Author: Rozana Desh Pardesh

मोहाली के फार्माकोलॉजी एवं टॉक्सिकोलॉजी विभाग द्वारा 17.08.2026 को आधुनिक फार्माकोलॉजी अनुसंधान के जनक एवं भारत में आधुनिक फार्माकोलॉजी अनुसंधान की स्थापना में महत्वपूर्ण भूमिका निभाने वाले कर्नल डॉ. आर.एन. चोपड़ा की जयंती के उपलक्ष्य में द्वितीय राष्ट्रीय फार्माकोलॉजी दिवस मनाया गया। इस अवसर पर विभिन्न आमंत्रित वक्ताओं द्वारा वैज्ञानिक एवं शोध से सम्बंधित व्याख्यान प्रस्तुत किए गए। प्रो. दुलाल पांडा, निदेशक एवं डीन प्रो. कुलभूषण टिक्कू ने कार्यक्रम का उद्घाटन किया। फार्माकोलॉजी एवं टॉक्सिकोलॉजी विभाग के अन्य संकाय सदस्य भी कार्यक्रम में उपस्थित हुए। इस अवसर पर नाईपर तथा बाहरी संस्थानों से लगभग 100 प्रतिनिधियों ने भाग लिया। कार्यक्रम…

Read More

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਫੈਸਲਾ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਜੀਵਨ, ਦਰਸ਼ਨ ਅਤੇ ਮਹਾਨ ਕੁਰਬਾਨੀ ਦੇ ਸਿਧਾਂਤਾਂ ‘ਤੇ ਆਧਾਰਿਤ ਹੈ। ਉਨ੍ਹਾਂ ਕਿਹਾ ਕਿ ਇੱਕ ਆਜ਼ਾਦ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਸਬੰਧੀ ਉਨ੍ਹਾਂ ਦੀ ਸੋਚ ਨੂੰ ਹਕੀਕਤ ਵਿੱਚ ਬਦਲਣ ਲਈ ਸਾਡੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ, ਉਨ੍ਹਾਂ ਕਿਹਾ ਕਿ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਕੋਈ ਕਸਰ ਨਹੀਂ ਛੱਡੇਗੀ ਅਤੇ ਉਨ੍ਹਾਂ ਦੀ ਸ਼ਾਨਦਾਰ ਵਿਰਾਸਤ ਨੂੰ ਸੁਰੱਖਿਅਤ ਰੱਖਣ ਅਤੇ ਹੁਸੈਨੀਵਾਲਾ ਨੂੰ ਇੱਕ ਪ੍ਰਮੁੱਖ ਸੈਰ-ਸਪਾਟਾ ਸਥਾਨ ਵਿੱਚ…

Read More

ਭੈਰੋਮੂੰਨਾ ਵਿਖੇ ਸਥਿਤ ਇੱਕ ਮੋਬਾਇਲ ਤੇਲ ਰਿਫਾਇਨਰੀ ਵਿੱਚ ਬੀਤੇ ਦਿਨ ਸੁ?ਕਰਵਾਰ ਬਾਅਦ ਦੁਪਹਿਰ ਅਚਾਨਕ ਅੱਗ ਲੱਗਣ ਕਾਰਨ ਹਫੜਾ-ਦਫੜੀ ਮੱਚ ਗਈ। ਮੁੱਢਲੀ ਜਾਣਕਾਰੀ ਅਨੁਸਾਰ ਬਿਜਲੀ ਦੇ ਸ਼ਾਰਟ ਸਰਕਟ ਤੋਂ ਬਾਅਦ ਤੇਲ ਦੀ ਭੱਠੀ ਵਿੱਚ ਜ਼ੋਰਦਾਰ ਧਮਾਕਾ ਹੋਇਆ, ਜਿਸ ਕਾਰਨ ਰਿਫਾਇਨਰੀ ਦੇ ਸ਼ੈੱਡ ਦੇ ਪਰਖੱਚੇ ਉੱਡ ਗਏ। ਧਮਾਕੇ ਕਾਰਨ ਨੇੜੇ ਰੱਖੇ ਤੇਲ ਦੇ ਕਈ ਡਰੰਮ ਵੀ ਨੁਕਸਾਨੇ ਗਏ ਅਤੇ ਉਨ੍ਹਾਂ ਵਿੱਚੋਂ ਤੇਲ ਲੀਕ ਹੋ ਗਿਆ। ਅੱਗ ਲੱਗਣ ਸਮੇਂ ਮੌਕੇ ’ਤੇ ਮੌਜੂਦ ਲੇਬਰ ਵੱਲੋਂ ਤੁਰੰਤ ਪਾਣੀ ਵਾਲੀ ਮੋਟਰ ਚਾਲੂ ਕਰਕੇ ਪਾਈਪਾਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ। ਫੈਕਟਰੀ ਮਾਲਕ ਸਨੀ ਕੁਮਾਰ ਵੱਲੋਂ ਘਟਨਾ ਦੀ ਸੂਚਨਾ ਲੁਧਿਆਣਾ ਫਾਇਰ ਸਟੇਸ਼ਨ…

Read More

ਪਿਛਲੇ 25 ਸਾਲਾਂ ਤੋਂ ਸਮਾਜ ਸੇਵਾ ਅਤੇ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਲਈ ਨਿਭਾਈ ਸੇਵਾ ਲਈ ਮਿਲਿਆ ਪੰਜਾਬ ਸਰਕਾਰ ਵੱਲੋਂ ਸਨਮਾਨ ਮਲੇਰਕੋਟਲਾ, 16 ਅਗਸਤ: (ਮੁਨਸ਼ੀ ਫ਼ਾਰੂਕ) ਪਿਛਲੇ 25 ਸਾਲਾਂ ਤੋਂ ਸਮਾਜ ਸੇਵਾ ਦੇ ਖੇਤਰ ਵਿੱਚ ਅਤੇ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਲਈ 50 ਕਿਲੋਮੀਟਰ ਏਰੀਏ ਵਿੱਚ ਰੁੱਖ ਲਗਾਉਣ ਦੀ ਸੇਵਾ ਨਿਭਾਉਣ ਵਾਲੇ ਉੱਘੇ ਸਮਾਜ ਸੇਵੀ ਅਤੇ ਉੱਘੇ ਵਾਤਾਵਰਨ ਪ੍ਰੇਮੀ ਇੰਦਰਜੀਤ ਸਿੰਘ ਮੁੰਡੇ ਚੇਅਰਮੈਨ ਕੇ ਐਸ ਗਰੁੱਪ ਮਾਲੇਰਕੋਟਲਾ ਨੂੰ 15 ਅਗਸਤ ਸੁਤੰਤਰਤਾ ਦਿਵਸ ਮੌਕੇ ਫਿਰੋਜ਼ਪੁਰ ਵਿਖੇ ਕਰਵਾਏ ਪੰਜਾਬ ਪੱਧਰੀ ਸਮਾਗਮ ਦੌਰਾਨ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਸਰਕਾਰ ਵੱਲੋਂ ਇੰਦਰਜੀਤ ਸਿੰਘ ਮੁੰਡੇ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ…

Read More

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ 13 ਅਗਸਤ ਨੂੰ ਮਹਾਰਾਸ਼ਟਰ ਦੇ ਨਾਂਦੇੜ ਸਥਿਤ ਗੁਰਦੁਆਰਾ ਮਾਤਾ ਸਾਹਿਬ ਕੌਰ ਵਿਖੇ ਹੋਏ ਹਮਲੇ ਨੂੰ ਲੈ ਕੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ 13 ਅਗਸਤ 2026 ਅਤੇ 4 ਦਸੰਬਰ 2024 ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਖਬੀਰ ਬਾਦਲ ’ਤੇ ਹੋਏ ਹਮਲਿਆਂ ਦੀਆਂ ਕੜੀਆਂ ਜੋੜ ਕੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਦੋਵਾਂ ਘਟਨਾਵਾਂ ਪਿੱਛੇ ਕਿਸੇ ਵੱਡੀ ਸਾਜ਼ਿਸ਼ ਦੀ ਸੰਭਾਵਨਾ ਦੀ ਵੀ ਜਾਂਚ ਕਰਨ ਲਈ ਕਿਹਾ ਹੈ।ਹਰਸਿਮਰਤ ਨੇ ਪੱਤਰ ’ਚ…

Read More

23 ਸਾਲਾ ਅਗਨੀਵੀਰ ਸਿਪਾਹੀ ਕੁਲਵਿੰਦਰ ਸਿੰਘ ਦੀ ਮੌਤ ਤੋਂ ਬਾਅਦ ਭਦੌੜ ਵਿਧਾਨ ਸਭਾ ਹਲਕੇ ਦੇ ਪਿੰਡ ਕਾਹਨੇਕੇ ਵਿੱਚ ਸੋਗ ਛਾ ਗਿਆ। ਫਿਰੋਜ਼ਪੁਰ ਵਿੱਚ ਡਿਊਟੀ ਦੌਰਾਨ ਬਿਮਾਰ ਹੋਣ ਕਾਰਨ ਉਸਦਾ ਦੇਹਾਂਤ ਹੋ ਗਿਆ। ਕੁਲਵਿੰਦਰ ਸਿੰਘ ਲਗਭਗ ਤਿੰਨ ਸਾਲ ਪਹਿਲਾਂ ਫੌਜ ਦੀ 113 ਇੰਜੀਨੀਅਰ ਯੂਨਿਟ ਵਿੱਚ ਸ਼ਾਮਲ ਹੋਇਆ ਸੀ, ਜੋ ਆਪਣੇ ਪਰਿਵਾਰ ਦੀ ਵਿੱਤੀ ਸਥਿਤੀ ਨੂੰ ਸੁਧਾਰਨ ਅਤੇ ਦੇਸ਼ ਦੀ ਸੇਵਾ ਕਰਨ ਦੇ ਸੁਪਨੇ ਤੋਂ ਪ੍ਰੇਰਿਤ ਸੀ। ਉਸਦੀ ਬੇਵਕਤੀ ਮੌਤ ਨੇ ਪਰਿਵਾਰ ਨੂੰ ਤਬਾਹ ਕਰ ਦਿੱਤਾ ਹੈ। ਤਿਰੰਗੇ ਵਿੱਚ ਲਪੇਟਿਆ ਕੁਲਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਉਸਦੇ ਜੱਦੀ ਪਿੰਡ ਕਾਹਨੇਕੇ ਪਹੁੰਚਿਆ। ਫੌਜ ਅਧਿਕਾਰੀ ਲੈਫਟੀਨੈਂਟ ਸ਼ਿਵ ਲੋਚਨ ਦੀ ਅਗਵਾਈ ਵਿੱਚ ਇੱਕ ਫੌਜੀ ਟੁਕੜੀ ਨੇ…

Read More

ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਮੋਹਾਲੀ ਦੇ ਮੁੱਲਾਂਪੁਰ ਵਿਖੇ ਰੱਖੇ ਸਮਾਗਮ ਵਿੱਚ ਮੋਹਿਤ ਜੰਡ ਦੀ ਪ੍ਰੇਰਨਾ ਸਦਕਾ ਵੱਡੀ ਗਿਣਤੀ ’ਚ ਨੌਜਵਾਨ ਪਾਰਟੀ ਵਿੱਚ ਸ਼ਾਮਲ ਹੋਏ। ਇਹਨਾਂ ਨੌਜਵਾਨਾਂ ਨੂੰ ਭਾਜਪਾ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਬੀਜੇਪੀ ਵਿੱਚ ਸ਼ਾਮਲ ਕਰਵਾਇਆ। ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਭ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਨੌਜਵਾਨਾਂ ਨੇ ਪੰਜਾਬ ਦੇ ਸੁਨਹਿਰੀ ਤੇ ਚੰਗੇ ਭਵਿੱਖ ਲਈ ਭਾਜਪਾ ਵਿੱਚ ਸ਼ਾਮਲ ਹੋ ਕੇ ਸਹੀ ਰਸਤਾ ਚੁਣਿਆ ਹੈ। ਉਹਨਾਂ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਜਾਂ ਸੂਬੇ ਦੀ ਸਭ ਤੋਂ ਵੱਡੀ ਤਾਕਤ ਹੁੰਦੇ ਹਨ। ਪੰਜਾਬ ਦੇ ਨੌਜਵਾਨਾਂ ਵਰਗਾ ਜੋਸ਼ ਤੇ ਮਿਹਨਤ…

Read More

ਸਹਾਰਨਪੁਰ ਨੇੜੇ ਬੀਤੇ ਦਿਨ ਵਾਪਰੇ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਇੰਡੋ-ਤਿਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੇ ਡੀਆਈਜੀ ਪਰਮਿੰਦਰ ਸਿੰਘ (54), ਜੋ ਸ੍ਰੀ ਆਨੰਦਪੁਰ ਸਾਹਿਬ ਦੇ ਮੂਲ ਨਿਵਾਸੀ ਸਨ, ਦਾ ਅੱਜ ਸ੍ਰੀ ਆਨੰਦਪੁਰ ਸਾਹਿਬ ਦੇ ਚਰਨ ਗੰਗਾ ਸ਼ਮਸ਼ਾਨ ਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਉਨ੍ਹਾਂ ਦੀ ਚਿਖਾ ਨੂੰ ਉਨ੍ਹਾਂ ਦੇ ਦੋਵੇਂ ਪੁੱਤਰਾਂ ਅੰਗਦ ਅਤੇ ਜੋਤ ਨੇ ਨਮ ਅੱਖਾਂ ਨਾਲ ਅਗਨੀ ਦਿੱਤੀ। ਇਸ ਮੌਕੇ ਸ਼ਮਸ਼ਾਨ ਘਾਟ ਦਾ ਮਾਹੌਲ ਬੇਹੱਦ ਗਮਗੀਨ ਬਣਿਆ ਹੋਇਆ ਸੀ ਅਤੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਸਾਕ-ਸਬੰਧੀਆਂ ਅਤੇ ਇਲਾਕਾ ਵਾਸੀਆਂ ਦੀਆਂ ਅੱਖਾਂ ਨਮ ਸਨ। ਅੰਤਿਮ ਸਸਕਾਰ ਤੋਂ ਪਹਿਲਾਂ ਆਈਟੀਬੀਪੀ ਦੇ ਜਵਾਨਾਂ ਵੱਲੋਂ ਡੀਆਈਜੀ ਪਰਮਿੰਦਰ ਸਿੰਘ ਦੀ ਮ੍ਰਿਤਕ ਦੇਹ…

Read More

ਸਾਬਕਾ ਰੇਲ ਰਾਜ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਲਈ 1,419 ਕਰੋੜ ਰੁਪਏ ਦੇ ਇੱਕ ਵੱਡੇ ਰੇਲਵੇ ਪ੍ਰੋਜੈਕਟ ਨੂੰ ਮਨਜ਼ੂਰੀ ਮਿਲਣ ਦਾ ਸਵਾਗਤ ਕੀਤਾ ਹੈ। ਬਿੱਟੂ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਸਰਹੱਦੀ ਖੇਤਰਾਂ ਨੂੰ ਰੇਲਵੇ ਨੈੱਟਵਰਕ ਨਾਲ ਸਿੱਧਾ ਜੋੜਨ ਵਿੱਚ ਵੱਡੀ ਮਦਦ ਮਿਲੇਗੀ। ਬਿੱਟੂ ਮੁਤਾਬਕ ਬਿਆਸ ਤੋਂ ਕਾਦੀਆਂ ਅਤੇ ਅੱਗੇ ਬਟਾਲਾ-ਕਾਦੀਆਂ ਲਾਈਨ ਨੂੰ ਜੋੜਨ ਸਮੇਤ ਪੰਜਾਬ ਦੇ ਸਰਹੱਦੀ ਇਲਾਕਿਆਂ ਨੂੰ ਰੇਲਵੇ ਨੈੱਟਵਰਕ ਨਾਲ ਜੋੜਨ ਲਈ ਇਹ ਮਹੱਤਵਪੂਰਨ ਪ੍ਰਾਜੈਕਟ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਬਿਆਸ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਆਉਣ ਵਾਲੀਆਂ ਲਾਈਨਾਂ ਨੂੰ ਪਠਾਨਕੋਟ ਵੱਲੋਂ ਆਉਣ ਵਾਲੇ ਰੂਟ ਨਾਲ ਜੋੜਿਆ ਜਾ ਸਕੇਗਾ ਅਤੇ ਸਰਹੱਦੀ ਖੇਤਰਾਂ…

Read More

ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੀ ਅਗਵਾਈ ਹੇਠ ਕਿਸਾਨਾਂ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਅਤੇ ਹੋਰ ਖੇਤੀ ਮੁੱਦਿਆਂ ਦੇ ਵਿਰੋਧ ਵਿੱਚ ਇੱਕ ਵਾਰ ਫਿਰ ਦਿੱਲੀ ਮਾਰਚ ਦਾ ਸੱਦਾ ਦਿੱਤਾ ਹੈ। ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਸੈਂਕੜੇ ਕਿਸਾਨ ਸਰਹੱਦ ’ਤੇ ਇਕੱਠੇ ਹੋਏ। ਪਰ ਕਿਸਾਨਾਂ ਨੂੰ ਪੰਜਾਬ ਵਾਲੇ ਪਾਸੇ ਹੀ ਰੋਕ ਲਿਆ ਗਿਆ ਹੈ। ਹਰਿਆਣਾ ਵਿਚ ਦਾਖਲ ਹੋਣ ਤੋਂ ਰੋਕਣ ਲਈ ਪ੍ਰਸ਼ਾਸਨ ਨੇ ਬਹੁ-ਪਰਤੀ ਬੈਰੀਕੇਡ, ਕੰਕਰੀਟ ਦੇ ਬਲਾਕ, ਜ਼ੰਜੀਰਾਂ ਨਾਲ ਬੰਨ੍ਹੇ ਲੋਹੇ ਦੇ ਪਿੰਜਰੇ ਲਾਏ ਹਨ ਅਤੇ ਪੁਲੀਸ ਟੁਕੜੀਆਂ ਤਾਇਨਾਤ ਕੀਤੀਆਂ ਹਨ। ਪ੍ਰਦਰਸ਼ਨਕਾਰੀ ਕਿਸਾਨ ਜਥੇਬੰਦੀਆਂ ਸਾਰੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਕਰ ਰਹੀਆਂ ਹਨ।…

Read More