Author: Rozana Desh Pardesh

ਸੇਵਾ ਤੇ ਸ਼ਰਧਾ ਭਾਵਨਾ ਨੂੰ ਮੁੱਖ ਰੱਖਦਿਆਂ ਭਗਵੰਤ ਸਿੰਘ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦਾ ਵਿਸਥਾਰ ਕੀਤਾ ਹੈ, ਜਿਸ ਤਹਿਤ ਹੁਣ ਸ਼ਰਧਾਲੂ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ ਜੀ-ਵ੍ਰਿੰਦਾਵਨ ਧਾਮ ਵਰਗੇ ਪਵਿੱਤਰ ਅਸਥਾਨਾਂ ਦੀ ਯਾਤਰਾ ਕਰ ਰਹੇ ਹਨ। ਬੁੱਧਵਾਰ ਨੂੰ ਇਨ੍ਹਾਂ ਅਸਥਾਨਾਂ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ 15 ਬੱਸਾਂ ਨੂੰ ’ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਸ਼ਿਆਰਪੁਰ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ, ਜਿਨ੍ਹਾਂ ਨੇ ਬੱਸਾਂ ਦੇ ਅੰਦਰ ਜਾ ਕੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਅਤੇ ਸ਼ਰਧਾਲੂਆਂ ਨਾਲ ਗੱਲਬਾਤ ਕੀਤੀ। ਇਸ ਯੋਜਨਾ ਤਹਿਤ 50 ਸਾਲ ਅਤੇ…

Read More

ਮੁਲਾਜ਼ਮ ਅਤੇ ਪੈਨਸ਼ਨਰਜ਼ ਭਲਾਈ ਫਰੰਟ ਪੰਜਾਬ ਦੀ ਅਗਵਾਈ ਹੇਠ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਕੀਤੀ ਗਈ ਰੈਲੀ ਵਿੱਚ ਅੰਮ੍ਰਿਤਸਰ ਤੋਂ ਵੱਡੀ ਗਿਣਤੀ ਵਿੱਚ ਸਾਥੀਆਂ ਨੇ ਸ਼ਮੂਲੀਅਤ ਕੀਤੀ। ਫਰੰਟ ਵੱਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕਾਂ ਦੀ ਰਾਖੀ ਲਈ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਰੈਲੀ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਜਥੇਬੰਦੀਆਂ ਦੇ ਆਗੂਆਂ ਨੇ ਪਹੁੰਚ ਕੇ ਸਰਕਾਰ ਵਿਰੁੱਧ ਆਪਣੀਆਂ ਮੰਗਾਂ ਦੀ ਆਵਾਜ਼ ਬੁਲੰਦ ਕੀਤੀ। ਇਸ ਰੈਲੀ ਦੇ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ ਦੇਣ, ਮਹਿੰਗਾਈ…

Read More

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕਰਮਚਾਰੀਆਂ ਵੱਲੋਂ ਸਰਕਾਰ ਤੋਂ ਕਰੋੜਾਂ ਦੇ ਬਕਾਏ ਜਾਰੀ ਕਰਵਾਉਣ ਲਈ ਕੀਤੇ ਜਾ ਰਹੇ ਰੋਸ ਪ੍ਰਦਰਸਨ ’ਤੇ ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ। ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸਿੱਖਿਆ ਖੇਤਰ ਵਿੱਚ ਵੱਡੇ-ਵੱਡੇ ਦਾਅਵੇ ਕਰਨ ਵਾਲੀ ਸਰਕਾਰ ਦੀ ਅਸਲੀਅਤ ਹੁਣ ਜਮੀਨੀ ਪੱਧਰ ’ਤੇ ਸਾਹਮਣੇ ਆ ਰਹੀ ਹੈ। ਭਾਜਪਾ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਜਿਸ ਪੰਜਾਬ ਸਕੂਲ ਸਿੱਖਿਆ ਬੋਰਡ ’ਤੇ ਸਰਕਾਰ ਆਪਣੀਆਂ ਮੁਫਤ ਸਿੱਖਿਆ ਸਕੀਮਾਂ ਦਾ ਵਿੱਤੀ ਬੋਝ ਪਾ ਰਹੀ ਹੈ, ਉਸੇ ਬੋਰਡ ਦੇ ਕਰੀਬ 574 ਕਰੋੜ ਸਰਕਾਰ ਵੱਲੋਂ ਬਕਾਇਆ ਪਏ ਹਨ। ਇਹ ਸਥਿਤੀ ਸਰਕਾਰ ਦੀ ਵਿੱਤੀ…

Read More

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਅੱਜ ਅੰਮ੍ਰਿਤਸਰ ਪ੍ਰੈਸ ਕਲੱਬ ਵਿਖੇ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਦੀ ਅਗਵਾਈ ਪਾਰਟੀ ਦੇ ਪਾਰਲੀਮਾਨੀ ਬੋਰਡ ਮੈਂਬਰਾਂ ਅਤੇ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖ਼ਾਲਸਾ ਨੇ ਕੀਤੀ। ਇਸ ਮੌਕੇ ਪਾਰਲੀਮਾਨੀ ਬੋਰਡ ਦੇ ਕੋਆਰਡੀਨੇਟਰ ਸ੍ਰ. ਕਾਬਲ ਸਿੰਘ, ਸ੍ਰ. ਸੁਖਵਿੰਦਰ ਸਿੰਘ ਅਗਵਾਨ ( ਭਤੀਜੇ ਸ਼ਹੀਦ ਭਾਈ ਸਤਵੰਤ ਸਿੰਘ ਜੀ ), ਸ੍ਰ. ਬਾਬੂ ਸਿੰਘ ਬਰਾੜ ਅਤੇ ਸ੍ਰ. ਪ੍ਰਗਟ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਪ੍ਰੈਸ ਕਾਨਫਰੰਸ ਦੌਰਾਨ 2027 ਦੀਆਂ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਵੱਲੋਂ ਗਠਿਤ ਪਾਰਲੀਮਾਨੀ ਬੋਰਡ ਨੇ ਪੰਥਕ ਪਹਿਲਕਦਮੀਆਂ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਮੁੱਖ ਰੱਖਦਿਆਂ ਪੰਜ ਹੋਰ…

Read More

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਿਲ੍ਹਾ ਅੰਮ੍ਰਿਤਸਰ ਵਿੱਚ ਜਥੇਬੰਦਕ ਚੋਣਾਂ ਦੇ ਚਲਦਿਆਂ ਜੋਨ ਤਰਸਿੱਕਾ ਦੀ ਪਿੰਡ ਪੱਧਰੀ ਚੋਣ ਪ੍ਰਕਿਰਿਆ ਪੂਰੀ ਹੋਣ ਉਪਰੰਤ 11 ਅਗਸਤ ਨੂੰ ਪਿੰਡ ਸੈਦੋਲੇਹਲ ਵਿੱਚ ਸੂਬਾ ਆਗੂ ਸਰਵਣ ਸਿੰਘ ਪੰਧੇਰ, ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਦੀ ਅਗਵਾਈ ਵਿੱਚ ਜੋਨ ਦਾ ਡੈਲੀਗੇਟ ਇਜਲਾਸ ਸੱਦ ਕੇ ਔਰਤਾਂ ਦੀ 11 ਮੈਬਰੀ ਅਤੇ ਮਰਦਾਂ ਦੀ 19 ਮੈਂਬਰੀ ਇਕਾਈ ਦਾ ਪੁਨਰਗਠਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਦੱਸਿਆ ਕਿ 21 ਪਿੰਡਾਂ ਤੋਂ ਇਜ਼ਲਾਸ ਵਿੱਚ ਪਹੁੰਚੇ ਡੈਲੀਗੇਟਾਂ ਵੱਲੋਂ ਹਾਜ਼ਰੀ ਭਰ ਕੇ ਸਰਬ ਸੰਮਤੀ ਨਾਲ ਦੋਨੋਂ ਕਮੇਟੀਆਂ ਬਣਾਉਣ ਦਾ ਫੈਸਲਾ ਕੀਤਾ ਗਿਆ। ਉਹਨਾ ਦੱਸਿਆ ਕਿ ਬੀਬੀਆਂ ਵੱਲੋਂ ਜੋਨ ਪ੍ਰਧਾਨ ਕੁਲਵਿੰਦਰ ਕੌਰ ਕੋਟ ਖਹਿਰਾ,…

Read More

ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਸੰਸਦ ਦੇ ਚੱਲ ਰਹੇ ਮਾਨਸੂਨ ਸੈਸਨ ਦੌਰਾਨ ਰਾਜ ਸਭਾ ਵਿੱਚ ਸਿਫਰ ਕਾਲ ਮੌਕੇ ਸੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੀ ਇੱਕ ਅਣਗੌਲੀ ਵਿਰਾਸਤ ਦਾ ਮੁੱਦਾ ਉਠਾਉਂਦਿਆਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਰੋਪੜ ਵਿਖੇ ਸਤਲੁਜ ਦਰਿਆ ਦੇ ਕੰਢੇ ਸਥਿਤ ਉਸ ਇਤਿਹਾਸਕ ਸਥਾਨ ਨੂੰ ਸੰਭਾਲ ਕੇ ਉੱਥੇ “ਮਹਾਰਾਜਾ ਰਣਜੀਤ ਸਿੰਘ ਕੂਟਨੀਤਿਕ ਵਿਰਾਸਤ ਯਾਦਗਾਰ, ਰੋਪੜ”ਸਥਾਪਿਤ ਕੀਤੀ ਜਾਵੇ, ਜਿੱਥੇ 26 ਅਕਤੂਬਰ 1831 ਨੂੰ ਮਹਾਰਾਜਾ ਰਣਜੀਤ ਸਿੰਘ ਜੀ ਅਤੇ ਤਤਕਾਲੀ ਗਵਰਨਰ ਜਨਰਲ ਲਾਰਡ ਵਿਲੀਅਮ ਬੈਂਟਿੰਕ ਦੀ ਇਤਿਹਾਸਕ ਕੂਟਨੀਤਿਕ ਮੁਲਾਕਾਤ ਹੋਈ ਸੀ। ਇਸ ਮੁਲਾਕਾਤ ਦੀ ਇਤਿਹਾਸਕ ਅਹਿਮੀਅਤ ਬਾਰੇ ਦੱਸਦਿਆਂ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਕਿਹਾ, “ਭਾਰਤ ਦੇ…

Read More

ਯੂਨੀਵਰਸਿਟੀ ਪਟਿਆਲਾ ਵਿਖੇ ਫੀਸਾਂ ਵਿੱਚ ਕੀਤੇ ਗਏ ਵਾਧੇ ਦੇ ਵਿਰੋਧ ਵਿੱਚ ਸ਼ੁਰੂ ਹੋਏ ਪੱਕੇ ਮੋਰਚੇ ਦੇ ਪਹਿਲੇ ਹੀ ਦਿਨ ਮਾਹੌਲ ਕਾਫੀ ਗਰਮਾ ਗਿਆ। ਯੂਨੀਵਰਸਿਟੀ ਵਿੱਚ ਇੱਕ ਸਮਾਗਮ ਵਿੱਚ ਹਿੱਸਾ ਲੈਣ ਪਹੁੰਚੇ ਸੂਬੇ ਦੇ ਸਿਹਤ ਮੰਤਰੀ ਨੂੰ ਵਿਦਿਆਰਥੀਆਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਵਾਈਸ ਚਾਂਸਲਰ ਦਫ਼ਤਰ ਅੱਗੇ ਧਰਨੇ ’ਤੇ ਬੈਠੇ ਵਿਦਿਆਰਥੀਆਂ ਨੇ ਮੰਤਰੀ ਦੀ ਗੱਡੀ ਦਾ ਘਿਰਾਓ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ, ਜਿਸ ਨਾਲ ਕੈਂਪਸ ਵਿੱਚ ਸਥਿਤੀ ਬੇਹੱਦ ਤਣਾਅਪੂਰਨ ਹੋ ਗਈ। ਘਿਰਾਓ ਦੌਰਾਨ ਵਿਦਿਆਰਥੀ ਆਗੂਆਂ ਨੇ ਸਿਹਤ ਮੰਤਰੀ ’ਤੇ ਸਵਾਲਾਂ ਦੀ ਬੌਛਾਰ ਕਰ ਦਿੱਤੀ। ਆਗੂਆਂ ਨੇ ਪੰਜਾਬ ਸਰਕਾਰ ਤੋਂ ਯੂਨੀਵਰਸਿਟੀ ਦੀ ਦਿਨੋ-ਦਿਨ ਵਿਗੜ ਰਹੀ ਵਿੱਤੀ ਹਾਲਤ ਨੂੰ ਸੁਧਾਰਨ ਲਈ ਵਿਸ਼ੇਸ਼…

Read More

ਪੰਜਾਬ ਅੰਦਰ ਮਜਬੂਤ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਦੁੱਖੀ ਹਨ! ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਸਤਰਾਣਾ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਨਛੱਤਰ ਸਿੰਘ ਅਰਾਈਮਾਜ਼ਰਾਂਵੱਲੋਂ ਇਸ ਦਾ ਪਰਗ ਵਾ ਕੀਤਾ ਗਿਆ!ਜ਼ਿਲਾ ਪਟਿਆਲਾ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਵਿਸ਼ੇਸ਼ ਸੰਗਠਨਾਤਮਕ ਮੀਟਿੰਗ ਕਰਨ ਪਹੁੰਚੇ ਪੰਜਾਬ ! ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਪ੍ਰਦੇਸ਼ 5 ਕਾਂਗਰਸ ਕਮੇਟੀ ਦੇ ਪ੍ਰਧਾਨ (ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਲਕਾ ਸ਼ੁਤਰਾਣਾ ਤੋਂ ਸੰਭਾਵੀ ਉਮੀਦਵਾਰ ਅਤੇ ਐੱਸ. ਸੀ. ਸੈੱਲ ਦੇ ਸੂਬਾ ਸਿੰਘ ਅਰਾਈਮਾਜਰਾ ਦੀ ਕੁਆਰਡੀਨੇਟਰ ਨਛੱਤਰ ਪਾਰਟੀ ਪ੍ਰਤੀ ਨਿਸ਼ਠਾ ਅਤੇ ਮਿਹਨਤ ਦੀ ਪੂਰੀ ਸ਼ਲਾਘਾ ਕਰਦਿਆਂ ਉਨ੍ਹਾਂ ਦੀ ਪਿੱਠ ਥਾਪੜੀ। ਮਹੱਤਵਪੂਰਨ ਜ਼ਿਲਾ ਪੱਧਰੀ ਬੈਠਕ ਦੌਰਾਨ ਦੋਵਾਂ…

Read More

ਪੰਜਾਬ ਕਾਂਗਰਸ ਅੰਦਰ ਚੱਲ ਰਹੀ ਧੜੇਬੰਦੀ ਦੇ ਵਿਚਕਾਰ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੰਸਦ ਦੇ ਬਾਹਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਕੇ.ਸੀ. ਵੇਣੂਗੋਪਾਲ ਵੀ ਮੌਜੂਦ ਸਨ ਅਤੇ ਰਾਹੁਲ ਗਾਂਧੀ ਨਾਲ ਗੱਲਬਾਤ ਕਰਦੇ ਦੇਖੇ ਗਏ। ਇਸ ਤੋਂ ਪਹਿਲਾਂ, ਮੰਗਲਵਾਰ ਰਾਤ ਨੂੰ, ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਚੰਨੀ ਧੜੇ ਦੀ ਇੱਕ ਮੀਟਿੰਗ ਹੋਈ। ਪ੍ਰਤਾਪ ਸਿੰਘ ਬਾਜਵਾ, ਰਾਣਾ ਗੁਰਜੀਤ, ਧਰਮਵੀਰ ਗਾਂਧੀ, ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਅਤੇ ਪ੍ਰਗਟ ਸਿੰਘ ਸਮੇਤ ਆਗੂ ਮੀਟਿੰਗ ਵਿੱਚ ਸ਼ਾਮਲ ਹੋਏ ਅਤੇ ਰਾਤ ਦੇ ਖਾਣੇ ਲਈ ਰੰਧਾਵਾ ਨਾਲ ਸ਼ਾਮਲ ਹੋਏ। ਇਸ ਦੌਰਾਨ, ਭੁਪੇਸ਼ ਬਘੇਲ ਦੇ ਦੌਰੇ ਤੋਂ ਬਾਅਦ ਪੈਦਾ ਹੋਈ ਸਥਿਤੀ ਨੇ ਪਾਰਟੀ ਹਾਈ…

Read More

ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਅੱਜ ਡਿਪਟੀ ਕਮਿਸ਼ਨਰਾਂ ਨੂੰ ਰਾਜ ਵਿੱਚੋਂ ਟੀ.ਬੀ. ਦੇ ਪੂਰਨ ਖਾਤਮੇ ਲਈ ਠੋਸ ਅਤੇ ਨਤੀਜੇਮੁਖੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ‘ਟੀ.ਬੀ. ਮੁਕਤ ਭਾਰਤ ਮੁਹਿੰਮ’ ਅਤੇ ‘ਨਿਕਸ਼ੈ ਮਿੱਤਰ ਪਹਿਲ’ ਤਹਿਤ ਕੀਤੇ ਜਾ ਰਹੇ ਕੰਮਾਂ ਦੇ ਪ੍ਰਭਾਵ ਦਾ ਮੁਲਾਂਕਣ ਕਰਨ ਲਈ ਸਮੇਂ-ਸਮੇਂ ‘ਤੇ ਨਤੀਜਿਆਂ ਦਾ ਆਡਿਟ ਕੀਤਾ ਜਾਵੇ। ਰਾਜਪਾਲ ‘ਟੀ.ਬੀ. ਮੁਕਤ ਭਾਰਤ ਮੁਹਿੰਮ’ ਅਤੇ ‘ਨਿਕਸ਼ੈ ਮਿੱਤਰ ਪਹਿਲ’ ਤਹਿਤ ਹਰਿਆਣਾ ਰਾਜ ਵਿੱਚ ਕੀਤੇ ਜਾ ਰਹੇ ਕੰਮਾਂ ਅਤੇ ਪ੍ਰਗਤੀ ਦੀ ਸਮੀਖਿਆ ਕਰਨ ਲਈ ਚੰਡੀਗੜ੍ਹ ਸਥਿਤ ਲੋਕ ਭਵਨ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਸੂਬੇ ਦੇ 13 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸੰਬੋਧਿਤ ਕਰ ਰਹੇ ਸਨ। ਪ੍ਰੋ.…

Read More