Author: Rozana Desh Pardesh

ਸੁਪਰੀਮ ਕੋਰਟ ਨੇ ਮੌਤ ਦੀ ਸਜ਼ਾ ਪ੍ਰਾਪਤ ਦੋਸ਼ੀਆਂ ਲਈ ਫਾਂਸੀ ਦੀ ਥਾਂ ਕਿਸੇ ਵਿਕਲਪਿਕ ਅਤੇ ਘੱਟ ਦਰਦਨਾਕ ਤਰੀਕੇ ਦੀ ਮੰਗ ਕਰਨ ਵਾਲੀ ਜਨਹਿੱਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੀ ਬੈਂਚ ਨੇ ਮੌਜੂਦਾ ਫਾਂਸੀ ਦੇ ਨਿਯਮਾਂ ਵਿੱਚ ਦਖਲ ਦੇਣ ਤੋਂ ਇਨਕਾਰ ਕਰਦਿਆਂ ਫਾਂਸੀ ਨੂੰ ਮੌਤ ਦੀ ਸਜ਼ਾ ਦੇ ਢੰਗ ਵਜੋਂ ਬਰਕਰਾਰ ਰੱਖਿਆ ਹੈ। ਇਸ ਮਾਮਲੇ ’ਤੇ ਅਦਾਲਤ ਨੇ 22 ਜਨਵਰੀ 2026 ਨੂੰ ਆਪਣਾ ਫੈਸਲਾ ਰਾਖਵਾਂ ਰੱਖਿਆ ਸੀ, ਜੋ ਅੱਜ ਸੁਣਾਇਆ ਗਿਆ। ਪਟੀਸ਼ਨਕਰਤਾਵਾਂ ਨੇ ਦਲੀਲ ਦਿੱਤੀ ਸੀ ਕਿ ਫਾਂਸੀ ਦੇਣ ਨਾਲ ਅਤਿਅੰਤ ਦਰਦ ਅਤੇ ਪੀੜਾ ਹੁੰਦੀ ਹੈ, ਜੋ ਮਨੁੱਖੀ ਮਾਣ-ਸਨਮਾਨ ਦੇ ਖਿਲਾਫ ਹੈ। ਉਨ੍ਹਾਂ…

Read More

ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਤਿੰਨ ਅਗਸਤ ਨੂੰ ਡੀਏ ਦੀ ਅਦਇਗੀ ਸਬੰਧੀ ਪੰਜਾਬ ਸਰਕਾਰ ਨੂੰ ਦਿੱਤੇ ਹੁਕਮਾਂ ਨੂੰ ਲਾਗੂ ਕਰਨ ਲਈ ਭਗਵੰਤ ਮਾਨ ਸਰਕਾਰ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਰਾਜ ਵਿੱਚ ਮਹਿਕਮੇ ਵੱਲੋਂ ਸਾਰੇ ਵਿਭਾਗਾਂ ਅਤੇ ਬੋਰਡ ਕਾਰਪੋਰੇਸ਼ਨ ਨੂੰ ਜਾਰੀ ਕੀਤੇ ਇੱਕ ਹੁਕਮ ਵਿੱਚ ਹਾਈਕੋਰਟ ਦੇ ਫੈਸਲੇ ਅਨੁਸਾਰ ਵੱਖ-ਵੱਖ ਪੱਧਰਾਂ ਤੇ ਕੇਸਾਂ ਦੇ ਨਿਪਟਾਰੇ ਦੀ ਹਿਦਾਇਤ ਕੀਤੀ ਗਈ ਹੈ । ਪਰ ਨਾਲ ਹੀ ਇਹ ਸ਼ਰਤ ਲਾਈ ਗਈ ਹੈ ਕਿ ਕੋਈ ਵੀ ਅਦਾਇਗੀ, ਕੋਈ ਵੀ ਨਿਪਟਾਰਾ ਰਾਜ ਦੇ ਵਿੱਤ ਮਹਿਕਮੇ ਦੀ ਪੂਰਵ ਮਨਜ਼ੂਰੀ ਤੋਂ ਬਿਨਾਂ ਨਹੀਂ ਕੀਤਾ ਜਾਵੇਗਾ ਅਤੇ ਇਸਦੀ ਸਖਤੀ ਨਾਲ ਪਾਲਣ ਕੀਤੀ ਜਾਵੇਗੀ। ਚੇਤੇ ਰਹਿ ਕੇ ਤਿੰਨ…

Read More

ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਜਰਾਤ ਦੇ ਵਿਸ਼ੇਸ਼ ਦੌਰੇ ’ਤੇ ਪਹੁੰਚ ਰਹੇ ਹਨ। ਆਪਣੇ ਇਸ ਦੌਰੇ ਦੌਰਾਨ ਦੋਵੇਂ ਆਗੂ ਗੁਜਰਾਤ ਦੇ ਡੇਡੀਆਪਾੜਾ ਤੋਂ ’ਆਪ’ ਵਿਧਾਇਕ ਅਤੇ ਪ੍ਰਮੁੱਖ ਆਦਿਵਾਸੀ ਨੇਤਾ ਚੈਤਰ ਵਸਾਵਾ ਨਾਲ ਜੇਲ੍ਹ ਵਿੱਚ ਮੁਲਾਕਾਤ ਕਰਨਗੇ। ਚੈਤਰ ਵਸਾਵਾ ਇਸ ਸਮੇਂ ਇੱਕ ਪੁਰਾਣੇ ਮਾਮਲੇ ਵਿੱਚ ਸਜ਼ਾ ਸੁਣਾਏ ਜਾਣ ਤੋਂ ਬਾਅਦ ਜੇਲ੍ਹ ਵਿੱਚ ਬੰਦ ਹਨ। ਆਦਿਵਾਸੀ ਭਾਈਚਾਰੇ ਦੇ ਹੱਕਾਂ, ਸਨਮਾਨ ਅਤੇ ਭਲਾਈ ਲਈ ਆਵਾਜ਼ ਬੁਲੰਦ ਕਰਨ ਵਾਲੇ ਵਸਾਵਾ ਦਾ ਖੇਤਰ ਵਿੱਚ ਭਾਰੀ ਜਨ-ਸਮਰਥਨ ਬਰਕਰਾਰ ਹੈ। ਨਰਮਦਾ ਜ਼ਿਲ੍ਹਾ ਪੰਚਾਇਤ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਇਤਿਹਾਸਕ ਜਿੱਤ ਤੋਂ ਬਾਅਦ ਆਦਿਵਾਸੀ…

Read More

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਵੱਲੋਂ ਜਨਤਕ ਸਟੇਜਾਂ ਤੋਂ ਜਥੇਬੰਦੀ ਖ਼?ਲਾਫ਼ ਕੀਤੇ ਜਾ ਰਹੇ ਲਗਾਤਾਰ ਬਿਆਨਾਂ ਦਾ ਜਵਾਬ ਦਿੰਦਿਆਂ ਕਿਹਾ ਹੈ ਕਿ ਅਧੂਰੀ ਜਾਣਕਾਰੀ ਜਾਂ ਕਿਸੇ ਏਜੰਡੇ ਤਹਿਤ ਪਿਛਲੇ ਕਈ ਸਾਲਾਂ ਤੋਂ ਕੀਤੀ ਜਾ ਰਹੀ ਬੇਤੁਕੀ ਬਿਆਨਬਾਜ਼ੀ ਕਾਰਨ ਜਿੱਥੇ ਜਥੇਬੰਦੀਆਂ ਦੀ ਏਕਤਾ ਦਾ ਰਾਹ ਔਖਾ ਹੋ ਗਿਆ ਹੈ ਉੱਥੇ ਦੀ ਜਥੇਬੰਦੀ ਦੀ ਸਾਖ਼ ਨੂੰ ਸੀ ਠੇਸ ਪਹੁੰਚਓਣ ਦਾ ਕੰਮ ਕੀਤਾ ਜਾ ਰਿਹਾ ਹੈ। ਜਥੇਬੰਦੀ ਨੇ ਬਲਬੀਰ ਸਿੰਘ ਰਾਜੇਵਾਲ ਨੂੰ ਚੇਤਾਵਨੀ ਦਿੱਤੀ ਕਿ ਉਹ ਅਜਿਹੀਆਂ ਕਾਰਵਾਈਆਂ ਤੋਂ ਗੁਰੇਜ਼ ਕਰਨ ਅਤੇ ਪੰਜਾਬ ਦੇ ਕਿਸਾਨ-ਮਜ਼ਦੂਰ ਸੰਘਰਸ਼ ਦੀ ਏਕਤਾ ਨੂੰ ਕਮਜ਼ੋਰ ਨਾ ਕਰਨ। ਜਥੇਬੰਦੀ ਦੇ…

Read More

ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਵੱਲੋਂ 21ਅਗਸਤ ਨੂੰ ਪੰਜਾਬ ਬੰਦ ਦਾ ਸਦਾ ਦਿੱਤਾ ਗਿਆ ਹੈ!ਕੌਮੀ ਇਨਸਾਫ ਮੋਰਚੇ ਦੇ ਸੀਨੀਅਰ ਆਗੂ ਅਤੇ ਜਗਤਾਰ ਸਿੰਘ ਹਵਾਰਾ ਦੇ ਧਰਮੀ ਪਿਤਾ ਬਾਪੂ ਗੁਰਚਰਨ ਸਿੰਘ ਪਟਿਆਲਾ ਵਿਖੇ ਇੱਕ ਮੁਲਾਕਾਤ ਦੌਰਾਨ ਪੰਜਾਬ ਅਤੇ ਕੇਂਦਰ ਦੀਆਂ ਸਰਕਾਰਾਂ ਤੇ ਦੋਸ਼ ਲਗਾਇਆ ਕਿ ਉਹ ਸਿੱਖਾਂ ਨਾਲ ਮਤਰੇਈ ਮਾਂ ਵਰਗਾ ਸਲੂਕ ਕਰ ਰਹੀਆਂ ਹਨ ਅਤੇ ਸਜ਼ਾ ਭੁਗਤ ਚੁੱਕੇ ਨੌਜਵਾਨਾਂ ਨੂੰ ਜਾਣ ਬੁੱਝ ਕੇ ਜੇਲ੍ਹਾਂ ਅੰਦਰ ਬੰਦ ਕਰ ਕੇ ਰੱਖਿਆ ਹੈ! ਉਹਨਾਂ ਚੰਡੀਗੜ੍ਹ ਅਤੇ ਪੰਜਾਬ ਪੁਲਿਸ ਨਾਲੋਂ ਸ਼ਾਂਤੀ ਪੂਰਨ ਰੋਸ ਪ੍ਰਗਟ ਕਰ ਰਹੀਆਂ ਸੰਗਤਾਂ ਤੇ ਅੱਥਰੂ ਗੈਸ ਦੇ ਗੋਲੇ ਵਰਾ ਕੇ ਉਹਨਾਂ ਤੇ ਗੈਰ ਮਨੁੱਖੀ ਤਸ਼ਸਦ ਕਰਕੇ ਉਹਨਾਂ…

Read More

ਲਹਿਰਾਗਾਗਾ ਹਲਕੇ ਦੀ ਸਿਆਸਤ ਵਿੱਚ ਉਸ ਸਮੇਂ ਨਵਾਂ ਮੋੜ ਆ ਗਿਆ ਜਦੋਂ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਨੇੜਲੇ ਸਿਆਸੀ ਆਗੂ ਵਜੋਂ ਜਾਣੇ ਜਾਂਦੇ ਅਤੇ ਪੀ.ਏ.ਸੀ. ਕਮੇਟੀ ਦੇ ਮੈਂਬਰ ਸਨਮੀਕ ਸਿੰਘ ਹੈਨਰੀ ਨੇ ਅੱਜ ਕਾਂਗਰਸ ਨੂੰ ਅਲਵਿਦਾ ਕਹਿੰਦਿਆਂ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਦੱਸਿਆ ਜਾਂਦਾ ਹੈ ਕਿ ਸਨਮੀਕ ਸਿੰਘ ਹੈਨਰੀ ਪਿਛਲੇ ਕਈ ਮਹੀਨਿਆਂ ਤੋਂ ਬੀਬੀ ਰਾਜਿੰਦਰ ਕੌਰ ਭੱਠਲ ਤੋਂ ਸਿਆਸੀ ਤੌਰ ’ਤੇ ਵੱਖਰੇ ਚੱਲ ਰਹੇ ਸਨ। ਸਨਮੀਕ ਸਿੰਘ ਹੈਨਰੀ ਨੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਪ੍ਰਧਾਨ ਮਨੀਸ਼ ਸਿਸੋਦੀਆ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਦਾ ‘ਆਪ’ ਵਿੱਚ ਜਾਣਾ ਕੈਬਨਿਟ…

Read More

ਵਿਧਾਨਸਭਾ ਦੇ ਸਪੀਕਰ ਸ੍ਰ ਕੁਲਤਾਰ ਸਿੰਘ ਸੰਧਵਾਂ ਦੀ ਧਰਮਪਤਨੀ ਬੀਬੀ ਗੁਰਪ੍ਰੀਤ ਕੌਰ ਸੰਧਵਾਂ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਅਕਾਲੀ ਦਲ ਅਤੇ ਕਾਂਗਰਸ, ਭਾਜਪਾ ਦਾ ਕੋਈ ਵੀ ਵਜੂਦ ਨਹੀਂ ਕਿਉਂਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਪੰਜਾਬ ਦੇ ਲੋਕਾਂ ਦੇ ਦਿਲਾਂ ਤੇ ਰਾਜ ਕਰਦੇ ਹਨ ਹਰ ਇਕ ਦੀ ਜ਼ੁਬਾਨ ਤੇ ਸਿਰਫ਼ ਭਗਵੰਤ ਮਾਨ ਦਾ ਨਾਮ ਹੈ ਪੰਜਾਬ ਦੇ ਲੋਕਾਂ ਨੇ ਕੀਤੇ ਹੋਏ ਕੰਮਾਂ ਨੂੰ ਵੋਟ ਪਾਉਣੀ ਹੈ ਜਿਵੇਂ ਛੇ ਸੋ ਯੂਨਿਟ ਫ?ਰੀ , ਦੱਸ ਲੱਖ ਦਾ ਇਲਾਜ, ਕਿਸਾਨਾਂ ਲਈ ਕੱਸੀ ਦਾ ਪਾਣੀ ਅਤੇ ਹੋਰ ਅਨੇਕਾਂ ਸਹੂਲਤਾਂ ਤੋਂ ਇਲਾਵਾ ਬੀਬੀਆਂ ਦੇ ਖਾਤਿਆਂ ਵਿਚ…

Read More

ਕਾਂਗਰਸ ਪਾਰਟੀ ਦੇ ਧਰਮਕੋਟ ਤੋਂ ਸਾਬਕਾ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਵੱਲੋਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਝੂਠੀ ਮਸ਼ਹੂਰੀ ਇੱਕ ਵਾਰ ਫਿਰ ਬੇਨਕਾਬ ਹੋਈ ਹੈ। ਸੋਸ਼ਲ ਮੀਡੀਆ ’ਤੇ ਸਰਕਾਰ ਅਤੇ ਆਮ ਆਦਮੀ ਪਾਰਟੀ ਵੱਲੋਂ ਇੱਕ ਵੀਡੀਓ ਵਾਇਰਲ ਕੀਤੀ ਗਈ, ਜਿਸ ਵਿੱਚ ਦਾਅਵਾ ਕੀਤਾ ਗਿਆ ਕਿ ਗੋਡਿਆਂ ਦੇ ਆਪ੍ਰੇਸ਼ਨ ਕਰਵਾ ਕੇ ਮਰੀਜ਼ ਖੁਸ਼ੀ ਨਾਲ ਭੰਗੜਾ ਪਾ ਰਹੇ ਹਨ । ਇਸ ਵੀਡੀਓ ਨੂੰ ਸਿਹਤ ਸੇਵਾਵਾਂ ਦੀ ਸਫਲਤਾ ਵਜੋਂ ਪੇਸ਼ ਕੀਤਾ ਗਿਆ। ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਕਿਹਾ ਕਿ ਸਿਹਤ ਮੰਤਰੀ ਸਮੇਤ ਆਮ ਆਦਮੀ ਪਾਰਟੀ ਦੇ ਅਧਿਕਾਰਤ ਸੋਸ਼ਲ ਮੀਡੀਆ ਪੇਜ਼ਾਂ ’ਤੇ ਵੀ ਇਸ ਵੀਡੀਓ ਨੂੰ…

Read More

ਸਰਕਾਰ ’ਤੇ 13 ਮਈ ਨੂੰ ਹੋਏ ਸਮਝੌਤੇ ਤੋਂ ਮੁਕਰਣ ਦਾ ਦੋਸ਼ ਲਗਾਉਂਦੇ ਹੋਏ, ਹਰਿਆਣਾ ਵਿੱਚ ਹੜਤਾਲੀ ਸਫਾਈ ਕਰਮਚਾਰੀਆਂ ਨੇ ਮੰਗਲਵਾਰ ਨੂੰ ਕਰਨਾਲ ਅਤੇ ਸੋਨੀਪਤ ਵਿੱਚ ਨਗਰ ਨਿਗਮ ਦਫਤਰਾਂ ਨੂੰ ਤਾਲੇ ਲਗਾ ਕੇ ਆਪਣਾ ਵਿਰੋਧ ਤੇਜ਼ ਕਰ ਦਿੱਤਾ। ਹਾਂਸੀ, ਜੁਲਾਨਾ, ਤਾਵਡੂ, ਨਰਵਾਣਾ, ਝੱਜਰ, ਫਤਿਹਾਬਾਦ, ਰਤੀਆ, ਨਾਰਨੌਲ ਅਤੇ ਕੈਥਲ ਵਿੱਚ ਵੀ ਨਗਰ ਨਿਗਮ ਦਫਤਰਾਂ ਨੂੰ ਤਾਲੇ ਲਗਾਉਣ ਨਾਲ ਸਬੰਧਤ ਪ੍ਰਦਰਸ਼ਨ ਕੀਤੇ ਗਏ। ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਸਫਾਈ ਅਤੇ ਫਾਇਰ ਵਿਭਾਗ ਦੇ ਕਰਮਚਾਰੀਆਂ ਦਾ ਅੰਦੋਲਨ ਤੇਜ਼ ਹੁੰਦਾ ਜਾ ਰਿਹਾ ਹੈ। ਮੰਗਲਵਾਰ ਨੂੰ ਹੜਤਾਲੀ ਕਰਮਚਾਰੀਆਂ ਨੇ ਨਗਰ ਨਿਗਮ ਦਫਤਰਾਂ ਦੇ ਗੇਟਾਂ ਨੂੰ ਤਾਲੇ ਲਗਾ ਦਿੱਤੇ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦੋਸ਼…

Read More

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਉੱਚ ਪੱਧਰੀ ਵਫ਼ਦ ਨੇ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਅਧਿਕਾਰੀ ਜਨਾਬ ਸ਼ਾਇਦ ਅਹਿਮਦ ਵੜੈਚ ਨਾਲ ਮੁਲਾਕਾਤ ਕਰਕੇ ਨਵੰਬਰ ਮਹੀਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਜਾਣ ਵਾਲੇ ਜਥੇ ਲਈ ਸ਼ਰਧਾਲੂਆਂ ਨੂੰ ਖੁੱਲ੍ਹਦਿਲੀ ਨਾਲ ਵੀਜ਼ਾ ਦੇਣ ਲਈ ਆਖਿਆ ਹੈ। ਉਨ੍ਹਾਂ ਹਾਈ ਕਮਿਸ਼ਨਰ ਨੂੰ ਇਸ ਬਾਰੇ ਇਕ ਲਿਖਤੀ ਪੱਤਰ ਵੀ ਸੌਪਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀ.ਕੇ., ਸਕੱਤਰ ਬਲਵਿੰਦਰ ਸਿੰਘ…

Read More