Author: Rozana Desh Pardesh

ਅੱਜ ਸਾਂਝੇ ਥੜੇ ਦੇ ਫ਼ੈਸਲੇ ਅਨੁਸਾਰ ਤਹਿਸੀਲ ਕੈਪਲੈਕਸ ਵਿਚ ਦੀਦਾਰ ਸਿੰਘ ਪਟਵਾਰੀ ਦੀ ਅਗਵਾਈ ਵਿੱਚ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕਿਆ ਗਿਆ ਤੇ ਬਿਜਲੀ ਬੋਰਡ ਮਾਲੇਰਕੋਟਲਾ ਦੇ ਗੇਟ ’ਤੇ ਅਰਥੀ ਫ਼ੂਕ ਰੈਲੀ ਕੀਤੀ ਗਈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਵੀ ਫੂਕਿਆ।ਇਸ ਅਰਥੀ ਫ਼ੂਕ ਰੈਲੀ ਸੰਬੋਧਨ ਕਰਦਿਆਂ ਸਾਂਝਾ ਫਰੰਟ ਦੇ ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੰਚ ਪੰਜਾਬ ਦੇ ਆਗੂਆਂ ਨਾਲ ਬੀਤੇ ਦਿਨੀਂ ਮੀਟਿੰਗ ਦਾ ਸੱਦਾ ਦੇ ਕੇ ਮੀਟਿੰਗ ਨਾ ਕਰਨ ਦੇ ਵਿਰੋਧ ਵਿੱਚ ਇਹ ਅਰਥੀ ਫੂਕ ਮੁਜ਼ਾਹਰੇ ਤੇ ਪੁੱਤਲੇ ਫੂਕੇ ਜਾ ਰਹੇ ਹਨ।ਇਹਨਾ ਆਗੂਆ…

Read More

ਪੰਜਾਬ ਅੰਦਰ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਆਪਣੇ ਹੱਕਾਂ ਲਈ ਚਲਾਏ ਜਾ ਰਹੇ ਅੰਦੋਲਨ ਦਾ ਪੂਰਨ ਸਮਰਥਨ ਕਰਦਿਆਂ ਸਨੌਰ ਤੋਂ ਬੀ ਜੇ ਪੀ ਦੇ ਦਾਅਵੇ ਦਾਰ ਅਤੇ ਬੀਜੀਪੀ ਦੇ ਆਗੂ ਸਤਪਾਲ ਸਿੰਘ ਪੂਨੀਆ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੁਲਾਜ਼ਮਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਦਾ ਬਿਨਾਂ ਕਿਸੇ ਦੇਰੀ ਤੁਰੰਤ ਨਿਪਟਾਰਾ ਕੀਤਾ ਜਾਵੇ! ਬੀਤੇ ਦਿਨੀ ਸਤਪਾਲ ਪੂਨੀਆ ਨੇ ਨੈਸ਼ਨਲ ਕਮਿਸ਼ਨ ਫਾਰ ਮਾਈਨਾਰਿਟੀਜ਼ ਦੇ ਚੇਅਰਮੈਨ ਸ. ਹਰਜੀਤ ਸਿੰਘ ਗਰੇਵਾਲ ਜੀ ਨਾਲ ਅਹਿਮ ਮੀਟਿੰਗ ਕਰਕੇ ਹਲਕਾ ਸਨੌਰ ਦੇ ਵੱਖ-ਵੱਖ ਮਹੱਤਵ ਪੂਰਨ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਇਸ ਮੌਕੇ ਬਲਜਿੰਦਰ ਸਿੰਘ ਮਰਦਾਹੇੜੀ, ਹਰਜਿੰਦਰ ਸਿੰਘ ਪੰਜੋਲਾ, ਗੁਰਮੇਜ ਸਿੰਘ ਡਡੋਆ, ਕੁਮੇਰ ਚੰਦ ਪੰਜੋਲਾ,…

Read More

ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਬਾਬਾ ਬਕਾਲਾ ਸਾਹਿਬ ਨੇੜਲੇ ਪਿੰਡ ਉਮਰਾਨੰਗਲ ਵਿਖੇ ਪਹੁੰਚ ਕੇ ਵਿਸ਼ੇਸ਼ ’ਕਿਸਾਨ ਚੌਪਾਲ’ ਵਿੱਚ ਹਿੱਸਾ ਲਿਆ। ਬਾਬਾ ਬਕਾਲਾ ਸਾਹਿਬ ਵਿਖੇ ਹੋਣ ਵਾਲੀ ਮੁੱਖ ਰੈਲੀ ਲਈ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਇਲਾਕੇ ਦੇ ਕਿਸਾਨਾਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ। ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਬਾਬਾ ਬਕਾਲਾ ਸਾਹਿਬ ਨੇੜਲੇ ਪਿੰਡ ਉਮਰਾਨੰਗਲ ਵਿਖੇ ਪਹੁੰਚ ਕੇ ਵਿਸ਼ੇਸ਼ ’ਕਿਸਾਨ ਚੌਪਾਲ’ ਵਿੱਚ ਹਿੱਸਾ ਲਿਆ। ਬਾਬਾ ਬਕਾਲਾ ਸਾਹਿਬ ਵਿਖੇ ਹੋਣ ਵਾਲੀ ਮੁੱਖ ਰੈਲੀ ਲਈ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਇਲਾਕੇ ਦੇ ਕਿਸਾਨਾਂ ਨਾਲ…

Read More

ਮੋਹਕਮ ਸਿੰਘ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ ਸ਼?ਰੀ ਸ਼ਿਵਰਾਜ ਸਿੰਘ ਚੌਹਾਨ ਸ੍ਰੀ ਦਰਬਾਰ ਸਾਹਿਬ ਪਹੰੁਚੇ। ਕੇਂਦਰੀ ਮੰਤਰੀ ਦੇ ਸ੍ਰੀ ਦਰਬਾਰ ਸਾਹਿਬ ਪਹੰੁਚਣ ਤੇ ਸੂਚਨਾ ਅਧਿਕਾਰੀ ਸ੍ਰੀ ਦਰਬਾਰ ਸਾਹਿਬ ਸ੍ਰ ਅੰਮ੍ਰਿਤਪਾਲ ਸਿੰਘ ਅਤੇ ਸਹਾਇਕ ਸੂਚਨਾ ਅਧਿਕਾਰੀ ਸ੍ਰ ਰਣਧੀਰ ਸਿੰਘ ਨੇ ਜੀ ਆਇਆ ਕਿਹਾ। ਸ੍ਰੀ ਚੌਹਾਨ ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾਂ ਕਰਦਿਆਂ ਲੰਗਰ ਹਾਲ ਸ੍ਰੀ ਦਰਬਾਰ ਸਾਹਿਬ ਵੀ ਗਏ ਤੇ ਉਨਾਂ ਲੰਗਰ ਵਿਚ ਬਰਤਨ ਸਾਫ ਕਰਨ ਦੀ ਸੇਵਾ ਵੀ ਕੀਤੀ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗਲ ਕਰਦਿਆਂ ਸ੍ਰੀ ਚੌਹਾਨ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਆਉਣਾ ਖੁਸ਼ਕਿਸਮਤੀ ਦਾ ਪਲ ਹੈ,ਉਹ ਖੁਸ਼ੀ ਅਤੇ ਊਰਜਾ ਨਾਲ ਭਰਪੂਰ ਮਹਿਸੂਸ…

Read More

ਭਾਰਤ ਨੇ ਜੰਗ ਦੇ ਮੈਦਾਨ ’ਚ ਪਰਖੇ ਜਾ ਚੁੱਕੇ ਅਮਰੀਕੀ ਜੈਵਲਿਨ ਐਂਟੀ-ਟੈਂਕ ਮਿਜ਼ਾਈਲ ਸਿਸਟਮ ਨੂੰ ਖਰੀਦਣ ਦੀ ਯੋਜਨਾ ਬਣਾਈ ਹੈ। ਭਾਰਤ ’ਚ ਅਮਰੀਕਾ ਦੇ ਰਾਜਦੂਤ ਸਰਜਿਓ ਗੋਰ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਕਦਮ ਦੁਸ਼ਮਣ ਦੇ ਬਖ਼ਤਰਬੰਦ ਵਾਹਨਾਂ ਦਾ ਸਾਹਮਣਾ ਕਰਨ ਦੀ ਭਾਰਤੀ ਹਥਿਆਰਬੰਦ ਫ਼ੌਜਾਂ ਦੀ ਸਮਰੱਥਾ ਨੂੰ ਹੋਰ ਮਜ਼ਬੂਤ ਕਰ ਸਕਦਾ ਹੈ। ਇਹ ਪ੍ਰਸਤਾਵਿਤ ਖਰੀਦ ਭਾਰਤ ਦੇ ਹਥਿਆਰਖਾਨੇ ’ਚ ਇਕ ਬਹੁਤ ਹੀ ਮੋਬਾਈਲ ਤੇ ਸਟੀਕ ਮਾਰ ਕਰਨ ਦੀ ਸਮਰੱਥਾ ਵਾਲੇ ਐਂਟੀ-ਆਰਮਰ ਹਥਿਆਰ ਨੂੰ ਸ਼ਾਮਲ ਕਰੇਗੀ। ਭਾਰਤ ਸਰਕਾਰ ਇਹ ਕਦਮ ਅਜਿਹੇ ਸਮੇਂ ਚੁੱਕ ਰਹੀ ਹੈ, ਜਦੋਂ ਉਹ ਵਾਸ਼ਿੰਗਟਨ ਨਾਲ ਆਪਣੇ ਰੱਖਿਆ ਸਹਿਯੋਗ ਦਾ ਲਗਾਤਾਰ ਵਿਸਥਾਰ ਕਰ ਰਹੀ ਹੈ ਅਤੇ…

Read More

ਬਾਬਾ ਬਕਾਲਾ ਸਾਹਿਬ ਵਿਖੇ ਅੱਜ ਰੱਖੜ ਪੁੰਨਿਆ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ’ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 5.30 ਲੱਖ ਹੋਰ ਔਰਤਾਂ ਦੇ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ’ਸਨਮਾਨ ਰਾਸ਼ੀ’ ਵਜੋਂ 181.50 ਕਰੋੜ ਰੁਪਏ ਤਬਦੀਲ ਕਰਕੇ ਔਰਤਾਂ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। ਇਸ ਨਾਲ ਕੁੱਲ ਲਾਭਪਾਤਰੀਆਂ ਦੀ ਗਿਣਤੀ 70.92 ਲੱਖ ਹੋ ਗਈ ਹੈ। ਸਰਕਾਰ ਇਸ ਯੋਜਨਾ ਦੇ ਦਾਇਰੇ ਹੇਠ ਇਕ ਕਰੋੜ ਔਰਤਾਂ ਨੂੰ ਲਿਆਉਣ ਲਈ ਜੰਗੀ ਪੱਧਰ ’ਤੇ ਕੰਮ ਕਰ ਰਹੀ ਹੈ, ਜਿਸ ਵਿੱਚ ਰਜਿਸਟ?ਰੇਸ਼ਨ ’ਚ ਮਦਦ ਕਰਨ ਵਾਲੀਆਂ 1.38 ਲੱਖ ’ਸਤਿਕਾਰ ਸਖੀਆਂ’ ਨੂੰ ਮਾਣ-ਭੱਤੇ ਵਜੋਂ 51 ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ ਅਤੇ ਆਂਗਣਵਾੜੀ…

Read More

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਆਪਣੇ ਨਿਵਾਸ ਸਥਾਨ, 7 ਲੋਕ ਕਲਿਆਣ ਮਾਰਗ ’ਤੇ ਸਕੂਲੀ ਬੱਚਿਆਂ ਨਾਲ ਰਕਸ਼ਾ ਬੰਧਨ ਦਾ ਤਿਉਹਾਰ ਮਨਾਇਆ। ਇਸ ਸਮਾਗਮ ਦੌਰਾਨ, ਉਨ੍ਹਾਂ ਨੇ ਹਲਕੇ-ਫੁਲਕੇ ਮਜ਼ਾਕ ਕੀਤਾ, ਹਾਈ-ਫਾਈਵ ਦਾ ਆਦਾਨ-ਪ੍ਰਦਾਨ ਕੀਤਾ ਅਤੇ ਬੱਚਿਆਂ ਨਾਲ ਗੱਲਬਾਤ ਕੀਤੀ। ਸ਼ੁੱਕਰਵਾਰ ਨੂੰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੰਸਟਾਗ੍ਰਾਮ ’ਤੇ ਇੱਕ ਵੀਡੀਓ ਸਾਂਝਾ ਕੀਤਾ ਜਿਸ ਵਿੱਚ ਉਹ ਸਕੂਲੀ ਵਿਦਿਆਰਥਣਾਂ ਨਾਲ ਹਾਈ-ਫਾਈਵ ਦਾ ਆਦਾਨ-ਪ੍ਰਦਾਨ ਕਰਦੇ ਅਤੇ ਹੱਥ ਮਿਲਾਉਂਦੇ ਹੋਏ ਦਿਖਾਈ ਦੇ ਰਹੇ ਹਨ। ਉਨ੍ਹਾਂ ਲਿਖਿਆ, ‘ਅੱਜ 7 ਲੋਕ ਕਲਿਆਣ ਮਾਰਗ (ਪ੍ਰਧਾਨ ਮੰਤਰੀ ਨਿਵਾਸ) ’ਤੇ ਰਕਸ਼ਾ ਬੰਧਨ ਸਮਾਰੋਹ ਦੌਰਾਨ ਹਾਈ-ਫਾਈਵ, ਮੁਸਕਰਾਹਟ ਅਤੇ ਹੋਰ ਬਹੁਤ ਕੁਝ।’ ਵੀਡੀਓ ਵਿੱਚ, ਪ੍ਰਧਾਨ ਮੰਤਰੀ ਬੱਚਿਆਂ ਨਾਲ ਗੱਲਬਾਤ ਕਰਦੇ…

Read More

ਚੀਨ ਦੇ ਸਿਚੁਆਨ ਸੂਬੇ ਦੇ ਲੌਂਗਚੈਂਗ ਸ਼ਹਿਰ ਵਿੱਚ ਸ਼ੁੱਕਰਵਾਰ ਨੂੰ 5.1 ਦੀ ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਨੇ ਨੇਪਾਲ ਵਿੱਚ ਇੱਕ ਵਾਰ ਫਿਰ ਭਿਆਨਕ ਤਬਾਹੀ ਦਾ ਖ਼ਤਰਾ ਪੈਦਾ ਕਰ ਦਿੱਤਾ ਹੈ। ਭੂਚਾਲ ਦੇ ਇਨ੍ਹਾਂ ਝਟਕਿਆਂ ਤੋਂ ਬਾਅਦ ਤਿੱਬਤ ਵਾਲੇ ਪਾਸੇ ਬਣਿਆ ਡੈਮ ਮੁੜ ਟੁੱਟ ਗਿਆ ਹੈ, ਜਿਸ ਕਾਰਨ ਨੇਪਾਲ ਵਿੱਚ ਤਾਜ਼ਾ ਹੜ੍ਹ ਦਾ ਹਾਈ-ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਉੱਪਰੋਂ ਪਾਣੀ ਦਾ ਭਾਰੀ ਵਹਾਅ ਆਉਣ ਕਾਰਨ ਤ੍ਰਿਸ਼ੂਲੀ ਨਦੀ ਦੇ ਪਾਣੀ ਦਾ ਪੱਧਰ ਖ਼ਤਰਨਾਕ ਤਰੀਕੇ ਨਾਲ ਵਧਣ ਦਾ ਖ਼ਦਸ਼ਾ ਹੈ, ਜਿਸ ਕਰਕੇ ਤ੍ਰਿਸ਼ੂਲੀ ਖੇਤਰ ਨੂੰ ਮੁੜ ਖਾਲੀ ਕਰਵਾਇਆ ਜਾ ਰਿਹਾ ਹੈ। ਨੇਪਾਲ ਪੁਲਿਸ ਨੇ ਸੋਸ਼ਲ ਮੀਡੀਆ ਪਲੇਟਫਾਰਮ ’ਐਕਸ’ (X) ’ਤੇ ਅਲਰਟ…

Read More

ਨੇਪਾਲ ਅਤੇ ਤਿੱਬਤ ਵਿੱਚ ਅਚਾਨਕ ਆਈ ਭਿਆਨਕ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੀਰਵਾਰ ਨੂੰ ਵੱਧ ਕੇ 392 ਹੋ ਗਈ। ਉੱਥੇ ਹੀ, ਬਚਾਅ ਕਰਮੀ 290 ਭਾਰਤੀ ਨਾਗਰਿਕਾਂ ਸਮੇਤ ਲਾਪਤਾ ਸੈਂਕੜੇ ਲੋਕਾਂ ਦੀ ਭਾਲ ਲਈ ਜੰਗੀ ਪੱਧਰ ‘ਤੇ ਜੁਟੇ ਹੋਏ ਹਨ। ਮ੍ਰਿਤਕਾਂ ਵਿੱਚੋਂ 469 ਲੋਕਾਂ ਦੀ ਮੌਤ ਨੇਪਾਲ ਵਿੱਚ ਅਚਾਨਕ ਆਈ ਹੜ੍ਹ ਕਾਰਨ ਹੋਈ, ਜਦਕਿ ਗੁਆਂਢੀ ਤਿੱਬਤ ਵਿੱਚ ਤਿੰਨ ਲੋਕਾਂ ਦੀ ਮੌਤ ਹੋਈ ਹੈ। ਨੇਪਾਲ ਪੁਲਿਸ ਦੇ ਇੱਕ ਬਿਆਨ ਮੁਤਾਬਕ, ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ 50 ਵਿਦੇਸ਼ੀਆਂ ਸਮੇਤ 796 ਲੋਕਾਂ ਨੂੰ ਹੈਲੀਕਾਪਟਰ ਰਾਹੀਂ ਬਚਾਇਆ ਗਿਆ ਹੈ, ਜਦਕਿ ਹੋਰ 796 ਲੋਕਾਂ ਨੂੰ ਸੜਕ ਮਾਰਗ ਰਾਹੀਂ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਹਾਲਾਂਕਿ,…

Read More

ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਲੋਂ ਅੱਜ ਪੂਰੇ ਪੰਜਾਬ ਅੰਦਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਇਸੇ ਤਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ। ਇਸ ਮੌਕੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਨਜ਼ਰਬੰਦ ਹਨ। ਉਨ੍ਹਾਂ ਦੀ ਰਿਹਾਈ ਦਾ ਮਾਮਲਾ ਮਨੁੱਖੀ ਅਧਿਕਾਰਾਂ ਅਤੇ ਨਿਆਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਮੁੱਚੀ…

Read More