Author: Rozana Desh Pardesh

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗਾਂ ਦੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦਾਣਾ ਮੰਡੀ ਨਾਭਾ ਦਾ ਦੌਰਾ ਕੀਤਾ ਅਤੇ ਮੰਡੀ ਵਿੱਚ ਕਣਕ ਖਰੀਦ ਦੀ ਪ੍ਰਕਿਰਿਆ ਦਾ ਗਹਿਰਾਈ ਨਾਲ ਜਾਇਜ਼ਾ ਲਿਆ। ਉਨ੍ਹਾਂ ਨੇ ਇਹ ਯਕੀਨੀ ਬਣਾਇਆ ਕਿ ਮੰਡੀ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਾ ਹੋਵੇ, ਜਿਸ ਦੀ ਸਖ਼ਤ ਹਦਾਇਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਤੀ ਸੀ। ਮੰਤਰੀ ਸ੍ਰੀ ਕਟਾਰੂਚੱਕ ਨੇ ਦੱਸਿਆ ਕਿ ਇਸ ਸਾਲ ਪੰਜਾਬ ਸਰਕਾਰ ਦਾ ਕਣਕ ਖਰੀਦਣ ਦਾ ਟੀਚਾ 122 ਲੱਖ ਮੀਟ੍ਰਿਕ ਟਨ ਰੱਖਿਆ ਗਿਆ ਹੈ। ਇਸ ਟੀਚੇ ਨੂੰ ਪੂਰਾ ਕਰਨ ਲਈ ਸਰਕਾਰ ਨੇ ਸਾਰੇ ਇੰਤਜ਼ਾਮ ਪੂਰੇ ਕਰ…

Read More

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਪੰਜਾਬ ਦੀ ਨੁਮਾਇੰਦਗੀ ਘਟਾਏ ਜਾਣ ਅਤੇ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਮਨਾਉਣ ਸਬੰਧੀ ਵਿਚਾਰਾਂ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਾ ਸਾਹਿਬਾਨ ਨਾਲ ਸਬੰਧਤ ਮਾਮਲੇ ਵਿਚਾਰੇ ਗਏ। ਜਾਰੀ ਪ੍ਰੈੱਸ ਬਿਆਨ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਦੇ ਫ਼ੈਸਲਿਆਂ ਬਾਰੇ ਦੱਸਿਆ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਤਬਦੀਲ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ…

Read More

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿੱਚ ਸੋਮਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਇੱਕ ਪ੍ਰਾਈਵੇਟ ਬੱਸ ਬੇਕਾਬੂ ਹੋ ਕੇ ਡੂੰਘੀ ਖੱਡ ’ਚ ਜਾ ਡਿੱਗੀ। ਇਸ ਹਾਦਸੇ ਹੁਣ ਤੱਕ 21 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 29 ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹਨ। ਇਸ ਬੱਸ ਨੇ ਖੱਡ ’ਚ ਡਿੱਗਦੇ ਸਮੇਂ ਇੱਕ ਆਟੋ-ਰਿਕਸ਼ਾ ਨੂੰ ਵੀ ਆਪਣੀ ਚਪੇਟ ਵਿੱਚ ਲੈ ਲਿਆ। ਇਹ ਹਾਦਸਾ ਸਵੇਰੇ ਲਗਭਗ 10 ਵਜੇ ਰਾਮਨਗਰ ਇਲਾਕੇ ’ਚ ਵਾਪਰਿਆ। ਇਹ ਬੱਸ ਰਾਮਨਗਰ ਤੋਂ ਊਧਮਪੁਰ ਜਾ ਰਹੀ ਸੀ। ਡਰਾਈਵਰ ਦੇ ਕਾਬੂ ’ਚੋਂ ਬਾਹਰ ਹੋ ਜਾਣ ਕਾਰਨ ਬੱਸ ਲਗਭਗ 100 ਮੀਟਰ ਉੱਚੀ ਪਹਾੜੀ ਤੋਂ ਹੇਠਾਂ ਜਾ ਡਿੱਗੀ। ਹਾਦਸੇ ਸਮੇਂ ਬੱਸ ਵਿੱਚ ਲਗਭਗ…

Read More

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਿਧਾਨ ਸਭਾ ’ਚ ਸਰਵਸੰਮਤੀ ਨਾਲ ਪਾਸ ਕਰਵਾਏ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2026 ਨੂੰ ਰਾਜਪਾਲ ਵੱਲੋਂ ਮਨਜ਼ੂਰੀ ਮਿਲਣ ਬਾਅਦ ਹੁਣ ਕੋਈ ਵੀ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਸੋਚ ਵੀ ਨਹੀਂ ਸਕੇਗਾ। ਉਨ੍ਹਾਂ ਕਿਹਾ ਕਿ ਨਵੇਂ ਸਖ਼ਤ ਕਾਨੂੰਨ ਮੁਤਾਬਕ ਬੇਅਦਬੀ ਕਰਨ ਵਾਲੇ ਨੂੰ ਉਮਰ ਕੈਦ ਤੇ 25 ਲੱਖ ਰੁਪਏ ਤੱਕ ਦਾ ਜ਼ੁਰਮਾਨਾ ਕੀਤਾ ਜਾਵੇਗਾ, ਇਸ ਲਈ ਹੁਣ ਬੇਅਦਬੀਆਂ ਦਾ ਦੌਰ ਖ਼ਤਮ ਹੋ ਗਿਆ ਹੈ। ਅੱਜ ਇੱਥੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵਿਖੇ ਇੱਕ ਸਮਾਰੋਹ ਦੌਰਾਨ…

Read More

ਪੰਜਾਬ ਸਰਕਾਰ ਨੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਰਗੀਆਂ ਸੰਵੇਦਨਸ਼ੀਲ ਘਟਨਾਵਾਂ ’ਤੇ ਰੋਕ ਲਗਾਉਣ ਲਈ ਇੱਕ ਇਤਿਹਾਸਕ ਅਤੇ ਸਖ਼ਤ ਕਦਮ ਚੁੱਕਦੇ ਹੋਏ ਅੱਜ ਤੋਂ ਬੇਅਦਬੀ ਵਿਰੋਧੀ ਕਾਨੂੰਨ ਨੂੰ ਪੂਰੀ ਤਰ੍ਹਾਂ ਲਾਗੂ ਕਰ ਦਿੱਤਾ ਹੈ। ਇਸ ਸਬੰਧੀ ਸਰਕਾਰ ਵੱਲੋਂ ਅਧਿਕਾਰਤ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਸੂਬੇ ਵਿੱਚ ਹੁਣ ਇਹ ਨਿਯਮ ਤੁਰੰਤ ਪ੍ਰਭਾਵ ਨਾਲ ਅਮਲ ਵਿੱਚ ਆ ਗਏ ਹਨ। ਲੰਬੇ ਸਮੇਂ ਤੋਂ ਸੂਬੇ ਦੀਆਂ ਧਾਰਮਿਕ ਸੰਸਥਾਵਾਂ ਅਤੇ ਆਮ ਲੋਕਾਂ ਵੱਲੋਂ ਇਸ ਦਿਸ਼ਾ ਵਿੱਚ ਸਖ਼ਤ ਕਾਨੂੰਨ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਪੂਰਾ ਕਰਦਿਆਂ ਸਰਕਾਰ ਨੇ ਹੁਣ ਦੋਸ਼ੀਆਂ ਲਈ ਕਾਨੂੰਨੀ ਸ਼ਿਕੰਜਾ ਹੋਰ ਕੱਸ ਦਿੱਤਾ ਹੈ।

Read More

ਸੋਮਵਾਰ ਨੂੰ ਅਮਰੀਕਾ ਅਤੇ ਈਰਾਨ ਵਿਚਕਾਰ ਜੰਗਬੰਦੀ ਖ਼ਤਰੇ ਵਿੱਚ ਪੈ ਗਈ ਜਦੋਂ ਅਮਰੀਕਾ ਨੇ ਇੱਕ ਈਰਾਨੀ ਕਾਰਗੋ ਜਹਾਜ਼ ਨੂੰ ਜ਼ਬਤ ਕਰ ਲਿਆ, ਜਿਸ ਨੇ ਅਮਰੀਕੀ ਨਾਕੇ ਨੂੰ ਤੋੜ ਕੇ ਅੱਗੇ ਲੰਘਣਦੀ ਕੋਸ਼ਿਸ਼ ਕੀਤੀ । ਅਮਰੀਕਾ ਦੀ ਇਸ ਕਾਰਵਾਈ ’ਤੇ ਤਹਿਰਾਨ ਨੇ ਬਦਲਾਕੁੰਨ ਰੱਵਈਆ ਅਪਨਾਉਂਦਿਆਂ ਨਵੀਂ ਸ਼ਾਂਤੀ ਵਾਰਤਾ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ। ਈਰਾਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਇਸਮਾਈਲ ਬਘਾਈ ਨੇ ਜਹਣਕਾਰੀ ਦਿੰਦਿਆਂ ਦੱਸਿਆ ਕਿ ਵਾਸ਼ਿੰਗਟਨ ਕੂਟਨੀਤਕ ਪ੍ਰਕਿਰਿਆ ਨੂੰ ਅੱਗੇ ਵਧਾਉਣ ਬਾਰੇ ‘ਗੰਭੀਰ’ ਨਹੀਂ ਹੈ ਅਤੇ ਤਹਿਰਾਨ ਆਪਣੀਆਂ ਸਪੱਸ਼ਟ ਤੌਰ ’ਤੇ ਦੱਸੀਆਂ ਮੰਗਾਂ ਨੂੰ ਨਹੀਂ ਬਦਲੇਗਾ। ਉਨ੍ਹਾਂ ਅੱਗੇ ਕਿਹਾ ਕਿ ਉਹ ਰਾਸ਼ਟਰੀ ਹਿੱਤਾਂ ਦੀ ਰੱਖਿਆ ਲਈ ਸਮਾਂ ਸੀਮਾ ਜਾਂ…

Read More

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਲੀ ਜੇ-ਮਯੁੰਗ ਨੇ ਸੋਮਵਾਰ ਨੂੰ ਦਿੱਲੀ ਦੇ ਹੈਦਰਾਬਾਦ ਹਾਊਸ ਵਿੱਚ ਵਫਦ ਪੱਧਰ ਦੀ ਅਹਿਮ ਗੱਲਬਾਤ ਕੀਤੀ। ਇਸ ਮੁਲਾਕਾਤ ਦਾ ਮੁੱਖ ਉਦੇਸ਼ ਦੋਵਾਂ ਦੇਸ਼ਾਂ ਵਿਚਾਲੇ ਰਣਨੀਤਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਾ ਹੈ। ਗੱਲਬਾਤ ਤੋਂ ਪਹਿਲਾਂ ਦੋਵਾਂ ਨੇਤਾਵਾਂ ਨੇ ਮਿਲ ਕੇ ਪੌਦਾ ਲਗਾਇਆ, ਜੋ ਦੋਵਾਂ ਦੇਸ਼ਾਂ ਦੇ ਵਧਦੇ ਸਬੰਧਾਂ ਦਾ ਪ੍ਰਤੀਕ ਹੈ। ਆਪਣੀ ਤਿੰਨ ਦਿਨਾ ਯਾਤਰਾ ਦੇ ਦੂਜੇ ਦਿਨ ਰਾਸ਼ਟਰਪਤੀ ਲੀ ਅਤੇ ਫਸਟ ਲੇਡੀ ਕਿਮ ਹੈ-ਕਯੁੰਗ ਨੇ ਰਾਜਘਾਟ ਜਾ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ ਅਤੇ ਉੱਥੇ ਫੁੱਲਾਂ ਦਾ ਹਾਰ ਚੜ੍ਹਾਇਆ। ਇਸ ਤੋਂ ਪਹਿਲਾਂ ਰਾਸ਼ਟਰਪਤੀ ਭਵਨ ਦੇ ਵਿਹੜੇ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ…

Read More

ਹਰਿਆਣਾ ਦੇ ਊਰਜਾ ਮੰਤਰੀ ਅਨਿਲ ਵਿਜ ਨੇ ਕਿਹਾ ਹੈ ਕਿ ਭੂਮੀ ਵਸੂਲੀ ਕਾਨੂੰਨ ਅਧੀਨ ਸਥਾਈ ਤੌਰ ‘ਤੇ ਕੱਟੇ ਗਏ ਬਿਜਲੀ ਕਨੈਕਸ਼ਨਾਂ ਵਾਲੇ ਉਪਭੋਗਤਾਵਾਂ ਤੋਂ ਬਕਾਇਆ ਰਕਮ ਦੀ ਵਸੂਲੀ ਲਈ 15 ਦਿਨਾਂ ਦੇ ਅੰਦਰ ਨੋਟਿਸ ਜਾਰੀ ਕੀਤੇ ਜਾਣਗੇ। ਉਨ੍ਹਾਂ ਨੇ ਸੰਬੰਧਿਤ ਅਧਿਕਾਰੀਆਂ ਨੂੰ ਸਪਸ਼ਟ ਹੁਕਮ ਦਿੱਤੇ ਹਨ ਕਿ ਵਸੂਲੀ ਪ੍ਰਕਿਰਿਆ ਨਿਰਧਾਰਿਤ ਸਮੇਂ ਅੰਦਰ ਪੂਰੀ ਕੀਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਕੀਤੀ ਜਾਵੇ। ਉਨ੍ਹਾਂ ਨੇ ਦੱਸਿਆ ਕਿ ਰਾਜ ਵਿੱਚ ਕੁੱਲ 8,200 ਕਰੋੜ ਰੁਪਏ ਦੀ ਬਕਾਇਆ ਰਕਮ ਦੀ ਵਸੂਲੀ ਲਈ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਸਰਕਾਰੀ ਵਿਭਾਗਾਂ ਨਾਲ ਤਾਲਮੇਲ ਬਣਾਕੇ ਇਸ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਊਰਜਾ ਮੰਤਰੀ…

Read More

ਅੱਜ ਪੰਚਕੂਲਾ ਸਥਿਤ ਪਾਰਟੀ ਦਫ਼ਤਰ ਵਿੱਚ ਨਾਰੀ ਸ਼ਕਤੀ ਵੰਦਨ ਅਧਿਨਿਯਮ ਸਬੰਧੀ ਆਯੋਜਿਤ ਪ੍ਰੈੱਸ ਵਾਰਤਾ ਨੂੰ ਸੰਬੋਧਨ ਕਰਦੇ ਹੋਏ ਸੰਸਦ ਮੈਂਬਰ ਰੇਖਾ ਸ਼ਰਮਾ ਨੇ ਕਿਹਾ ਕਿ ਇਹ ਅਧਿਨਿਯਮ ਦੇਸ਼ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਨੂੰ ਰਾਜਨੀਤਿਕ ਤੌਰ ‘ਤੇ ਸਸ਼ਕਤ ਬਣਾਉਣ ਵੱਲ ਇੱਕ ਇਤਿਹਾਸਕ ਅਤੇ ਬਦਲਾਅਕਾਰੀ ਕਦਮ ਹੈ। ਉਨ੍ਹਾਂ ਨੇ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਮਹਿਲਾਵਾਂ ਦੇ ਅਧਿਕਾਰਾਂ ਨੂੰ ਕਦੇ ਦਇਆ ਦਾ ਵਿਸ਼ਾ ਨਹੀਂ ਮੰਨਿਆ, ਸਗੋਂ ਇਸਨੂੰ ਨਿਆਂ ਦਾ ਵਿਸ਼ਾ ਮੰਨਿਆ ਹੈ। ਇਹ ਬਿੱਲ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਵਿੱਚ ਭਾਗੀਦਾਰੀ ਯਕੀਨੀ ਬਣਾਉਣ ਲਈ ਇੱਕ ਮਜ਼ਬੂਤ ਆਧਾਰ ਪ੍ਰਦਾਨ ਕਰਦਾ ਹੈ। ਸੰਸਦ ਮੈਂਬਰ ਨੇ ਕਿਹਾ ਕਿ ਸਾਲਾਂ ਤੱਕ…

Read More

ਹਰਿਆਣਾ ਰਾਜ ਚੋਣ ਆਯੁਕਤ ਸ਼੍ਰੀ ਦੇਵੇਂਦਰ ਸਿੰਘ ਕਲਿਆਣ ਨੇ ਅੱਜ ਹਰਿਆਣਾ ਰਾਜ ਚੋਣ ਆਯੋਗ, ਪੰਚਕੂਲਾ ਵਿੱਚ ਆਯੋਜਿਤ ਮੀਟਿੰਗ ਦੌਰਾਨ ਸਧਾਰਣ, ਪੁਲਿਸ ਅਤੇ ਖਰਚ (Expenditure) ਪਰਵੇਖਕਾਂ ਨਾਲ ਚੋਣ ਤਿਆਰੀਆਂ ਦੀ ਸਮੀਖਿਆ ਕਰਦਿਆਂ ਵਿਸਥਾਰਪੂਰਵਕ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਅਤੇ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਨੂੰ ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣਾ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ। ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਪਰਵੇਖਕ ਆਪਣੇ-ਆਪਣੇ ਖੇਤਰਾਂ ਵਿੱਚ ਕਾਨੂੰਨ-ਵਿਵਸਥਾ ‘ਤੇ ਲਗਾਤਾਰ ਨਿਗਰਾਨੀ ਰੱਖਣ, ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਅਤੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਨਕਦ, ਸ਼ਰਾਬ, ਕੱਪੜੇ ਜਾਂ ਹੋਰ ਲਾਲਚ ਦੇਣ…

Read More