਰ ਨੇਤਾ, ਪੂਰਵ ਵਿਧਾਇਕ, ਪੂਰਵ ਮੰਤਰੀ ਅਤੇ ਸਰਪੰਚ ਆਪਣੇ 200 ਤੋਂ ਵੱਧ ਸਮਰਥਕਾਂ ਸਮੇਤ ਭਾਜਪਾ ਵਿੱਚ ਸ਼ਾਮਲ ਹੋਏ। ਸੰਕਲਪ ਪੱਤਰ…
ਪਟਿਆਲਾ ਸ਼ਹਿਰ ਦੇ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਧਮਕੀ ਭਰੀ ਈ-ਮੇਲ ਮਿਲਣ ਕਾਰਨ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਸਕੂਲ ਪ੍ਰਬੰਧਕਾਂ ਨੂੰ ਮਿਲੀ ਇਸ ਧਮਕੀ ਤੋਂ ਬਾਅਦ ਤੁਰੰਤ ਹਰਕਤ ਵਿੱਚ ਆਉਂਦਿਆਂ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਮਾਪਿਆਂ ਨੂੰ ਮੈਸੇਜ ਭੇਜੇ ਗਏ ਅਤੇ ਬੱਚਿਆਂ ਨੂੰ ਸਕੂਲੋਂ ਵਾਪਸ ਘਰ ਲੈ ਜਾਣ ਲਈ ਕਿਹਾ ਗਿਆ। ਜਿਵੇਂ ਹੀ ਸਕੂਲ ਪ੍ਰਬੰਧਕਾਂ ਨੇ ਧਮਕੀ ਭਰੀ ਈ-ਮੇਲ ਦੇਖੀ, ਉਨ੍ਹਾਂ ਨੇ ਬਿਨਾਂ ਦੇਰੀ ਕੀਤੇ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ। ਸਕੂਲਾਂ ਵੱਲੋਂ ਮਾਪਿਆਂ ਨੂੰ ਭੇਜੇ ਗਏ ਸੁਨੇਹਿਆਂ ਵਿੱਚ ਕਿਹਾ ਗਿਆ ਕਿ “ਅਣਸੁਖਾਵੀਂ ਸਥਿਤੀ ਅਤੇ ਸੁਰੱਖਿਆ ਕਾਰਨਾਂ ਕਰਕੇ ਸਕੂਲ ਵਿੱਚ ਛੁੱਟੀ ਕਰ ਦਿੱਤੀ ਗਈ ਹੈ,…
ਮਾਨਸਾ ਦੇ ਵਧੀਕ ਮੁੱਖ ਨਿਆਂਇਕ ਮੈਜਿਸਟ੍ਰੇਟ ਰਜਿੰਦਰ ਸਿੰਘ ਨਾਗਪਾਲ ਦੀ ਅਦਾਲਤ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ 1 ਮਈ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਮਾਨਸਾ ਦੇ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਮੁੱਖ ਮੰਤਰੀ ਮਾਨ ਵਿਰੁੱਧ ਕੇਸ ਦਾਇਰ ਕੀਤਾ ਗਿਆ ਸੀ। ਦੋਸ਼ ਹੈ ਕਿ ਜੁਲਾਈ 2019 ਵਿੱਚ ਸੰਗਰੂਰ ਵਿੱਚ ਹੋਈ ਇੱਕ ਪ੍ਰੈਸ ਕਾਨਫਰੰਸ ਦੌਰਾਨ – ਮਾਨਸ਼ਾਹੀਆ ਦੇ ਪਾਰਟੀ ਛੱਡਣ ਤੋਂ ਬਾਅਦ – ਮੁੱਖ ਮੰਤਰੀ ਨੇ ਉਨ੍ਹਾਂ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ, ਜਿਸ ਕਾਰਨ ਮਾਮਲਾ ਅਦਾਲਤ ਤੱਕ ਪਹੁੰਚਿਆ ਸੀ। ਰਿਪੋਰਟਾਂ ਅਨੁਸਾਰ, ਪਿਛਲੀ ਸੁਣਵਾਈ ਦੌਰਾਨ, ਅਦਾਲਤ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣ ਦੀ ਮੁੱਖ ਮੰਤਰੀ ਦੀ…
ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਕ੍ਰਿਪਾਲ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੱਤੀ ਕਿ ਅੱਜ ਮੋਗਾ ਵਿਖੇ ਦੋ ਐਕਸੀਅਨਾਂ (ਬਲਵੀਰ ਹਰੀ ਅਤੇ ਮਨਦੀਪ ਸਿੰਘ) ਦੇ ਦਫ਼ਤਰਾਂ ਅੱਗੇ ਭਾਰਤੀ ਕਿਸਾਨ ਕ੍ਰਾਂਤੀਕਾਰੀ ਦੀ ਸੂਬਾ ਕਮੇਟੀ ਦੇ ਸੱਦੇ ਤੇ ਬਿਜਲੀ ਕੱਟਾਂ ਦੇ ਖਿਲਾਫ ਧਰਨਾ ਲਾਇਆ ਗਿਆ। ਧਰਨੇ ਵਿੱਚ ਬਲਾਕ ਧਰਮਕੋਟ, ਬਲਾਕ ਮੋਗਾ-1 (ਡਗਰੂ) ਅਤੇ ਮੋਗਾ- 2 (ਅਜਿਤਵਾਲ) ਦੇ ਪਿੰਡਾਂ ਵਿੱਚੋਂ ਕਾਫੀ ਵੱਡੀ ਗਿਣਤੀ ਵਿੱਚ ਕਿਸਾਨ ਪਹੁੰਚੇ। ਭਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਨੇ ਵੀ ਭਰਵਾਂ ਹੁੰਗਾਰਾ ਦਿੱਤਾ ਧਰਨੇ ਨੂੰ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ,ਜਗਰਾਜ ਸਿੰਘ ਜ਼ਿਲਾ ਆਗੂ ਬੀ ਕੇ ਯੂ ਏਕਤਾ ਆਜ਼ਾਦ,ਬਲਜਿੰਦਰ ਸਿੰਘ ਜ਼ਿਲਾ ਆਗੂ ਬੀ ਕੇ ਯੂ ਏਕਤਾ ਆਜ਼ਾਦ,ਜ਼ਿਲਾ ਪ੍ਰਧਾਨ ਜਗਮੋਹਨ…
ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਅੰਮ੍ਰਿਤਸਰ ਪੁਲਿਸ ਲਾਈਨ ਵਿਖੇ ਖੁਲ੍ਹਾ ਦਰਬਾਰ ਲਗਾ ਕੇ ਔਰਤਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਤੇ ਮੌਕੇ ਤੇ ਹੀ ਪੁਲਿਸ ਅਧਿਕਾਰੀਆਂ ਨੂੰ ਸ਼ਕਾਇਤਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਜ਼ਿਕਰਯੋਗ ਹੈ ਕਿ ਅੱਜ ਦੀ ਇਸ ਲੋਕ ਅਦਾਲਤ ਵਿਚ ਕਮਿਸ਼ਨ ਵਲੋ 33 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ 70 ਹੋਰ ਪ੍ਰਾਪਤ ਹੋਏ ਕੇਸ ਵੀ ਸੁਣੇ। ਚੇਅਰਪਰਸਨ ਵਲੋ ਪੈ?ਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਮਿਸ਼ਨ ਹਰੇਕ ਜ਼ਿਲੇ ਅੰਦਰ ਜਾ ਕੇ ਔਰਤਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਨਿਪਟਾਰਾ ਕਰੇਗਾ। ਉਨ੍ਹਾ ਦੱਸਿਆ ਕਿ ਪੀੜਤ ਮਹਿਲਾਵਾਂ ਮੋਹਾਲੀ ਵਿਖੇ ਕਮਿਸ਼ਨ ਤੱਕ ਆਪਣੀ ਪਹੁੰਚ ਨਹੀ ਕਰ…
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜਾਸੂਸੀ ਅਤੇ ਰਾਸ਼ਟਰੀ ਸੁਰੱਖਿਆ ਨਾਲ ਸਬੰਧਤ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਯੂਟਿਊਬਰ ਜਸਬੀਰ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਸੁਣਵਾਈ ਦੌਰਾਨ ਜਾਂਚ ਏਜੰਸੀਆਂ ਕੋਲ ਪੁਖ਼ਤਾ ਸਬੂਤਾਂ ਦੀ ਘਾਟ ਹੋਣ ਦੀ ਗੱਲ ਕਹੀ ਹੈ। ਜਸਟਿਸ ਵਿਨੋਦ ਐਸ. ਭਾਰਦਵਾਜ ਦੀ ਸਿੰਗਲ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਕਈ ਅਹਿਮ ਟਿੱਪਣੀਆਂ ਕੀਤੀਆਂ; ਅਦਾਲਤ ਨੇ ਕਿਹਾ ਕਿ ਪਹਿਲੀ ਨਜ਼ਰੇ ਰਿਕਾਰਡ ’ਤੇ ਅਜਿਹਾ ਕੋਈ ਸੁਤੰਤਰ ਸਬੂਤ ਨਹੀਂ ਹੈ ਜੋ ਸਾਬਤ ਕਰੇ ਕਿ ਜਸਬੀਰ ਸਿੰਘ ਨੇ ਕੋਈ ਗੁਪਤ ਜਾਣਕਾਰੀ ਸਾਂਝੀ ਕੀਤੀ ਹੈ। ਸੂਬਾ ਸਰਕਾਰ ਇਹ ਸਾਬਤ ਕਰਨ ਵਿੱਚ ਅਸਮਰੱਥ ਰਹੀ ਕਿ ਦੋਸ਼ੀ…
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਕ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਆਸਟ੍ਰੇਲੀਆ ਤੋਂ 15 ਭਾਰਤੀਆਂ ਨੂੰ ਡਿਪੋਰਟ (ਵਾਪਸ ਭੇਜਿਆ) ਕੀਤਾ ਜਾ ਰਿਹਾ ਹੈ, ਜੋ ਅੱਜ ਰਾਤ ਤੱਕ ਭਾਰਤ ਪਹੁੰਚ ਜਾਣਗੇ। ਇਨ੍ਹਾਂ ਵਿੱਚੋਂ 11 ਨੌਜਵਾਨ ਪੰਜਾਬ ਨਾਲ ਸਬੰਧਤ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਇਹ ਨੌਜਵਾਨ ਕਾਗਜ਼ੀ ਦਸਤਾਵੇਜ਼ ਸਹੀ ਨਾ ਹੋਣ ਜਾਂ ਕਿਸੇ ਹੋਰ ਤਕਨੀਕੀ ਕਾਰਨ ਕਰਕੇ ਡਿਪੋਰਟ ਕੀਤੇ ਗਏ ਹਨ। ਇਨ੍ਹਾਂ 15 ਭਾਰਤੀਆਂ ਵਿੱਚੋਂ 11 ਪੰਜਾਬੀ ਹਨ (ਜਿਨ੍ਹਾਂ ਵਿੱਚ 10 ਮੁੰਡੇ ਅਤੇ 1 ਲੜਕੀ ਸ਼ਾਮਲ ਹੈ), ਬਾਕੀ ਕੁਝ ਹਰਿਆਣਾ ਅਤੇ ਉੱਤਰਾਖੰਡ ਨਾਲ ਸਬੰਧਤ ਹਨ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਹ ਬੱਚੇ ਕਿਸੇ ਏਜੰਟ ਦੇ ਹੱਥ ਚੜ੍ਹ…
ਸ਼ੰਭੂ ਨੇੜੇ ਰੇਲਵੇ ਟ?ਰੈਕ ’ਤੇ ਮਾਲ ਗੱਡੀ ਨੂੰ ਉਡਾਉਣ ਦੀ ਸਾਜ਼ਿਸ਼ ਅਤੇ ਹੋਏ ਧਮਾਕੇ ਦੇ ਮਾਮਲੇ ਵਿੱਚ ਪਟਿਆਲਾ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਅਦਾਲਤ ਨੇ ਗ੍ਰਿਫ਼ਤਾਰ ਕੀਤੇ ਗਏ ਚਾਰ ਮੁਲਜ਼ਮਾਂ (ਪਰਦੀਪ ਸਿੰਘ ਖ਼ਾਲਸਾ, ਕੁਲਵਿੰਦਰ ਸਿੰਘ ਬੱਗਾ, ਸਤਨਾਮ ਸਿੰਘ ਸੱਤਾ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ) ਨੂੰ ਪੁੱਛਗਿੱਛ ਲਈ ਸੱਤ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪਟਿਆਲਾ ਪੁਲਿਸ ਵੱਲੋਂ ਅੱਜ ਚਾਰਾਂ ਮੁਲਜ਼ਮਾਂ ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਨੇ ਅਦਾਲਤ ਤੋਂ ਦਲੀਲ ਦਿੱਤੀ ਕਿ ਇਸ ਸਾਜ਼ਿਸ਼ ਦੀਆਂ ਤਾਰਾਂ ਕਿੱਥੇ ਜੁੜੀਆਂ ਹਨ ਅਤੇ ਇਸ ਪਿੱਛੇ ਹੋਰ ਕੌਣ ਲੋਕ ਸ਼ਾਮਲ ਹਨ, ਇਸ ਦਾ ਪਤਾ ਲਗਾਉਣ ਲਈ ਮੁਲਜ਼ਮਾਂ…
ਹਰਿਆਣਾ ਵਿੱਚ ਉਦਯੋਗਿਕ ਵਿਕਾਸ ਨੂੰ ਤੇਜ਼ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਸਰਕਾਰ ਨੇ ਨਾਰਾਇਣਗੜ੍ਹ ਵਿੱਚ ਇੱਕ ਉਦਯੋਗਿਕ ਮਾਡਲ ਟਾਊਨਸ਼ਿਪ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਇਹ ਪਹਿਲ ਨਾ ਸਿਰਫ ਖੇਤਰ ਦੇ ਸਮੁੱਚੇ ਵਿਕਾਸ ਨੂੰ ਹੁਲਾਰਾ ਦੇਵੇਗੀ ਬਲਕਿ ਉਦਯੋਗਿਕ ਦ੍ਰਿਸ਼ਟੀਕੋਣ ਤੋਂ ਰਾਜ ਨੂੰ ਹੋਰ ਮਜ਼ਬੂਤ ਕਰਨ ਵਿੱਚ ਵੀ ਮਦਦ ਕਰੇਗੀ। ਇਸ ਸਬੰਧ ਵਿੱਚ, ਨਾਰਾਇਣਗੜ੍ਹ ਖੇਤਰ ਦੇ ਕਿਸਾਨਾਂ ਦੇ ਇੱਕ ਵਫ਼ਦ ਨੇ ਬੁੱਧਵਾਰ ਨੂੰ ਇੱਥੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ ਅਤੇ ਇੱਕ ਮੀਟਿੰਗ ਵਿੱਚ ਹਿੱਸਾ ਲਿਆ। ਆਈਐਮਟੀ ਲਈ ਕਿਸਾਨਾਂ ਤੋਂ ਜ਼ਮੀਨ ਪ੍ਰਾਪਤੀ ਲਈ ਦਰਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ, ਅਤੇ ਕਿਸਾਨਾਂ ਨੇ ਸਰਕਾਰ ਦੁਆਰਾ ਨਿਰਧਾਰਤ ਦਰਾਂ…
ਪੰਜਾਬ ਸਰਕਾਰ ਨੇ ਸੂਬੇ ਵਿੱਚ ਝੋਨੇ ਦੀ ਲਵਾਈ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਵੇਰਵਿਆਂ ਅਨੁਸਾਰ ਝੋਨੇ ਦੀ ਲਵਾਈ 1 ਜੂਨ ਤੋਂ ਸ਼ੁਰੂ ਕੀਤੀ ਜਾਵੇਗੀ ਜਦੋਂ ਕਿ ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਸ਼ੁਰੂ ਹੋਵੇਗੀ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਜਾਈ 15 ਮਈ ਤੋਂ ਸ਼ੁਰੂ ਹੋ ਕੇ 31 ਮਈ ਤੱਕ ਹੋਵੇਗੀ। ਇਸ ਤੋਂ ਬਾਅਦ 1 ਜੂਨ ਨੂੰ ਪੰਜਾਬ ਦੇ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨ ਤਾਰਨ, ਰੂਪਨਗਰ ਅਤੇ ਮੋਹਾਲੀ ਵਿੱਚ ਝੋਨੇ ਦੀ ਲਵਾਈ ਸ਼ੁਰੂ ਹੋਵੇਗੀ। ਜਿਸ ਉਪਰੰਤ 5 ਜੂਨ ਤੋਂ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਮੁਕਤਸਰ ਅਤੇ ਫਜ਼ੀਲਕਾ ਵਿੱਚ…
About
Welcome to Rojana Desh Pardesh, your trusted source for real-time news, in-depth analysis, and insightful stories from around the world. We cover politics, technology, business, entertainment, and more—bringing you accurate and fact-checked updates 24/7. Stay informed, stay ahead!
Quick Links
Categories
Latest News
© 2026 Razana Desh Pardesh. All Rights Reserved

