Author: Rozana Desh Pardesh

ਮੁਨਸ਼ੀ ਫ਼ਾਰੂਕ ਅੱਜ ਜਿਲ੍ਹ ਮਾਲੇਰਕੋਟਲਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅਤੇ ਕੇਂਦਰੀ ਟਰੇਡ ਯੂਨੀਅਨਾਂ ਦੁਆਰਾ ਸਮਰਥਤ, ਭਾਰਤ ਛੱਡੋ ਦਿਵਸ ਦੀ 84ਵੀਂ ਵਰ੍ਹੇਗੰਢ ਦੀ ਯਾਦ ਵਿੱਚ ਦੇਸ਼ ਵਿਆਪੀ ਜੇਲ੍ਹ ਭਰੋ ਅੰਦੋਲਣ ਅਤੇ ਵਿਰੋਧ ਪ੍ਰਦਰਸ਼ਨਾਂ ਕੀਤੇ ਗਏ।ਬੀਕੇਯੂ ਏਕਤਾ ਉਗਰਾਹਾਂ ਦੇ ਜਿਲ੍ਹਾ ਜਰਨਲ ਸਕੱਤਰ ਕੇਵਲ ਸਿੰਘ ਭੜੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਅੰਦੋਲਨ ਕੇਂਦਰ ਸਰਕਾਰ ਖਿਲਾਫ਼ ਕਿਸਾਨਾਂ, ਖੇਤੀਬਾੜੀ ਕਾਮਿਆਂ, ਉਦਯੋਗਿਕ ਕਾਮਿਆਂ, ਪੇਂਡੂ ਮਜ਼ਦੂਰਾਂ, ਆਦਿਵਾਸੀਆਂ, ਕਰਮਚਾਰੀਆਂ, ਨੌਜਵਾਨਾਂ, ਔਰਤਾਂ ਅਤੇ ਹੋਰ ਮਿਹਨਤਕਸ਼ ਵਰਗਾਂ ਦੀ ਸਮੂਹਿਕ ਆਵਾਜ਼ ਨੂੰ ਪ੍ਰਗਟ ਕਰਨ ਲਈ ਕੀਤਾ ਜਾ ਰਿਹਾ ਹੈ। ਅਸੀਂ ਦਿੱਲੀ ਦੀਆਂ ਸਰਹੱਦਾਂ ’ਤੇ ਇਤਿਹਾਸਕ ਕਿਸਾਨ ਸੰਘਰਸ਼ ਦੇ ਸਿੱਟੇ ਵਜੋਂ ਕੇਂਦਰ ਸਰਕਾਰ ਵੱਲੋਂ 9 ਦਸੰਬਰ…

Read More

ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਨਿਊ ਸਨਸਿਟੀ ਫੇਜ਼-1, ਬਸਤੀ ਦਾਨਿਸ਼ਮੰਦਾ ਵਿਖੇ ਲੋਕ ਮਿਲਣੀ ਦੌਰਾਨ ਇਲਾਕਾ ਵਾਸੀਆਂ ਦੇ ਰੁ-ਬਰੂ ਹੁੰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਜਲਦ ਤੋਂ ਜਲਦ ਢੁੱਕਵਾਂ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਲੋਕ ਮਿਲਣੀ ਪਹਿਲਕਦਮੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਰਾਹੀਂ ਨਾਗਰਿਕ ਸਿੱਧੇ ਤੌਰ ’ਤੇ ਅਤੇ ਬਿਨਾਂ ਕਿਸੇ ਝਿਜਕ ਦੇ ਆਪਣੇ ਮਸਲੇ ਸਰਕਾਰ ਤੱਕ ਪਹੁੰਚਾ ਰਹੇ…

Read More

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸੱਤਾਧਾਰੀ ਪਾਰਟੀ ਲਈ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਬਹੁਤ ਮਾੜੀ ਖ਼ਬਰ ਅੱਜ ਸਵੇਰ ਚੜ੍ਹਦਿਆਂ ਹੀ ਸਾਹਮਣੇ ਆਈ ਹੈ। ਮਾਝੇ ਦੇ ਅਹਿਮ ਵਿਧਾਨ ਸਭਾ ਹਲਕਾ ਰਾਜਾਸਾਂਸੀ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਅੰਦਰੂਨੀ ਕਲੇਸ਼ ਨੇ ਅੱਜ ਇੱਕ ਵੱਡਾ ਰੂਪ ਧਾਰਨ ਕਰ ਲਿਆ ਹੈ। ਪੈਰਾਸ਼ੂਟ ਰਾਹੀਂ ਹਲਕੇ ਵਿੱਚ ਉਤਾਰੇ ਗਏ ਹਲਕਾ ਇੰਚਾਰਜ਼ ਮੈਡਮ ਸੋਨੀਆ ਮਾਨ ਦੀਆਂ ਲਗਾਤਾਰ ਵਧਦੀਆਂ ਆਪਹੁਦਰੀਆਂ, ਤਾਨਾਸ਼ਾਹੀ ਰਵੱਈਏ ਅਤੇ ਪੁਰਾਣੇ ਟਕਸਾਲੀ ਵਰਕਰਾਂ ਦੀ ਕੀਤੀ ਜਾ ਰਹੀ ਅਣਦੇਖੀ ਤੋਂ ਤੰਗ ਆ ਕੇ ਅੱਜ ਪਾਰਟੀ ਦੇ ਥੰਮ?ਹ ਮੰਨੇ ਜਾਂਦੇ ਕਈ ਚੋਟੀ ਦੇ ਆਗੂਆਂ ਨੇ ਇੱਕੋ ਵੇਲੇ ਬਗ਼ਾਵਤੀ ਬਿਗੁਲ ਵਜਾਉਂਦਿਆਂ ਆਪਣੇ ਅਸਤੀਫ਼ੇ ਸੌਂਪ ਦਿੱਤੇ ਹਨ ਅਤੇ…

Read More

ਸੰਸਦੀ ਕਾਰਜ ਮੰਤਰੀ ਕਿਰੇਨ ਰਿਜਿਜੂ ਨੇ ਸੋਮਵਾਰ ਨੂੰ ਕਿਹਾ ਕਿ ਸਰਕਾਰ ਦੇਸ਼ ਭਰ ’ਚ ਹੋ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨਾਂ ਅਤੇ ਇਸ ਨਾਲ ਸਬੰਧਤ ਗਤੀਵਿਧੀਆਂ ’ਤੇ ਵਿਸਥਾਰਤ ਚਰਚਾ ਲਈ ਤਿਆਰ ਹੈ, ਪਰ ਵਿਰੋਧੀ ਧਿਰ ਨੂੰ ਸ਼ਾਂਤੀ ਨਾਲ ਜਵਾਬ ਸੁਣਨਾ ਹੋਵੇਗਾ। ਰਿਜਿਜੂ ਨੇ ਸੰਸਦ ਕੰਪਲੈਕਸ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਨੇ ਵਿਰੋਧੀ ਧਿਰ ਨੂੰ ਸਪੱਸ਼ਟ ਤੌਰ ’ਤੇ ਪੇਸ਼ਕਸ਼ ਕੀਤੀ ਹੈ ਕਿ ਉਹ ਵਿਦਿਆਰਥੀ ਵਿਰੋਧ ਪ੍ਰਦਰਸ਼ਨਾਂ ਅਤੇ ਇਸ ਨਾਲ ਸਬੰਧਤ ਗਤੀਵਿਧੀਆਂ ’ਤੇ ਵਿਸਥਾਰਤ ਚਰਚਾ ਲਈ ਤਿਆਰ ਹੈ। ਉਨ੍ਹਾਂ ਕਿਹਾ,‘ਮੈਂ ਸਿਰਫ਼ ਵਿਰੋਧੀ ਧਿਰ ਨੂੰ ਇਹ ਕਹਿਣਾ ਚਾਹੁੰਦਾ ਹਾਂ ਕਿ ਜਦੋਂ ਚਰਚਾ ਦਾ ਜਵਾਬ ਦਿੱਤਾ ਜਾ ਰਿਹਾ ਹੋਵੇ, ਉਦੋਂ ਉਨ੍ਹਾਂ ਨੂੰ ਸਦਨ…

Read More

ਭਾਜਪਾ ਜਿਲਾ ਜਲੰਧਰ ਸਹਿਰੀ ਦੇ ਜਿਲਾ ਪ੍ਰਧਾਨ ਅਸ਼ੋਕ ਸਰੀਨ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ’ਆਪ’ ਸਰਕਾਰ ਦੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਨਕਾਰਾਤਮਕ ਅਤੇ ਸਰਕਾਰੀ ਮੁਲਾਜ਼ਮ ਵਿਰੋਧੀ ਸੋਚ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਅਦਾਲਤ ਨੇ ਮਹਿੰਗਾਈ ਭੱਤੇ (ਡੀਏ) ਦੇ ਬਕਾਏ ਰੋਕਣ ਲਈ ਸਰਕਾਰ ਵੱਲੋਂ ਦਿੱਤੀ ਹਰ ਦਲੀਲ ਨੂੰ ਰੱਦ ਕਰ ਦਿੱਤਾ। ਅਸ਼ੋਕ ਸਰੀਨ ਨੇ ਕਿਹਾ ਕਿ ਅਦਾਲਤ ਵਿੱਚ ਹਾਰ ਤੋਂ ਬਾਅਦ ਵੀ ਪੰਜਾਬ ਸਰਕਾਰ ਉਹੀ ਪੁਰਾਣੀਆਂ ਦਲੀਲਾਂ ਦੁਹਰਾ ਕੇ ਮੁਲਾਜ਼ਮਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਨ੍ਹਾਂ ਨੂੰ ਹਾਈ ਕੋਰਟ ਆਪਣੇ ਵਿਸਤ੍ਰਿਤ ਫ਼ੈਸਲੇ ਵਿੱਚ…

Read More

ਜੇਪੀਐਸਸੀ ਦੀਆਂ ਪ੍ਰੀਖਿਆਵਾਂ ’ਚ ਗੜਬੜੀ ਦੇ ਮਾਮਲੇ ’ਚ ਸੀਆਈਡੀ ਨੇ ਵੱਡੀ ਕਾਰਵਾਈ ਕਰਦਿਆਂ ਸਾਬਕਾ ਚੇਅਰਮੈਨ ਐਲ. ਖਿਆਂਗਤੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਸੀਆਈਡੀ ਦੀ ਟੀਮ ਉਨ੍ਹਾਂ ਨੂੰ ਆਪਣੇ ਦਫ਼ਤਰ ਲੈ ਗਈ ਹੈ। ਦੱਸਿਆ ਜਾ ਰਹਾ ਹੈ ਕਿ ਪੁੱਛਗਿੱਛ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਸ਼ਾਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਕਿ ਐਲ. ਖਿਆਂਗਤੇ ਤੋਂ 394 ਪਹਿਲਾਂ ਵੀ ਕਈ ਗੇੜਾਂ ਦੀ ਪੁੱਛਗਿੱਛ ਕਰ ਚੁੱਕੀ ਸੀ। 28 ਜੁਲਾਈ ਤੋਂ ਸ਼ੁਰੂ ਹੋਈ ਪੁੱਛਗਿੱਛ ਦੌਰਾਨ ਜਾਂਚ ਏਜੰਸੀ ਨੇ ਉਨ੍ਹਾਂ ਤੋਂ ਕਈ ਸਵਾਲ ਪੁੱਛੇ ਸਨ।

Read More

ਝਾਰਖੰਡ ਪਬਲਿਕ ਸਰਵਿਸ ਕਮਿਸ਼ਨ (ਜੇਪੀਐਸਸੀ) ਅਤੇ ਝਾਰਖੰਡ ਸਟਾਫ ਸਿਲੈਕਸ਼ਨ ਕਮਿਸ਼ਨ (ਜੇਪੀਐਸਸੀ-ਸੀਜੀਐਲ) ਪ੍ਰੀਖਿਆਵਾਂ ਵਿੱਚ ਹੋਈਆਂ ਕਥਿਤ ਬੇਨਿਯਮੀਆਂ ਦੇ ਵਿਰੋਧ ਵਿੱਚ ਸੋਮਵਾਰ ਨੂੰ ਰਾਂਚੀ ਵਿਖੇ ’ਵਿਧਾਨ ਸਭਾ ਘੇਰਾਓ’ ਮਾਰਚ ਕੱਢਿਆ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੂੰ ਰੋਕਣ ਅਤੇ ਭੀੜ ’ਤੇ ਕਾਬੂ ਪਾਉਣ ਲਈ ਝਾਰਖੰਡ ਪੁਲਿਸ ਨੇ ਲਾਠੀਚਾਰਜ ਕੀਤਾ ਅਤੇ ਪਾਣੀ ਦੀਆਂ ਤੋਪਾਂ (ਵਾਟਰ ਕੈਨਨ) ਦੀ ਵਰਤੋਂ ਕੀਤੀ। ਜੇਪੀਐਸਸੀ-ਜੇਐਸਐਸਸੀ ਸੁਧਾਰ ਮੋਰਚਾ ਦੀ ਅਗਵਾਈ ਹੇਠ ਕੱਢੇ ਗਏ ਇਸ ਮਾਰਚ ਵਿੱਚ ਵੱਡੀ ਸੰਖਿਆ ਵਿੱਚ ਪ੍ਰੀਖਿਆਰਥੀ ਵਿਧਾਨ ਸਭਾ ਨੇੜੇ ਇਕੱਠੇ ਹੋਏ ਸਨ। ਇਸ ਕਾਰਵਾਈ ਵਿੱਚ ਜ਼ਖਮੀ ਹੋਏ ਇੱਕ ਵਿਦਿਆਰਥੀ ਵਿਕਰਮ ਕੁਮਾਰ ਨੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਉਹ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਸਨ, ਪਰ ਪੁਲਿਸ ਨੇ ਅਚਾਨਕ…

Read More

ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਵੱਲੋਂ ਅੱਜ ‘ਹਰ ਘਰ ਪੰਜਾ, ਹਰ ਘਰ ਝੰਡਾ’ ਨਾਮ ਹੇਠ ਰਾਜ ਪੱਧਰੀ ਅਭਿਆਨ ਦੀ ਸ਼ੁਰੂਆਤ ਕੀਤੀ ਗਈ। ਇਹ ਅਭਿਆਨ 9 ਅਗਸਤ ਤੋਂ 24 ਅਗਸਤ 2026 ਤੱਕ ਪੂਰੇ ਪੰਜਾਬ ਵਿੱਚ ਚਲਾਇਆ ਜਾਵੇਗਾ। ਯੂਥ ਕਾਂਗਰਸ ਦੇ ਪਟਿਆਲਾ (ਦਿਹਾਤੀ )ਦੇ ਪ੍ਰਧਾਨ ਅਰਸ਼ਦੀਪ ਸਿੰਘ ਮੱਲ ਸਿੰਘ ਨੇ ਇਸ ਸਬੰਧੀ ਦੱਸਿਆ ਕਿ ਕਾਂਗਰਸ ਨੂੰ 2027 ਦੀਆਂ ਚੋਣਾਂ ਚ ਕਾਮਯਾਬ ਕਰਨ ਲਈ ਚਲਾਏ ਗਏ ਇਸ ਮਿਸ਼ਨ ਰਾਂਹੀ ਕਾਂਗਰਸ ਦੀਆਂ ਨੀਂਤਿਆਂ ਨੂੰ ਘਰ ਘਰ ਪਹੁੰਚਾਇਆ ਜਾਵੇਗਾ! ਇਸ ਮੌਕੇ ਸਾਬਕਾ ਮੰਤਰੀ ਧਰਮ ਸਿੰਘ ਧਰਮਸੋਤ, ਯੂਥ ਕਾਂਗਰਸ ਪੰਜਾਬ ਦੇ ਕੋਆਡੀਨੇਟਰ ਭਾਰਤ ਸੰਕਰ ਜੋਸ਼ੀ, ਯੂਥ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਸਰਾਬਪ੍ਰੀਤ ਸਿੰਘ ਸੈਬੀ ਘਲੋੜੀ ਵਾਇਸ ਪ੍ਰਧਾਨ…

Read More

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਦੀ ਸੂਬਾ ਪੱਧਰੀ ਆਨ ਲਾਈਨ ਮੀਟਿੰਗ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਅਤੇ ਸੂਬਾ ਜਨਰਲ ਸਕੱਤਰ ਤਰਸੇਮ ਸਿੰਘ ਭੱਠਲ ਦੀ ਅਗਵਾਈ ਵਿੱਚ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਸ਼ਰਨਵੀਰ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਮਿਤੀ 5 ਅਤੇ 6 ਅਗਸਤ, 2026 ਨੂੰ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਕਰਕੇ ਜਿਲਾ ਪੱਧਰੀ ਰੈਲੀਆਂ ਕਰਨ ਦੇ ਐਕਸ਼ਨ ਅਤੇ ਮਿਤੀ 7 ਅਗਸਤ, 2026 ਨੂੰ ਸਮੂਹਿਕ ਛੁੱਟੀ ਲੈ ਕੇ ਚੰਡੀਗੜ੍ਹ ਵਿਖੇ ਕੀਤੀ ਗਈ ਮਹਾਂ ਰੈਲੀ ਵਿੱਚ ਸ਼ਾਮਿਲ ਹੋਣ ਦੇ ਐਕਸ਼ਨ ਪ੍ਰੋਗਰਾਮ ਨੂੰ ਰਿਵਿਊ ਕੀਤਾ ਗਿਆ। ਉਹਨਾਂ ਦਸਿਆ ਕੇ ਮੀਟਿੰਗ ਵਿੱਚ ਹਾਜ਼ਰ ਸਮੁੱਚੀ ਸੂਬਾ ਲੀਡਰਸ਼ਿਪ, ਵਿਭਾਗੀ ਜਥੇਬੰਦੀਆਂ ਦੇ ਪ੍ਰਧਾਨ ਤੇ ਜਨਰਲ…

Read More

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2026 ਦੇ ਭਾਰਤੀ ਤਗਮਾ ਜੇਤੂ ਖਿਡਾਰੀਆਂ ਨਾਲ ਆਪਣੇ ਸਰਕਾਰੀ ਨਿਵਾਸ 7, ਲੋਕ ਕਲਿਆਣ ਮਾਰਗ ’ਤੇ ਖਾਸ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਮੇਜ਼ਬਾਨੀ ਕੀਤੀ। ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਖਿਡਾਰੀਆਂ ਤੋਂ ਰਾਸ਼ਟਰਮੰਡਲ ਖੇਡਾਂ ਦੌਰਾਨ ਦੇ ਉਨ੍ਹਾਂ ਦੇ ਤਜ਼ਰਬਿਆਂ ਅਤੇ ਚੁਣੌਤੀਆਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਖਿਡਾਰੀਆਂ ਦੀ ਮੇਜ਼ਬਾਨੀ ਕਰਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਹੈ। ਉਨ੍ਹਾਂ ਅੱਗੇ ਕਿਹਾ ਕਿ ਹਰੇਕ ਐਥਲੀਟ ਨੇ ਆਪਣੇ ਸ਼ਾਨਦਾਰ ਅਤੇ ਬਿਹਤਰੀਨ ਪ੍ਰਦਰਸ਼ਨ ਨਾਲ ਪੂਰੇ ਦੇਸ਼ ਦਾ ਨਾਂ ਰੋਸ਼ਨ ਕੀਤਾ ਹੈ ਅਤੇ ਭਾਰਤ ਨੂੰ ਮਾਣ ਦਿਵਾਇਆ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ…

Read More