Author: Rozana Desh Pardesh

ਭਾਰਤ ਚੋਣ ਕਮਿਸ਼ਨ ਵੱਲੋਂ ਪ੍ਰਾਪਤ ਨੋਟੀਫਿਕੇਸ਼ਨਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਵਿਧਾਨ ਸਭਾ ਚੋਣ ਹਲਕਿਆਂ ਲਈ ਨਵੇਂ ਚੋਣਕਾਰ ਰਜਿਸਟ?ਰੇਸ਼ਨ ਅਫ਼ਸਰਾਂ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੀਆਂ ਨਿਯੁਕਤੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਗੁਰਦਾਸਪੁਰ ਸ੍ਰੀ ਆਦਿਤਿਆ ਉੱਪਲ ਨੇ ਦੱਸਿਆ ਕਿ ਕਮਿਸ਼ਨਰ ਨਗਰ ਨਿਗਮ ਬਟਾਲਾ ਨੂੰ ਵਿਧਾਨ ਸਭਾ ਚੋਣ ਹਲਕਾ 7-ਬਟਾਲਾ ਲਈ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ/ਰਿਟਰਨਿੰਗ ਅਫ਼ਸਰ ਅਤੇ ਉਪ ਮੰਡਲ ਮੈਜਿਸਟ੍ਰੇਟ ਬਟਾਲਾ ਨੂੰ ਹਲਕਾ 8-ਸ੍ਰੀ ਹਰਗੋਬਿੰਦਪੁਰ (ਅ.ਜ਼.) ਲਈ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ/ਰਿਟਰਨਿੰਗ ਅਫ਼ਸਰ ਲਗਾਇਆ ਗਿਆ ਹੈ।ਇਸੇ ਤਰ੍ਹਾਂ ਨਾਇਬ ਤਹਿਸੀਲਦਾਰ ਕਲਾਨੌਰ ਨੂੰ ਹਲਕਾ 10- ਡੇਰਾ ਬਾਬਾ ਨਾਨਕ ਲਈ ਸਹਾਇਕ ਚੋਣਕਾਰ ਰਜਿਸਟ?ਰੇਸ਼ਨ ਅਫ਼ਸਰ-1/ਸਹਾਇਕ ਰਿਟਰਨਿੰਗ ਅਫ਼ਸਰ-9 ਵਜੋਂ ਨਿਯੁਕਤ ਕੀਤਾ ਗਿਆ…

Read More

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਜੁੜੇ ਕਥਿਤ ਜਾਤੀਸੂਚਕ ਟਿੱਪਣੀ ਮਾਮਲੇ ’ਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਉਨ੍ਹਾਂ ਨੂੰ ਤਲਬ ਕੀਤਾ ਗਿਆ ਸੀ। ਕਮਿਸ਼ਨ ਅੱਗੇ ਸੁਣਵਾਈ ਦੌਰਾਨ ਰਵਨੀਤ ਬਿੱਟੂ ਦੇ ਵਕੀਲਾਂ ਨੇ ਉਨ੍ਹਾਂ ਦਾ ਪੱਖ ਰੱਖਿਆ। ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਰਵਨੀਤ ਬਿੱਟੂ ਨੇ ਆਪਣੇ ਵਕੀਲ ਰਾਹੀਂ ਖ਼ੁਦ ਪੇਸ਼ ਹੋਣ ਲਈ ਹੋਰ ਸਮਾਂ ਮੰਗਿਆ ਹੈ। ਜਸਬੀਰ ਸਿੰਘ ਗੜ੍ਹੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਮਿਸ਼ਨ ਨੇ ਰਵਨੀਤ ਬਿੱਟੂ ਦੀ ਬੇਨਤੀ ਨੂੰ ਧਿਆਨ ’ਚ ਰੱਖਦਿਆਂ ਮਾਮਲੇ ਦੀ ਅਗਲੀ ਸੁਣਵਾਈ 15 ਜੂਨ ਲਈ ਨਿਰਧਾਰਿਤ ਕੀਤੀ ਹੈ। ਇਸ ਦਿਨ ਰਵਨੀਤ ਬਿੱਟੂ ਨੂੰ ਨਿੱਜੀ ਤੌਰ ’ਤੇ ਕਮਿਸ਼ਨ ਅੱਗੇ ਪੇਸ਼…

Read More

ਸਾਹਮਣੇ ਆ ਗਈ ਹੈ। ਦਰਅਸਲ ਸਥਾਨਕ ਅਦਾਲਤ ਦੇ ਦਖਲ ਤੋਂ ਬਾਅਦ ਪੰਜਾਬ ਪੁਲਸ ਨੇ ਵੀਰਵਾਰ ਨੂੰ ਮਜੀਠੀਆ ਖਿਲਾਫ ਦਰਜ ਐੱਫ. ਆਈ. ਆਰ. ਦੀ ਇਕ ਕਾਪੀ ਉਨ੍ਹਾਂ ਦੀ ਕਾਨੂੰਨੀ ਟੀਮ ਨੂੰ ਸੌਂਪ ਦਿੱਤੀ ਹੈ। ਇਹ ਐੱਫ. ਆਈ. ਆਰ. ਐਤਵਾਰ ਨੂੰ ਮਜੀਠਾ ਪੁਲਸ ਸਟੇਸ਼ਨ ’ਚ ਕਥਿਤ ਤੌਰ ’ਤੇ ਜ਼ਬਰਨ ਦਾਖਲ ਹੋਣ ਦੇ ਮਾਮਲੇ ਵਿਚ ਦਰਜ ਕੀਤੀ ਗਈ ਸੀ। ਇਸ ਵਿਚ ਮਜੀਠੀਆ ਤੋਂ ਇਲਾਵਾ ਉਨ੍ਹਾਂ ਦੇ ਕਈ ਨਜ਼ਦੀਕੀਆਂ ਅਤੇ ਸਮਰਥਕਾਂ ਜਿਨ੍ਹਾਂ ਵਿਚ ਬਿਕਰਮ ਸਿੰਘ ਬਾਠ, ਸਾਹਿਬ ਹਮਜ਼ਾ, ਰਾਜਾ ਲਾਡੇਹ ਅਤੇ ਜੋਧ ਸਿੰਘ ਸਮਰਾ ਸਣੇ ਕਈ ਹੋਰ ਅਣਪਛਾਤੇ ਵਿਅਕਤੀਆਂ ਨੂੰ ਕੇਸ ਵਿਚ ਨਾਮਜ਼ਦ ਕੀਤਾ ਗਿਆ ਹੈ। ਇਹ ਮਾਮਲਾ ‘ਭਾਰਤੀ ਨਿਆ ਸੰਹਿਤਾ ਦੀਆਂ ਕਈ ਧਾਰਾਵਾਂ…

Read More

ਮਾਲਵੀਆ ਨਗਰ ਅਗਨੀਕਾਂਡ ਮਾਮਲੇ ਵਿੱਚ ਮੁਲਜ਼ਮ ਅਤੇ ਹੋਟਲ ’ਫਲੋਰਿਸ਼ ਸਟੇਜ’ ਦੇ ਮਾਲਕ ਲਵਕੇਸ਼ ਬਜਾਜ ਨੂੰ ਗ੍ਰਿਫ਼ਤਾਰ ਕਰਕੇ ਵੀਰਵਾਰ ਨੂੰ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਭਾਨੂ ਪ੍ਰਤਾਪ ਸਿੰਘ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਸਾਕੇਤ ਕੋਰਟ ਨੇ ਉਨ੍ਹਾਂ ਨੂੰ ਚਾਰ ਦਿਨਾਂ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸੁਣਵਾਈ ਦੌਰਾਨ ਪੁਲਿਸ ਨੇ ਚਾਰ ਦਿਨਾਂ ਦੀ ਰਿਮਾਂਡ ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ ਪ੍ਰਵਾਨ ਕਰਦਿਆਂ ਇਹ ਫੈਸਲਾ ਸੁਣਾਇਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਉਪ-ਰਾਜਪਾਲ (L7) ਨੇ ਇਸ ਪੂਰੇ ਅਗਨੀਕਾਂਡ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦੇ ਦਿੱਤੇ ਹਨ। ਦੂਜੇ ਪਾਸੇ, ਦਿੱਲੀ ਸਰਕਾਰ ਨੇ ਵੀ ਮਾਮਲੇ ਦੀ ਤਹਿ ਤੱਕ ਜਾਣ ਅਤੇ…

Read More

ਮੋਹਕਮ ਸਿੰਘ ਜੂਨ 1984 ਦੇ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਢਹਿ-ਢੇਰੀ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਵਾਪਰੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰਵਾਰ ਲਗਾਈ ਗਈ ਹੈ। ਪ੍ਰਦਰਸ਼ਨੀ ਵਿਚ ਲਗਾਈਆਂ ਗਈਆਂ ਵੱਖ ਵੱਖ ਤਸਵੀਰਾਂ 1984 ਵਿਚ ਸਰਕਾਰ ਵੱਲੋਂ ਕੀਤੇ ਗਏ ਜ਼ੁਲਮ ਨੂੰ ਬਿਆਨ ਕਰਦੀਆਂ ਹਨ। ਇਹ ਪ੍ਰਦਰਸ਼ਨੀ 6 ਜੂਨ ਤੱਕ ਜਾਰੀ ਰਹੇਗੀ, ਜਿਸ ਨੂੰ ਸੰਗਤਾਂ ਸਵੇਰ ਤੋਂ ਸ਼ਾਮ ਤੱਕ ਦੇਖ ਸਕਣਗੀਆਂ। ਇਸ ਪ੍ਰਦਰਸ਼ਨੀ ਦਾ ਮੰਤਵ ਸੰਗਤਾਂ ਅਤੇ ਖ਼ਾਸਕਰ ਨੌਜੁਆਨੀ ਨੂੰ ਜੂਨ 1984…

Read More

ਜੂਨ 1984 ’ਚ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਹੋਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਸਮੇਤ ਹੋਰ ਪ੍ਰਮੁੱਖ ਸਖਸ਼ੀਅਤਾਂ ਮੌਜੂਦ ਸਨ। ਇਸ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ…

Read More

ਪੰਜਾਬ ਦੇ ਪੰਜ ਧਾਰਮਿਕ ਸਥਾਨਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਤੋਂ ਬਾਅਦ ਪ੍ਰਸ਼ਾਸਨ ਵੀਰਵਾਰ ਨੂੰ ਹਾਈ ਅਲਰਟ ’ਤੇ ਚਲਾ ਗਿਆ – ਜਿਸ ਵਿੱਚ ਚੰਡੀਗੜ੍ਹ ਸਥਿਤ ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ ਵੀ ਸ਼ਾਮਲ ਹੈ। ਹਰਿਆਣਾ ਸਿਵਲ ਸਕੱਤਰੇਤ ਦੇ ਕੰਟਰੋਲ ਰੂਮ ਨੂੰ ਬੰਬ ਹਮਲੇ ਸੰਬੰਧੀ ਇੱਕ ਖਾਸ ਧਮਕੀ ਮਿਲੀ। ਇਸ ਤੋਂ ਬਾਅਦ, ਸੁੰਘਣ ਵਾਲੇ ਕੁੱਤਿਆਂ ਦੀ ਵਰਤੋਂ ਕਰਕੇ ਵਿਸਫੋਟਕਾਂ ਦੀ ਭਾਲ ਕੀਤੀ ਗਈ, ਪਰ ਕੁਝ ਵੀ ਬਰਾਮਦ ਨਹੀਂ ਹੋਇਆ। ਪ੍ਰਸ਼ਾਸਨ ਨੇ ਵੀ ਚੌਕਸੀ ਤੇਜ਼ ਕਰ ਦਿੱਤੀ ਅਤੇ ਪੰਜਾਬ ਸਿਵਲ ਸਕੱਤਰੇਤ ਦੇ ਅੰਦਰ ਤਲਾਸ਼ੀ ਲਈ। ਪੰਜਾਬ ਭਰ ਵਿੱਚ ਧਾਰਮਿਕ ਸਥਾਨਾਂ, ਸਰਕਾਰੀ ਸੰਸਥਾਵਾਂ ਅਤੇ ਨਿਆਂਇਕ ਕੰਪਲੈਕਸਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦੇ…

Read More

ਮੱਧ ਪੂਰਬ ਵਿੱਚ ਚੱਲ ਰਹੀ ਭਿਆਨਕ ਜੰਗ ਦੇ ਦਰਮਿਆਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਅਮਰੀਕੀ ਸੰਸਦ ਵਿੱਚ ਆਪਣੇ ਹੀ ਸਾਥੀਆਂ ਵੱਲੋਂ ਇੱਕ ਬਹੁਤ ਵੱਡਾ ਸਿਆਸੀ ਝਟਕਾ ਲੱਗਿਆ ਹੈ। ਅਮਰੀਕੀ ਕਾਂਗਰਸ ਦੇ ਹੇਠਲੇ ਸਦਨ, ਪ੍ਰਤੀਨਿਧੀ ਸਭਾ ਨੇ ਈਰਾਨ ਨਾਲ ਚੱਲ ਰਹੀ ਜੰਗ ਤੋਂ ਅਮਰੀਕੀ ਫ਼ੌਜਾਂ ਨੂੰ ਤੁਰੰਤ ਵਾਪਸ ਬੁਲਾਉਣ ਅਤੇ ਯੁੱਧ ਨੂੰ ਰੋਕਣ ਦਾ ਨਿਰਦੇਸ਼ ਦੇਣ ਵਾਲਾ ਇੱਕ ਇਤਿਹਾਸਕ ਮਤਾ ਬਹੁਮਤ ਨਾਲ ਪਾਸ ਕਰ ਦਿੱਤਾ ਹੈ। ਇਸ ਪ੍ਰਸਤਾਵ ਦੇ ਹੱਕ ਵਿੱਚ 215 ਵੋਟਾਂ ਪਈਆਂ, ਜਦੋਂ ਕਿ 208 ਸੰਸਦ ਮੈਂਬਰਾਂ ਨੇ ਇਸ ਦਾ ਵਿਰੋਧ ਕੀਤਾ। ਸਭ ਤੋਂ ਹੈਰਾਨੀਜਨਕ ਗੱਲ ਇਹ ਰਹੀ ਕਿ ਟਰੰਪ ਦੀ ਆਪਣੀ ਰਿਪਬਲਿਕਨ ਪਾਰਟੀ ਦੇ ਚਾਰ ਸੰਸਦ ਮੈਂਬਰਾਂ ਨੇ…

Read More

ਭਾਰਤ ਅਤੇ ਵੈਨੇਜ਼ੁਏਲਾ ਨੇ ਆਪਣੇ ਦੁਵੱਲੇ ਸਬੰਧਾਂ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵੈਨੇਜ਼ੁਏਲਾ ਦੇ ਕਾਰਜਕਾਰੀ ਉਪ-ਰਾਸ਼ਟਰਪਤੀ, ਡੈਲਸੀ ਰੋਡਰਿਗਜ਼ ਵਿਚਕਾਰ ਨਵੀਂ ਦਿੱਲੀ ਵਿੱਚ ਇੱਕ ਉੱਚ-ਪੱਧਰੀ ਮੀਟਿੰਗ ਹੋਈ। ਇਨ੍ਹਾਂ ਵਿਆਪਕ ਵਿਚਾਰ-ਵਟਾਂਦਰੇ ਦੌਰਾਨ, ਦੋਵਾਂ ਦੇਸ਼ਾਂ ਨੇ ਆਪਸੀ ਸਹਿਯੋਗ ਲਈ ਨਵੇਂ ਰਸਤੇ ਲੱਭਣ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਦੋਵਾਂ ਨੇਤਾਵਾਂ ਨੇ ਵਿਸ਼ਵ ਪੱਧਰ ’ਤੇ ’ਗਲੋਬਲ ਸਾਊਥ’ – ਖਾਸ ਕਰਕੇ ਵਿਕਾਸਸ਼ੀਲ ਦੇਸ਼ਾਂ – ਦੇ ਸਾਂਝੇ ਹਿੱਤਾਂ ਨੂੰ ਮਜ਼ਬੂਤੀ ਨਾਲ ਅੱਗੇ ਵਧਾਉਣ ਦਾ ਵਾਅਦਾ ਵੀ ਕੀਤਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ’ਐਕਸ’ ’ਤੇ ਇਸ ਮੀਟਿੰਗ ਬਾਰੇ ਵਿਸਤ੍ਰਿਤ ਜਾਣਕਾਰੀ ਸਾਂਝੀ ਕੀਤੀ। ਦੋਵਾਂ ਨੇਤਾਵਾਂ ਵਿਚਕਾਰ ਵਪਾਰ ਅਤੇ…

Read More

श्री एच. राजेश प्रसाद, आईएएस, मुख्य सचिव, चंडीगढ़ प्रशासन ने आज शैक्षणिक सत्र 2026–27 के लिए गोस्वामी गणेश दत्त सनातन धर्म (जीजीडीएसडी) कॉलेज, सेक्टर-32, चंडीगढ़ के प्रॉस्पेक्टस, स्टूडेंट हैंडबुक तथा हॉस्टल प्रॉस्पेक्टस का विमोचन किया। कॉलेज के प्राचार्य डॉ. अजय शर्मा तथा जीजीडीएसडी कॉलेज सोसायटी के प्रतिनिधियों ने मुख्य सचिव को उक्त प्रकाशन भेंट किए और उन्हें संस्थान की शैक्षणिक उपलब्धियों, छात्र-केंद्रित पहलों तथा भावी विकास योजनाओं की जानकारी दी। उच्च शिक्षा के क्षेत्र में जीजीडीएसडी कॉलेज के योगदान की सराहना करते हुए श्री एच. राजेश प्रसाद ने संस्थान की शैक्षणिक उत्कृष्टता, नवाचार तथा विद्यार्थियों के समग्र विकास के प्रति…

Read More